ਪਾਕਿ ’ਚ ਵਾਪਰਿਆ ਸੜਕ ਹਾਦਸਾ, 15 ਲੋਕਾਂ ਦੀ ਮੌਤ, 35 ਜ਼ਖ਼ਮੀ
Published : May 5, 2021, 12:03 am IST
Updated : May 5, 2021, 12:03 am IST
SHARE ARTICLE
image
image

ਪਾਕਿ ’ਚ ਵਾਪਰਿਆ ਸੜਕ ਹਾਦਸਾ, 15 ਲੋਕਾਂ ਦੀ ਮੌਤ, 35 ਜ਼ਖ਼ਮੀ

ਇਸਲਾਮਾਬਾਦ, 4 ਮਈ : ਪਾਕਿਸਤਾਨ ਦੇ ਪੰਜਾਬ ਸੂਬੇ ਵਿਚ ਇਕ ਬੱਸ ਖੱਡ ਵਿਚ ਡਿੱਗ ਪਈ। ਇਸ ਹਾਦਸੇ ਵਿਚ ਬੱਸ ਵਿਚ ਸਵਾਰ ਘੱਟੋ-ਘੱਟ 15 ਲੋਕਾਂ ਦੀ ਮੌਤ ਹੋ ਗਈ ਅਤੇ 35 ਤੋਂ ਵੱਧ ਜ਼ਖ਼ਮੀ ਹੋ ਗਏ। ਪੁਲਿਸ ਨੇ ਮੰਗਲਵਾਰ ਨੂੰ ਦਸਿਆ ਕਿ ਹਾਦਸਾ ਅਟਕ ਜ਼ਿਲ੍ਹੇ ਦੇ ਹਸਨ ਅਬਦਾਲ ਹਾਈਵੇਅ ’ਤੇ ਵਾਪਰਿਆ। ਬੱਸ ਲਾਹੌਰ ਤੋਂ ਖੈਬਰ ਪਖੂਤਨਖਵਾ ਦੇ ਮਰਦਾਨ ਜਾ ਰਹੀ ਸੀ।
ਪੁਲਿਸ ਮੁਤਾਬਕ ਬੱਸ ਦਾ ਡਰਾਈਵਰ ਹੋਰ ਕਾਰ ਨਾਲ ਟੱਕਰ ਤੋਂ ਬਚਾਉਣ ਦੇ ਚੱਕਰ ਵਿਚ ਗੱਡੀ ਤੋਂ ਕੰਟਰੋਲ ਗਵਾ ਬੈਠਾ। ਬਚਾਅ ਦਲਾਂ ਨੇ ਜ਼ਖ਼ਮੀਆਂ ਨੂੰ ਹਸਪਤਾਲ ਪਹੁੰਚਾਇਆ। ਪੁਲਿਸ ਨੇ ਦਸਿਆ ਕਿ ਹਾਦਸੇ ਵਿਚ ਘੱਟੋ-ਘੱਟ 15 ਲੋਕਾਂ ਦੀ ਮੌਤ ਹੋਈ ਹੈ ਜਦਕਿ 35 ਤੋਂ ਵੱਧ ਜ਼ਖ਼ਮੀ ਹੋਏ ਹਨ। ਵਿਦੇਸ਼ੀ ਪਾਕਿਸਤਾਨੀਆਂ ਅਤੇ ਮਨੁੱਖੀ ਸੰਸਾਧਨ ਵਿਕਾਸ ’ਤੇ ਪ੍ਰਧਾਨ ਮੰਤਰੀ ਦੇ ਵਿਸ਼ੇਸ਼ ਸਹਾਇਕ ਸੈਯਦ ਜੁਲਫਿਕਾਰ ਅੱਬਾਸ ਬੁਖਾਰੀ ਨੇ ਘਟਨਾ ’ਤੇ ਦੁਖ ਪ੍ਰਗਟ ਕੀਤਾ ਹੈ ਅਤੇ ਨਾਗਰਿਕ ਪ੍ਰਸ਼ਾਸਨ ਨੂੰ ਪੀੜਤਾਂ ਦੀ ਮਦਦ ਕਰਨ ਦੀ ਹਦਾਇਤ ਦਿਤੀ ਹੈ।     (ਏਜੰਸੀ)
 

SHARE ARTICLE

ਏਜੰਸੀ

Advertisement

ਸਰਕਾਰ ਦੀ ਸ਼ਹਿ ‘ਤੇ ਵਿੱਕ ਰਿਹਾ ਨਸ਼ਾ, ਨਸ਼ੇ ਦੇ ਮੁੱਦੇ ‘ਤੇ ਪੰਜਾਬ ਸਰਕਾਰ ਦਾ ਹਰਿਆਣਾ ‘ਤੇ ਵੱਡਾ ਇਲਜ਼ਾਮ

25 Feb 2026 2:12 PM

'ਮੈਂ ਹੈਰਾਨ ਹਾਂ, Chandigarh ਦੇ ਸੈਕਟਰ 32 Hospital ਦਾ ਸਾਢੇ 500 ਕਰੋੜ ਦਾ ਬਜਟ, ਪਰ ਸੁਵਿਧਾਵਾਂ ਬਿਲਕੁਲ ਜ਼ੀਰੋ'

25 Feb 2026 2:11 PM

ਮੁੱਖ ਮੰਤਰੀ ਭਗਵੰਤ ਮਾਨ ਦਾ ਵੱਡਾ ਐਲਾਨ, 8 ਮਾਰਚ ਨੂੰ ਪੇਸ਼ ਹੋਵੇਗਾ ਪੰਜਾਬ ਦਾ ਬਜਟ

23 Feb 2026 3:02 PM

ਟੈਰਿਫ਼ 'ਚ ਬਦਲਾਅ ਕਾਰਨ ਭਾਰਤ-ਅਮਰੀਕਾ ਵਪਾਰ ਸਮਝੌਤੇ ਦੀ ਮੀਟਿੰਗ ਟਲੀ

23 Feb 2026 3:01 PM

'ਸਿੱਖਿਆ ਕੋਈ ਤਰਸ ਦੀ ਭਾਵਨਾ ਨਹੀਂ, ਇਹ ਹਰ ਇੱਕ ਇਨਸਾਨ ਦਾ ਹੱਕ ਹੈ'

22 Feb 2026 1:38 PM
Advertisement