ਕੋਰੋਨਾ ਕੇਸਾਂ ’ਚ ਹੋਇਆ ਵਾਧਾ ਪਰ ਜਲਦੀ ਸਥਿਤੀ ਕਾਬੂ ’ਚ ਹੋ ਜਾਵੇਗੀ  : ਬਲਬੀਰ ਸਿੰਘ ਸਿੱਧੂ
Published : May 5, 2020, 9:51 am IST
Updated : May 5, 2020, 9:51 am IST
SHARE ARTICLE
File Photo
File Photo

ਕੋਰੋਨਾ ਟੈਸਟਿੰਗ ਲਈ ਪ੍ਰਾਈਵੇਟ ਲੈਬਾਰੇਟਰੀ ਨਾਲ ਰਾਬਤਾ ਕੀਤਾ ਹੈ : ਸਿਹਤ ਮੰਤਰੀ

ਫ਼ਿਰੋਜ਼ਪੁਰ/ਬਠਿੰਡਾ, 4 ਮਈ (ਜਗਵੰਤ ਸਿੰਘ ਮੱਲ੍ਹੀ, ਮਾਨ): ਦੂਜੇ ਰਾਜਾਂ ’ਚ ਗਏ ਅਤੇ ਹੁਣ ਪੰਜਾਬ ਵਾਪਸ ਮੁੜ ਆਉਣ ਵਾਲੇ ਪੰਜਾਬੀ ਸਾਡੇ ਭਰਾ ਹਨ। ਉਨ੍ਹਾਂ ਦੀ ਦੇਖਭਾਲ ਕਰਨਾ ਸਾਡਾ ਮੁੱਢਲਾ ਫਰਜ ਬਣਦਾ ਹੈ। ਇਹ ਵਿਚਾਰ ਪੰਜਾਬ ਦੇ ਸਿਹਤ ਮੰਤਰੀ ਬਲਬੀਰ ਸਿੰਘ ਸਿੱਧੂ ਨੇ ਫਿਰੋਜ਼ਪੁਰ ਵਿਚ ਕੋਵਿਡ-19 ਨਾਲ ਸਬੰਧਿਤ ਕੰਮਾਂ ਦਾ ਜਾਇਜਾ ਲੈਣ ਉਪਰੰਤ ਪੱਤਰਕਾਰਾਂ ਨਾਲ ਗੱਲਬਾਤ ਦੌਰਾਨ ਪ੍ਰਗਟ ਕੀਤੇ। ਉਨ੍ਹਾਂ ਆਖਿਆ ਕਿ ਇਹ ਸਹੀ ਹੈ ਕਿ ਪੰਜਾਬ ਬਾਕੀ ਸੂਬਿਆਂ ਦੇ ਮੁਕਾਬਲੇ ਕੋਰੋਨਾ ਵਾਇਰਸ ਨੂੰ ਕੰਟਰੋਲ ਕਰਨ ਵਿਚ ਬਹੁਤ ਹੀ ਅੱਗੇ ਸੀ।

ਪਰ 7 ਹਜ਼ਾਰ ਬਾਹਰੋਂ ਆਏ ਲੋਕਾਂ ਕਾਰਨ ਕਰੋਨਾ ਪੌਜ਼ਟਿਵ ਕੇਸਾਂ ਵਿੱਚ ਵਾਧਾ ਹੋਇਆ ਹੈ। ਉਨ੍ਹਾਂ ਆਖਿਆ ਕਿ ਆਖ਼ਰ ਤਾਂ ਲੋਕਾਂ ਨੇ ਆਪਣੇ ਘਰ ਵਾਪਸ ਆਉਣਾ ਹੀ ਸੀ। ਉਨ੍ਹਾਂ ਪ੍ਰਗਟਾਵਾ ਕੀਤਾ ਕਿ ਜਿਆਦਾਤਰ ਲੋਕਾਂ ਦੀ ਸੈਂਪਲਿੰਗ ਹੋ ਚੁੱਕੀ ਹੈ। ਉਨ੍ਹਾਂ ਆਸ ਪ੍ਰਗਟਾਈ ਕਿ ਕੁਝ ਦਿਨਾਂ ਪਿੱਛੋਂ ਸਾਰੀ ਸੈਂਪਲਿੰਗ ਹੋਣ ਤੋਂ ਬਾਅਦ ਹਾਲਾਤ ਆਮ ਵਾਂਗ ਹੋ ਜਾਣਗੇ। ਜਦਕਿ ਸੂਬੇ ਵਿੱਚ ਸੈਪਲਾਂ ਦੀ ਟੈਸਟਿੰਗ ਰਫ਼ਤਾਰ ਵਧਾਉਣ ਲਈ ਪ੍ਰਾਈਵੇਟ ਲੈਬੋਰਟਰੀ ਵਾਲਿਆਂ ਨਾਲ ਰਾਬਤਾ ਕਾਇਮ ਕੀਤਾ ਗਿਆ ਹੈ। ਜਿਸ ਨਾਲ ਹੁਣ ਵੱਧ ਤੋ ਵੱਧ ਨਮੂਨਿਆਂ ਦੇ ਨਤੀਜੇ ਜਲਦੀ ਤੋ ਜਲਦੀ ਲੈ ਕੇ ਪੀੜਤ ਲੋਕਾਂ ਦਾ ਸਮੇ ਸਿਰ ਇਲਾਜ ਸ਼ੁਰੂ ਕੀਤਾ ਜਾ ਸਕੇਗਾ।

