
Firozpur School Bus Accident: ਕਿਹਾ- ਪ੍ਰਸ਼ਾਸਨ ਦੀਆਂ ਟੀਮਾਂ ਮੌਕੇ ‘ਤੇ ਮੌਜੂਦ ਹਨ।
CM Bhagwant Mann expresses grief over Firozpur School: ਫ਼ਿਰੋਜ਼ਪੁਰ ਦੇ ਪਿੰਡ ਹਸਤੀ ਵਾਲਾ ਵਿਚ ਅੱਜ ਸਵੇਰੇ-ਸਵੇਰੇ ਬੱਚਿਆਂ ਨਾਲ ਭਰੀ ਇਕ ਸਕੂਲ ਬੱਸ ਸੰਤੁਲਨ ਗੁਆ ਬੈਠੀ ਤੇ ਸੜਕ ਕੰਢੇ ਹੀ ਸੇਮ ਨਾਲੇ 'ਚ ਡਿੱਗ ਗਈ। ਇਹ ਹਾਦਸਾ ਫ਼ਿਰੋਜ਼ਪੁਰ ਜ਼ਿਲ੍ਹੇ ਦੇ ਪਿੰਡ ਹਸਤੀਵਾਲਾ ਵਿਖੇ ਵਾਪਰਿਆ, ਜਿੱਥੇ ਇਕ ਨਿੱਜੀ ਸਕੂਲ ਦੀ ਬੱਸ ਪੁਲ 'ਤੇ ਲੱਗੀ ਗਰਿੱਲ ਨਾਲ ਟਕਰਾਉਣ ਮਗਰੋਂ ਨਾਲੇ 'ਚ ਜਾ ਡਿੱਗੀ।
ਹਾਦਸੇ ਵਿਚ ਬੱਚਿਆਂ ਨੂੰ ਮਾਮੂਲੀ ਸੱਟਾਂ ਲੱਗੀਆਂ। ਬੱਸ ਵਿਚ ਕਰੀਬ 20 ਤੋਂ 30 ਬੱਚੇ ਸਵਾਰ ਸਨ। ਪੰਜਾਬ ਦੇ ਮੁੱਖ ਮੰਤਰੀ ਭਗਵੰਤ ਮਾਨ ਨੇ ਬੱਸ ਹਾਦਸੇ 'ਤੇ ਦੁੱਖ ਪ੍ਰਗਟ ਕੀਤਾ ਹੈ।
ਉਨ੍ਹਾਂ ਲਿਖਿਆ ਕਿ ਫ਼ਿਰੋਜ਼ਪੁਰ ਵਿਖੇ ਸੇਮ ਨਾਲੇ ‘ਚ ਬੱਚਿਆਂ ਨਾਲ ਭਰੀ ਇੱਕ ਨਿੱਜੀ ਸਕੂਲ ਬੱਸ ਦੇ ਹਾਦਸਾਗ੍ਰਸਤ ਹੋਣ ਦੀ ਦੁਖ਼ਦਾਈ ਖ਼ਬਰ ਮਿਲੀ। ਪ੍ਰਸ਼ਾਸਨ ਦੀਆਂ ਟੀਮਾਂ ਮੌਕੇ ‘ਤੇ ਮੌਜੂਦ ਹਨ। ਬਚਾਅ ਕਾਰਜਾਂ ‘ਤੇ ਮੈਂ ਪਲ ਪਲ ਦੀ ਅਪਡੇਟ ਲੈ ਰਿਹਾ ਹਾਂ। ਪਰਮਾਤਮਾ ਅੱਗੇ ਸਭ ਦੀ ਤੰਦਰੁਸਤੀ ਤੇ ਸਲਾਮਤੀ ਦੀ ਕਾਮਨਾ ਕਰਦੇ ਹਾਂ।