Lok Sabha Elections: ਲੋਕ ਸਭਾ ਚੋਣਾਂ ਲਈ AAP ਦੀਆਂ ਤਿਆਰੀਆਂ ਤੇਜ਼; ਵਰਕਰਾਂ ਨੂੰ ਮਿਲਣਗੇ ਮੁੱਖ ਮੰਤਰੀ ਭਗਵੰਤ ਮਾਨ
Published : Apr 5, 2024, 10:21 am IST
Updated : Apr 5, 2024, 10:21 am IST
SHARE ARTICLE
CM Bhagwant Mann Will meet AAP Workers before lok sabha elections
CM Bhagwant Mann Will meet AAP Workers before lok sabha elections

6 ਅਪ੍ਰੈਲ ਨੂੰ ਮੋਗਾ ਅਤੇ ਜਲੰਧਰ ਵਿਚ ਹੋਣਗੀਆਂ ਅਹਿਮ ਬੈਠਕਾਂ

Lok Sabha Elections: ਆਮ ਆਦਮੀ ਪਾਰਟੀ (ਆਪ) ਵਲੋਂ ਕੌਮੀ ਕਨਵੀਨਰ ਅਰਵਿੰਦ ਕੇਜਰੀਵਾਲ ਦੀ ਗ੍ਰਿਫ਼ਤਾਰੀ ਦੇ ਵਿਰੋਧ ਵਿਚ 7 ​​ਅਪ੍ਰੈਲ ਨੂੰ ਦੇਸ਼ ਭਰ ਵਿਚ ਭੁੱਖ ਹੜਤਾਲ ਕੀਤੀ ਜਾ ਰਹੀ ਹੈ। ਇਸੇ ਲੜੀ ਤਹਿਤ ‘ਆਪ’ ਨੇ ਸ਼ਹੀਦ-ਏ-ਆਜ਼ਮ ਭਗਤ ਦੇ ਪਿੰਡ ਖਟਕੜ ਕਲਾਂ ਵਿਚ ਸਮੂਹਿਕ ਭੁੱਖ ਹੜਤਾਲ ਕਰਨ ਦੀ ਰਣਨੀਤੀ ਬਣਾਈ ਹੈ।

ਇਸ ਦੀ ਅਗਵਾਈ ਮੁੱਖ ਮੰਤਰੀ ਭਗਵੰਤ ਮਾਨ ਖੁਦ ਕਰਨਗੇ। ਪਾਰਟੀ ਵਲੋਂ ਜ਼ਿਲ੍ਹਾ ਤੇ ਤਹਿਸੀਲ ਪੱਧਰ ’ਤੇ ਵੀ ਪ੍ਰੋਗਰਾਮ ਉਲੀਕੇ ਜਾਣਗੇ। ਇਸ ਦੇ ਨਾਲ ਹੀ ਲੋਕ ਸਭਾ ਚੋਣਾਂ ਵਿਚ ਜਿੱਤ ਯਕੀਨੀ ਬਣਾਉਣ ਲਈ ਮੁੱਖ ਮੰਤਰੀ ਨੇ ਆਗੂਆਂ ਦੇ ਨਾਲ-ਨਾਲ ਵਲੰਟੀਅਰਾਂ ਨੂੰ ਵੀ ਸ਼ਾਮਲ ਕਰਨ ਦੀ ਤਿਆਰੀ ਕਰ ਲਈ ਹੈ। ਇਹ ਸ਼ਨੀਵਾਰ ਤੋਂ ਸ਼ੁਰੂ ਹੋਵੇਗਾ। ਇਸ ਮਹੀਨੇ ਮੁੱਖ ਮੰਤਰੀ ਗੁਆਂਢੀ ਸੂਬੇ ਹਰਿਆਣਾ ਸਮੇਤ ਕਈ ਸੂਬਿਆਂ ਦਾ ਦੌਰਾ ਵੀ ਕਰਨਗੇ।

