ਵੈਕਸੀਨ ਦੀ ਘਾਟ ਦੇ ਮੱਦੇਨਜ਼ਰ CM ਨੇ ਸਿਹਤ ਵਿਭਾਗ ਨੂੰ ਸਾਰੀਆਂ ਸੰਭਾਵਨਾਵਾਂ ਤਲਾਸ਼ਣ ਲਈ ਆਖਿਆ
Published : May 5, 2021, 5:47 pm IST
Updated : May 5, 2021, 5:47 pm IST
SHARE ARTICLE
Captain Amarinder Singh
Captain Amarinder Singh

ਕੈਬਨਿਟ ਵੱਲੋਂ ਵਾਇਰੌਲੋਜੀ ਇੰਸਟੀਚਿਊਟ ਲਈ ਆਈ.ਸੀ.ਐਮ.ਆਰ ਨੂੰ ਜਮੀਨ ਦੇ ਤਬਾਦਲੇ ਲਈ ਸਬੰਧਤ ਐਕਟ ਵਿਚ ਇਕ ਵਾਰ ਢਿੱਲ ਦੇਣ ਦੀ ਪ੍ਰਵਾਨਗੀ

ਚੰਡੀਗੜ੍ਹ : ਕੋਵਿਡ ਦੀਆਂ ਖੁਰਾਕਾਂ ਦੀ ਗੈਰ-ਉਪਲੱਬਧਤਾ ਦੇ ਕਾਰਨ ਸਰਕਾਰੀ ਹਸਪਤਾਲਾਂ ਵਿਚ 18-44 ਸਾਲ ਉਮਰ ਵਰਗ ਦੇ ਲੋਕਾਂ ਦੇ ਟੀਕਾਕਰਨ ਦੀ ਪ੍ਰਕਿਰਿਆ ਸ਼ੁਰੂ ਨਾ ਹੋ ਸਕਣ ਕਰਕੇ ਪੰਜਾਬ ਦੇ ਮੁੱਖ ਮੰਤਰੀ ਕੈਪਟਨ ਅਮਰਿੰਦਰ ਸਿੰਘ ਨੇ ਅੱਜ ਸਿਹਤ ਵਿਭਾਗ ਨੂੰ ਟੀਕਾਕਰਨ ਦੀ ਸਪਲਾਈ ਲਈ ਸਾਰੀਆਂ ਸੰਭਾਵਨਾਵਾਂ ਤਲਾਸ਼ਣ ਦੇ ਆਦੇਸ਼ ਦਿੱਤੇ ਹਨ।

Captain Amarinder SinghCaptain Amarinder Singh

ਮੁੱਖ ਮੰਤਰੀ ਦੀ ਪ੍ਰਧਾਨਗੀ ਹੇਠ ਹੋਈ ਮੰਤਰੀ ਮੰਡਲੀ ਦੀ ਵਰਚੁਅਲ ਮੀਟਿੰਗ ਦੌਰਾਨ ਸਿਹਤ ਸਕੱਤਰ ਹੁਸਨ ਲਾਲ ਨੇ ਜਾਣਕਾਰੀ ਦਿੱਤੀ ਕਿ ਭਾਵੇਂ ਕਿ ਸੂਬਾ ਸਰਕਾਰ ਵੱਲੋਂ 30 ਲੱਖ ਦੇ ਕਰੀਬ ਖੁਰਾਕਾਂ ਖਰੀਦਣ ਲਈ ਸੀਰਮ ਇੰਸਟੀਚਿਊਟ ਆਫ ਇੰਡੀਆ (ਐਸ.ਆਈ.ਆਈ.) ਨੂੰ 26 ਅਪਰੈਲ ਨੂੰ 10.37 ਕਰੋੜ ਰੁਪਏ ਦੀ ਅਦਾਇਗੀ ਕੀਤੀ ਜਾ ਚੁੱਕੀ ਹੈ ਪਰ ਇੰਸਟਿਚਿਊਟ ਪਾਸੋਂ ਅਜੇ ਤੱਕ ਸਪਲਾਈ ਲਈ ਕੋਈ ਵੇਰਵਾ ਪ੍ਰਾਪਤ ਨਹੀਂ ਹੋਇਆ।

