Dancer Simran Case: ਮੁੜ ਮੀਡੀਆ ਸਾਹਮਣੇ ਆਈ ਡਾਂਸਰ ਸਿਮਰਨ, ਕਿਹਾ ਗਿਲਾਸ ਸੁੱਟਣ ਵਾਲਾ ਮੰਗੇ ਮਾਫੀ

By : BALJINDERK

Published : Apr 5, 2024, 5:44 pm IST
Updated : Apr 5, 2024, 5:44 pm IST
SHARE ARTICLE
Bhangra Culture Group Bathinda holding meeting in support Dancer Simran
Bhangra Culture Group Bathinda holding meeting in support Dancer Simran

Dancer Simran Case: ਸਿਮਰਨ ਦੇ ਸਮਰਥਨ ਵਿੱਚ ਆਏ ਡੀਜੇ ਤੇ ਕਲਚਰ ਐਸਸੀਏਸ਼ਨ

Dancer Simran Case: ਲੁਧਿਆਣਾ ਦੇ ਕਸਬਾ ਖੰਨਾ ’ਚ ਸਮਰਾਲਾ ’ਚ ਵਿਆਹ ਸਮਾਗਮ ਦੌਰਾਨ ਮੈਰਿਜ ਪੈਲੇਸ ਦੀ ਸਟੇਜ ’ਤੇ ਡਾਂਸਰ ਸਿਮਰ ਸੰਧੂ ਨਾਲ ਵਿਆਹ ਦੇ ਝਗੜੇ ਦੇ ਮੁੱਖ ਦੋਸ਼ੀ ਜਗਰੂਪ ਸਿੰਘ ਉਰਫ਼ ਰੰਨਣ ਵਾਸੀ ਜੂਪਾ ਨੂੰ ਗ੍ਰਿਫ਼ਤਾਰ ਕਰ ਲਿਆ ਗਿਆ ਹੈ। ਸੂਤਰਾਂ ਮੁਤਾਬਕ ਪੁਲਿਸ ਨੇ 3 ਹੋਰ ਲੋਕਾਂ ਨੂੰ ਵੀ ਗ੍ਰਿਫ਼ਤਾਰ ਕੀਤਾ ਹੈ ਪਰ ਅਜੇ ਤੱਕ ਪੁਸ਼ਟੀ ਨਹੀਂ ਕੀਤੀ ਹੈ। ਜ਼ਮਾਨਤੀ ਧਾਰਾਵਾਂ ਤਹਿਤ ਮਾਮਲਾ ਦਰਜ ਕਰ ਲਿਆ ਗਿਆ ਹੈ।

ਇਹ ਵੀ ਪੜੋ:High Court News : ਅਪਰਾਧਿਕ ਕੇਸਾਂ 'ਚ ਪੰਜਾਬ ਪੁਲਿਸ ਦਾ ਹਾਈਕੋਰਟ ਆਉਣ ਨਾਲ ਹਾਈਕੋਰਟ 'ਤੇ ਪੈ ਰਿਹਾ ਦਬਾਅ

ਸਿਮਰਨ ਨੇ ਕਿਹਾ ਕਿ ਅੱਜ ਉਸ ਨੇ ਪ੍ਰੈੱਸ ਕਾਨਫਰੰਸ ਕੀਤੀ ਹੈ ਕਿਉਂਕਿ ਉਹ ਉਨ੍ਹਾਂ ਨੂੰ ਦੱਸਣਾ ਚਾਹੁੰਦੀ ਹੈ, ਜਿਨ੍ਹਾਂ ਨੇ ਉਸ ਨੂੰ ਕਿਹਾ ਸੀ ਕਿ ਉਸ ਨੂੰ ਕੰਮ ਨਹੀਂ ਮਿਲੇਗਾ ਕਿ ਅੱਜ ਵੀ ਲੋਕ ਪੰਜਾਬ ਦੀਆਂ ਧੀਆਂ ਨਾਲ ਖੜ੍ਹੇ ਹਨ। ਸਿਮਰਨ ਨੇ ਕਿਹਾ ਕਿ ਪੁਲਿਸ ਨੇ ਕੁਝ ਗ਼ਲਤ ਲੋਕਾਂ ਨੂੰ ਗ੍ਰਿਫ਼ਤਾਰ ਕੀਤਾ ਹੈ। ਸਿਮਰਨ ਨੇ ਕਿਹਾ ਕਿ ਜੇਕਰ ਉਸ ’ਤੇ ਗਿਲਾਸ ਸੁੱਟਣ ਵਾਲਾ ਵਿਅਕਤੀ ਜਨਤਕ ਤੌਰ ’ਤੇ ਮੁਆਫੀ ਮੰਗਦਾ ਹੈ ਤਾਂ ਉਹ ਉਸ ਨੂੰ ਮੁਆਫ਼ ਕਰ ਦੇਵੇਗੀ ਅਤੇ ਜੇਕਰ ਉਸ ਵਿਅਕਤੀ ਨੇ ਮੁਆਫੀ ਨਾ ਮੰਗੀ ਤਾਂ ਉਹ ਸੰਘਰਸ਼ ਜਾਰੀ ਰੱਖੇਗੀ।

