Punjab News: 8ਵੀਂ ’ਚੋਂ 100 ਫ਼ੀ ਸਦ ਅੰਕ ਲੈ ਕੇ ਪੁਨੀਤ ਵਰਮਾ ਨੇ ਮਾਪਿਆਂ ਤੇ ਸਕੂਲ ਦਾ ਨਾਮ ਕੀਤਾ ਰੌਸ਼ਨ
Published : Apr 5, 2025, 8:55 am IST
Updated : Apr 5, 2025, 8:55 am IST
SHARE ARTICLE
Puneet Verma brought glory to his parents and school by scoring 100% marks in 8th standard.
Puneet Verma brought glory to his parents and school by scoring 100% marks in 8th standard.

ਕਿਹਾ, ਪੜ੍ਹ ਲਿਖ ਕੇ ਬਣਨਾ ਚਾਹੁੰਦਾ ਹਾਂ ਇੰਜੀਨੀਅਰ

 

Punjab News:  ਪੰਜਾਬ ਸਕੂਲ ਸਿੱਖਿਆ ਬੋਰਡ ਵੱਲੋਂ ਐਲਾਨੇ 8ਵੀਂ ਜਮਾਤ ਦੇ ਨਤੀਜੇ ’ਚ ਸੂਬੇ ਭਰ ’ਚੋਂ ਪਹਿਲਾ ਸਥਾਨ ਹਾਸਲ ਕਰ ਕੇ ਹੁਸ਼ਿਆਰਪੁਰ ਦੇ ਪੁਨੀਤ ਵਰਮਾ ਨੇ ਸਕੂਲ ਅਤੇ ਜ਼ਿਲ੍ਹੇ ਦਾ ਨਾਂਅ ਰੌਸ਼ਨ ਕੀਤਾ ਹੈ। ਚੀਫ਼ ਖ਼ਾਲਸਾ ਦੀਵਾਨ ਅਧੀਨ ਚਲ ਰਹੇ ਸ੍ਰੀ ਗੁਰੂ ਹਰਿਕ੍ਰਿਸ਼ਨ ਪਬਲਿਕ ਸਕੂਲ ਮਾਡਲ ਟਾਊਨ ਹੁਸ਼ਿਆਰਪੁਰ ਦੇ ਵਿਦਿਆਰਥੀ ਪੁਨੀਤ ਵਰਮਾ ਪੁੱਤਰ ਅਸ਼ੋਕ ਵਰਮਾ ਵਾਸੀ ਮੁਹੱਲਾ ਗੋਕਲ ਨਗਰ ਨੇ 100 ਫ਼ੀ ਸਦ ਅੰਕ ਪ੍ਰਾਪਤ ਕੀਤੇ ਹਨ। 

ਨਤੀਜਾ ਆਉਣ ਤੋਂ ਬਾਅਦ ਇਹ ਖ਼ਬਰ ਸੁਣਦਿਆਂ ਹੀ ਕਿ ਪੁਨੀਤ ਵਰਮਾ ਪੰਜਾਬ ’ਚੋਂ ਪਹਿਲੇ ਨੰਬਰ ’ਤੇ ਆਇਆ ਹੈ, ਘਰ ’ਚ ਖ਼ੁਸ਼ੀ ਦਾ ਮਾਹੌਲ ਬਣ ਗਿਆ ਅਤੇ ਪਰਿਵਾਰ ਨੂੰ ਵਧਾਈਆਂ ਦੇਣ ਵਾਲਿਆਂ ਦਾ ਤਾਂਤਾ ਲੱਗ ਗਿਆ। 

ਇਸ ਮੌਕੇ ਗੱਲਬਾਤ ਕਰਦਿਆਂ ਪੁਨੀਤ ਵਰਮਾ ਦੇ ਪਿਤਾ ਸਿਵਲ ਇੰਜੀਨੀਅਰ ਅਸ਼ੋਕ ਵਰਮਾ ਤੇ ਮਾਤਾ ਨੀਤੂ ਵਰਮਾ ਨੇ ਕਿਹਾ ਕਿ ਇਹ ਸਭ ਕੁੱਝ ਪ੍ਰਮਾਤਮਾ ਦੀ ਮਿਹਰ ਸਦਕਾ ਸੰਭਵ ਹੋਇਆ ਹੈ। ਉਨ੍ਹਾਂ ਕਿਹਾ ਕਿ ਪੁਨੀਤ ਸ਼ੁਰੂ ਤੋਂ ਹੀ ਇੱਕ ਹੋਣਹਾਰ ਬੱਚਾ ਰਿਹਾ ਹੈ, ਜਿਸ ਨੇ ਪੜ੍ਹਾਈ ਦੇ ਨਾਲ-ਨਾਲ ਖੇਡਾਂ ’ਚ ਵੀ ਮੱਲਾਂ ਮਾਰੀਆਂ ਹਨ।

 ਉਨ੍ਹਾਂ ਕਿਹਾ ਕਿ ਜਿੱਥੇ ਪੁਨੀਤ ਵਰਮਾ ਦਾ ਵੱਖ-ਵੱਖ ਸੰਸਥਾਵਾਂ ਵੱਲੋਂ ਉਸ ਦੀਆਂ ਪ੍ਰਾਪਤੀਆਂ ਲਈ ਸਨਮਾਨਿਤ ਕੀਤਾ ਜਾ ਚੁੱਕਾ ਹੈ। 