'ਆਪ' ਦਾ ਮੰਨਣਾ ਹੈ ਕਿ ਉਸ ਦੀ ਤਾਕਤ ਪਾਰਟੀ ਦੇ ਵਲੰਟੀਅਰਾਂ 'ਚ ਹੈ। ਅਜਿਹੇ 'ਚ ਮੁੱਖ ਮੰਤਰੀ ਨੇਤਾਵਾਂ ਦੇ ਨਾਲ-ਨਾਲ ਵਲੰਟੀਅਰਾਂ ਨਾਲ ਵੀ ਜੁੜਨ ਦੀ ਕੋਸ਼ਿਸ਼ ਕਰ ਰਹੇ ਹਨ। 6 ਅਪ੍ਰੈਲ ਨੂੰ ਦੁਪਹਿਰ 12 ਵਜੇ ਮੋਗਾ ਅਤੇ 3 ਵਜੇ ਜਲੰਧਰ ਵਿਖੇ ਵਲੰਟੀਅਰ ਮੀਟਿੰਗ ਕੀਤੀ ਜਾ ਰਹੀ ਹੈ। ਮੋਗਾ ਵਿਚ ਮਾਲਵੇ ਨਾਲ ਸਬੰਧਤ ਵਲੰਟੀਅਰ ਹਿੱਸਾ ਲੈਣਗੇ, ਜਦਕਿ ਜਲੰਧਰ ਵਿਚ ਦੁਆਬਾ ਖੇਤਰ ਦੇ ਆਗੂਆਂ ਦੀ ਮੀਟਿੰਗ ਕੀਤੀ ਗਈ ਹੈ। ਇਸ ਵਿਚ ਪਿੰਡ ਪੱਧਰ ਦੇ ਆਗੂ ਸ਼ਾਮਲ ਹੋਣਗੇ। ਇਨ੍ਹਾਂ ਪ੍ਰੋਗਰਾਮਾਂ 'ਚ ਮੁੱਖ ਮੰਤਰੀ ਖੁਦ ਸ਼ਿਰਕਤ ਕਰਨਗੇ। ਪਾਰਟੀ ਦੇ ਰਾਸ਼ਟਰੀ ਸੰਗਠਨ ਜਨਰਲ ਸਕੱਤਰ ਡਾ. ਸੰਦੀਪ ਪਾਠਕ ਵੀ ਪੰਜਾਬ ਦੌਰੇ 'ਤੇ ਹਨ।

(For more Punjabi news apart from CM Bhagwant Mann Will meet AAP Workers before lok sabha elections, stay tuned to Rozana Spokesman)

SHARE ARTICLE

ਸਪੋਕਸਮੈਨ ਸਮਾਚਾਰ ਸੇਵਾ

ਸਬੰਧਤ ਖ਼ਬਰਾਂ

Advertisement

ਹਰੀਆਂ ਭਰੀਆਂ ਫਸਲਾਂ ਵਿੱਚ ਬਣ ਰਹੀ ਕਲੋਨੀ, ਧੜਾ ਧੜ ਹੋ ਰਹੀ ਹੈ ਮਕਾਨਾਂ ਦੀ ਉਸਾਰੀ

14 Feb 2026 2:05 PM

ਲਾਰੈਂਸ ਗੈਂਗ ਨੇ ਧੁਰੰਦਰ ਵਾਲੇ ਰਣਵੀਰ ਸਿੰਘ ਨੂੰ ਦਿੱਤੀ ਧਮਕੀ, ਸਲਮਾਨ ਖ਼ਾਨ ਤੋਂ ਬਾਅਦ ਹੋਰ ਕਈ ਅਦਾਕਾਰ ਗੈਂਗਸਟਰਾਂ ਦੇ ਨਿਸ਼ਾਨੇ 'ਤੇ

13 Feb 2026 1:42 PM

ਹਾਈਡ੍ਰੌਲਿਕ ਜੈੱਕਾਂ ਨਾਲ ਕੋਠੀ ਸ਼ਿਫਟ ਹੋਵੇਗੀ 250 ਫੁੱਟ ਦੂਰ, ਭਾਰਤ ਮਾਲਾ ਹਾਈਵੇਅ ਪ੍ਰਾਜੈਕਟ ਰੂਟ ਵਿਚਾਲੇ ਆਈ ਸੀ ਕੋਠੀ

12 Feb 2026 2:59 PM

'ਮੋਹਾਲੀ ਦੇ ਕਈ ਸਕੂਲਾਂ ਨੂੰ ਧਮਕੀ ਦਿੱਤੀ ਗਈ, ਸਕੂਲ ਕਰਵਾਏ ਗਏ ਖ਼ਾਲੀ',

11 Feb 2026 3:13 PM

ਰੋਂਦੇ ਹੋਏ ਛੋਟੇ ਸਿੱਧੂ ਨਾਲ ਧਰਨੇ 'ਤੇ ਬੈਠੇ ਸਿੱਧੂ ਮੂਸੇਵਾਲਾ ਦੇ ਮਾਤਾ-ਪਿਤਾ

11 Feb 2026 3:11 PM
Advertisement