ਮੰਤਰੀ ਮੰਡਲ ਵੱਲੋਂ ਆਕਸੀਜਨ ਉਤਪਾਦਨ ਇਕਾਈਆਂ ਲਈ ਤਰਜੀਹੀ ਖੇਤਰ ਦੇ ਦਰਜੇ ਨੂੰ ਪ੍ਰਵਾਨਗੀ
Published : May 5, 2021, 6:00 pm IST
Updated : May 5, 2021, 6:01 pm IST
SHARE ARTICLE
Punjab Cabinet approves thrust sector status for oxygen production units
Punjab Cabinet approves thrust sector status for oxygen production units

ਵਿਦੇਸ਼ੀ ਮਦਦ ਨੂੰ ਰਾਹਦਾਰੀ ਦੇਣ ਲਈ ਕਸਟਮ ਵਿਭਾਗ ਨਾਲ ਤਾਲਮੇਲ ਹਿੱਤ ਨੋਡਲ ਅਧਿਕਾਰੀ ਦੀ ਨਿਯੁਕਤੀ

ਚੰਡੀਗੜ੍ਹ: ਸੂਬੇ ਵਿੱਚ ਵੱਧਦੇ ਕੋਵਿਡ ਮਾਮਲਿਆਂ ਦੇ ਮੱਦੇਨਜ਼ਰ ਪੈਦਾ ਹੋਏ ਖਤਰੇ ਨੂੰ ਵੇਖਦੇ ਹੋਏ, ਮੁੱਖ ਮੰਤਰੀ ਕੈਪਟਨ ਅਮਰਿੰਦਰ ਸਿੰਘ ਦੀ ਅਗਵਾਈ ਵਾਲੇ ਮੰਤਰੀ ਮੰਡਲ ਨੇ ਬੁੱਧਵਾਰ ਨੂੰ ਸਾਰੀਆਂ ਆਕਸੀਜਨ ਉਤਪਾਦਕ ਇਕਾਈਆਂ ਨੂੰ ਤਰਜੀਹੀ ਖੇਤਰ ਦਾ ਦਰਜਾ ਦੇਣ ਨੂੰ ਪ੍ਰਵਾਨਗੀ ਦੇ ਦਿੱਤੀ ਅਤੇ ਇਸ ਦੇ ਨਾਲ ਹੀ ਵਿਦੇਸ਼ੀ ਮਦਦ ਨੂੰ ਰਾਹਦਾਰੀ ਦੇਣ ਲਈ ਕਸਟਮ ਵਿਭਾਗ ਨਾਲ ਤਾਲਮੇਲ ਬਣਾਉਣ ਹਿੱਤ ਇਕ ਨੋਡਲ ਅਧਿਕਾਰੀ ਦੀ ਨਿਯੁਕਤੀ ਵੀ ਕੀਤੀ ਹੈ।

