CM ਵੱਲੋਂ ਜਾਇਦਾਦ ਨਾਲ ਜੁੜੀਆਂ ਸੇਵਾਵਾਂ ਮੁਹੱਈਆ ਕਰਵਾਉਣ ਲਈ ਆਨਲਾਈਨ ਸਿਟੀਜ਼ਨ ਪੋਰਟਲ ਦੀ ਸ਼ੁਰੂਆਤ
Published : May 5, 2021, 5:22 pm IST
Updated : May 5, 2021, 5:22 pm IST
SHARE ARTICLE
CM LAUNCHES ONLINE CITIZEN PORTAL
CM LAUNCHES ONLINE CITIZEN PORTAL

ਛੇੜਛਾੜ ਰਹਿਤ ਡਾਟਾ ਇਨਕ੍ਰਿਪਟਡ ਪੋਰਟਲ ਪ੍ਰਕਿਰਿਆ ਨੂੰ ਕਾਗਜ਼ ਰਹਿਤ ਤੇ ਸਮਾਂ-ਬੱਧ ਬਣਾਏਗਾ

ਚੰਡੀਗੜ੍ਹ: ਸੂਬੇ ਭਰ ਦੀਆਂ ਸਾਰੀਆਂ ਸਹਿਰੀ ਵਿਕਾਸ ਅਥਾਰਟੀਆਂ ਦੇ ਕੰਮਕਾਜ ਵਿੱਚ ਕੁਸ਼ਲਤਾ ਲਿਆਉਣ ਦੇ ਮੱਦੇਨਜ਼ਰ ਪੰਜਾਬ ਦੇ ਮੁੱਖ ਮੰਤਰੀ ਕੈਪਟਨ ਅਮਰਿੰਦਰ ਸਿੰਘ ਵੱਲੋਂ ਅੱਜ ਜਾਇਦਾਦ ਨਾਲ ਜੁੜੀਆਂ ਸਾਰੀਆਂ ਸੇਵਾਵਾਂ ਨਿਰਵਿਘਨ ਅਤੇ ਸੌਖੇ ਢੰਗ ਨਾਲ ਮੁਹੱਈਆ ਕਰਾਉਣ ਹਿੱਤ ਇੱਕ ਆਨਲਾਈਨ ਸਿਟੀਜ਼ਨ ਪੋਰਟਲ ਦੀ ਸ਼ੁਰੂਆਤ ਕੀਤੀ ਗਈ।

CM LAUNCHES ONLINE CITIZEN PORTALCM LAUNCHES ONLINE CITIZEN PORTAL

ਪੰਜਾਬ ਸ਼ਹਿਰੀ ਵਿਕਾਸ ਅਥਾਰਟੀ (ਪੁੱਡਾ) ਦੀ ਇਸ ਲੋਕ-ਪੱਖੀ ਪਹਿਲਕਦਮੀ ਦੀ ਸ਼ਲਾਘਾ ਕਰਦਿਆਂ ਮੁੱਖ ਮੰਤਰੀ ਨੇ ਕਿਹਾ ਕਿ ਇਸ ਨਾਲ ਸੂਬੇ ਭਰ ਦੇ ਨਾਗਰਿਕਾਂ ਨੂੰ ਵੱਡਾ ਲਾਭ ਮਿਲੇਗਾ ਅਤੇ ਉਹ ਜਾਇਦਾਦ ਦੇ ਮਾਮਲਿਆਂ ਸੰਬੰਧੀ ਸਾਰੀਆਂ ਸੇਵਾਵਾਂ ਸੁਚਾਰੂ ਅਤੇ ਪਾਰਦਰਸ਼ੀ ਢੰਗ ਨਾਲ ਪ੍ਰਾਪਤ ਕਰ ਸਕਣਗੇ ਜਿਸ ਨਾਲ ਕੰਮ ਵਿੱਚ ਲੱਗਣ ਵਾਲੀ ਦੇਰੀ ਨੂੰ ਘੱਟ ਕਰਨ ਦੇ ਨਾਲ-ਨਾਲ ਅਤੇ ਪ੍ਰਕਿਰਿਆ ਵਿਚ ਭ੍ਰਿਸ਼ਟਾਚਾਰ ਨੂੰ ਖਤਮ ਕੀਤਾ ਜਾ ਸਕੇਗਾ।

