
ਦੂਜੇ ਰਾਜਾਂ ਤੋਂ ਆਉਣ ਵਾਲੇ ਮੁਸਾਫ਼ਰਾਂ ਲਈ ਕੋਰੋਨਾ ਨੈਗੇਟਿਵ ਰਿਪੋਰਟ ਲਿਆਉਣਾ ਲਾਜ਼ਮੀ
ਮੁਹਾਲੀ: ਪੰਜਾਬ ਵਿੱਚ ਕੋਰੋਨਾ ਦੇ ਮਰੀਜ਼ਾਂ ਦੀ ਗਿਣਤੀ ਦਿਨੋ ਦਿਨ ਵਧਦੀ ਜਾ ਰਹੀ ਹੈ। ਵੀਕੈਂਡ, ਨਾਈਟ ਕਰਫਿਊ ਲਗਾਉਣ ਤੋਂ ਬਾਅਦ ਵੀ ਕੋਰੋਨਾ ਦੇ ਵੱਧ ਰਹੇ ਇਨਫੈਕਸ਼ਨ ਨੂੰ ਕੰਟਰੋਲ ਨਹੀਂ ਕੀਤਾ ਜਾ ਰਿਹਾ। ਕੋਰੋਨਾ ਦੀ ਲਾਗ ਨੂੰ ਰੋਕਣ ਲਈ ਸਰਕਾਰ ਹਰ ਸੰਭਵ ਕੋਸ਼ਿਸ਼ ਕਰ ਰਹੀ ਹੈ।
corona case
ਇਸ ਦੌਰਾਨ ਪੰਜਾਬ ਰੋਡਵੇਜ਼ ਨੇ ਫੈਸਲਾ ਲਿਆ ਹੈ ਕਿ ਪੰਜਾਬ ਦੀਆਂ ਬੱਸਾਂ ਹੁਣ ਜੰਮੂ-ਕਸ਼ਮੀਰ, ਹਰਿਆਣਾ ਅਤੇ ਹਿਮਾਚਲ ਪ੍ਰਦੇਸ਼ ਨਹੀਂ ਜਾਣਗੀਆਂ। ਪੰਜਾਬ ਦੀਆਂ ਬੱਸਾਂ ਹਰਿਆਣਾ ਸਰਹੱਦ ’ਤੇ ਹੀ ਮੁਸਾਫ਼ਰਾਂ ਨੂੰ ਉਤਾਰ ਦੇਣਗੀਆਂ।
Punjab Roadways
ਸ਼ੰਭੂ ਬਾਰਡਰ ਤੋਂ ਅੱਗੇ ਬੱਸਾਂ ਨੂੰ ਨਹੀਂ ਭੇਜਿਆ ਜਾਵੇਗਾ। ਇਹ ਕਦਮ ਇਸ ਲਈ ਚੁੱਕਿਆ ਗਿਆ ਹੈ ਕਿ ਹੋਰ ਸੂਬਿਆਂ ਤੋਂ ਹੁਣ ਮੁਸਾਫ਼ਰ ਬੱਸਾਂ ਰਾਹੀਂ ਪੰਜਾਬ ’ਚ ਦਾਖ਼ਲ ਨਾ ਹੋ ਸਕਣ। ਦੱਸ ਦੇਈਏ ਕਿ ਮੁੱਖ ਮੰਤਰੀ ਨੇ ਦੂਜੇ ਰਾਜਾਂ ਤੋਂ ਆਉਣ ਵਾਲੇ ਮੁਸਾਫ਼ਰਾਂ ਲਈ ਕੋਰੋਨਾ ਨੈਗੇਟਿਵ ਰਿਪੋਰਟ ਲਿਆਉਣ ਲਈ ਕਿਹਾ ਹੈ।
Punjab Roadways
ਬਿਨਾਂ ਰਿਪੋਰਟ ਦੇ ਕਿਸੇ ਵੀ ਰਾਜ ਦੇ ਮੁਸਾਫਰ ਨੂੰ ਪੰਜਾਬ ਵਿਚ ਐਂਟਰੀ ਨਹੀਂ ਮਿਲੇਗੀ। ਮੁੱਖ ਮੰਤਰੀ ਨੇ ਡੀ. ਜੀ. ਪੀ. ਦਿਨਕਰ ਗੁਪਤਾ ਨੂੰ ਕਿਹਾ ਕਿ ਉਹ ਪੰਜਾਬ ਵਿਚ ਆਉਣ ਵਾਲੀਆਂ ਬੱਸਾਂ ’ਚ ਸਫ਼ਰ ਕਰਨ ਵਾਲੇ ਮੁਸਾਫ਼ਰਾਂ ਦੀ ਕੋਰੋਨਾ ਨੈਗੇਟਿਵ ਰਿਪੋਰਟ ਨੂੰ ਚੈੱਕ ਕਰਨ ਦੇ ਪ੍ਰਬੰਧ ਕਰਨ।