ਇਹ ਵੀ ਪੜੋ:New Birth Registration Rules: ਹੁਣ ਸਰਕਾਰ ਨਵ ਜਨਮ ਰਜਿਸਟਰੇਸ਼ਨ ਲਈ ਨਵੇਂ ਨਿਯਮ ਲਿਆਉਣ ਦੀ ਤਿਆਰੀ ਵਿੱਚ 

ਗਰੁੱਪ ਹੈੱਡ ਗੁਰਵਿੰਦਰ ਸਿੰਘ ਬੰਟੀ ਨੇ ਦੱਸਿਆ ਕਿ ਸਿਮਰਨ ਦੇ ਨਾਲ ਗਰੁੱਪ ਡੀਜੇ ਐਸੋਸੀਏਸ਼ਨ ਪੰਜਾਬ ਅਤੇ ਭੰਗੜਾ ਕਲਚਰ ਐਸੋਸੀਏਸ਼ਨ ਹੈ। 
ਬੰਟੀ ਨੇ ਦੱਸਿਆ ਕਿ ਡੀਜੇ ਦੇ ਕਾਰੋਬਾਰ ਨਾਲ ਜੁੜੇ ਕੁਝ ਲੋਕਾਂ ਦਾ ਕਹਿਣਾ ਹੈ ਕਿ ਸਿਮਰਨ ਸ਼ਰਾਬੀ ਸੀ। ਉਨ੍ਹਾਂ ਲੋਕਾਂ ਨੂੰ ਸਮਝਣਾ ਚਾਹੀਦਾ ਹੈ ਕਿ ਜਦੋਂ ਉਹ ਲੋਕ ਮੌਕੇ ’ਤੇ ਮੌਜੂਦ ਨਹੀਂ ਸਨ ਤਾਂ ਉਹ ਸਿਮਰਨ ’ਤੇ ਦੋਸ਼ ਕਿਵੇਂ ਲਗਾ ਰਹੇ ਹਨ। ਬੰਟੀ ਨੇ ਕਿਹਾ ਕਿ ਸਾਨੂੰ ਇਕਜੁੱਟ ਹੋਣ ਦੀ ਲੋੜ ਹੈ। ਇਸ ਮਾਮਲੇ ਵਿਚ ਸਿਮਰਨ ਨੂੰ ਪੂਰਾ ਸਹਿਯੋਗ ਦਿੱਤਾ ਜਾਵੇਗਾ।

ਇਹ ਵੀ ਪੜੋ:Ludhiana News: ਚੋਣਾਂ ਤੋਂ ਪਹਿਲਾਂ ਪੁਲਿਸ ਨੇ ਫੜਿਆ ਸ਼ਰਾਬ ਨਾਲ ਭਰਿਆ ਟਰੱਕ, 580 ਪੇਟੀਆਂ ਬਾਰਮਦ 