PUDAPUDA

ਕੈਬਨਿਟ ਮੀਟਿੰਗ ਦੌਰਾਨ ਪੋਰਟਲ ਦੇ ਉਦਘਾਟਨ ਸਮੇਂ ਪੇਸ਼ਕਾਰੀ ਕਰਦਿਆਂ ਮਕਾਨ ਉਸਾਰੀ ਵਿਭਾਗ ਦੇ ਪ੍ਰਮੁੱਖ ਸਕੱਤਰ ਸਰਵਜੀਤ ਸਿੰਘ ਨੇ ਮੰਤਰੀ ਮੰਡਲ ਨੂੰ ਦੱਸਿਆ ਕਿ ਪੋਰਟਲ ਨੂੰ ਸਿਸਟਮ ਵਿੱਚ ਬਿਨਾਂ ਕਿਸੇ ਤਬਦੀਲੀ ਦੇ ਹਰੇਕ ਸੇਵਾ ਵਿੱਚ ਕਾਰੋਬਾਰ ਪ੍ਰਕਿਰਿਆ/ਕੰਮ ਦੇ ਪ੍ਰਵਾਹ ਨੂੰ ਸਰਲ ਬਣਾਉਣ ਲਈ ਤਿਆਰ ਕੀਤਾ ਗਿਆ ਹੈ। ਸਾਰੇ ਦਸਤਾਵੇਜ਼ ਅਤੇ ਨੋਟਿੰਗ ਡਿਜ਼ੀਟਲੀ ਹਸਤਾਖਰ ਕੀਤੇ ਹੋਏ ਹਨ ਅਤੇ ਅੰਗੂਠੇ ਨਾਲ ਬਾਇਓਮੀਟ੍ਰਿਕ ਡਿਵਾਈਸ 'ਤੇ ਨਿਸ਼ਾਨਬੱਧ ਕੀਤਾ ਗਿਆ ਹੈ ਤਾਂ ਜੋ ਇਹ ਕੰਮ ਕਿਸੇ ਹੋਰ ਨੂੰ ਨਾ ਦਿੱਤਾ ਜਾ ਸਕੇ।

CM LAUNCHES ONLINE CITIZEN PORTALCM LAUNCHES ONLINE CITIZEN PORTAL

ਇਸ ਨਾਲ ਐਕਟਾਂ, ਨਿਯਮਾਂ, ਮਾਸਟਰ ਪਲਾਨਾਂ, ਟੈਂਡਰ/ਨਿਲਾਮੀ ਨੋਟਿਸਾਂ/ਜਾਇਦਾਦ ਮਾਲਕਾਂ ਦੇ ਬਕਾਏ/ਜਾਇਦਾਦ ਦੇ ਵੇਰਵਿਆਂ ਦੀ ਸਾਰੀ ਜਾਣਕਾਰੀ ਇਕੋ ਵੈਬਸਾਈਟ 'ਤੇ ਉਪਲੱਬਧ ਹੋਵੇਗੀ। ਇਸ ਸਾਫਟਵੇਅਰ ਨੂੰ ਕਿਸੇ ਵੀ ਨਵੀਂ ਸੇਵਾ ਲਈ ਕਿਸੇ ਵੀ ਵਿਭਾਗ ਲਈ ਅਸਾਨੀ ਨਾਲ ਮੁੜ ਤਰਤੀਬ (ਕੌਨਫਿਗਰ) ਦਿੱਤੀ ਜਾ ਸਕਦੀ ਹੈ ਕਿਉਂਜੋ ਮੁੱਖ ਤੌਰ 'ਤੇ ਸਾਰੀਆਂ ਸਰਕਾਰੀ ਪ੍ਰਕਿਰਿਆਵਾਂ ਇਕੋ ਜਿਹੀਆਂ ਹਨ।

