NDA Exam: ਕਿਸਾਨ ਦੇ ਪੁੱਤ ਨੇ ਪਾਸ ਕੀਤੀ NDA ਦੀ ਪ੍ਰੀਖਿਆ; ਦੇਸ਼ ਭਰ ’ਚੋਂ ਹਾਸਲ ਕੀਤਾ 7ਵਾਂ ਰੈਂਕ
Published : Apr 5, 2024, 1:21 pm IST
Updated : Apr 5, 2024, 1:21 pm IST
SHARE ARTICLE
Farmer's son secures 7th rank in NDA entrance exam
Farmer's son secures 7th rank in NDA entrance exam

ਨਿਸ਼ਾਨ-ਏ-ਸਿੱਖੀ ਇੰਸਟੀਟਿਊਟ ਆਫ ਸਾਇੰਸ ਐਂਡ ਟ੍ਰੇਨਿੰਗ ਖਡੂਰ ਸਾਹਿਬ ਦੇ ਵਿਦਿਆਰਥੀ ਨੇ ਵਧਾਇਆ ਮਾਣ

NDA Exam: ਤਰਨਤਾਰਨ ਦੇ ਇਕ ਸਰਹੱਦੀ ਪਿੰਡ ਦੇ ਇਕ ਕਿਸਾਨ ਦੇ ਪੁੱਤਰ ਸਹਿਜਪ੍ਰੀਤ ਸਿੰਘ ਨੇ ਨੈਸ਼ਨਲ ਡਿਫੈਂਸ ਅਕੈਡਮੀ (ਐਨਡੀਏ) ਦੀ ਪ੍ਰੀਖਿਆ ਵਿਚ ਆਲ ਇੰਡੀਆ ਸੱਤਵਾਂ ਰੈਂਕ ਹਾਸਲ ਕੀਤਾ ਹੈ। ਉਹ ਖਡੂਰ ਸਾਹਿਬ ਅਤੇ ਸੈਨਿਕ ਸਕੂਲ ਕਪੂਰਥਲਾ ਸਥਿਤ ਪੰਜਾਬ ਦੇ ਨਿਸ਼ਾਨ-ਏ-ਸਿੱਖੀ ਇੰਸਟੀਚਿਊਟ ਆਫ਼ ਸਾਇੰਸ ਐਂਡ ਟ੍ਰੇਨਿੰਗ (ਐਨ.ਡੀ.ਏ. ਵਿੰਗ) ਦੇ ਛੇ ਹੋਰ ਕੈਡਿਟਾਂ ਵਿਚੋਂ ਇਕ ਹੈ, ਜਿਨ੍ਹਾਂ ਨੂੰ ਸੇਵਾ ਚੋਣ ਬੋਰਡ ਨੇ ਹਰੀ ਝੰਡੀ ਦੇ ਦਿਤੀ ਹੈ ਅਤੇ ਜਲਦੀ ਹੀ ਨੈਸ਼ਨਲ ਡਿਫੈਂਸ ਅਕੈਡਮੀ ਖੜਕਵਾਸਲਾ ਵਿਚ ਸਿਖਲਾਈ ਸ਼ੁਰੂ ਕਰਨਗੇ।