File photoFile photo

ਸਿਹਤ ਵਿਭਾਗ ਦੇ ਕੈਬਨਿਟ ਮੰਤਰੀ ਨੇ ਕਿਹਾ ਕਿ ਸਰਕਾਰੀ ਅਤੇ ਪ੍ਰਾਈਵੇਟ ਨੂੰ ਮਿਲਾ ਕੇ ਕੁੱਲ ਅੱਠ ਹਜ਼ਾਰ ਲੈਬੋਰੇਟਰੀਆਂ ਕੋਰੋਨਾ ਦੀ ਟੈਸਟਿੰਗ ਕਰ ਰਹੀਆਂ ਹਨ। ਇਸ ਤੋਂ ਇਲਾਵਾ ਪੰਜਾਬ ਨੂੰ ਜਲਦ ਹੀ ਆਟੋਮੈਟਿਕ ਟੈਸਟਿੰਗ ਮਸ਼ੀਨਾਂ ਮਿਲਣ ਵਾਲੀਆਂ ਹਨ। ਜਿਸ ਨਾਲ ਟੈਸਟਿੰਗ ਦੀ ਰਫਤਾਰ ਹੋਰ ਤੇਜ ਹੋ ਜਾਵੇਗੀ। ਇਸ ਤੋਂ ਪਹਿਲਾਂ ਉਨ੍ਹਾਂ ਜ਼ਿਲ੍ਹਾ ਪ੍ਰਸ਼ਾਸਨ, ਪੁਲਿਸ ਅਤੇ ਸਿਹਤ ਵਿਭਾਗ ਸਮੇਤ ਹੋਰ ਅਧਿਕਾਰਆਂ ਨਾਲ ਮੀਟਿੰਗ ਕਰ ਕੇ ਜ਼ਿਲ੍ਹੇ ਵਿਚ ਮੌਜੂਦਾ ਸਥਿਤੀ ਦਾ ਵੀ ਜਾਇਜਾ ਲਿਆ। ਸਿਹਤ ਮੰਤਰੀ ਸਿੱਧੂ ਨੇ ਕਿਹਾ ਕਿ ਸਰਕਾਰ ਕੋਲ ਕੋਰੋਨਾ ਨਾਲ ਨਿਪਟਨ ਵਾਲੇ ਸਾਧਨਾ ਦੀ ਕੋਈ ਕਮੀ ਨਹੀਂ ਹੈ। ਉਨ੍ਹਾਂ ਕਿਹਾ ਕਿ ਪੀਪੀਈ ਕਿੱਟਾਂ, ਮਾਸਕ, ਸੈਨੀਟਾਈਜ਼ਰ, ਡਿਸਇਨਫੈਕਟਿਡ ਸਪਰੇਅ ਆਦਿ ਦੀ ਵੀ ਕੋਈ ਕਮੀ ਨਹੀਂ ਆਉਣ ਦਿੱਤੀ ਜਾਵੇਗੀ।

