ਪੰਜਾਬ ਦੇ ਮੁੱਖ ਮੰਤਰੀ ਨੇ ਕੋਰੋਨਾ ਟੈਸਟਾਂ ਦੀ ਸਮਰਥਾ ਰੋਜ਼ਾਨਾ 2000 ਤਕ ਵਧਾਉਣ ਦੀ ਕੀਤੀ ਮੰਗ
Published : May 5, 2020, 9:42 am IST
Updated : May 5, 2020, 9:42 am IST
SHARE ARTICLE
File Photo
File Photo

ਪਰਵਾਸੀਆਂ ਦੀ ਆਮਦ ਅਤੇ ਸੂਬੇ ਵਿਚ ਟੈਸਟਾਂ ਦੀ ਸੀਮਤ ਸਮਰਥਾ ਨੂੰ ਵੇਖਦਿਆਂ ਪੰਜਾਬ ਦੇ ਮੁੱਖ ਮੰਤਰੀ ਕੈਪਟਨ ਅਮਰਿੰਦਰ ਸਿੰਘ ਨੇ

ਚੰਡੀਗੜ੍ਹ, 4 ਮਈ (ਸਪੋਕਸਮੇਨ ਸਮਾਚਾਰ ਸੇਵਾ) : ਪਰਵਾਸੀਆਂ ਦੀ ਆਮਦ ਅਤੇ ਸੂਬੇ ਵਿਚ ਟੈਸਟਾਂ ਦੀ ਸੀਮਤ ਸਮਰਥਾ ਨੂੰ ਵੇਖਦਿਆਂ ਪੰਜਾਬ ਦੇ ਮੁੱਖ ਮੰਤਰੀ ਕੈਪਟਨ ਅਮਰਿੰਦਰ ਸਿੰਘ ਨੇ ਸੂਬੇ ਅਤੇ ਚੰਡੀਗੜ੍ਹ ਵਿਚ ਸਥਿਤ ਛੇ ਪ੍ਰਮੁੱਖ ਖੋਜ ਸੰਸਥਾਵਾਂ ਵਿਚ ਤੁਰਤ ਟੈਸਟ ਸਮਰਥਾ ਵਧਾ ਕੇ ਰੋਜ਼ਾਨਾ 2000 ਤਕ ਕਰਨ ਦੀ ਮੰਗ ਕੀਤੀ।

ਇਹ ਪ੍ਰਮੁੱਖ ਸੰਸਥਾਵਾਂ ਪੀ.ਜੀ.ਆਈ. ਚੰਡੀਗੜ੍ਹ (ਕੇਂਦਰੀ ਸਿਹਤ ਤੇ ਪਰਵਾਰ ਭਲਾਈ ਮੰਤਰਾਲਾ), ਇਮਟੈਕ-ਸੀ.ਐਸ.ਆਈ.ਆਰ. ਚੰਡੀਗੜ੍ਹ (ਡੀ.ਐਸ.ਟੀ.) ਆਈ.ਆਈ.ਐਸ.ਈ.ਆਰ. ਮੁਹਾਲੀ (ਕੇਂਦਰੀ ਮਨੁੱਖੀ ਸਰੋਤ ਵਿਕਾਸ ਮੰਤਰਾਲਾ), ਐਨ.ਆਈ.ਪੀ.ਈ.ਆਰ. ਮੁਹਾਲੀ (ਡੀਓ.ਪੀਐਚ.), ਨੈਸ਼ਨਲ ਐਗਰੀਕਲਚਰਲ ਬਾਇਓਟੈਕਨਾਲੋਜੀ ਇੰਸਟੀਚਿਊਟ ਮੁਹਾਲੀ (ਡੀਓ.ਬੀ.ਟੀ.) ਤੇ ਸੈਂਟਰਲ ਯੂਨੀਵਰਸਿਟੀ ਬਠਿੰਡਾ (ਕੇਂਦਰੀ ਮਨੁੱਖੀ ਸਰੋਤ ਵਿਕਾਸ ਮੰਤਰਾਲਾ) ਹਨ।

ਮੁੱਖ ਮੰਤਰੀ ਨੇ ਪ੍ਰਧਾਨ ਮੰਤਰੀ ਨੂੰ ਅੱਜ ਪੱਤਰ ਲਿਖ ਕੇ ਕੋਵਿਡ-19 ਸਬੰਧੀ ਜਨਤਕ ਸਿਹਤ ਹੁੰਗਾਰੇ ਵਿਚ ਸੂਬਾ ਸਰਕਾਰ ਦੀ ਮਦਦ ਲਈ ਟੈਸਟਿੰਗ ਦੀ ਸਮਰਥਾ ਵਧਾਉਣ ਵਾਸਤੇ ਇਨ੍ਹਾਂ ਸੰਸਥਾਵਾਂ ਨੂੰ ਤੁਰਤ ਹਦਾਇਤਾਂ ਜਾਰੀ ਕਰਨ ਦੀ ਅਪੀਲ ਕੀਤੀ। ਉਨ੍ਹਾਂ ਕਿਹਾ ਕਿ ਭਾਰਤ ਸਰਕਾਰ ਦੇ ਸਮੇਂ-ਸਮੇਂ ’ਤੇ ਜਾਰੀ ਹੋਏ ਦਿਸ਼ਾ-ਨਿਰਦੇਸ਼ਾਂ ਮੁਤਾਬਕ ਸੂਬਾ ਸਰਕਾਰ ਵਲੋਂ ਕੋਵਿਡ-19 ਦੀ ਮਹਾਮਾਰੀ ਦੀ ਰੋਕਥਾਮ ਲਈ ਹਰ ਸੰਭਵ ਯਤਨ ਕਰ ਰਹੀ ਹੈ। ਅਪਣੇ ਪੱਤਰ ਵਿਚ ਕੈਪਟਨ ਅਮਰਿੰਦਰ ਸਿੰਘ ਨੇ ਕਿਹਾ ਕਿ ਸੂਬਾ ਸਰਕਾਰ ਪੰਜਾਬ ਅਤੇ ਚੰਡੀਗੜ੍ਹ ਸਥਿਤ ਭਾਰਤ ਸਰਕਾਰ ਦੀਆਂ ਇਨ੍ਹਾਂ ਸੰਸਥਾਵਾਂ ਨੂੰ ਰੋਜ਼ਾਨਾ 2000 ਟੈਸਟਾਂ ਦੀ ਸਮਰੱਥਾ ਮੁਹੱਈਆ ਕਰਵਾਉਣ ਦੀ ਅਪੀਲ ਪਹਿਲਾਂ ਹੀ ਕਰ ਚੁੱਕੀ ਹੈ।