ਐਨਡੀਏ ਵਿੰਗ ਦੇ ਡਾਇਰੈਕਟਰ ਮੇਜਰ ਜਨਰਲ ਬਲਵਿੰਦਰ ਸਿੰਘ (ਵੀਐਸਐਮ) ਨੇ ਕਿਹਾ ਕਿ ਉਹ ਇਸ ਸਾਲ ਜੁਲਾਈ ਤੋਂ ਅਪਣੀ ਸਿਖਲਾਈ ਸ਼ੁਰੂ ਕਰਨਗੇ। ਮੇਜਰ ਜਨਰਲ ਬਲਵਿੰਦਰ ਸਿੰਘ ਨੇ ਕਿਹਾ ਕਿ ਸਹਿਜਪ੍ਰੀਤ ਨੇ ਸੰਸਥਾ ਦਾ ਨਾਂ ਰੌਸ਼ਨ ਕੀਤਾ ਹੈ ਅਤੇ ਆਪਣੇ ਮਾਪਿਆਂ ਦਾ ਮਾਣ ਵਧਾਇਆ ਹੈ। ਉਹ ਸੰਸਥਾ ਦੇ 8ਵੀਂ ਕੋਰਸ ਦਾ ਵਿਦਿਆਰਥੀ ਹੈ। ਹੁਣ ਤਕ ਨਿਸ਼ਾਨ-ਏ-ਸਿੱਖੀ ਦੇ 22 ਵਿਦਿਆਰਥੀ ਫੌਜ ਵਿਚ ਚੁਣੇ ਜਾ ਚੁੱਕੇ ਹਨ ਅਤੇ ਵੱਖ-ਵੱਖ ਅਹੁਦਿਆਂ 'ਤੇ ਸੇਵਾਵਾਂ ਨਿਭਾਅ ਰਹੇ ਹਨ। ਬਾਬਾ ਸੇਵਾ ਸਿੰਘ ਨੇ ਵਿਦਿਆਰਥੀਆਂ ਦੀ ਮਿਹਨਤ ਅਤੇ ਇਮਾਨਦਾਰੀ ਦੀ ਸ਼ਲਾਘਾ ਕੀਤੀ ਹੈ।

(For more Punjabi news apart from Farmer's son secures 7th rank in NDA entrance exam, stay tuned to Rozana Spokesman)

 

Location: India, Punjab, Tarn Taran

SHARE ARTICLE

ਸਪੋਕਸਮੈਨ ਸਮਾਚਾਰ ਸੇਵਾ

ਸਬੰਧਤ ਖ਼ਬਰਾਂ

Advertisement

'ਸਿੱਖਿਆ ਕੋਈ ਤਰਸ ਦੀ ਭਾਵਨਾ ਨਹੀਂ, ਇਹ ਹਰ ਇੱਕ ਇਨਸਾਨ ਦਾ ਹੱਕ ਹੈ'

22 Feb 2026 1:38 PM

ਚੰਡੀਗੜ੍ਹ 'ਚ ਲੱਗੇ ਗੁਲਾਬ ਮੇਲੇ 'ਚ ਲੱਗੀਆਂ ਰੌਣਕਾਂ, ਹਿਮਾਚਲ ਦੇ ਸੱਭਿਆਚਾਰਕ ਨਾਚ ਦਾ ਲੋਕਾਂ ਨੇ ਲਿਆ ਲੁਤਫ਼,

22 Feb 2026 1:37 PM

ਕੰਜ਼ਿਊਮਰ ਕੋਰਟਾਂ 'ਚ ਬੇਹੱਦ ਜ਼ਿਆਦਾ ਖ਼ਾਲੀ ਅਸਾਮੀਆਂ ! ਸਟਾਫ਼ ਦੀ ਕਮੀ ਤੇ ਲੋੜੀਂਦਾ ਸਹੂਲਤਾਂ ਦੀ ਘਾਟ ਨੂੰ ਲੈ ਕੇ ਵਕ.

21 Feb 2026 3:02 PM

"ਬਾਦਲ ਖਾ ਗਿਆ ਗੋਲਕਾਂ ਤੇ SGPC ਦੀ ਜ਼ਮੀਨ ਦੇ ਪੈਸੇ"

21 Feb 2026 3:00 PM

'ਜਨਮ ਲੈਂਦੇ ਹੀ ਇੱਕ ਸਿੰਘ ਦਾ ਸ਼ਸਤਰਾਂ ਨਾਲ਼ ਪੈ ਜਾਂਦਾ ਹੈ ਪਿਆਰ'

20 Feb 2026 1:32 PM
Advertisement