ਇਸ ਮਾਮਲੇ ਵਿਚ ਪਹਿਲਾਂ ਵੀ ਪੁਲਿਸ ਨੇ ਜਗਰੂਪ ਸਿੰਘ ਅਤੇ ਦੋ ਹੋਰ ਵਿਅਕਤੀਆਂ ਖ਼ਿਲਾਫ਼ ਕੇਸ ਦਰਜ ਕੀਤਾ ਸੀ। ਪਰ ਕਿਸੇ ਦੀ ਗ੍ਰਿਫ਼ਤਾਰੀ ਨਹੀਂ ਹੋਈ। ਇਸ ਮਾਮਲੇ ਨੂੰ ਲੈ ਕੇ ਬੁੱਧਵਾਰ ਸਵੇਰੇ ਪੰਜਾਬ ਮਹਿਲਾ ਕਮਿਸ਼ਨ ਦੀ ਚੇਅਰਪਰਸਨ ਰਾਜ ਲਾਲੀ ਗਿੱਲ ਨੇ ਸੂਓ ਮੋਟੋ ਲੈਂਦਿਆਂ SSP ਖੰਨਾ ਨੂੰ ਇੱਕ ਹਫ਼ਤੇ ’ਚ ਮਾਮਲੇ ਦੀ ਜਾਂਚ ਮੁਕੰਮਲ ਕਰਕੇ ਰਿਪੋਰਟ ਮੰਗੀ ਹੈ। ਇਸ ਦੀ ਜਾਂਚ DSP ਪੱਧਰ ਤੋਂ ਕਰਵਾਉਣ ਦੇ ਨਿਰਦੇਸ਼ ਵੀ ਦਿੱਤੇ ਗਏ। ਇਸ ਤੋਂ ਬਾਅਦ ਪੁਲਿਸ ਹੋਰ ਹਰਕਤ ਵਿਚ ਨਜ਼ਰ ਆ ਰਹੀ ਹੈ। ਜਗਰੂਪ ਸਿੰਘ ਨੂੰ ਬੁੱਧਵਾਰ ਰਾਤ ਨੂੰ ਗ੍ਰਿਫ਼ਤਾਰ ਕੀਤਾ ਗਿਆ ਸੀ।

ਇਹ ਵੀ ਪੜੋ:Home Loan: ਬੈਂਕ ਲੋਨ ਤੋਂ ਜਲਦੀ ਛੁਟਕਾਰਾ ਕਿਵੇਂ ਪਾ ਸਕਦੇ ਹੋ, ਜਾਣੋ ਇਹ ਤਰੀਕੇ 

ਜਗਰੂਪ ਸਿੰਘ ਦੀ ਗ੍ਰਿਫ਼ਤਾਰੀ ਤੋਂ ਬਾਅਦ ਹੋਰ ਮੁਲਜ਼ਮਾਂ ਦੀ ਪਛਾਣ ਕੀਤੀ ਜਾਵੇਗੀ। ਪੁਲਿਸ ਨੇ ਉਸ ਨੂੰ ਗ੍ਰਿਫ਼ਤਾਰ ਕਰਨ ਤੋਂ ਬਾਅਦ ਵਾਇਰਲ ਵੀਡੀਓ ਦਿਖਾਈ। ਵੀਡੀਓ ’ਚ ਨਜ਼ਰ ਆਏ ਵਿਆਹ ਦੇ ਦੂਜੇ ਮਹਿਮਾਨਾਂ ਦੀ ਪਛਾਣ ਕਰਨ ਲਈ ਜਗਰੂਪ ਤੋਂ ਪੁੱਛਗਿੱਛ ਕੀਤੀ ਗਈ। ਦੱਸਿਆ ਜਾ ਰਿਹਾ ਹੈ ਕਿ ਜਗਰੂਪ ਸਿੰਘ ਨੇ ਹੋਰ ਮੁਲਜ਼ਮਾਂ ਬਾਰੇ ਪੁਲਿਸ ਨੂੰ ਅਹਿਮ ਸੁਰਾਗ ਦਿੱਤੇ ਹਨ। ਪੁਲਿਸ ਨੇ ਇਨ੍ਹਾਂ ਨੂੰ ਫੜਨ ਲਈ ਛਾਪੇਮਾਰੀ ਤੇਜ਼ ਕਰ ਦਿੱਤੀ ਹੈ।

ਇਹ ਵੀ ਪੜੋ:Punjab News : ਪੁਲਿਸ ਨੇ ਗੈਂਗਸਟਰ ਜਸਪ੍ਰੀਤ ਸਿੰਘ ਜੱਸਾ ਨੂੰ ਹਥਿਆਰਾਂ ਸਣੇ ਕੀਤਾ ਕਾਬੂ, ਕੇਸ ਦਰਜ 