Captain Amarinder Singh Captain Amarinder Singh

ਇਹ ਵਿਲੱਖਣ ਆਨਲਾਈਨ ਪੋਰਟਲ ਸਮਾਂ-ਬੱਧ ਤਰੀਕੇ ਨਾਲ ਅਰਜ਼ੀ ਦੇਣ ਤੋਂ ਅੰਤਿਮ ਆਊਟਪੁੱਟ ਤੱਕ ਪੂਰੀ ਤਰ੍ਹਾਂ ਕਾਗਜ਼ ਰਹਿਤ ਕੰਮਕਾਜ ਨੂੰ ਯਕੀਨੀ ਬਣਾਏਗਾ। ਇਨਪੁੱਟ ਫਾਰਮ ਸਾਵਧਾਨੀ ਨਾਲ ਇਕ ਸਾਧਾਰਣ ਫਾਰਮੈਟ ਵਿੱਚ ਤਿਆਰ ਕੀਤੇ ਗਏ ਹਨ ਤਾਂ ਜੋ ਇਕ ਆਮ ਨਾਗਰਿਕ ਨੂੰ ਇਸ ਨੂੰ ਸਮਝਣ ਅਤੇ ਭਰਨ ਦੇ ਯੋਗ ਬਣਾਇਆ ਜਾ ਸਕੇ। ਜਮ੍ਹਾਂ ਕੀਤੇ ਜਾਣ ਵਾਲੇ ਦਸਤਾਵੇਜ਼ਾਂ ਦੀ ਹਰੇਕ ਅਰਜ਼ੀ ਦੇ ਸਿਖਰ 'ਤੇ ਇਸ ਦੀ ਪ੍ਰਕਿਰਿਆ ਅਤੇ ਹਰੇਕ ਪੱਧਰ 'ਤੇ ਲੱਗਣ ਵਾਲੇ ਸਮੇਂ ਬਾਰੇ ਸਪੱਸ਼ਟ ਤੌਰ 'ਤੇ ਦੱਸਿਆ ਗਿਆ ਹੈ। ਸਮੁੱਚੀ ਸੰਸਥਾਗਤ ਦਰਜਾਬੰਦੀ ਨੂੰ ਹਰੇਕ ਪੱਧਰ 'ਤੇ ਤਾਜ਼ਾ ਸਥਿਤੀ ਸਾਫਟਵੇਅਰ ਵਿੱਚ ਦਰਸਾਈ ਗਈ ਹੈ।

