Punjab News: ਪੰਜਾਬ ਦੀਆਂ 32 ਕਿਸਾਨ ਜਥੇਬੰਦੀਆਂ ਨੇ ਚੋਣ ਮੁਹਿੰਮ ਦੌਰਾਨ ਭਾਜਪਾ ਦੀ ਘੇਰਾਬੰਦੀ ਦੀ ਰਣਨੀਤੀ ਤਿਆਰ ਕੀਤੀ
Published : Apr 5, 2024, 7:51 am IST
Updated : Apr 5, 2024, 8:23 am IST
SHARE ARTICLE
File Image
File Image

ਭਾਜਪਾ ਉਮੀਦਵਾਰਾਂ ਤੇ ਆਗੂਆਂ ਤੋਂ ਪੁਛੇ ਜਾਣ ਵਾਲੇ ਸਵਾਲਾਂ ਬਾਰੇ ਪ੍ਰਸ਼ਨਾਵਲੀ ਤਿਆਰ ਕਰਨ ਲਈ ਕੀਤੀ ਕਮੇਟੀ ਗਠਤ

Punjab News: ਸੰਯੁਕਤ ਕਿਸਾਨ ਮੋਰਚੇ ਨਾਲ ਸਬੰਧਤ ਪੰਜਾਬ ਦੀਆਂ 32 ਕਿਸਾਨ ਜਥੇਬੰਦੀਆਂ ਨੇ ਚੋਣ ਮੁਹਿੰਮ ਦੌਰਾਨ ਭਾਜਪਾ ਦੇ ਵਿਰੋਧ ਲਈ ਰਣਨੀਤੀ ਤਿਆਰ ਕਰ ਲਈ ਹੈ ਅਤੇ ਵੋਟ ਮੰਗਣ ਲਈ ਆਉਣ ਵਾਲੇ ਭਾਜਪਾ ਉਮੀਦਵਾਰਾਂ ਤੇ ਆਗੂਆਂ ਦੀ ਘੇਰਾਬੰਦੀ ਤੇਜ਼ ਕਰਨ ਦਾ ਫ਼ੈਸਲਾ ਕੀਤਾ ਹੈ। ਅੱਜ ਇਥੇ ਕਿਸਾਨ ਭਵਨ ਵਿਖੇ ਸਾਂਝੇ ਕਿਸਾਨ ਮੋਰਚੇ ਦੀ ਅਹਿਮ ਮੀਟਿੰਗ ਬਲਬੀਰ ਸਿੰਘ ਰਾਜੇਵਾਲ, ਰਵਨੀਤ ਸਿੰਘ ਬਰਾੜ ਅਤੇ ਜੰਗਬੀਰ ਸਿੰਘ ਚੌਹਾਨ ਦੀ ਪ੍ਰਧਾਨਗੀ ਹੇਠ ਹੋਈ ਜਿਸ ਵਿਚ ਪੰਜਾਬ ਦੀਆਂ 32 ਜਥੇਬੰਦੀਆਂ ਨੇ ਸ਼ਮੂਲੀਅਤ ਕੀਤੀ।

