ਦਿਗਵਿਜੇ ਸਿੰਘ ਦਾ ਸ਼ਰਧਾਲੂਆਂ ਪ੍ਰਤੀ ਬਿਆਨ ਕਾਂਗਰਸ ਦੀ ਵੱਡੀ ਸਾਜ਼ਸ਼ ਦਾ ਸਬੂਤ : ਸਿਰਸਾ
Published : May 5, 2020, 10:57 am IST
Updated : May 5, 2020, 10:57 am IST
SHARE ARTICLE
ਦਿਗਵਿਜੇ ਸਿੰਘ ਦਾ ਸ਼ਰਧਾਲੂਆਂ ਪ੍ਰਤੀ ਬਿਆਨ ਕਾਂਗਰਸ ਦੀ ਵੱਡੀ ਸਾਜ਼ਸ਼ ਦਾ ਸਬੂਤ : ਸਿਰਸਾ
ਦਿਗਵਿਜੇ ਸਿੰਘ ਦਾ ਸ਼ਰਧਾਲੂਆਂ ਪ੍ਰਤੀ ਬਿਆਨ ਕਾਂਗਰਸ ਦੀ ਵੱਡੀ ਸਾਜ਼ਸ਼ ਦਾ ਸਬੂਤ : ਸਿਰਸਾ

ਕਿਹਾ, ਹਜ਼ੂਰ ਸਾਹਿਬ ਦੇ ਸ਼ਰਧਾਲੂਆਂ ਦੀ ਬਦਨਾਮੀ ਕਰਨ ਵਾਲੇ ਦੌਸ਼ੀ ਸਿੱਖ ਕੌਮ ਤੋਂ ਮੰਗਣ ਮੁਆਫ਼ੀ

ਨਵੀਂ ਦਿੱਲੀ, 4 ਮਈ (ਸੁਖਰਾਜ ਸਿੰਘ) : ਦਿੱਲੀ ਗੁਰਦਵਾਰਾ ਕਮੇਟੀ ਦੇ ਪ੍ਰਧਾਨ ਮਨਜਿੰਦਰ ਸਿੰਘ ਸਿਰਸਾ ਨੇ ਕਾਂਗਰਸ ਦੇ ਸੀਨੀਅਰ ਆਗੂ ਤੇ ਸਾਬਕਾ ਮੁੱਖ ਮੰਤਰੀ ਦਿਗਵਜੇ ਸਿੰਘ ਵਲੋਂ ਤਖ਼ਤ ਸ੍ਰੀ ਹਜ਼ੂਰ ਸਾਹਿਬ ਦੇ ਸ਼ਰਧਾਲੂਆਂ ਨੂੰ ਪੰਜਾਬ ਵਿਚ ਕੋਰੋਨਾ ਵਾਇਰਸ ਲਈ ਜ਼ਿੰਮੇਵਾਰ ਦੱਸਣ ਦਾ ਗੰਭੀਰ ਨੋਟਿਸ ਲੈਂਦਿਆਂ ਕਿਹਾ ਕਿ ਉਨ੍ਹਾਂ ਦੇ ਬਿਆਨ ਨੇ ਸਾਬਤ ਕਰ ਦਿਤਾ ਹੈ ਕਿ ਕਾਂਗਰਸ ਪਾਰਟੀ ਨੇ ਸਿੱਖਾਂ ਵਿਰੁਧ ਵੱਡੀ ਸਾਜ਼ਸ਼ ਰਚੀ ਹੈ।


ਸ. ਸਿਰਸਾ ਨੇ ਕਿਹਾ ਕਿ ਜਿਥੇ ਦਿਗਵਿਜੇ ਸਿੰਘ ਨੇ ਹੋਛਾ ਬਿਆਨ ਦਿਤਾ ਹੈ, ਉਥੇ ਹੀ ਮਹਾਰਾਸ਼ਟਰ ਤੇ ਪੰਜਾਬ ਵਿਚ ਕਾਂਗਰਸ ਦੀਆਂ ਸਰਕਾਰਾਂ ਨੇ ਸਿੱਖਾਂ ਦੀ ਬਦਨਾਮੀ ਵਾਸਤੇ ਮਿਲ ਕੇ ਇਹ ਸਾਜ਼ਸ਼ ਰਚੀ ਹੈ, ਇਸ ਨੂੰ ਸਾਬਤ ਕਰਦਾ ਹੈ। ਉਨ੍ਹਾਂ ਕਿਹਾ ਕਿ ਇਹ ਬਹੁਤ ਹੀ ਨਿੰਦਣਯੋਗ ਗੱਲ ਹੈ ਕਿ ਦਿਗਵਿਜੇ ਸਿੰਘ ਨੇ ਸਿੱਖ ਸ਼ਰਧਾਲੂਆਂ ਦੀ ਤੁਲਨਾ ਤਬਲੀਗੀ ਜਮਾਤ ਨਾਲ ਕੀਤੀ ਹੈ।


