ਜਗਤਾਰ ਸਿੰਘ ਹਵਾਰਾ ਵਲੋਂ ਪੈਰੋਲ ਲੈਣ ਦੀ ਤਿਆਰੀ ਪਰ ਹਾਈ ਕੋਰਟ ਵਲੋਂ ਜ਼ਮਾਨਤ ਤੋਂ ਇਨਕਾਰ
Published : May 5, 2021, 12:05 am IST
Updated : May 5, 2021, 12:06 am IST
SHARE ARTICLE
image
image

ਜਗਤਾਰ ਸਿੰਘ ਹਵਾਰਾ ਵਲੋਂ ਪੈਰੋਲ ਲੈਣ ਦੀ ਤਿਆਰੀ ਪਰ ਹਾਈ ਕੋਰਟ ਵਲੋਂ ਜ਼ਮਾਨਤ ਤੋਂ ਇਨਕਾਰ

ਚੰਡੀਗੜ੍ਹ, 4 ਮਈ (ਸੁਰਜੀਤ ਸਿੰਘ ਸੱਤੀ): ਜਗਤਾਰ ਸਿੰਘ ਹਵਾਰਾ ਵਲੋਂ ਜੇਲ ’ਚੋਂ ਪੈਰੋਲ ਲੈਣ ਦੀ ਤਿਆਰੀ ਕੀਤੀ ਜਾ ਰਹੀ ਹੈ। ਇਸੇ ਕਾਰਨ ਹਵਾਰਾ ਨੇ ਸੈਕਟਰ-17 ਵਿਖੇ 15 ਸਾਲ ਪਹਿਲਾਂ ਹੋਏ ਇਕ ਬੰਬ ਧਮਾਕੇ ਦੇ ਕੇਸ ਵਿਚ ਰੈਗੂਲਰ ਜ਼ਮਾਨਤ ਦੀ ਮੰਗ ਨੂੰ ਲੈ ਕੇ ਪੰਜਾਬ ਅਤੇ ਹਰਿਆਣਾ ਹਾਈ ਕੋਰਟ ਪਹੁੰਚ ਕੀਤੀ ਪਰ ਹਾਈ ਕੋਰਟ ਨੇ ਜ਼ਮਾਨਤ ਦੇਣ ਤੋਂ ਇਸ ਲਈ ਇਨਕਾਰ ਕਰ ਦਿਤਾ ਕਿ ਹਵਾਰਾ ਵਿਰੁਧ ਗੰਭੀਰ ਮਾਮਲੇ ਵਿਚਾਰ ਅਧੀਨ ਹਨ ਤੇ ਬੇਅੰਤ ਸਿੰਘ ਕਤਲ ਕੇਸ ਵਿਚ ਉਸ ਨੂੰ ਰਹਿੰਦੀ ਜ਼ਿੰਦਗੀ ਤਕ ਜੇਲ ਤੋਂ ਬਾਹਰ ਨਾ ਆਉਣ ਦਾ ਅਦਾਲਤੀ ਹੁਕਮ ਦਿਤਾ ਹੋਇਆ ਹੈ। 
ਹਵਾਰਾ ਨੇ ਜ਼ਮਾਨਤ ਅਰਜ਼ੀ ਵਿਚ ਕਿਹਾ ਸੀ ਕਿ ਬੰਬ ਧਮਾਕੇ ਦੇ 15 ਸਾਲ ਪੁਰਾਣੇ ਕੇਸ ਵਿਚ ਅਜੇ ਟਰਾਇਲ ਸ਼ੁਰੂ ਹੀ ਨਹੀਂ ਹੋ ਸਕਿਆ ਤੇ 2010 ਵਿਚ ਹੋਰ ਸਹਿ ਮੁਲਜ਼ਮਾਂ ਨੂੰ ਜ਼ਮਾਨਤ ਮਿਲ ਚੁੱਕੀ ਹੈ, ਲਿਹਾਜਾ ਉਸ ਨੂੰ ਵੀ ਜ਼ਮਾਨਤ ਦਿਤੀ ਜਾਣੀ ਚਾਹੀਦੀ ਹੈ। ਉਸ ਨੇ ਕਿਹਾ ਕਿ ਉਂਜ ਇਸ ਮਾਮਲੇ ਵਿਚ ਜ਼ਮਾਨਤ ਮਿਲਣ ਨਾਲ ਉਹ ਰਿਹਾਅ ਨਹੀਂ ਹੋ ਸਕੇਗਾ, ਕਿਉਂਕਿ ਬੇਅੰਤ ਸਿੰਘ ਕਤਲ ਕੇਸ ਵਿਚ ਉਹ ਉਮਰ ਕੈਦ ਭੋਗ ਰਿਹਾ ਹੈ ਤੇ ਅਦਾਲਤ ਨੇ ਰਹਿੰਦੀ ਜ਼ਿੰਦਗੀ ਤਕ ਜੇਲ ’ਚ ਹੀ ਰੱਖਣ ਦਾ ਹੁਕਮ ਦਿਤਾ ਹੋਇਆ ਹੈ ਪਰ ਬੰਬ ਧਮਾਕੇ ਦੇ ਕੇਸ ਵਿਚ ਸਿਰਫ਼ ਇਸ ਗੱਲੋਂ ਜ਼ਮਾਨਤ ਦੀ ਮੰਗ ਕੀਤੀ ਜਾ ਰਹੀ ਹੈ ਕਿ ਜ਼ਮਾਨਤ ਮਿਲਣ ਉਪਰੰਤ ਉਹ ਬੇਅੰਤ ਸਿੰਘ ਕਤਲ ਕੇਸ ਵਿਚ ਪੈਰੋਲ ਹਾਸਲ ਕਰ ਸਕੇ। ਜਸਟਿਸ ਅਲਕਾ ਸਰੀਨ ਦੀ ਬੈਂਚ ਨੇ ਬੰਬ ਧਮਾਕੇ ਦੇ ਕੇਸ ਵਿਚ ਜ਼ਮਾਨਤ ਦੇਣ ਤੋਂ ਇਨਕਾਰ ਕਰ ਦਿਤਾ ਹੈ ਤੇ ਕਿਹਾ ਹੈ ਕਿ ਬੇਅੰਤ ਸਿੰਘ ਕਤਲ ਕੇਸ ਵਿਚ ਉਸ ਨੂੰ ਰਹਿੰਦੀ ਜ਼ਿੰਦਗੀ ਬਾਹਰ ਨਾ ਆਉਣ ਦਾ ਹੁਕਮ ਦਿਤਾ ਹੋਇਆ ਹੈ। 
 

