Tarn Taran News: ਪੁੱਤ ਦੀ ਮੁਹੱਬਤ ਮਾਂ ਨੂੰ ਮਿਲੀ ਸਜ਼ਾ, ਨਿਰਵਸਤਰ ਕਰਕੇ ਪਿੰਡ ’ਚ ਘੁਮਾਇਆ

By : BALJINDERK

Published : Apr 5, 2024, 7:46 pm IST
Updated : Apr 5, 2024, 7:47 pm IST
SHARE ARTICLE
Police station Valtoha
Police station Valtoha

Tarn Taran News: ਵੀਡੀਓ ਬਣਾ ਕੀਤੀ ਵਾਇਰਲ, ਪੰਜ ਖਿਲਾਫ਼ ਮਾਮਲਾ ਦਰਜ 

Tarn Taran News: ਤਰਨਤਾਰਨ- ਜ਼ਿਲ੍ਹੇ ਅਧੀਨ ਆਉਂਦੇ ਕਸਬਾ ਵਲਟੋਹਾ ਵਿਖੇ ਗੁਆਂਢ ਰਹਿੰਦੀ ਕੁੜੀ ਨਾਲ ਕੋਰਟ ਮੈਰਿਜ ਕਰਵਾਉਣ ਵਾਲੇ ਮੁੰਡੇ ਦੀ ਮਾਂ ਨੂੰ ਨਿਰਵਸਤਰ ਕਰਕੇ ਉਸ ਦੀ ਵੀਡੀਓ ਸੋਸ਼ਲ ਮੀਡੀਆ ਉੱਪਰ ਵਾਇਰਲ ਕਰਨ ਦਾ ਮਾਮਲਾ ਸਾਹਮਣੇ ਆਇਆ ਹੈ। ਇਸ ਸਬੰਧੀ ਪੁਲਿਸ ਨੇ ਕਾਰਵਾਈ ਕਰਦੇ ਹੋਏ ਤਿੰਨ ਵਿਅਕਤੀਆਂ ਨੂੰ ਨਾਮਜ਼ਦ ਕਰ ਕੁੱਲ ਪੰਜ ਵਿਅਕਤੀਆਂ ਖ਼ਿਲਾਫ਼ ਪਰਚਾ ਦਰਜ ਕਰਦੇ ਹੋਏ ਅਗਲੇ ਦੀ ਜਾਂਚ ਸ਼ੁਰੂ ਕਰ ਦਿੱਤੀ ਹੈ।

ਇਹ ਵੀ ਪੜੋ:Panipat News : ਟਰੈਕਟਰ ਟਰਾਲੀ ਤੇ ਮੋਟਰਸਾਈਕਲ ਦੀ ਟੱਕਰ ’ਚ ਮੋਟਰਸਾਈਕਲ ਸਵਾਰ ਦੀ ਹੋਈ ਮੌਤ 

ਕੁਲਵਿੰਦਰ ਕੌਰ ਪਤਨੀ ਦੀਦਾਰ ਸਿੰਘ ਵਾਸੀ ਪਤੀ ਜੀਵਨ ਨਗਰ ਵਲਟੋਹਾ ਨੇ ਥਾਣਾ ਵਲਟੋਹਾ ਦੀ ਪੁਲਿਸ ਨੂੰ ਦਿੱਤੇ ਬਿਆਨਾਂ ਵਿਚ ਦੱਸਿਆ ਕਿ ਉਸ ਦੇ ਮੁੰਡੇ ਆਕਾਸ਼ਦੀਪ ਸਿੰਘ ਨੇ ਸਾਡੇ ਗੁਆਂਢ ਵਿੱਚ ਰਹਿੰਦੇ ਬਲਦੇਵ ਸਿੰਘ ਪੁੱਤਰ ਬਗੀਚਾ ਸਿੰਘ ਵਾਸੀ ਵਲਟੋਹਾ ਦੀ ਕੁੜੀ ਰਮਨਦੀਪ ਕੌਰ ਨਾਲ ਕਰੀਬ ਇੱਕ ਮਹੀਨਾ ਪਹਿਲਾਂ ਕੋਰਟ ਮੈਰਿਜ ਕਰਵਾ ਲਈ ਸੀ। ਇਸੇ ਰੰਜਿਸ਼ ਦੇ ਤਹਿਤ ਬੀਤੀ 31 ਮਾਰਚ ਨੂੰ ਸ਼ਾਮ ਕਰੀਬ 6 ਵਜੇ ਸ਼ਰਨਜੀਤ ਸਿੰਘ ਉਰਫ ਸਨੀ ਪੁੱਤਰ ਬਲਦੇਵ ਸਿੰਘ, ਗੁਰਚਰਨ ਸਿੰਘ ਪੁੱਤਰ ਬਲਦੇਵ ਸਿੰਘ, ਕੁਲਵਿੰਦਰ ਕੌਰ ਉਰਫ ਮਾਣੀ ਪਤਨੀ ਬਲਦੇਵ ਸਿੰਘ ਅਤੇ ਦੋ ਅਣਪਛਾਤੇ ਵਿਅਕਤੀ ਉਸਦੇ ਘਰ ਬਾਹਰ ਆ ਕੇ ਰੌਲਾ ਪਾਉਣ ਲੱਗ ਪਏ। ਜਦੋਂ ਉਹ ਆਪਣੇ ਘਰ ਦੇ ਬਾਹਰ ਰੌਲਾ ਵੇਖ ਕੇ ਪੁੱਜੀ ਤਾਂ ਮੌਕੇ ’ਤੇ ਵਿਅਕਤੀਆਂ ਨੇ ਉਸ ਨਾਲ ਕੋਰਟ ਮੈਰਿਜ ਕਰਵਾਉਣ ਸਬੰਧੀ ਗੱਲ ਆਖਦੇ ਹੋਏ ਉਸਦੇ ਗਲ ’ਚ ਹੱਥ ਪਾ ਕੇ ਉਸ ਦਾ ਕਮੀਜ਼ ਪਾੜ ਦਿੱਤਾ ਅਤੇ ਉਸ ਨੂੰ ਨੰਗਿਆਂ ਕਰ ਦਿੱਤਾ। 