ਸ. ਸਿਰਸਾ ਨੇ ਕਿਹਾ ਕਿ ਕਾਂਗਰਸ ਪਾਰਟੀ ਦੀ ਮਾਨਸਿਕਤਾ ਹਮੇਸ਼ਾ ਸਿੱਖ ਵਿਰੋਧੀ ਰਹੀ ਹੈ, ਭਾਵੇਂ 1984 ਦੇ ਸਿੱਖ ਕਤਲੇਆਮ ਦਾ ਮਾਮਲਾ ਹੋਵੇ ਜਾਂ ਕੋਈ ਹੋਰ ਹਮੇਸ਼ਾ ਹੀ ਕਾਂਗਰਸ ਪਾਰਟੀ ਖਾਸ ਤੌਰ 'ਤੇ ਗਾਂਧੀ ਪਰਵਾਰ ਨੇ ਸਿੱਖ ਵਿਰੋਧੀ ਭੂਮਿਕਾ ਅਦਾ ਕੀਤੀ ਹੈ। ਉਨ੍ਹਾਂ ਕਿਹਾ ਕਿ ਇਕ ਪਾਸੇ ਤਾਂ ਦੇਸ਼ ਦੇ ਪ੍ਰਧਾਨ ਮੰਤਰੀ ਨਰਿੰਦਰ ਮੋਦੀ ਸਿੱਖ ਭਾਈਚਾਰੇ ਦੀ ਸ਼ਲਾਘਾ ਕਰ ਰਹੇ ਹਨ ਕਿ ਸਿੱਖਾਂ ਨੇ ਇਸ ਸੰਕਟ ਦੇ ਸਮੇਂ ਵਿਚ ਮਨੁੱਖਤਾ ਦੀ ਵੱਡੀ ਸੇਵਾ ਕੀਤੀ ਹੈ ਤੇ ਦੂਜੇ ਪਾਸੇ ਕਾਂਗਰਸ ਪਾਰਟੀ ਸਿੱਖਾਂ ਵਿਰੁੱਧ ਸਾਜ਼ਸ਼ਾਂ ਰਚੀ ਰਹੀ ਹੈ।


ਉਨ੍ਹਾਂ ਕਿਹਾ ਕਿ ਇਹ ਤੀਜੀ ਵਾਰ ਹੈ ਜਦੋਂ ਕੋਰੋਨਾ ਸੰਕਟ ਵੇਲੇ ਕਾਂਗਰਸ ਦੀ ਸਿੱਖ ਵਿਰੋਧੀ ਮਾਨਸਿਕਤਾ ਤੇ ਸਾਜ਼ਸ਼ ਬੇਨਕਾਬ ਹੋਈ ਹੈ। ਸ. ਸਿਰਸਾ ਨੇ ਮੰਗ ਕੀਤੀ ਕਿ ਕਾਂਗਰਸ ਪਾਰਟੀ ਤੇ ਪੰਜਾਬ ਦੇ ਮੁੱਖ ਮੰਤਰੀ ਕੈਪਟਨ ਅਮਰਿੰਦਰ ਸਿੰਘ ਸਿੱਖ ਕੌਮ ਨੂੰ ਇਹ ਵੀ ਦੱਸਣ ਕਿ ਸ਼ਰਧਾਲੂਆਂ ਤੇ ਸਿੱਖਾਂ ਵਿਰੁਧ ਇਹ ਸਾਜ਼ਸ਼ ਕਿਉਂ ਰਚੀ ਗਈ।

SHARE ARTICLE

ਸਪੋਕਸਮੈਨ ਸਮਾਚਾਰ ਸੇਵਾ

Advertisement

ਨਸ਼ੇ ਦੀ ਖੇਪ ਨਾਲ਼ ਫੜੇ ਕਥਿਤ ਸਰਪੰਚ ਮਾਮਲੇ 'ਤੇ ਤਲਬੀਰ ਗਿੱਲ ਨੇ ਘੇਰੇ ਅਕਾਲੀ

20 Mar 2026 3:01 PM

ਜਲੰਧਰ 'ਚ ਜ਼ਬਰਦਸਤ ਹੰਗਾਮਾ, ਪੁਲਿਸ ਤੇ ਪਰਿਵਾਰ ਵਿਚਾਲੇ ਝੜਪ, CCTV ਆਈ ਸਾਹਮਣੇ

20 Mar 2026 3:00 PM

Auto Driver ਨਾਲ ਦਿਲ ਦੀਆ ਗੱਲਾਂ ! ਡਰਾਈਵਰਾਂ ਦੀ ਜ਼ਿੰਦਗੀ ਨਜ਼ਾਰੇਦਾਰ ਜਾਂ…Life Easy or Tough?

18 Mar 2026 2:44 PM

Dog Lover ਨੇ ਖੋਲ੍ਹੇ ਰਾਜ, ਕੁੱਤੇ ਪਾਲਣ ਤੋਂ ਪਹਿਲਾਂ ਜਾਣ ਲਵੋ ਇਹ ਗੱਲਾਂ

17 Mar 2026 3:13 PM

3 Vehicles Collide: Tractor ਦੇ ਹੋਏ 2 ਹਿੱਸੇ, ਕਿਸ ਦੀ ਗਲਤੀ?

17 Mar 2026 3:11 PM
Advertisement