Corona vaccineCorona vaccine

ਮੀਟਿੰਗ ਦੌਰਾਨ ਉਨ੍ਹਾਂ ਦੱਸਿਆ ਕਿ ਸਿਰਫ ਕੁਝ ਪ੍ਰਾਈਵੇਟ ਹਸਪਤਾਲਾਂ, ਜਿਨ੍ਹਾਂ ਨੇ ਵੈਕਸੀਨ ਲਈ ਸਿੱਧਾ ਆਰਡਰ ਦਿੱਤਾ ਸੀ, ਨੇ 18-44 ਸਾਲ ਦੀ ਉਮਰ ਦੇ ਲੋਕਾਂ ਦੇ ਟੀਕਾਕਰਨ ਲਈ ਪ੍ਰਕਿਰਿਆ ਸ਼ੁਰੂ ਕਰ ਦਿੱਤੀ ਹੈ। ਉਨ੍ਹਾਂ ਕਿਹਾ ਕਿ ਸੂਬਾ ਸਰਕਾਰ ਲਈ ਐਸ.ਆਈ.ਆਈ. ਨੇ ਸੰਕੇਤ ਦਿੱਤੇ ਹਨ ਕਿ ਕੋਵੀਸ਼ੀਲਡ ਦੀ ਉਪਲੱਬਧਤਾ ਬਾਰੇ ਅਗਲੇ ਚਾਰ ਹਫਤਿਆਂ ਵਿਚ ਪਤਾ ਲੱਗੇਗਾ। ਮੀਟਿੰਗ ਵਿੱਚ ਦੱਸਿਆ ਗਿਆ ਕਿ ਇਨ੍ਹਾਂ ਸਥਿਤੀਆਂ ਵਿੱਚ ਸਰਕਾਰੀ ਹਸਪਤਾਲਾਂ ਵਿੱਚ 18-44 ਸਾਲ ਉਮਰ ਵਰਗ ਲਈ ਵੈਕਸੀਨ ਦੀ ਸ਼ੁਰੂਆਤ ਨਹੀਂ ਹੋ ਸਕੀ ਅਤੇ ਨਾ ਹੀ ਇਹ ਦੱਸਿਆ ਜਾ ਸਕਦਾ ਹੈ ਕਿ ਪ੍ਰਕਿਰਿਆ ਕਦੋਂ ਸ਼ੁਰੂ ਹੋਵੇਗੀ।

Covid VaccineCovid Vaccine

ਇਸੇ ਦੌਰਾਨ ਮੰਤਰੀ ਮੰਡਲ ਨੇ ਉਤਰੀ ਜ਼ੋਨ ਦਾ ਨੈਸ਼ਨਲ ਇੰਸਟੀਚਿਊਟ ਆਫ ਵਾਇਰੋਲੌਜੀ ਸਥਾਪਤ ਕਰਨ ਲਈ ਮੁਹਾਲੀ ਵਿੱਚ 5 ਏਕੜ ਪੰਚਾਇਤੀ ਜ਼ਮੀਨ ਇੰਡੀਅਨ ਕਾਊਂਸਲ ਆਫ ਮੈਡੀਕਲ ਰਿਸਰਚ (ਆਈ.ਸੀ.ਐਮ.ਆਰ.) ਕੋਲ ਤਬਦੀਲ ਕਰਨ ਲਈ ਪੰਜਾਬ ਵਿਲੇਜ਼ ਕਾਮਨ ਲੈਂਡਜ਼ (ਰੈਗੂਲੇਸ਼ਨ) ਰੂਲਜ਼, 1964 ਵਿੱਚ ਇਕ ਵਾਰ ਢਿੱਲ ਦੇਣ ਦੀ ਮਨਜ਼ੂਰੀ ਦਿੱਤੀ। ਇਹ ਇੰਸਟੀਚਿਊਟ ਕੇਂਦਰ ਸਰਕਾਰ ਵੱਲੋਂ ਪੰਜਾਬ ਸਰਕਾਰ ਦੇ ਪ੍ਰਸਤਾਵ 'ਤੇ ਪ੍ਰਵਾਨ ਕੀਤਾ ਗਿਆ ਹੈ।

Balbir SidhuBalbir Sidhu

ਕੈਬਨਿਟ ਨੇ ਐਸ.ਏ.ਐਸ. ਨਗਰ (ਮੁਹਾਲੀ) ਜ਼ਿਲੇ ਦੇ ਬਲਾਕ ਖਰੜ ਦੇ ਪਿੰਡ ਮੁੱਲਾਂਪੁਰ ਗਰੀਬਦਾਸ ਵਿੱਚ ਜ਼ਮੀਨ ਦੇ ਤਬਾਦਲੇ ਲਈ ਸਾਰੀਆਂ ਲੋੜੀਂਦੀਆਂ ਰਸਮਾਂ ਨੂੰ ਪੂਰਾ ਕਰਨ ਲਈ ਮੁਹਾਲੀ ਦੇ ਡਿਪਟੀ ਕਮਿਸ਼ਨਰ ਨੂੰ ਅਧਿਕਾਰਤ ਕਰ ਦਿੱਤਾ ਹੈ। ਮੁੱਖ ਸਕੱਤਰ ਵਿਨੀ ਮਹਾਜਨ ਨੇ ਕਿਹਾ ਕਿ ਇੰਸਟੀਚਿਊਟ ਦੀ ਉਸਾਰੀ ਇਸ ਸਾਲ ਦੇ ਅੰਤ ਤੱਕ ਸ਼ੁਰੂ ਹੋ ਜਾਵੇਗੀ।

