ਵਿਧਾਇਕ ਕਾਕਾ ਲੋਹਗੜ੍ਹ ਨੇ ਐਸ.ਐਫ਼.ਸੀ. ਸਕੂਲ 'ਚ ਬਣਾਏ ਆਈਸੋਲੇਸ਼ਨ ਸੈਂਟਰ ਦਾ ਕੀਤਾ ਦੌਰਾ
Published : May 5, 2020, 10:08 pm IST
Updated : May 5, 2020, 10:08 pm IST
SHARE ARTICLE
3
3

ਵਿਧਾਇਕ ਕਾਕਾ ਲੋਹਗੜ੍ਹ ਨੇ ਐਸ.ਐਫ਼.ਸੀ. ਸਕੂਲ 'ਚ ਬਣਾਏ ਆਈਸੋਲੇਸ਼ਨ ਸੈਂਟਰ ਦਾ ਕੀਤਾ ਦੌਰਾ

ਧਰਮਕੋਟ, 5 ਮਈ (ਦਵਿੰਦਰ ਸਿੰਘ ਬਿੱਟੂ): ਹਲਕਾ ਵਿਧਾਇਕ ਧਰਮਕੋਟ ਸੁਖਜੀਤ ਸਿੰਘ ਕਾਕਾ ਲੋਹਗੜ ਵਲੋਂ ਆਈਸੋਲੇਸ਼ਨ ਸੈਂਟਰ ਜਲਾਲਾਬਾਦ ਦਾ ਦੌਰਾ ਕੀਤਾ ਗਿਆ ਇਸ ਮੌਕੇ ਹਲਕਾ ਵਿਧਾਇਕ ਸੁਖਜੀਤ ਸਿੰਘ ਕਾਕਾ ਲੋਹਗੜ੍ਹ ਵਲੋਂ ਡਾਕਟਰਾਂ ਨਾਲ ਗੱਲਬਾਤ ਕੀਤੀ ਗਈ ਤੇ ਪ੍ਰਬੰਧਾਂ ਦਾ ਜਾਇਜ਼ਾ ਲਿਆ ਗਿਆ ਇਸ ਮੌਕੇ ਉਨ੍ਹਾਂ ਤਹਿਸੀਲਦਾਰ ਐਸ.ਡੀ.ਓ.  ਤੋਂ ਪ੍ਰਬੰਧਾਂ ਦਾ ਜਾਇਜ਼ਾ ਲਿਆ ਅਤੇ ਨਾਲ ਹੀ ਉਨ੍ਹਾਂ ਕਿਹਾ ਕਿਸੇ ਨੂੰ ਕਿਸੇ ਵੀ ਤਰ੍ਹਾਂ ਦੀ ਪ੍ਰੇਸ਼ਾਨੀ ਨਹੀਂ ਆਉਣੀ ਚਾਹੀਦੀ ਜੋ ਵੀ ਪ੍ਰਬੰਧ ਕਰਨ ਦੀ ਲੋੜ ਹੈ ।

41


ਉਹ ਕੀਤੇ ਜਾਣਗੇ ਜੇ ਕਿਸੇ ਨੂੰ ਕੋਈ ਪ੍ਰੇਸ਼ਾਨੀ ਆ ਰਹੀ ਹੈ ਤਾਂ ਤੁਰੰਤ ਉਨ੍ਹਾਂ ਦੇ ਧਿਆਨ ਵਿਚ ਲਿਆਂਦਾ ਜਾਵੇ ਅਤੇ ਇਸ ਚੀਜ਼ ਦਾ ਹੱਲ ਵੀ ਉਹ ਤੁਰਤ ਹੀ ਕਰਨਗੇ ਉਨ੍ਹਾਂ ਕਿਹਾ ਕਿ ਇਕਾਂਤ ਵਾਸ ਵਿਚ ਰਹਿਣਾ ਹੈ ਤਾਂ ਔਖਾ ਪਰ ਚੰਗੇ ਭਵਿੱਖ ਲਈ ਪਰਵਾਰ ਲਈ ਇਹ ਜ਼ਰੂਰੀ ਵੀ ਹੈ ਉਨ੍ਹਾਂ ਕਿਹਾ ਕਿ ਇਸ ਤੋਂ ਘਬਰਾਉਣ ਦੀ ਜ਼ਰੂਰਤ ਨਹੀਂ ਹੈ ਸਗੋਂ ਡਟ ਕੇ ਮੁਕਾਬਲਾ ਕਰਨ ਦੀ ਜ਼ਰੂਰਤ ਹੈ।