Captain Amarinder SinghCaptain Amarinder Singh

ਮੁੱਖ ਮੰਤਰੀ ਨੇ ਕਿਹਾ ਕਿ ਮੌਜੂਦਾ ਹਾਲਾਤ ਨੂੰ ਵੇਖਦੇ ਹੋਏ ਸਥਿਤੀ ਆਉਣ ਵਾਲੇ ਦਿਨਾਂ ਵਿੱਚ ਵਿਗੜਣ ਦੇ ਆਸਾਰ ਹਨ ਅਤੇ ਇਹ ਕੋਈ ਵੀ ਨਹੀਂ ਜਾਣਦਾ ਕਿ ਦੇਸ਼ ਅਤੇ ਸੂਬੇ ਵਿੱਚ ਕੋਵਿਡ ਦੀਆਂ ਹੋਰ ਕਿੰਨੀਆਂ ਲਹਿਰਾਂ ਉੱਠਣਗੀਆਂ। ਮੰਤਰੀ ਮੰਡਲ ਦੀ ਵਰਚੂਅਲ ਢੰਗ ਨਾਲ ਅੱਜ ਹੋਈ ਮੀਟਿੰਗ ਵਿੱਚ ਇਸ ਦਰਜੇ ਉੱਤੇ ਮੋਹਰ ਲਾਈ ਗਈ ਅਤੇ ਇਹ ਦਰਜਾ ਰੋਜ਼ਾਨਾ ਘੱਟੋ-ਘੱਟ 700 ਸਿਲੰਡਰ (5 ਐਮ.ਟੀ.) ਆਕਸੀਜਨ ਉਤਪਾਦਨ ਸਮਰੱਥਾ ਵਾਲੀਆਂ ਇਕਾਈਆਂ, ਆਕਸੀਜਨ ਸਿਲੰਡਰ ਉਤਪਾਦਕਾਂ/ਨਿਰਮਾਣ ਕਰਨ ਵਾਲਿਆਂ ਅਤੇ ਆਕਸੀਜਨ ਕੰਸਨਟ੍ਰੇਟਰ ਉਤਪਾਦਕ ਇਕਾਈਆਂ ’ਤੇ ਲਾਗੂ ਹੋਵੇਗਾ। ਆਕਸੀਜਨ ਦੀ ਮੁੜ ਭਰਾਈ ਕਰਨ ਵਾਲੀਆਂ ਇਕਾਈਆਂ ਵਿਸ਼ੇਸ਼ ਦਰਜੇ ਤਹਿਤ ਨਹੀਂ ਆਉਣਗੀਆਂ।

oxygen cylinderoxygen cylinder

ਇਸ ਫੈਸਲੇ ਨਾਲ ਇਹ ਇਕਾਈਆਂ (ਨਵੀਆਂ ਅਤੇ ਪੁਰਾਣੀਆਂ ਦੋਵੇਂ) ਸੀ.ਐਲ.ਯੂ./ਬਾਹਰੀ ਵਿਕਾਸ ਖਰਚੇ (ਈ.ਡੀ.ਸੀ.), ਪ੍ਰਾਪਰਟੀ ਟੈਕਸ, ਬਿਜਲੀ ਚੁੰਗੀ, ਸਟੈਂਪ ਡਿਊਟੀ ਅਤੇ ਨਿਵੇਸ਼ ਸਬਸਿਡੀ, ਜੋ ਕਿ ਜ਼ਮੀਨ ਅਤੇ ਮਸ਼ੀਨਰੀ ਵਿੱਚ ਕੀਤੇ ਗਏ ਪੱਕੇ ਪੂੰਜੀਗਤ ਨਿਵੇਸ਼ ਦੇ 125 ਫੀਸਦੀ ਤੱਕ ਜੀ.ਐਸ.ਟੀ. ਦੀ ਪ੍ਰਤੀਪੂਰਤੀ ਰਾਹੀਂ ਦਿੱਤੀ ਜਾਂਦੀ ਹੈ, ਤੋਂ 100 ਫੀਸਦੀ ਛੋਟ ਲੈ ਸਕਣਗੀਆਂ। ਜ਼ਿਕਰਯੋਗ ਹੈ ਕਿ ਆਕਸੀਜਨ ਉਤਪਾਦਕ ਇਕਾਈਆਂ ਨੂੰ ਤਰਜੀਹੀ ਖੇਤਰ ਦਾ ਦਰਜਾ ਉਦਯੋਗਿਕ ਅਤੇ ਵਪਾਰਕ ਵਿਕਾਸ ਨੀਤੀ, 2017 ਦੇ ਚੈਪਟਰ 10 ਦੇ ਕਲਾਜ 10.6 ਅਤੇ ਵਿਸਥਾਰਿਤ ਸਕੀਮਾਂ ਤੇ ਚਾਲੂ ਦਿਸ਼ਾ-ਨਿਰਦੇਸ਼ਾਂ, 2018 ਦੇ ਕਲਾਜ 2.22 ਤਹਿਤ ਦਿੱਤਾ ਗਿਆ ਹੈ।