ਇਹ ਵੀ ਪੜੋ:Batala Police News : ਪੁਲਿਸ ਨੇ ਪਤੀ-ਪਤਨੀ ਨੂੰ 30 ਲੱਖ ਦੀ ਜਾਅਲੀ ਕਰੰਸੀ, 2 ਕਾਰਾਂ ਤੇ ਨੋਟ ਛਾਪਣ ਦੀ ਸਮੱਗਰੀ ਸਮੇਤ ਕੀਤਾ ਕਾਬੂ  

ਇਸ ਦੌਰਾਨ ਉਸਨੇ ਬਚਾਓ ਬਚਾਓ ਦਾ ਰੌਲਾ ਪਾਇਆ ਜਿਸ ਦੀ ਆਵਾਜ਼ ਸੁਣ ਉਸ ਦਾ ਪਤੀ ਦੀਦਾਰ ਸਿੰਘ ਬਾਹਰ ਆ ਗਿਆ ਅਤੇ ਹੋਰ ਲੋਕ ਇਕੱਠੇ ਹੋ ਗਏ। ਇਸ ਸਮੇਂ ਦੌਰਾਨ ਉਕਤ ਮੁਲਜ਼ਮਾਂ ਨੇ ਉਸ ਦੀ ਨੰਗੇ ਸਰੀਰ ਦੀ ਵੀਡੀਓ ਬਣਾ ਲਈ ਅਤੇ ਸੋਸ਼ਲ ਮੀਡੀਆ ਉੱਪਰ ਵਾਇਰਲ ਕਰ ਦਿੱਤੀ। ਜਾਣਕਾਰੀ ਦਿੰਦੇ ਹੋਏ ਡੀ. ਐੱਸ. ਪੀ. ਭਿਖੀਵਿੰਡ ਪ੍ਰੀਤ ਇੰਦਰ ਸਿੰਘ ਨੇ ਦੱਸਿਆ ਕਿ ਇਸ ਮਾਮਲੇ ਵਿੱਚ ਕੁਲਵਿੰਦਰ ਕੌਰ ਦੇ ਬਿਆਨਾਂ ਹੇਠ ਸ਼ਰਨਜੀਤ ਸਿੰਘ, ਗੁਰਚਰਨ ਸਿੰਘ, ਕੁਲਵਿੰਦਰ ਕੌਰ ਵਾਸੀ ਵਲਟੋਹਾ ਤੋਂ ਇਲਾਵਾ ਦੋ ਅਣਪਛਾਤੇ ਵਿਅਕਤੀਆਂ ਖ਼ਿਲਾਫ਼ ਵੱਖ-ਵੱਖ ਧਰਾਵਾਂ ਹੇਠ ਮਾਮਲਾ ਦਰਜ ਕਰ ਉਨ੍ਹਾਂ ਦੀ ਗ੍ਰਿਫ਼ਤਾਰੀ ਲਈ ਛਾਪੇਮਾਰੀ ਸ਼ੁਰੂ ਕਰ ਦਿੱਤੀ ਹੈ।

ਇਹ ਵੀ ਪੜੋ:Dancer Simran Case: ਮੁੜ ਮੀਡੀਆ ਸਾਹਮਣੇ ਆਈ ਡਾਂਸਰ ਸਿਮਰਨ, ਕਿਹਾ ਗਿਲਾਸ ਸੁੱਟਣ ਵਾਲਾ ਮੰਗੇ ਮਾਫੀ 

 (For more news apart from In village Valtoha Tarn Taran woman was undressed and wandered around village News in Punjabi, stay tuned to Rozana Spokesman)

Location: India, Punjab, Tarn Taran

SHARE ARTICLE

ਸਪੋਕਸਮੈਨ ਸਮਾਚਾਰ ਸੇਵਾ

Advertisement

Kamal Kaur Bhabhi Murder Case : Amritpal Mehron murdered Kamal Kaur | Punjab SSP Big Disclosures

16 Jun 2025 3:03 PM

'ਨੀਲਾ ਬਾਣਾ ਪਾ ਕੇ ਸਿੱਖੀ ਨੂੰ ਬਦਨਾਮ ਕੀਤਾ ਮਹਿਰੋਂ ਨੇ' Gursimran Mand | Sri Darbar Sahib |Amritpal Mehron

16 Jun 2025 3:02 PM

ਸਾਨੂੰ ਵੱਖ ਵੱਖ ਕਰਨ ਲਈ ਲੱਚਰਤਾ ਫੈਲਾਈ ਜਾ ਰਹੀ ਹੈ-Akal Takht Jathedar Gargaj|Amritpal mehron| Kamal Bhabhi

16 Jun 2025 3:02 PM

Nihang Singh Lawyer Big Disclosures | Amritpal Singh Mehron | Kamal Kaur Bhabhi Murder Case News

15 Jun 2025 8:46 PM

Kamal Kaur Bhabhi Murder Case Update : Amritpal Singh Mehron fled abroad | Punjab Police Disclosures

15 Jun 2025 8:44 PM
Advertisement