ਮੀਟਿੰਗ ਵਿਚ ਸਰਬਸੰਮਤੀ ਨਾਲ 8 ਅਪ੍ਰੈਲ ਦੀ ਚੰਡੀਗੜ੍ਹ ਵਿਖੇ ਹੋਣ ਵਾਲੀ ਰੈਲੀ ਨੂੰ ਮੁਲਤਵੀ ਕਰਨ ਦਾ ਫ਼ੈਸਲਾ ਕੀਤਾ ਗਿਆ ਜੋ ਕਿ ਪੰਜਾਬ ਸਰਕਾਰ ਵਲੋਂ ਕਾਰਪੋਰੇਟਾਂ ਦੀ ਮਲਕੀਅਤ ਵਾਲੇ 9 ਸਾਈਲੋ ਨੂੰ ਕਣਕ ਦੇ ਖ਼ਰੀਦ ਕੇਂਦਰ ਐਲਾਨਣ ਦੇ ਫ਼ੈਸਲੇ ਵਿਰੁਧ ਸੀ।  ਮੀਟਿੰਗ ਨੇ ਨੋਟ ਕੀਤਾ ਕਿ ਕਿਸਾਨ ਅੰਦੋਲਨ ਦੇ ਦਬਾਅ ਹੇਠ ਅਤੇ ਆਗਾਮੀ ਲੋਕ ਸਭਾ ਚੋਣਾਂ ਦੇ ਮਦੇਨਜ਼ਰ ਸਰਕਾਰ ਨੇ ਭਾਵੇਂ 15 ਮਾਰਚ ਦਾ ਨੋਟੀਫ਼ੀਕੇਸ਼ਨ ਵਾਪਸ ਲੈ ਲਿਆ ਹੈ ਪਰ ਖੇਤੀਬਾੜੀ ਦੇ ਨਿਜੀਕਰਨ ਅਤੇ ਇਸ ਨੂੰ ਕਾਰਪੋਰੇਟ ਕੰਪਨੀਆਂ ਦੇ ਹਵਾਲੇ ਕਰਨ ਦੀ ਤਲਵਾਰ ਕਿਸਾਨਾਂ ਦੇ ਗਲ ’ਤੇ ਲਟਕਦੀ ਰਹੇਗੀ ਅਤੇ ਜਦੋਂ ਤਕ ਇਸ ਨੀਤੀ ਨੂੰ ਪੱਕੇ ਤੌਰ ’ਤੇ ਛਡਿਆ ਨਹੀਂ ਜਾਂਦਾ।  

ਮੀਟਿੰਗ ਤੋਂ ਬਾਅਦ ਪੱਤਰਕਾਰਾਂ ਨਾਲ ਗੱਲਬਾਤ ਕਰਦੇ ਹੋਏ ਮੋਰਚੇ ਦੇ ਪ੍ਰਮੁੱਖ ਆਗੂ ਬਲਬੀਰ ਸਿੰਘ ਰਾਜੇਵਾਲ ਨੇ ਕਿਹਾ ਕਿ ਨਿਜੀ ਸਾਇਲੋਜ਼ ਨੂੰ ਬੰਦ ਕਰਨ ਦੇ ਪੱਕੇ ਹੱਲ ਲਈ ਸਰਕਾਰ ਤੋਂ ਮੰਡੀਆਂ ਬਾਰੇ  ਏ.ਪੀ.ਐਮ.ਸੀ. ਐਕਟ ਵਿਚ ਲੋੜੀਂਦੀ ਸੋਧ ਕਰ ਕੇ ਪ੍ਰਾਈਵੇਟ ਖ਼ਰੀਦ ਕੇਂਦਰਾਂ ਦੀ ਸਥਾਪਨਾ ਨੂੰ ਪ੍ਰਮਾਣਤ ਕਰਨ ਵਾਲੀ ਵਿਵਸਥਾ ਨੂੰ ਰੱਦ ਕੀਤਾ ਜਾਵੇ।