Captain Amarinder SinghCaptain Amarinder Singh

ਹਰ ਪੱਧਰ 'ਤੇ ਕਾਰਵਾਈ ਸਮੇਂ ਅਨੁਸਾਰ ਅਤੇ ਅਧਿਕਾਰ ਤੱਕ ਸੀਮਤ ਹੈ। ਕੋਈ ਵੀ ਵਿਚਕਾਰਲਾ ਪੱਧਰ ਬਿਨੈਕਾਰ ਕੋਲ ਕੋਈ ਸਵਾਲ ਖੜ੍ਹਾ ਨਹੀਂ ਕਰ ਸਕਦਾ ਜਾਂ ਇਸ ਨੂੰ ਵਾਪਸ ਨਹੀਂ ਕਰ ਸਕਦਾ ਜੋ ਇਸ ਸਮੇਂ ਨਾਗਰਿਕਾਂ ਲਈ ਦੇਰੀ ਅਤੇ ਪ੍ਰੇਸ਼ਾਨੀ ਦਾ ਮੁੱਖ ਕਾਰਨ ਹੈ। ਹਰ ਪੱਧਰ 'ਤੇ ਬਕਾਇਆ (ਪੈਂਡੈਂਸੀ) ਆਪਣੇ ਆਪ ਸਾਰੇ ਉੱਚ ਪੱਧਰਾਂ 'ਤੇ ਦਰਸਾਇਆ ਜਾਂਦਾ ਹੈ ਅਤੇ ਹਰੇਕ ਬਿਨੈ-ਪੱਤਰ ਨੂੰ ਸਾਰੇ ਸਬੰਧਤ ਵਿਭਾਗਾਂ ਜਿਵੇਂ ਵਿੱਤ, ਅਸਟੇਟ ਅਤੇ ਇੰਜੀਨੀਅਰਿੰਗ ਵਿੱਚ ਸਮਾਨਾਂਤਰ ਤੌਰ 'ਤੇ ਭੇਜਿਆ ਜਾਂਦਾ ਹੈ ਅਤੇ ਇਸ 'ਤੇ ਕਾਰਵਾਈ ਕੀਤੀ ਜਾਂਦੀ ਹੈ ਜੋ ਪ੍ਰਕਿਰਿਆ ਦਾ ਸਮਾਂ ਬਚਾਉਂਦੀ ਹੈ। ਮੁੱਖ ਪ੍ਰਸ਼ਾਸਕ ਅਤੇ ਇੱਕ ਹੋਰ ਅਧਿਕਾਰੀ ਦੇ ਡਿਜ਼ੀਟਲ ਦਸਤਖਤਾਂ ਅਧੀਨ ਡਾਟਾ 256 ਬਿੱਟ ਇਨਕ੍ਰਿਪਟਡ ਹੈ ਅਤੇ ਇਸ ਵਿੱਚ ਕੋਈ ਵੀ ਛੇੜਛਾੜ ਨਹੀਂ ਕੀਤੀ ਜਾ ਸਕਦੀ।

SHARE ARTICLE

ਸਪੋਕਸਮੈਨ ਸਮਾਚਾਰ ਸੇਵਾ

ਸਬੰਧਤ ਖ਼ਬਰਾਂ

Advertisement

ਇੱਕ ਹੋਰ ਕੁੜੀ ਨੇ ਮੁੰਡੇ ਨੂੰ ਲਗਾਇਆ ਅੱਧੇ ਕਰੋੜ ਦਾ ਚੂਨਾ, ਕੈਨੇਡਾ ਜਾ ਕੇ ਘਰਵਾਲਾ ਛੱਡ Cousin ਨਾਲ਼ ਰਹਿਣਾ ਕੀਤਾ ਸ਼ੁਰੂ !

20 Sep 2025 3:15 PM

Sohana Hospital Child Swap Case Punjab : Child ਬਦਲਿਆ ਮਾਮਲੇ 'ਚ DNA Report ਆ ਗਈ ਸਾਹਮਣੇ

20 Sep 2025 3:14 PM

ਪ੍ਰਵਾਸੀਆਂ ਨੂੰ ਵਸਾਇਆ ਸਰਕਾਰਾਂ ਨੇ? Ravinder bassi advocate On Punjab Boycott Migrants|Parvasi Virodh

19 Sep 2025 3:26 PM

Punjab Bathinda: Explosion In Jida Village| Army officers Visit | Blast Investigation |Forensic Team

19 Sep 2025 3:25 PM

Indira Gandhi ਦੇ ਗੁਨਾਹ Rahul Gandhi ਕਿਉਂ ਭੁਗਤੇ' ਉਹ ਤਾਂ ਬੱਚਾ ਸੀ,SGPC ਮੈਂਬਰ ਰਾਹੁਲ ਗਾਂਧੀ ਦੇ ਹੱਕ ‘ਚ ਆਏ..

18 Sep 2025 3:16 PM
Advertisement