ਉਨ੍ਹਾਂ ਕਿਹਾ ਕਿ ਉਨ੍ਹਾਂ ਦੀ ਸਰਕਾਰ ਅਤੇ ਉਹ ਹਮੇਸ਼ਾ ਨਾਲ ਹਨ ਕਿਸੇ ਵੀ ਚੀਜ਼ ਦੀ ਜ਼ਰੂਰਤ ਹੋਵੇ ਤਾਂ ਤੁਰਤ ਉਨ੍ਹਾਂ ਦੇ ਧਿਆਨ ਵਿਚ ਲਿਆਂਦਾ ਜਾਵੇ ਉਨ੍ਹਾਂ ਉਥੇ ਹਾਜ਼ਰ ਪ੍ਰਸ਼ਾਸਨਿਕ ਅਧਿਕਾਰੀਆਂ ਨਾਲ ਗੱਲਬਾਤ ਕੀਤੀ ਅਤੇ ਆਈਸੋਲੇਸ਼ਨ ਸੈਂਟਰ ਵਿੱਚ ਚੱਲ ਰਹੇ ਰਾਹਤ ਕਾਰਜਾਂ ਦਾ ਪੂਰਨ ਜਾਇਜ਼ਾ ਲੈਂਦੇ ਹੋਏ ਕਿਹਾ ਕੀ ਜਿੱਥੇ-ਜਿੱਥੇ ਵੀ ਕੋਈ ਘਾਟ ਹੈ ਉਸ ਨੂੰ ਤੁਰਤ ਪੂਰਾ ਕੀਤਾ ਜਾਵੇ। ਇਸ ਮੌਕੇ ਨਗਰ ਕੌਂਸਲ ਪ੍ਰਧਾਨ ਇੰਦਰਪ੍ਰੀਤ ਸਿੰਘ ਬੰਟੀ, ਪਿੰਦਰ ਚਾਹਲ ਐੱਮ ਸੀ, ਜਤਿੰਦਰ ਖੁੱਲਰ ਸੁਖਦੇਵ ਸਿੰਘ ਸ਼ੇਰਾ ਐੱਮ ਸੀ, ਆਦਿ ਹੋਰ ਵੀ ਹਾਜ਼ਰ ਸਨ।

SHARE ARTICLE

ਸਪੋਕਸਮੈਨ ਸਮਾਚਾਰ ਸੇਵਾ

Advertisement

PM ਮੋਦੀ ਦੀ ਪੰਜਾਬ ਫੇਰੀ 'ਤੇ ਬਝੀਆਂ ਆਸਾਂ, ਸਪੀਕਰ ਸੰਧਵਾਂ ਨੇ PM ਮੋਦੀ ਨੂੰ ਲਿਖੀ ਚਿੱਠੀ

01 Feb 2026 3:19 PM

ਰੋਹਿਤ ਸ਼ੇੱਟੀ ਦੇ ਘਰ ਬਾਹਰ ਚੱਲੀਆਂ ਅੰਨ੍ਹੇਵਾਹ ਗੋਲੀਆਂ, ਫੈਲੀ ਦਹਿਸ਼ਤ, ਮੌਕੇ 'ਤੇ ਪਹੁੰਚੀ ਮੁੰਬਈ ਪੁਲਿਸ ਤੇ ਫੋਰੈਂਸਿਕ ਟੀਮ

01 Feb 2026 3:16 PM

'ਜ਼ਮੀਰ ਜਾਗਣ ਮਗਰੋਂ ਨਾ ਮੈਂ ਸਹੁਰਿਆਂ ਤੋਂ ਡਰੀ ਅਤੇ ਨਾ ਹੀ ਪੇਕਿਆਂ ਤੋਂ', ਕਿੰਨਾ ਔਖਾ ਸੀ ਪੰਜਾਬੀ ਗਾਇਕਾ ਸੁੱਖੀ ਬਰਾੜ ਦੀ ਜ਼ਿੰਦਗੀ ਦਾ ਸਫ਼ਰ ?

31 Jan 2026 3:27 PM

CIA ਸਟਾਫ਼ ਦੇ ਮੁਲਾਜ਼ਮ ਬਣੇ ਬੰਧੀ, ਬਿਨ੍ਹਾਂ ਸੂਚਨਾ 2 ਨੌਜਵਾਨਾਂ ਨੂੰ ਫੜ੍ਹਨ 'ਤੇ ਟਾਸਕ ਫੋਰਸ ਮੁਲਾਜ਼ਮਾਂ ਨੇ ਕੀਤੀ ਸੀ ਕਾਰਵਾਈ

30 Jan 2026 3:01 PM

"ਸ਼ਰਮਿੰਦਗੀ ਮਹਿਸੂਸ ਕਰ ਕੇ ਰੌਸ਼ਨ ਪ੍ਰਿੰਸ ਨੇ ਖੁਦ ਨੂੰ ਦਿੱਤੀ ਆਹ ਸਜ਼ਾ !

29 Jan 2026 3:10 PM
Advertisement