ਮੀਟਿੰਗ ਦਾ ਇਹ ਵੀ ਵਿਚਾਰ ਸੀ ਕਿ ਉਹ ਸਟੋਰ ਕਰਨ ਦੇ ਮਕਸਦ ਨਾਲ ਸਾਇਲੋਜ਼ ਦਾ ਵਿਰੋਧ ਨਹੀਂ ਕਰਦਾ, ਬਸ਼ਰਤੇ ਉਹ ਸਰਕਾਰ ਵਲੋਂ ਖ਼ੁਦ ਸਥਾਪਤ ਕੀਤੇ ਜਾਣ। ਉਨ੍ਹਾਂ ਦਸਿਆ ਕਿ ਮੀਟਿੰਗ ਵਿਚ 21 ਮਈ ਨੂੰ ਜਗਰਾਉਂ ਵਿਖੇ ਹੋਣ ਵਾਲੀ ਭਾਜਪਾ ਵਿਰੋਧੀ ਰੈਲੀ ਨੂੰ ਸਫ਼ਲ ਬਣਾਉਣ ਦਾ ਫ਼ੈਸਲਾ ਕੀਤਾ ਗਿਆ ਅਤੇ ਕਿਸਾਨਾਂ ਨੂੰ ਲਾਮਬੰਦ ਕਰਨ ਲਈ ਸੂਬੇ ਵਿਚ ਜ਼ੋਰਦਾਰ ਮੁਹਿੰਮ ਵਿੱਢਣ ਦਾ ਫ਼ੈਸਲਾ ਕੀਤਾ ਗਿਆ।  ਭਾਜਪਾ ਉਮੀਦਵਾਰਾਂ ਦਾ ਵਿਰੋਧ ਕਰਨ ਅਤੇ ਉਨ੍ਹਾਂ ਨੂੰ ਹਰਾਉਣ ਲਈ ਇਕ ਪ੍ਰਸ਼ਨਾਵਲੀ ਤਿਆਰ ਕਰਨ ਅਤੇ ਇਕ ਪੈਂਫਲੈਟ ਛਾਪ ਕੇ ਵੱਡੇ ਪੱਧਰ ’ਤੇ ਲੋਕਾਂ ਵਿਚ ਵੰਡਣ ਦਾ ਫ਼ੈਸਲਾ ਕੀਤਾ ਹੈ।  ਇਸ ਸਬੰਧੀ ਬਲਬੀਰ ਸਿੰਘ ਰਾਜੇਵਾਲ, ਪ੍ਰੇਮ ਸਿੰਘ ਭੰਗੂ, ਰਵਨੀਤ ਸਿੰਘ ਬਰਾੜ, ਬਲਦੇਵ ਸਿੰਘ ਨਿਹਾਲਗੜ੍ਹ ਅਤੇ ਅੰਗਰੇਜ਼ ਸਿੰਘ ਦੀ ਪੰਜ ਮੈਂਬਰੀ ਕਮੇਟੀ ਦਾ ਗਠਨ ਕੀਤਾ ਗਿਆ ਹੈ ਜੋ ਇਸ ਕੰਮ ਨੂੰ ਹੋਰ ਅੱਗੇ ਲਿਜਾਣ ਲਈ 9 ਅਪਰੈਲ ਨੂੰ ਚੰਡੀਗੜ੍ਹ ਵਿਖੇ ਮੀਟਿੰਗ ਕਰੇਗੀ।