ਜ਼ਿਕਰਯੋਗ ਹੈ ਕਿ ਪੰਚਾਇਤੀ ਜ਼ਮੀਨ ਕੇਂਦਰ ਸਰਕਾਰ ਨੂੰ ਤੋਹਫੇ ਵਿੱਚ ਦੇਣ ਲਈ ਪੰਜਾਬ ਵਿਲੇਜ਼ ਕਾਮਨ ਲੈਂਡਜ਼ (ਰੈਗੂਲੇਸ਼ਨ) ਰੂਲਜ਼, 1964 ਵਿੱਚ ਕੋਈ ਪ੍ਰਾਵਧਾਨ ਨਹੀਂ ਹੈ ਪਰ ਜਨਰਲ ਕਲੌਸਜ਼ ਐਕਟ, 1897 ਦੀ ਧਾਰਾ 21 ਨਿਯਮ ਸ਼ਾਮਲ ਕਰਨ ਦੀ ਸ਼ਕਤੀ ਅਤੇ ਨਿਯਮਾਂ ਵਿੱਚ ਢਿੱਲ ਜਾਂ ਸੋਧ ਕਰਨ ਦੀ ਸ਼ਕਤੀ ਦਿੰਦੀ ਹੈ। ਕੈਬਨਿਟ ਵਿੱਚ ਇਹ ਵੀ ਗੱਲ ਕੀਤੀ ਗਈ ਕਿ ਇਹ ਇੰਸਟੀਚਿਊਟ ਪੰਜਾਬ ਦੇ ਵਸਨੀਕਾਂ ਦੀ ਭਲਾਈ ਲਈ ਹੋਵੇਗਾ। ਇਸ ਵਿੱਚ ਅੱਗੇ ਜ਼ੋਰ ਦਿੱਤਾ ਗਿਆ ਕਿ ਇਹ ਇੰਸਟੀਚਿਊਟ ਮਹਾਂਮਾਰੀ ਨੂੰ ਦੇਖਦਿਆਂ ਅਹਿਮ ਮਹੱਤਤਾ ਰੱਖੇਗਾ।

SHARE ARTICLE

ਸਪੋਕਸਮੈਨ ਸਮਾਚਾਰ ਸੇਵਾ

ਸਬੰਧਤ ਖ਼ਬਰਾਂ

Advertisement

ਕਿਉਂ ਪੰਜਾਬੀਆਂ 'ਚ ਸਭ ਤੋਂ ਵੱਧ ਵਿਦੇਸ਼ ਜਾਣ ਦਾ ਜਨੂੰਨ, ਕਿਵੇਂ ਘਟੇਗੀ ਵੱਧਦੀ ਪਰਵਾਸ ਦੀ ਪਰਵਾਜ਼ ?

06 Aug 2025 9:27 PM

Donald Trump ਨੇ India 'ਤੇ ਲੱਗਾ ਦਿੱਤਾ 50% Tariff, 24 ਘੰਟਿਆਂ 'ਚ ਲਗਾਉਣ ਦੀ ਦਿੱਤੀ ਸੀ ਧਮਕੀ

06 Aug 2025 9:20 PM

Punjab Latest Top News Today | ਦੇਖੋ ਕੀ ਕੁੱਝ ਹੈ ਖ਼ਾਸ | Spokesman TV | LIVE | Date 03/08/2025

03 Aug 2025 1:23 PM

ਸ: ਜੋਗਿੰਦਰ ਸਿੰਘ ਦੇ ਸ਼ਰਧਾਂਜਲੀ ਸਮਾਗਮ ਮੌਕੇ ਕੀਰਤਨ ਸਰਵਣ ਕਰ ਰਹੀਆਂ ਸੰਗਤਾਂ

03 Aug 2025 1:18 PM

Ranjit Singh Gill Home Live Raid :ਰਣਜੀਤ ਗਿੱਲ ਦੇ ਘਰ ਬਾਹਰ ਦੇਖੋ ਕਿੱਦਾਂ ਦਾ ਮਾਹੌਲ.. Vigilance raid Gillco

02 Aug 2025 3:20 PM
Advertisement