ਆਪਣੀ ਇਸ ਪ੍ਰਾਪਤੀ ’ਤੇ ਗੱਲਬਾਤ ਕਰਦਿਆਂ ਵਿਦਿਆਰਥੀ ਪੁਨੀਤ ਵਰਮਾ ਨੇ ਕਿਹਾ ਕਿ ਇਹ ਸਭ ਕੁੱਝ ਉਸ ਦੇ ਮਾਤਾ-ਪਿਤਾ ਦੀ ਪ੍ਰੇਰਨਾ ਅਤੇ ਆਸ਼ੀਰਵਾਦ ਅਤੇ ਅਧਿਆਪਕਾਂ ਦੀ ਮਿਹਨਤ ਸਦਕਾ ਸੰਭਵ ਹੋਇਆ ਹੈ। ਉਨ੍ਹਾਂ ਕਿਹਾ ਕਿ ਸ੍ਰੀ ਗੁਰੂ ਹਰਿਕ੍ਰਿਸ਼ਨ ਪਬਲਿਕ ਸਕੂਲ ਦੇ ਪ੍ਰਿੰਸੀਪਲ ਅਤੇ ਅਧਿਆਪਕਾਂ ਦੀ ਯੋਗ ਅਗਵਾਈ ਸਦਕਾ ਉਸ ਦੀ ਮਿਹਨਤ ਨੂੰ ਰੰਗ ਲੱਗਿਆ ਹੈ।
 

ਉਸ ਨੇ ਦੱਸਿਆ ਕਿ ਉਸ ਨੇ ਪੜ੍ਹਾਈ ਅਤੇ ਚੈੱਸ ਦੀ ਖੇਡ ਲਈ ਅਲੱਗ-ਅਲੱਗ ਸਮਾਂ ਸਾਰਣੀ ਬਣਾਈ ਹੋਈ ਸੀ ਜਿਸ ਅਨੁਸਾਰ ਉਹ ਮਿਹਨਤ ਕਰਦਾ ਸੀ। 
ਇਸ ਮੌਕੇ ਸਕੂਲ ਦੀ ਪ੍ਰਿੰਸੀਪਲ ਪਰਮਜੀਤ ਕੌਰ ਨੇ ਕਿਹਾ ਕਿ ਸਕੂਲ ਨੂੰ ਵਿਦਿਆਰਥੀ ਪੁਨੀਤ ਵਰਮਾ ਦੀ ਇਸ ਪ੍ਰਾਪਤੀ ’ਤੇ ਬੇਹੱਦ ਮਾਣ ਹੈ। ਉਨ੍ਹਾਂ ਕਿਹਾ ਕਿ ਵਿਦਿਆਰਥੀ ਸ਼ੁਰੂ ਤੋਂ ਹੀ ਮਿਹਨਤ ਅਤੇ ਲਗਨ ਨਾਲ ਪੜ੍ਹਾਈ ਕਰਨ ਵਾਲਾ ਹੈ ਅਤੇ ਉਸ ਨੂੰ ਇਸ ਤੋਂ ਪਹਿਲਾਂ ਵੀ ਅਨੇਕਾਂ ਪ੍ਰਾਪਤੀਆਂ ਕੀਤੀਆਂ ਹਨ। ਉਨ੍ਹਾਂ ਕਿਹਾ ਕਿ ਸਕੂਲ ’ਚ ਹਮੇਸ਼ਾ ਵਿਦਿਆਰਥੀਆਂ ਨੂੰ ਪੜ੍ਹਾਈ ਦੇ ਨਾਲ-ਨਾਲ ਹੋਰਨਾਂ ਉਸਾਰੂ ਗਤੀਵਿਧੀਆਂ ’ਚ ਵੀ ਭਾਗ ਲੈਣ ਲਈ ਪ੍ਰੇਰਿਤ ਕੀਤਾ ਜਾਂਦਾ ਹੈ।
 

SHARE ARTICLE

ਏਜੰਸੀ

Advertisement

ਦੇਖੋ ਆਖਰ ਕਿਹੜੀ ਦੁਸ਼ਮਣੀ ਬਣੀ ਵਾਰਦਾਤ ਦੀ ਵਜ੍ਹਾ?| Ludhiana

05 Nov 2025 3:27 PM

Batala Murder News : Batala 'ਚ ਰਾਤ ਨੂੰ ਗੋਲੀਆਂ ਮਾਰ ਕੇ ਕੀਤੇ Murder ਤੋਂ ਬਾਅਦ ਪਤਨੀ ਆਈ ਕੈਮਰੇ ਸਾਹਮਣੇ

03 Nov 2025 3:24 PM

Eyewitness of 1984 Anti Sikh Riots: 1984 ਦਿੱਲੀ ਸਿੱਖ ਕਤਲੇਆਮ ਦੀ ਇਕੱਲੀ-ਇਕੱਲੀ ਗੱਲ ਚਸ਼ਮਦੀਦਾਂ ਦੀ ਜ਼ੁਬਾਨੀ

02 Nov 2025 3:02 PM

'ਪੰਜਾਬ ਨਾਲ ਧੱਕਾ ਕਿਸੇ ਵੀ ਕੀਮਤ 'ਤੇ ਨਹੀਂ ਕੀਤਾ ਜਾਵੇਗਾ ਬਰਦਾਸ਼ਤ,'CM ਭਗਵੰਤ ਸਿੰਘ ਮਾਨ ਨੇ ਆਖ ਦਿੱਤੀ ਵੱਡੀ ਗੱਲ

02 Nov 2025 3:01 PM

ਪੁੱਤ ਨੂੰ ਯਾਦ ਕਰ ਬੇਹਾਲ ਹੋਈ ਮਾਂ ਦੇ ਨਹੀਂ ਰੁੱਕ ਰਹੇ ਹੰਝੂ | Tejpal Singh

01 Nov 2025 3:10 PM
Advertisement