Oxygen CylindersOxygen Cylinders

ਮੰਤਰੀ ਮੰਡਲ ਵੱਲੋਂ ਉਪਰੋਕਤ ਫੈਸਲਾ ਸੂਬੇ ਵਿੱਚ ਕੋਵਿਡ ਮਹਾਂਮਾਰੀ ਕਰਕੇ ਵਧੇ ਮਾਮਲਿਆਂ ਮਗਰੋਂ ਆਕਸੀਜਨ ਦੀ ਥੁੜ ਕਾਰਨ ਪੈਦਾ ਹੋਈ ਸਥਿਤੀ ਦੇ ਮੱਦੇਨਜ਼ਰ ਲਿਆ ਗਿਆ ਹੈ। 4 ਮਈ ਨੂੰ ਖਤਮ ਹੋਏ ਹਫਤੇ ਲਈ ਸੂਬੇ ਵਿੱਚ ਔਸਤਨ ਪਾਜ਼ੇਟੀਵਿਟੀ ਦਰ 11.6 ਫੀਸਦੀ ਅਤੇ ਮਾਮਲਿਆਂ ਵਿੱਚ ਮੌਤ ਦੀ ਦਰ 2.1 ਫੀਸਦੀ ਹੋ ਗਈ ਹੈ ਜੋ ਕਿ 74 ਲੱਖ ਦੇ ਨਮੂਨਾ ਆਕਾਰ ਵਿੱਚੋਂ ਲਈ ਗਈ ਹੈ।

ਮੌਜੂਦਾ ਸਮੇਂ ਪੰਜਾਬ ਨੂੰ ਸੂਬੇ ਤੋਂ ਬਾਹਰੋਂ 195 ਐਮ.ਟੀ. ਰੋਜ਼ਾਨਾ ਆਕਸੀਜਨ ਸਪਲਾਈ ਮਿਲਦੀ ਹੈ। ਇਸ ਵਿੱਚ ਆਈਨੌਕਸ ਪਲਾਂਟ ਬੱਦੀ ਤੋਂ 60 ਐਮ.ਟੀ., ਪਾਣੀਪਤ ਦੇ ਏਅਰ ਲੀਕੁਈਡੇ ਪਲਾਂਟ ਤੋਂ 20 ਐਮ.ਟੀ., ਰੁੜਕੀ ਦੇ ਏਅਰ ਲੀਕੁਈਡੇ ਪਲਾਂਟ ਤੋਂ 15 ਐਮ.ਟੀ., ਦੇਹਰਾਦੂਨ ਦੇ ਲੀਂਡੇ ਪਲਾਂਟ ਤੋਂ 10 ਐਮ.ਟੀ. ਅਤੇ ਬੋਕਾਰੋ ਦੇ ਆਈਨੌਕਸ ਪਲਾਂਟ ਤੋਂ 90 ਐਮ.ਟੀ. ਦੀ ਸਪਲਾਈ ਸ਼ਾਮਲ ਹੈ। ਪਰ, ਅਸਲ ਵਿੱਚ ਰੋਜ਼ਾਨਾ ਇਹਨਾਂ ਸਾਰੇ ਪਲਾਂਟਾਂ ਤੋਂ ਸਿਰਫ 140 ਐਮ.ਟੀ. ਦੀ ਸਪਲਾਈ ਹੀ ਮਿਲ ਪਾਉਂਦੀ ਹੈ ਕਿਉਂਕਿ ਟੈਂਕਰਾਂ ਦੀ ਘਾਟ ਕਾਰਨ ਆਕਸੀਜਨ ਦੀ ਚੁਕਾਈ ਵਿੱਚ, ਖਾਸਕਰਕੇ ਬੋਕਾਰੋ ਤੋਂ, ਬਹੁਤ ਮੁਸ਼ਕਿਲ ਆਉਂਦੀ ਹੈ। ਇੰਡੀਅਨ ਆਇਲ ਕਾਰਪੋਰੇਸ਼ਨ ਲਿਮਿਟਿਡ (ਆਈ.ਓ.ਸੀ.ਐਲ.) ਵੱਲੋਂ ਦਿੱਤੇ ਗਏ ਦੋ ਵਾਧੂ ਟੈਂਕਰ ਤਕਨੀਕੀ/ਅਨੁਕੂਲਤਾ ਸਮੱਸਿਆਵਾਂ ਕਾਰਨ ਅਜੇ ਅਣਵਰਤੇ ਪਏ ਹਨ। ਇਸ ਤੋਂ ਇਲਾਵਾ ਵਾਰ-ਵਾਰ ਬੇਨਤੀ ਦੇ ਬਾਵਜੂਦ ਲੀਂਡੇ ਅਤੇ ਏਅਰ ਲੀਕੁਇਡੇ ਵੱਲੋਂ ਕੀਤੇ ਵਾਅਦੇ ਮੁਤਾਬਿਕ ਕੋਟਾ ਜਾਰੀ ਨਹੀਂ ਕੀਤਾ ਜਾ ਰਿਹਾ।