ਸਮਰਾਲਾ ਥਾਣੇ ਦੇ SHO ਰਾਓ ਵਰਿੰਦਰ ਸਿੰਘ ਨੇ ਦੱਸਿਆ ਕਿ ਪੁਲਿਸ ਵੱਲੋਂ ਮਾਮਲੇ ਸਬੰਧੀ ਲਗਾਤਾਰ ਛਾਪੇਮਾਰੀ ਕੀਤੀ ਜਾ ਰਹੀ ਹੈ। ਇਸ ਕਾਰਨ ਬੀਤੀ ਰਾਤ ਜਗਰੂਪ ਸਿੰਘ ਨੂੰ ਗ੍ਰਿਫ਼ਤਾਰ ਕਰ ਲਿਆ ਗਿਆ। ਬਾਕੀ ਦੋ ਦੋਸ਼ੀ ਫ਼ਰਾਰ ਹਨ। ਉਨ੍ਹਾਂ ਦੀ ਤਲਾਸ਼ ਜਾਰੀ ਹੈ। ਮਹਿਲਾ ਕਮਿਸ਼ਨ ਦੀਆਂ ਹਦਾਇਤਾਂ ਦੇ ਆਧਾਰ ’ਤੇ ਡੀਐਸਪੀ ਜਾਂਚ ਕਰ ਰਹੇ ਹਨ।

ਇਹ ਵੀ ਪੜੋ:Punjab News: ਜਥੇਦਾਰ ਨਿਮਾਣਾ ’ਤੇ ਗੁਰਮੁਖ ਵਿਰਕ ਵਲੋਂ ਲਾਏ ਇਲਜ਼ਾਮਾਂ ਨੂੰ ਭਾਈ ਘਨਈਆ ਜੀ ਸੁਸਾਇਟੀ ਅਤੇ ਕੋਰ ਕਮੇਟੀ ਨੇ ਸਿਰੇ ਤੋਂ ਨਕਾਰਿਆ

 (For more news apart from DJ operator came in support of dancer Simran in Ludhiana News in Punjabi, stay tuned to Rozana Spokesman)

Location: India, Punjab, Ludhiana

SHARE ARTICLE

ਸਪੋਕਸਮੈਨ ਸਮਾਚਾਰ ਸੇਵਾ

Advertisement

ਦੇਖੋ ਕਿਵੇਂ ਮਾਂ ਹੋਈ ਆਪਣੇ ਬੱਚੇ ਤੋਂ ਦੂਰ, ਕੈਮਰੇ ਸਾਹਮਣੇ ਦੇਖੋ ਕਿੰਝ ਬਿਆਨ ਕੀਤਾ ਦਰਦ ?

30 Apr 2025 5:54 PM

Patiala 'ਚ ਢਾਅ ਦਿੱਤੀ drug smuggler ਦੀ ਆਲੀਸ਼ਾਨ ਕੋਠੀ, ਘਰ ਦੇ ਬਾਹਰ Police ਹੀ Police

30 Apr 2025 5:53 PM

Pehalgam Attack ਵਾਲੀ ਥਾਂ ਤੇ ਪਹੁੰਚਿਆ Rozana Spokesman ਹੋਏ ਅੰਦਰਲੇ ਖੁਲਾਸੇ, ਕਿੱਥੋਂ ਆਏ ਤੇ ਕਿੱਥੇ ਗਏ ਹਮਲਾਵਰ

26 Apr 2025 5:49 PM

Patiala ‘Kidnapper’s’ encounter ਮਾਮਲੇ 'ਚ ਆ ਗਿਆ ਨਵਾਂ ਮੋੜ :Kin allege Jaspreet killed by police | News

26 Apr 2025 5:48 PM

Pahalgam Attack 'ਤੇ ਚੰਡੀਗੜ੍ਹ ਦੇ ਲੋਕਾਂ ਦਾ ਪਾਕਿ 'ਤੇ ਫੁੱਟਿਆ ਗੁੱਸਾ, ਮਾਸੂਮਾਂ ਦੀ ਮੌਤ 'ਤੇ ਜਿੱਥੇ ਦਿਲ 'ਚ ਦਰਦ

25 Apr 2025 5:57 PM
Advertisement