
ਦੇਸ਼ ਵਿਚ ਲਾਗੂ ਤਾਲਾਬੰਦੀ ਕਾਰਨ ਵੱਖ ਵੱਖ ਥਾਵਾਂ 'ਤੇ ਫਸੇ ਹੋਏ ਲੋਕਾਂ ਨੂੰ ਘਰ ਪਹੁੰਚਾਉਣ ਲਈ ਭਾਰਤੀ ਰੇਲਵੇ ਨੇ ਸ਼੍ਰਮਿਕ ਸਪੈਸ਼ਲ ਟਰੇਨਾਂ ਚਲਾਉਣ ਦਾ ਫ਼ੈਸਲਾ ਕੀਤਾ ਹੈ,
ਚੰਡੀਗੜ੍ਹ, 4 ਮਈ (ਸਸਸ) : ਦੇਸ਼ ਵਿਚ ਲਾਗੂ ਤਾਲਾਬੰਦੀ ਕਾਰਨ ਵੱਖ ਵੱਖ ਥਾਵਾਂ 'ਤੇ ਫਸੇ ਹੋਏ ਲੋਕਾਂ ਨੂੰ ਘਰ ਪਹੁੰਚਾਉਣ ਲਈ ਭਾਰਤੀ ਰੇਲਵੇ ਨੇ ਸ਼੍ਰਮਿਕ ਸਪੈਸ਼ਲ ਟਰੇਨਾਂ ਚਲਾਉਣ ਦਾ ਫ਼ੈਸਲਾ ਕੀਤਾ ਹੈ, ਇਸ ਸਬੰਧੀ ਵਿਸਥਾਰਤ ਸਲਾਹ ਜਾਰੀ ਕੀਤੀ ਗਈ ਹੈ ਅਤੇ ਤਰਤੀਬਵਾਰ ਜਾਣਕਾਰੀ ਦਿਤੀ ਹੈ।
ਇਹ ਸਲਾਹ ਭਾਰਤੀ ਗ੍ਰਹਿ ਵਿਭਾਗ ਵਲੋਂ 1 ਮਈ ਨੂੰ ਦਿਤੀ ਗਈ ਪ੍ਰਵਾਨਗੀ ਉਪਰੰਤ ਜਾਰੀ ਕੀਤੀ ਗਈ ਹੈ। ਇਸ ਪ੍ਰਵਾਨਗੀ ਅਧੀਨ ਪ੍ਰਵਾਸੀ ਮਜ਼ਦੂਰਾਂ, ਯਾਤਰੀਆਂ, ਸੈਲਾਨੀਆਂ, ਵਿਦਿਆਰਥੀਆਂ ਅਤੇ ਹੋਰ ਵਿਅਕਤੀਆਂ ਨੂੰ ਅਪਣੇ ਗ੍ਰਹਿ ਰਾਜ ਜਾ ਸਕਣਗੇ। ਪੰਜਾਬ ਰਾਜ ਲਈ ਡਵੀਜ਼ਨਲ ਰੇਲਵੇ ਮੈਨੇਜਰ ਫ਼ਿਰੋਜ਼ਪੁਰ ਨੋਡਲ ਅਫ਼ਸਰ ਨਿਯੁਕਤ ਕੀਤੇ ਗਏ ਹਨ।