ਅਣਪਛਾਤੇ ਵਿਅਕਤੀਆਂ ਨੇ ਕਾਂਗਰਸੀ ਵਰਕਰ ਨੂੰ ਮਾਰੀ ਗੋਲੀ 
Published : May 5, 2020, 10:10 am IST
Updated : May 5, 2020, 10:11 am IST
SHARE ARTICLE
File Photo
File Photo

ਕਪੂਰਥਲਾ ਨਕੋਦਰ ਰੋਡ ’ਤੇ ਕੁੱਝ ਅਣਪਛਾਤੇ ਵਿਅਕਤੀਆਂ ਨੇ ਗੋਲੀ ਮਾਰ ਕੇ ਕਾਂਗਰਸੀ ਵਰਕਰ ਬਲਕਾਰ ਸਿੰਘ ਉਰਫ ਮੰਤਰੀ (50) ਪੁੱਤਰ ਭੋਲਾ ਸਿੰਘ ਵਾਸੀ ਕਾਲਾ ਸੰਘਿਆਂ

ਜਲੰਧਰ, 4 ਮਈ (ਵਰਿੰਦਰ ਸ਼ਰਮਾ/ਲਖਵਿੰਦਰ ਸਿੰਘ ਲੱਕੀ): ਕਪੂਰਥਲਾ ਨਕੋਦਰ ਰੋਡ ’ਤੇ ਕੁੱਝ ਅਣਪਛਾਤੇ ਵਿਅਕਤੀਆਂ ਨੇ ਗੋਲੀ ਮਾਰ ਕੇ ਕਾਂਗਰਸੀ ਵਰਕਰ ਬਲਕਾਰ ਸਿੰਘ ਉਰਫ ਮੰਤਰੀ (50) ਪੁੱਤਰ ਭੋਲਾ ਸਿੰਘ ਵਾਸੀ ਕਾਲਾ ਸੰਘਿਆਂ  ਜ਼ਿਲ੍ਹਾ ਕਪੂਰਥਲਾ ਦੀ ਹਤਿਆ ਕਰ ਦਿਤੀ। ਮ੍ਰਿਤਕ ਦੇ ਭਰਾ ਨੰਬਰਦਾਰ ਤੀਰਥ ਸਿੰਘ ਨੇ ਦਸਿਆ ਕਿ ਜਦੋਂ ਬਲਕਾਰ ਸਿੰਘ ਅਪਣੀ ਦੁਕਾਨ ’ਤੇ ਬੈਠਾ ਸੀ, ਕੁਝ ਵਿਅਕਤੀ ਦੁਕਾਨ ’ਚ ਦਾਖ਼ਲ ਹੋਏ ਅਤੇ ਉਸ ’ਤੇ ਤੇਜ਼ਧਾਰ ਹਥਿਆਰਾਂ ਨਾਲ ਹਮਲਾ ਕਰ ਦਿਤਾ। ਜ਼ਖਮੀ ਬਲਕਾਰ ਸਿੰਘ ਨੂੰ ਉਹ ਗੋਲੀ ਮਾਰ ਕੇ ਫ਼ਰਾਰ ਹੋ ਗਏ।