ਰਾਜੇਵਾਲ ਨੇ ਇਕ ਸਵਾਲ ਦੇ ਜਵਾਬ ਵਿਚ ਸਪਸ਼ਟ ਕੀਤਾ ਕਿ ਮੋਰਚਾ ਭਾਜਪਾ ਦਾ ਵਿਰੋਧ ਕਰ ਰਿਹਾ ਹੈ ਪਰ ਹੋਰ ਕਿਸੇ ਪਾਰਟੀ ਦਾ ਵਿਰੋਧ ਜਾ ਸਮਰਥਨ ਨਹੀਂ ਕਰੇਗਾ। ਵੋਟਰ ਸਹੀ ਉਮੀਦਵਾਰ ਦੇਖ ਕੇ ਭਾਜਪਾ ਤੋਂ ਬਿਨਾਂ ਹੋਰ ਕਿਸੇ ਵੀ ਪਾਰਟੀ ਨੂੰ ਅਪਣੀ ਮਰਜ਼ੀ ਮੁਤਾਬਕ ਵੋਟ ਪਾ ਸਕਦੇ ਹਨ। ਕਿਸਾਨ ਆਗੂ ਜੰਗਵੀਰ ਸਿੰਘ ਚੌਹਾਨ ਨੇ ਦਸਿਆ ਕਿ ਅੱਜ ਦੀ ਮੀਟਿੰਗ ਨੇ ਗੰਨੇ ’ਤੇ 55 ਰੁਪਏ ਪ੍ਰਤੀ ਕੁਇੰਟਲ ਸਬਸਿਡੀ ਜਾਰੀ ਨਾ ਕਰਨ ਲਈ ਪੰਜਾਬ ਸਰਕਾਰ ਦੀ ਆਲੋਚਨਾ ਕੀਤੀ, ਜੋ ਕਿ 31 ਮਾਰਚ ਤਕ ਦਿਤੀ ਜਾਣੀ ਸੀ। ਮੀਟਿੰਗ ਵਿਚ ਪਿਛਲੇ ਦਿਨਾਂ ਵਿਚ ਹੋਈ ਬੇਮੌਸਮੀ ਬਰਸਾਤ ਅਤੇ ਗੜ੍ਹੇਮਾਰੀ ਨਾਲ ਹੋਈ ਕਣਕ ਦੀ ਫ਼ਸਲ ਦਾ ਬਣਦਾ ਮੁਆਵਜ਼ਾ ਦੇਣ ਦੀ ਮੰਗ ਕੀਤੀ ਗਈ। ਇਸ ਮੌਕੇ ਮੀਟਿੰਗ ਵਿਚ ਭਾਗ ਲੈਣ ਆਏ ਮੌਜੂਦ ਪ੍ਰਮੁੱਖ ਆਗੂਆਂ ਵਿਚ ਬੂਟਾ ਸਿੰਘ ਬੁਰਜਗਿੱਲ, ਬਲਦੇਵ ਸਿੰਘ ਨਿਹਾਲਗੜ੍ਹ, ਰੁਲਦੂ ਸਿੰਘ ਮਾਨਸਾ, ਹਰਿੰਦਰ ਸਿੰਘ ਲੱਖੋਵਾਲ, ਪ੍ਰੇਮ ਸਿੰਘ ਭੰਗੂ, ਬੋਘ ਸਿੰਘ ਮਾਨਸਾ, ਕੁਲਦੀਪ ਸਿੰਘ ਵਜੀਦਪੁਰ ਆਦਿ ਦੇ ਨਾਮ ਜ਼ਿਕਰਯੋਗ ਹਨ।

(For more Punjabi news apart from farmers' organizations prepared strategy to encircle BJP during election campaign, stay tuned to Rozana Spokesman)

Location: India, Chandigarh

SHARE ARTICLE

ਸਪੋਕਸਮੈਨ ਸਮਾਚਾਰ ਸੇਵਾ

ਸਬੰਧਤ ਖ਼ਬਰਾਂ

Advertisement

Punjab Latest Top News Today | ਦੇਖੋ ਕੀ ਕੁੱਝ ਹੈ ਖ਼ਾਸ | Spokesman TV | LIVE | Date 03/08/2025

03 Aug 2025 1:23 PM

ਸ: ਜੋਗਿੰਦਰ ਸਿੰਘ ਦੇ ਸ਼ਰਧਾਂਜਲੀ ਸਮਾਗਮ ਮੌਕੇ ਕੀਰਤਨ ਸਰਵਣ ਕਰ ਰਹੀਆਂ ਸੰਗਤਾਂ

03 Aug 2025 1:18 PM

Ranjit Singh Gill Home Live Raid :ਰਣਜੀਤ ਗਿੱਲ ਦੇ ਘਰ ਬਾਹਰ ਦੇਖੋ ਕਿੱਦਾਂ ਦਾ ਮਾਹੌਲ.. Vigilance raid Gillco

02 Aug 2025 3:20 PM

Pardhan Mantri Bajeke News : ਪ੍ਰਧਾਨਮੰਤਰੀ ਬਾਜੇਕੇ ਦੀ ਵੀਡੀਓ ਤੋਂ ਬਾਅਦ ਫਿਰ ਹੋਵੇਗੀ ਪੇਸ਼ੀ | Amritpal Singh

02 Aug 2025 3:21 PM

'ਤੇਰੀ ਬੁਲਟ ਪਰੂਫ਼ ਗੱਡੀ ਪਾੜਾਂਗੇ, ਜੇਲ੍ਹ ‘ਚੋਂ ਗੈਂਗਸਟਰ ਜੱਗੂ ਭਗਵਾਨਪੁਰੀਏ ਦੀ ਧਮਕੀ'

01 Aug 2025 6:37 PM
Advertisement