Captain Amarinder Singh Captain Amarinder Singh

ਮੰਤਰੀ ਮੰਡਲ ਨੂੰ ਇਹ ਵੀ ਜਾਣਕਾਰੀ ਦਿੱਤੀ ਗਈ ਕਿ ਸੂਬੇ ਸਰਕਾਰਾਂ ਵੱਲੋਂ ਆਪੋ-ਆਪਣੇ ਅਧਿਕਾਰ ਖੇਤਰ ਵਿੱਚ ਆਉਂਦੇ ਪਲਾਂਟਾਂ ਤੋਂ ਸਪਲਾਈ ਵਿੱਚ ਵਿਘਣ ਪੈਦਾ ਕੀਤੇ ਜਾ ਰਹੇ ਹਨ। ਇਹਨਾਂ ਪਲਾਂਟਾਂ ਵਿੱਚ ਬਿਜਲੀ ਗੁੱਲ ਹੋਣ ਦੀ ਸਮੱਸਿਆ ਪੇਸ਼ ਆਉਣ ਕਾਰਨ ਆਕਸੀਜਨ ਸਪਲਾਈ ਦੇ ਕੰਮ ਵਿੱਚ ਰੁਕਾਵਟ ਵੀ ਆਉਂਦੀ ਹੈ।
ਸਿਹਤ ਸਕੱਤਰ ਹੁਸਨ ਲਾਲ ਨੇ ਮੰਤਰੀ ਮੰਡਲ ਨੂੰ ਦੱਸਿਆ ਕਿ 14 ਜ਼ਿਲਿਆਂ ਵਿੱਚ ਪਾਜ਼ੇਟੀਵਿਟੀ ਦਰ 10 ਫੀਸਦੀ ਅਤੇ 6 ਜ਼ਿਲਿਆਂ ਵਿੱਚ 11 ਫੀਸਦੀ ਹੈ। ਮੋਹਾਲੀ ਵਿੱਚ ਸਭ ਤੋਂ ਵੱਧ 25 ਫੀਸਦੀ ਦਰ ਹੈ। ਉਹਨਾਂ ਇਹ ਵੀ ਦੱਸਿਆ ਕਿ ਨੌਜਵਾਨ ਵਰਗ ਵਿੱਚ ਮੌਤਾਂ ਦੀ ਗਿਣਤੀ ਘੱਟ ਹੈ। ਉਹਨਾਂ ਅੱਗੇ ਦੱਸਿਆ ਕਿ ਹਾਲਾਤ ਨਾਜ਼ੁਕ ਹਨ ਅਤੇ ਸਰਕਾਰੀ ਤੇ ਨਿੱਜੀ ਹਸਪਤਾਲਾਂ ਵਿੱਚ ਐਲ2 ਦੇ 70 ਫੀਸਦੀ ਅਤੇ ਐਲ 3 ਦੇ 80 ਫੀਸਦੀ ਬਿਸਤਰੇ ਭਰੇ ਹੋਏ ਹਨ ਅਤੇ ਪ੍ਰਤੀਦਿਨ 10-30 ਮਰੀਜ਼ਾਂ ਦੇ ਵੈਂਟੀਲੇਟਰ ’ਤੇ ਜਾਣ ਕਾਰਨ ਆਸਾਰ ਚੰਗੇ ਨਹੀਂ ਹਨ।