ਇਹ ਜ਼ਿਕਰਯੋਗ ਹੈ ਕਿ ਸੂਬੇ ਵਲੋਂ ਕੋਵਿਡ ਲਈ ਹੁਣ ਤਕ 24,908 ਟੈਸਟ ਕੀਤੇ ਜਾ ਚੁੱਕੇ ਹਨ ਜਿਨ੍ਹਾਂ ਵਿਚੋਂ 1000 ਟੈਸਟ ਪਾਜ਼ੇਟਿਵ ਆਏ ਹਨ। ਇਨ੍ਹਾਂ ਟੈਸਟਾਂ ਵਿਚੋਂ 20,729 ਟੈਸਟ ਪਟਿਆਲਾ, ਅੰਮ੍ਰਿਤਸਰ ਅਤੇ ਫ਼ਰੀਦਕੋਟ ਦੇ ਸਰਕਾਰੀ ਮੈਡੀਕਲ ਕਾਲਜਾਂ ਵਿਚ ਕੀਤੇ ਗਏ ਹਨ ਜਿਨ੍ਹਾਂ ਦੀ ਰੋਜ਼ਾਨਾ 1050 ਟੈਸਟ ਕਰਨ ਦੀ ਸਮਰੱਥਾ ਹੈ ਜਦਕਿ ਬਾਕੀ ਟੈਸਟ ਪ੍ਰਾਈਵੇਟ ਲੈਬ ਦੇ ਨਾਲ-ਨਾਲ ਕੇਂਦਰ ਸਰਕਾਰ ਦੀਆਂ ਲੈਬਾਰਟਰੀਆਂ ਵਿਚ ਕੀਤੇ ਗਏ ਹਨ। ਪੰਜਾਬ ਦੀਆਂ ਲੈਬਾਰਟਰੀਆਂ ਵਿਚ ਇਕ ਦਿਨ ਵਿਚ ਤਿੰਨ ਸ਼ਿਫ਼ਟਾਂ ਪਹਿਲਾਂ ਹੀ ਬਹੁਤ ਜ਼ਿਆਦਾ ਹਨ ਜਿਸ ਕਰ ਕੇ ਟੈਸਟਾਂ ਦੀ ਗਿਣਤੀ ਸੀਮਿਤ ਹੋ ਜਾਂਦੀ ਹੈ।

SHARE ARTICLE

ਸਪੋਕਸਮੈਨ ਸਮਾਚਾਰ ਸੇਵਾ

Advertisement

Mandeep ਜਾਂ Harmeet ਜਿੱਤੇਗਾ ਕੌਣ TarnTaran By Election, Congress ਜਾਂ Akali, ਕਿੱਥੇ ਖੜ੍ਹੇਗੀ BJP ?

12 Nov 2025 10:47 AM

ਮਨਦੀਪ ਸਿੰਘ ਤੇ ਹਰਮੀਤ ਸੰਧੂ ਦਰਮਿਆਨ ਫ਼ਸਵੀਂ ਟੱਕਰ, ਪੰਥਕ ਹਲਕੇ ‘ਚ ਪੰਥਕ ਗੂੰਜ ਜਾਂ ਝਾੜੂ ਦੀ ਜੇਤੂ ਹੂੰਜ?

12 Nov 2025 10:46 AM

Chandigarh ਦੇ SSP ਮੈਡਮ ਵੀ ਨਹੀਂ ਰੋਕ ਸਕੇ ਵਿਦਿਆਰਥੀ ਨੂੰ Gate ਖੋਲ੍ਹਣ ਤੋਂ

10 Nov 2025 3:08 PM

ਅੱਗੋਂ ਪੁਲਿਸ ਨੇ ਰਾਹ ਰੋਕ ਕੇ ਛੇੜ ਲਿਆ ਵੱਡਾ ਪੰਗਾ, ਗਰਮਾਇਆ ਮਾਹੌਲ

10 Nov 2025 3:07 PM

ਪੰਜਾਬ ਯੂਨੀਵਰਸਿਟੀ ਦੇ ਗੇਟ ਨੰ: 1 'ਤੇ ਪੈ ਗਿਆ ਗਾਹ, ਦੇਖਦੇ ਹੀ ਰਹਿ ਗਏ ਪੁਲਿਸ

10 Nov 2025 3:07 PM
Advertisement