ਉਸ ਨੇ ਦਸਿਆ ਕਿ 3 ਵਿਅਕਤੀ ਸੜਕ ਵਲੋਂ ਆਏ ਅਤੇ ਦੁਕਾਨ ਦੇ ਪਿਛਲੇ ਦਰਵਾਜ਼ੇ ਅੰਦਰ ਦਾਖ਼ਲ ਹੋਏ। ਪੀੜਤ ਪਰਵਾਰ ਨੇ ਸੜਕ ’ਤੇ ਧਰਨਾ ਲਗਾ ਕੇ ਪ੍ਰਸ਼ਾਸਨ ਤੋਂ ਇਨਸਾਫ ਦੀ ਮੰਗ ਕੀਤੀ ਹੈ। ਡੀ.ਐਸ.ਪੀ. ਸਦਰ ਹਰਜਿੰਦਰ ਸਿੰਘ ਗਿੱਲ, ਐਸ.ਐਚ.ਓ. ਗੁਰਦਿਆਲ ਸਿੰਘ, ਆਡੀਸ਼ਨ ਅਵਤਾਰ ਸਿੰਘ ਘਟਨਾ ਸਥਾਨ ’ਤੇ ਪਹੁੰਚੇ ਤੇ ਉਨ੍ਹਾਂ ਕਿਹਾ ਕਿ ਮਾਮਲੇ ਦੀ ਜਾਂਚ ਚੱਲ ਰਹੀ ਹੈ। ਐਸ.ਐਚ.ਓ. ਗੁਰਦਿਆਲ ਸਿੰਘ ਨੇ ਦਸਿਆ ਕਿ ਮਾਮਲਾ ਆਪਸੀ ਰੰਜਸ਼ ਦਾ ਲਗਦਾ ਹੈ। ਦੋਸ਼ੀਆਂ ਨੂੰ ਬਖਸ਼ਿਆ ਨਹੀਂ ਜਾਏਗਾ। ਪੁਲਿਸ ਨੇ ਲਾਸ਼ ਨੂੰ ਕਬਜ਼ੇ ਵਿਚ ਲੈ ਕੇ ਪੋਸਟਮਾਰਟਮ ਲਈ ਕਪੂਰਥਲਾ ਦੇ ਸਿਵਲ ਹਸਪਤਾਲ ਭੇਜ ਦਿਤਾ ਹੈ। ਮ੍ਰਿਤਕ ਦੇ ਪਿੱਛੇ ਤਿੰਨ ਧੀਆਂ ਅਤੇ ਇਕ ਪਤਨੀ ਹੈ।

SHARE ARTICLE

ਸਪੋਕਸਮੈਨ ਸਮਾਚਾਰ ਸੇਵਾ

Advertisement

ਲਾਰੈਂਸ ਗੈਂਗ ਨੇ ਧੁਰੰਦਰ ਵਾਲੇ ਰਣਵੀਰ ਸਿੰਘ ਨੂੰ ਦਿੱਤੀ ਧਮਕੀ, ਸਲਮਾਨ ਖ਼ਾਨ ਤੋਂ ਬਾਅਦ ਹੋਰ ਕਈ ਅਦਾਕਾਰ ਗੈਂਗਸਟਰਾਂ ਦੇ ਨਿਸ਼ਾਨੇ 'ਤੇ

13 Feb 2026 1:42 PM

ਹਾਈਡ੍ਰੌਲਿਕ ਜੈੱਕਾਂ ਨਾਲ ਕੋਠੀ ਸ਼ਿਫਟ ਹੋਵੇਗੀ 250 ਫੁੱਟ ਦੂਰ, ਭਾਰਤ ਮਾਲਾ ਹਾਈਵੇਅ ਪ੍ਰਾਜੈਕਟ ਰੂਟ ਵਿਚਾਲੇ ਆਈ ਸੀ ਕੋਠੀ

12 Feb 2026 2:59 PM

'ਮੋਹਾਲੀ ਦੇ ਕਈ ਸਕੂਲਾਂ ਨੂੰ ਧਮਕੀ ਦਿੱਤੀ ਗਈ, ਸਕੂਲ ਕਰਵਾਏ ਗਏ ਖ਼ਾਲੀ',

11 Feb 2026 3:13 PM

ਰੋਂਦੇ ਹੋਏ ਛੋਟੇ ਸਿੱਧੂ ਨਾਲ ਧਰਨੇ 'ਤੇ ਬੈਠੇ ਸਿੱਧੂ ਮੂਸੇਵਾਲਾ ਦੇ ਮਾਤਾ-ਪਿਤਾ

11 Feb 2026 3:11 PM

ਮੰਤਰੀ ਹਰਭਜਨ ਸਿੰਘ ETO ਦਾ ਬਾਜਵਾ ਨੂੰ ਮੋੜਵਾਂ ਜਵਾਬ

09 Feb 2026 3:29 PM
Advertisement