SHARE ARTICLE

ਏਜੰਸੀ

Advertisement

Amritpal Singh Jail ’ਚੋਂ ਭਰੇਗਾ ਨਾਮਜ਼ਦਗੀ, Kejriwal ਨੂੰ ਲੈ ਕੇ ਵੱਡੀ ਖ਼ਬਰ, ਹੁਣ ਤੱਕ ਦੀਆਂ ਵੱਡੀਆਂ ਖ਼ਬਰਾਂ LIVE

10 May 2024 3:56 PM

Sukhpal Khaira ਤੇ Meet Hayer ਦੇ ਮੁਕਾਬਲੇ ਨੂੰ ਲੈ ਕੇ ਫਸ ਗਏ ਸਿੰਗ, Simranjit Mann ਵਾਲਿਆਂ ਨੇ ਲਾ ਦਿੱਤੀ ਤਹਿ.

10 May 2024 1:43 PM

ਕੀ Brinder Dhillon ਛੱਡ ਰਹੇ ਹਨ Congress? Goldy ਤੇ Chuspinderbir ਤੋਂ ਬਾਅਦ ਅਗਲਾ ਕਿਹੜਾ ਲੀਡਰ

10 May 2024 12:26 PM

Corona ਦੇ ਟੀਕੇ ਕਿਉਂ ਬਣ ਰਹੇ ਨੇ ਮੌਤ ਦਾ ਕਾਰਨ ? ਕਿਸ ਨੇ ਕੀਤਾ ਜ਼ਿੰਦਗੀਆਂ ਨਾਲ ਖਿਲਵਾੜ ?

10 May 2024 8:16 AM

ਬਰੈਂਡਡ ਬੂਟਾ ਦੇ ਸ਼ੌਕੀਨ ਸ਼ੂਟਰ, ਮਨੀ ਬਾਊਂਸਰ ਦੇ ਪਿੰਡ ਦਾ ਮੁੰਡਾ ਹੀ ਬਣਿਆ ਵੈਰੀ, ਇਕ ਸ਼ੂਟਰ ਮਨੀ ਦੇ ਪਿੰਡ ਦਾ.....

09 May 2024 4:50 PM
Advertisement