
ਇਹ ਵੀ ਸੁਨਿਸਚਿਤ ਕੀਤਾ ਜਾਵੇਗਾ ਕਿ ਪਾਰਟੀ ਦੀ ਪਿੱਠ ਵਿਚ ਛੁਰਾ ਮਾਰਨ ਵਾਲੇ ਆਗੂਆਂ ਨੂੰ ਦੁਬਾਰਾ ਪਾਰਟੀ ਵਿਚ ਸ਼ਾਮਿਲ ਨਾ ਕੀਤਾ ਜਾਵੇ।
ਮੁਹਾਲੀ- ਮੁਹਾਲੀ ਜ਼ਿਲ੍ਹੇ ਦੇ ਡੇਰਾਬੱਸੀ ਸ਼ਹਿਰ ਦੇ ਯੂਥ ਪ੍ਰਧਾਨ ਅਤੇ, ਵਾਰਡ ਨੰਬਰ ਛੇ ਦੇ ਕੌਂਸਲਰ ਜਸਪ੍ਰੀਤ ਸਿੰਘ ਲੱਕੀ ਦੀ ਪਾਰਟੀ ਵਿਰੋਧੀ ਗਤੀਵਿਧੀਆਂ ਦੇ ਚਲਦੇ, ਹਲਕਾ ਵਿਧਾਇਕ ਐਨ ਕੇ ਸ਼ਰਮਾ ਨੇ ਉਨ੍ਹਾਂ ਨੂੰ ਛੇ ਸਾਲ ਲਈ ਪਾਰਟੀ ਤੋਂ ਬਾਹਰ ਕੱਢ ਦਿੱਤਾ ਹੈ। ਪ੍ਰਾਪਤ ਜਾਣਕਾਰੀ ਅਨੁਸਾਰ ਜਸਪ੍ਰੀਤ ਲੱਕੀ ਲੰਬੇ ਸਮੇਂ ਤੋਂ ਪਾਰਟੀ ਦੀਆਂ ਮੀਟਿੰਗਾਂ ਤੋਂ ਅਤੇ ਸਰਵਜਨਿਕ ਮੰਚਾਂ ਤੋਂ ਕਿਨਾਰਾ ਕਰਦੇ ਆ ਰਹੇ ਸਨ ਅਤੇ ਪੰਜਾਬ ਵਿਚ ਸਰਕਾਰ ਬਦਲਣ ਤੋਂ ਬਾਅਦ ਉਹ ਕਾਂਗਰਸ ਪਾਰਟੀ ਦੇ ਜ਼ਿਲ੍ਹਾ ਪ੍ਰਧਾਨ, ਦੀਪਇੰਦਰ ਸਿੰਘ ਢਿੱਲੋਂ ਦੇ ਸੰਪਰਕ ਵਿਚ ਸਨ ਅਤੇ ਉਹ ਆਪਣਾ ਕੰਮ-ਕਾਜ ਵੀ ਕਾਂਗਰਸ ਪਾਰਟੀ ਦੇ ਆਗੂਆਂ ਦੇ ਨਾਲ ਮਿਲਕੇ ਚਲਾ ਰਹੇ ਸਨ।
ਸ਼ਰਮਾ ਨੂੰ ਇਸਦੇ ਬਾਰੇ ਵਿਚ ਪੁਖਤਾ ਸਬੂਤ ਮਿਲੇ ਤਾਂ ਉਨ੍ਹਾਂ ਨੇ ਤੁਰੰਤ ਬੀਤੀ ਰਾਤ ਆਪਣੀ ਪਾਰਟੀ ਦੇ ਪ੍ਰਮੁੱਖ ਅਹੁਦੇਦਾਰਾ ਨਾਲ ਮੀਟਿੰਗ ਕੀਤੀ ਅਤੇ ਜਸਪ੍ਰੀਤ ਸਿੰਘ ਲੱਕੀ ਨੂੰ ਛੇ ਸਾਲ ਲਈ ਪਾਰਟੀ ਤੋਂ ਕੱਢਣ ਦਾ ਫ਼ੈਸਲਾ ਦਿੱਤਾ ਅਤੇ ਨਾਲ ਹੀ ਚਿਤਾਵਨੀ ਦਿੱਤੀ ਕਿ ਜੋ ਕੋਈ ਹੋਰ ਅਹੁਦੇਦਾਰ ਪਾਰਟੀ ਵਿਰੋਧੀ ਗਤੀਵਿਧੀਆਂ ਵਿਚ ਸ਼ਾਮਿਲ ਪਾਇਆ ਗਿਆ ਉਸਨੂੰ ਤੁਰੰਤ ਪਾਰਟੀ ਤੋਂ ਬਾਹਰ ਦਾ ਰਸਤਾ ਵਿਖਾ ਦਿੱਤਾ ਜਾਵੇਗਾ। ਸ਼੍ਰੀ ਸ਼ਰਮਾ ਨੇ ਕਿਹਾ ਕਿ ਇਹ ਵੀ ਸੁਨਿਸਚਿਤ ਕੀਤਾ ਜਾਵੇਗਾ ਕਿ ਪਾਰਟੀ ਦੀ ਪਿੱਠ ਵਿਚ ਛੁਰਾ ਮਾਰਨ ਵਾਲੇ ਆਗੂਆਂ ਨੂੰ ਦੁਬਾਰਾ ਪਾਰਟੀ ਵਿਚ ਸ਼ਾਮਿਲ ਨਾ ਕੀਤਾ ਜਾਵੇ।