
ਅਜਨਾਲਾ ਨੇੜਲੇ ਪਿੰਡ ਚੱਕ ਕਮਾਲ ਖਾਂ ਵਿਖੇ ਸ੍ਰੀ ਗੁਰੂ ਗ੍ਰੰਥ ਸਾਹਿਬ ਦੇ ਪਾਵਨ ਸਰੂਪ ਹੋਇਆ ਅਗਨ ਭੇਂਟ
ਅੰਮ੍ਰਿਤਸਰ (ਰਾਜੇਸ਼ ਕੁਮਾਰ ਸੰਧੂ) ਸ਼੍ਰੋਮਣੀ ਗੁਰਦੁਆਰਾ ਪ੍ਰਬੰਧਕ ਕਮੇਟੀ ਦੇ ਪ੍ਰਧਾਨ ਬੀਬੀ ਜਗੀਰ ਕੌਰ ਨੇ ਅਜਨਾਲਾ ਨੇੜਲੇ ਪਿੰਡ ਚੱਕ ਕਮਾਲ ਖਾਂ ਵਿਖੇ ਬਿਜਲੀ ਦੇ ਸਰਕਟ ਸ਼ਾਰਟ ਹੋਣ ਕਾਰਨ ਸ੍ਰੀ ਗੁਰੂ ਗ੍ਰੰਥ ਸਾਹਿਬ ਜੀ ਦਾ ਪਾਵਨ ਸਰੂਪ ਅਗਣ ਭੇਟ ਹੋਣ ਨੂੰ ਦੁਖਦਾਈ ਦੱਸਿਆ।
Saroop of Sri Guru Granth Sahib Ji burnt in fire
ਉਨ੍ਹਾਂ ਕਿਹਾ ਕਿ ਗੁਰਦੁਆਰਾ ਸਾਹਿਬਾਨ ਵਿਖੇ ਅਜਿਹੀਆਂ ਮੰਦਭਾਗੀਆਂ ਘਟਨਾਵਾਂ ਦਾ ਵਾਪਰਨਾ ਅਫ਼ਸੋਸਨਾਕ ਹੈ। ਗੁਰੂ ਘਰਾਂ ਦੀਆਂ ਪ੍ਰਬੰਧਕ ਕਮੇਟੀਆਂ ਬਿਜਲੀ ਉਪਕਰਨਾਂ ਦਾ ਮੁਆਇਨਾਂ ਸਮੇਂ-ਸਮੇਂ ਕਰਵਾਉਂਦੀਆਂ ਰਹਿਣ ਤਾਂ ਜੋ ਗੁਰਦੁਆਰਾ ਸਾਹਿਬਾਨ ਅੰਦਰ ਸ਼ਾਰਟ ਸਰਕਟ ਕਾਰਨ ਅੱਗ ਲਗਣ ਤੋਂ ਬਚਾਅ ਰਹੇ।
Saroop of Sri Guru Granth Sahib Ji burnt in fire
ਬੀਬੀ ਜਗੀਰ ਕੌਰ ਨੇ ਸੰਗਤ ਨੂੰ ਵੀ ਅਪੀਲ ਕੀਤੀ ਕਿ ਉਹ ਸ਼ਰਧਾ ਵੱਸ ਬਿਜਲੀ ਲੜੀਆਂ ਆਦਿ ਲਗਾਉਣ ਤੋਂ ਗੁਰੇਜ਼ ਕਰਨ ਅਤੇ ਇਹ ਯਕੀਨੀ ਬਣਾਇਆ ਜਾਵੇ ਕਿ ਏ.ਸੀ. ਪੱਖੇ ਆਦਿ ਬਿਜਲੀ ਦੇ ਉਪਕਰਨ ਕਿਸੇ ਸੇਵਾਦਾਰ ਦੀ ਹਾਜ਼ਰੀ ਵਿਚ ਹੀ ਚੱਲਦੇ ਰੱਖੇ ਜਾਣ। ਰਾਤ ਸਮੇਂ ਬਿਜਲੀ ਦਾ ਮੁੱਖ ਸਵਿੱਚ ਬੰਦ ਕਰ ਦਿੱਤਾ ਜਾਵੇ। ਉਨ੍ਹਾਂ ਆਖਿਆ ਕਿ ਸ਼੍ਰੋਮਣੀ ਕਮੇਟੀ ਵੱਲੋਂ ਕਈ ਵਾਰ ਅਪੀਲਾਂ ਕੀਤੀਆਂ ਜਾ ਚੁੱਕੀਆਂ ਹਨ।
Jagir kaur
ਪਰੰਤੂ ਫਿਰ ਵੀ ਪ੍ਰਬੰਧਕੀ ਅਣਗਹਿਲੀ ਕਾਰਨ ਦੁਖਦਾਈ ਮਾਮਲੇ ਸਾਹਮਣੇ ਆ ਰਹੇ ਹਨ। ਬੀਬੀ ਜਗੀਰ ਕੌਰ ਨੇ ਪ੍ਰਚਾਰਕ ਵਰਗ ਨੂੰ ਵੀ ਅਪੀਲ ਕੀਤੀ ਕਿ ਉਹ ਪ੍ਰਚਾਰ ਦੌਰਾਨ ਸੰਗਤ ਅਤੇ ਪ੍ਰਬੰਧਕਾਂ ਨੂੰ ਸੁਚੇਤ ਕਰਦੇ ਰਹਿਣ।
Jagir Kaur
ਇਸੇ ਦੌਰਾਨ ਸ਼੍ਰੋਮਣੀ ਕਮੇਟੀ ਪ੍ਰਧਾਨ ਨੇ ਹਰਿਆਣਾ ਅੰਦਰ ਜਿਲ੍ਹਾ ਫਤਿਆਬਾਦ ਦੇ ਪਿੰਡ ਐਹਲੀ ਸਦਰ ਵਿਖੇ ਗੁਰਬਾਣੀ ਦੇ ਗੁਟਕਾ ਸਾਹਿਬ ਦੀ ਬੇਅਦਬੀ ’ਤੇ ਵੀ ਗਹਿਰਾ ਦੁੱਖ ਪ੍ਰਗਟ ਕੀਤਾ ਹੈ। ਉਨ੍ਹਾਂ ਕਿਹਾ ਕਿ ਇਸ ਮਾਮਲੇ ਦੀ ਜਾਂਚ ਕਰਕੇ ਦੋਸ਼ੀਆਂ ਨੂੰ ਸ਼ਖਤ ਸਜਾਵਾਂ ਦਿੱਤੀਆਂ ਜਾਣ ਤਾਂ ਜੋ ਅੱਗੇ ਤੋਂ ਕੋਈ ਵੀ ਅਜਿਹਾ ਕਰਨ ਦੀ ਹਿੰਮਤ ਨਾ ਕਰੇ।