ਹਸਪਤਾਲਾਂ ਵਿਚ ਬਿਸਤਰਿਆਂ ਦੀ ਗਿਣਤੀ ਵਿੱਚ ਵੀ ਵਾਧਾ ਕੀਤਾ ਗਿਆ ਹੈ। ਇਸ ਮੌਕੇ ਵਿਧਾਇਕ ਪਰਮਿੰਦਰ ਸਿੰਘ ਪਿੰਕੀ ਅਤੇ ਵਿਧਾਇਕ ਰਮਿੰਦਰ ਆਵਲਾ ਨੇ ਕਿਹਾ ਕਿ ਇਹ ਲੜਾਈ ਸਾਰਿਆਂ ਦੇ ਸਹਿਯੋਗ ਨਾਲ ਹੀ ਜਿੱਤੀ ਜਾ ਸਕਦੀ ਹੈ। ਸਾਨੂੰ ਸਾਰਿਆਂ ਨੂੰ ਮਿਲ ਕੇ ਮਹਾਮਾਰੀ ਖਿਲਾਫ਼ ਜੂਝਣਾ ਪਏਗਾ। ਉਨ੍ਹਾਂ ਆਖਿਆ ਕਿ ਲੋਕ ਜਨਤਕ ਸਰੀਰਕ ਵਿੱਥ ਸਮੇਤ ਹੋਰ ਜ਼ਰੂਰੀ ਨਿਯਮਾਂ ਦੀ ਪਾਲਨਾ ਕਰ ਕੇ ਖੁਦ ਨੂੰ ਸੁਰੱਖਿਅਤ ਰੱਖਣ। ਮੀÇਅੰਗ ਦੌਰਾਨ ਡਿਪਟੀ ਕਮਿਸ਼ਨਰ ਕੁਲਵੰਤ ਸਿੰਘ ਨੇ ਜ਼ਿਲ੍ਹੇ ਦੀ ਮੌਜੂਦਾ ਸਥਿਤੀ ਬਾਬਤ ਵਿਸਥਾਰ ਨਾਲ ਜਾਣਕਾਰੀ ਸਾਂਝੀ ਕੀਤੀ। ਇਸ ਮੌਕੇ ਵਧੀਕ ਡਿਪਟੀ ਕਮਿਸ਼ਨਰ ਰਵਿੰਦਰ ਸਿੰਘ, ਵਧੀਕ ਡਿਪਟੀ ਕਮਿਸ਼ਨਰ (ਵਿਕਾਸ) ਰਵਿੰਦਰਪਾਲ ਸਿੰਘ ਸੰਧੂ, ਐਸਡੀਐਮ ਅਮਿਤ ਗੁਪਤਾ ਅਤੇ ਸਿਵਲ ਸਰਜਨ ਡਾਕਟਰ ਨਵਦੀਪ ਸਿੰਘ ਆਦਿ ਅਧਿਕਾਰੀ ਵੀ ਹਾਜ਼ਰ ਸਨ।

Location: India, Punjab

SHARE ARTICLE

ਸਪੋਕਸਮੈਨ ਸਮਾਚਾਰ ਸੇਵਾ

Advertisement

Son Kills his Mother: Love Marriage ਪਿੱਛੇ England ਤੋਂ ਆਏ ਪੁੱਤ ਨੇ ਮਾਂ ਨੂੰ ਉਤਾਰਿਆ ਮੌ.ਤ ਦੇ ਘਾਟ

11 Jan 2026 3:06 PM

Drunk Driver Crashes : Restaurant ਦੇ ਬਾਹਰ ਖਾਣਾ ਖਾ ਰਹੇ ਲੋਕਾਂ ਦੀ ਮਸਾਂ ਬਚੀ ਜਾਨ, ਉਡੇ ਹੋਸ਼

11 Jan 2026 3:04 PM

ਕੀ ਵਾਪਿਸ India ਆਵੇਗਾ Goldy Brar ! Court ਨੇ ਸੁਣਾਇਆ ਸਖ਼ਤ ਫੈਸਲਾ

08 Jan 2026 4:44 PM

ਜਨਮਦਿਨ ਵਾਲੇ ਦਿਨ ਹੀ ਕੀਤਾ ਕਤਲ ਚਸ਼ਮਦੀਦ ਨੇ ਦੱਸਿਆ ਪੂਰਾ ਮਾਮਲਾ

08 Jan 2026 4:43 PM

ਬੰਦੀ ਸਿੰਘਾ ਤੇ ਭਾਜਪਾਈਆਂ ਦੇ ਦਿੱਤੇ ਬਿਆਨਾ ਦਾ ਭਰੋਸਾ ਨਾ ਕਰੋ-UAD Gurdeep Brar|Ram Rahim|BJP On bandi singh

07 Jan 2026 3:21 PM
Advertisement