Covid HospitalCovid Hospital

ਉਹਨਾਂ ਅੱਗੇ ਜਾਣਕਾਰੀ ਦਿੱਤੀ ਕਿ ਸਰਕਾਰੀ ਮੈਡੀਕਲ ਕਾਲਜਾਂ, ਜ਼ਿਲਾ ਹਸਪਤਾਲਾਂ ਅਤੇ ਬਠਿੰਡਾ ਅਤੇ ਮੋਹਾਲੀ ਵਿਖੇ ਆਰਜੀ ਹਸਪਤਾਲਾਂ ਵਿੱਚ 2000 ਬਿਸਤਰੇ ਹੋਰ ਇਸ ਮਹੀਨੇ ਦੇ ਅੰਤ ਤੱਕ ਵਧਾਉਣ ਲਈ ਰੈਗੂਲਰ ਸਟਾਫ ਦੀ ਸਿੱਧੀ ਭਰਤੀ ਸ਼ੁਰੂ ਕਰ ਦਿੱਤੀ ਗਈ ਹੈ ਜਦੋਂਕਿ ਵਿਸ਼ੇਸ਼ ਕੋਵਿਡ ਡਿਊਟੀਆਂ ਲਈ ਵਿਦਿਆਰਥੀਆਂ, ਸਿਖਿਆਰਥੀਆਂ ਅਤੇ ਆਊਟ ਸੋਰਸ ਅਮਲੇ ਨੂੰ ਨਿਯੁਕਤ ਕੀਤਾ ਗਿਆ ਹੈ। ਸਿਹਤ ਸਕੱਤਰ ਨੇ ਇਹ ਜਾਣਕਾਰੀ ਵੀ ਦਿੱਤੀ ਕਿ ਜ਼ਰੂਰੀ ਦਵਾਈਆਂ, ਜਿਨਾਂ ਵਿੱਚ 50 ਲੱਖ ਰੈਮਡੇਸੀਵੀਰ 100 ਐਮ.ਜੀ. ਟੀਕੇ ਸ਼ਾਮਲ ਹਨ, ਦੇ ਆਰਡਰ ਦੇ ਦਿੱਤੇ ਗਏ ਹਨ ਅਤੇ ਕੁਝ ਹੀ ਦਿਨਾਂ ਵਿੱਚ ਇਹਨਾਂ ਦੇ ਸਪਲਾਈ ਹੋ ਜਾਣ ਦੀ ਆਸ ਹੈ।

SHARE ARTICLE

ਸਪੋਕਸਮੈਨ ਸਮਾਚਾਰ ਸੇਵਾ

ਸਬੰਧਤ ਖ਼ਬਰਾਂ

Advertisement

Bittu Balial Death News : ਵੱਡੇ ਹਾਦਸੇ ਤੋਂ ਬਾਅਦ ਵੀ ਇਸ Kabaddi player ਨੇ ਨਹੀਂ ਛੱਡੀ ਸੀ ਕੱਬਡੀ | Last Raid

08 Nov 2025 3:01 PM

Wrong E challan : ਘਰ ਖੜ੍ਹੇ ਮੋਟਰਸਾਈਕਲ ਦਾ ਕੱਟਿਆ ਗਿਆ ਚਲਾਨ, ਸਾਰੀ ਕਹਾਣੀ ਸੁਣ ਤੁਹਾਡੇ ਵੀ ਉੱਡ ਜਾਣਗੇ ਹੋਸ਼

08 Nov 2025 3:00 PM

Bathinda married couple Suicide Case : BlackMail ਕਰ ਕੇ ਗੁਆਂਢਣ ਨਾਲ਼ ਬਣਾਉਂਦਾ ਸੀ ਸਰੀਰਕ ਸਬੰਧ | Bathinda

07 Nov 2025 3:08 PM

Raja warring Gangster Controversy : ਇੱਕ ਹੋਰ ਬਿਆਨ ਦੇ ਕੇ ਕਸੂਤੇ ਫ਼ਸੇ Raja warring

07 Nov 2025 3:08 PM

ਦੇਖੋ ਆਖਰ ਕਿਹੜੀ ਦੁਸ਼ਮਣੀ ਬਣੀ ਵਾਰਦਾਤ ਦੀ ਵਜ੍ਹਾ?| Ludhiana

05 Nov 2025 3:27 PM
Advertisement