Hoshiarpur News: ਤੇਜ਼ ਰਫ਼ਤਾਰ ਕਾਰ ਨੇ ਮੋਟਰਸਾਈਕਲ ਨੂੰ ਮਾਰੀ ਟੱਕਰ, ਹਾਦਸੇ ’ਚ ਪਤੀ-ਪਤਨੀ ਦੀ ਮੌਤ
Published : Apr 5, 2025, 7:07 am IST
Updated : Apr 5, 2025, 7:07 am IST
SHARE ARTICLE
Hoshiarpur Speeding car hits motorcycle, husband and wife die in accident
Hoshiarpur Speeding car hits motorcycle, husband and wife die in accident

ਪਿੰਡ ਮੁਰਾਦਪੁਰ ਨਰੀਆਲ ਦਾ ਰਹਿਣ ਵਾਲਾ ਸੀ ਮ੍ਰਿਤਕ ਜੋੜਾ

 


Hoshiarpur News: ਟਾਂਡਾ-ਹੁਸ਼ਿਆਰਪੁਰ ਰੋਡ ’ਤੇ ਨੈਣੋਵਾਲ ਵੈਦ ਦੇ ਪੈਟਰੋਲ ਪੰਪ ਦੇ ਨੇੜੇ ਇਕ ਭਿਆਨਕ ਸੜਕ ਹਾਦਸਾ ਵਾਪਰਿਆ, ਜਿਸ ਵਿੱਚ ਮੁਰਾਦਪੁਰ ਨਰੀਆਲ ਵਾਸੀ ਪਤੀ-ਪਤਨੀ ਦੀ ਮੌਤ ਹੋ ਗਈ। 

ਮਿਲੀ ਜਾਣਕਾਰੀ ਮੁਤਾਬਕ, ਹਾਦਸਾ ਦੁਪਹਿਰ 3 ਵਜੇ ਦੇ ਕਰੀਬ ਵਾਪਰਿਆ, ਜਦੋਂ ਮੋਟਰਸਾਈਕਲ ਸਵਾਰ ਹਰਜਿੰਦਰ ਸਿੰਘ ਪ੍ਰਿੰਸ ਪੁੱਤਰ ਤਰਲੋਕ ਸਿੰਘ  ਅਤੇ ਪਤਨੀ ਰੇਖਾ ਰਾਣੀ ਪੈਟਰੋਲ ਪੰਪ ਵੱਲ ਮੁੜ ਰਹੇ ਸਨ। ਇਸ ਦੌਰਾਨ, ਇੱਕ ਕਾਰ ਦੀ ਚਪੇਟ ’ਚ ਆਉਣ ਕਾਰਨ ਦੋਵੇਂ ਗੰਭੀਰ ਰੂਪ ਵਿੱਚ ਜ਼ਖ਼ਮੀ ਹੋ ਗਏ।

ਹਾਦਸੇ ਦੀ ਸੁਚਨਾ ਮਿਲਦਿਆਂ ਹੀ, ਸ਼੍ਰੀ ਗੁਰੂ ਨਾਨਕ ਚੈਰੀਟੇਬਲ ਸੇਵਾ ਸੋਸਾਇਟੀ ਬੂਰੇ ਰਾਜਪੂਤਾਂ ਦੇ ਸਰਪੰਚ ਜੋਗਾ ਸਿੰਘ ਦੀ ਅਗਵਾਈ ਵਾਲੀ ਟੀਮ ਨੇ ਤੁਰਤ ਜ਼ਖ਼ਮੀਆਂ ਨੂੰ ਹੁਸ਼ਿਆਰਪੁਰ ਦੇ ਸਰਕਾਰੀ ਹਸਪਤਾਲ ਪਹੁੰਚਾਇਆ। ਪਰੰਤੂ ਡਾਕਟਰਾਂ ਨੇ ਦੋਵਾਂ ਨੂੰ ਮ੍ਰਿਤਕ ਐਲਾਨ ਦਿੱਤਾ। 

ਇਸ ਘਟਨਾ ਦੀ ਜਾਣਕਾਰੀ ਮਿਲਦਿਆਂ ਹੀ ਪੁਲਿਸ ਟੀਮ ਨੇ ਮੌਕੇ ’ਤੇ ਪਹੁੰਚ ਕੇ ਹਾਦਸਾਗ੍ਰਸਤ ਵਾਹਨਾਂ ਨੂੰ ਕਬਜ਼ੇ ਵਿੱਚ ਲੈ ਲਿਆ ਅਤੇ ਅਗਲੀ ਜਾਂਚ ਸ਼ੁਰੂ ਕਰ ਦਿੱਤੀ ਹੈ। 

ਪੁਲਿਸ ਵਲੋਂ ਹਾਦਸੇ ਦੇ ਕਾਰਨ ਅਤੇ ਕਾਰ ਚਲਾਉਣ ਵਾਲੇ ਵਿਅਕਤੀ ਦੀ ਪਛਾਣ ਕੀਤੀ ਜਾ ਰਹੀ ਹੈ। 
 

SHARE ARTICLE

ਏਜੰਸੀ

Advertisement

ਸਰਕਾਰ ਦੀ ਸ਼ਹਿ ‘ਤੇ ਵਿੱਕ ਰਿਹਾ ਨਸ਼ਾ, ਨਸ਼ੇ ਦੇ ਮੁੱਦੇ ‘ਤੇ ਪੰਜਾਬ ਸਰਕਾਰ ਦਾ ਹਰਿਆਣਾ ‘ਤੇ ਵੱਡਾ ਇਲਜ਼ਾਮ

25 Feb 2026 2:12 PM

'ਮੈਂ ਹੈਰਾਨ ਹਾਂ, Chandigarh ਦੇ ਸੈਕਟਰ 32 Hospital ਦਾ ਸਾਢੇ 500 ਕਰੋੜ ਦਾ ਬਜਟ, ਪਰ ਸੁਵਿਧਾਵਾਂ ਬਿਲਕੁਲ ਜ਼ੀਰੋ'

25 Feb 2026 2:11 PM

ਮੁੱਖ ਮੰਤਰੀ ਭਗਵੰਤ ਮਾਨ ਦਾ ਵੱਡਾ ਐਲਾਨ, 8 ਮਾਰਚ ਨੂੰ ਪੇਸ਼ ਹੋਵੇਗਾ ਪੰਜਾਬ ਦਾ ਬਜਟ

23 Feb 2026 3:02 PM

ਟੈਰਿਫ਼ 'ਚ ਬਦਲਾਅ ਕਾਰਨ ਭਾਰਤ-ਅਮਰੀਕਾ ਵਪਾਰ ਸਮਝੌਤੇ ਦੀ ਮੀਟਿੰਗ ਟਲੀ

23 Feb 2026 3:01 PM

'ਸਿੱਖਿਆ ਕੋਈ ਤਰਸ ਦੀ ਭਾਵਨਾ ਨਹੀਂ, ਇਹ ਹਰ ਇੱਕ ਇਨਸਾਨ ਦਾ ਹੱਕ ਹੈ'

22 Feb 2026 1:38 PM
Advertisement