
ਬਿਜਲੀ ਸ਼ਾਰਟ ਸਰਕਟ ਨਾਲ ਸ੍ਰੀ ਗੁਰੂ ਗ੍ਰੰਥ ਸਾਹਿਬ ਜੀ ਦਾ ਸਰੂਪ ਹੋਇਆ ਅਗਨ ਭੇਂਟ
ਅੰਮ੍ਰਿਤਸਰ (ਰਾਜੇਸ਼ ਕੁਮਾਰ ਸੰਧੂ): ਬਿਜਲੀ ਸਰਕਟ ਨਾਲ ਸਰੂਪ ਅਗਨ ਭੇਂਟ ਹੋਣ ਦੀਆਂ ਘਟਨਾਵਾਂ ਰੁਕਣ ਦਾ ਨਾਂਅ ਨਹੀਂ ਲੈ ਰਹੀਆਂ। ਤਾਜ਼ਾ ਮਾਮਲਾ ਜ਼ਿਲ੍ਹਾ ਅੰਮ੍ਰਿਤਸਰ ਦੀ ਤਹਿਸੀਲ ਅਜਨਾਲਾ ਤੋਂ ਸਾਹਮਣੇ ਆਇਆ ਹੈ। ਇੱਥੋਂ ਦੇ ਪਿੰਡ ਚੱਕ ਕਮਾਲ ਖਾ ਦੇ ਗੁਰਦੁਵਾਰਾ ਪਿੱਪਲੀ ਸਾਹਿਬ ਵਿਖੇ ਅਸਮਾਨੀ ਬਿਜਲੀ ਡਿੱਗਣ ਨਾਲ ਅੱਗ ਲੱਗਣ ਕਾਰਨ ਸ੍ਰੀ ਗੁਰੂ ਗ੍ਰੰਥ ਸਾਹਿਬ ਜੀ ਦਾ ਸਰੂਪ ਅਗਨ ਭੇਂਟ ਹੋ ਗਿਆ।
Saroop of Sri Guru Granth Sahib Ji burnt in fire
ਦਰਅਸਲ ਗੁਰਦੁਵਾਰਾ ਸਾਹਿਬ ਵਿਖੇ ਸ਼ਾਰਟ ਸਰਕਟ ਹੋਣ ਕਾਰਨ ਲੱਗੀ ਅੱਗ ਕਾਰਨ ਗੁਰਦੁਵਾਰਾ ਸਹਿਬ ਵਿਚ ਰੱਖੇ ਸ੍ਰੀ ਗੁਰੂ ਗ੍ਰੰਥ ਸਾਹਿਬ ਦੇ ਸਰੂਪ ਅਗਨ ਭੇਂਟ ਹੋ ਗਏ ਅਤੇ ਹੋਰ ਸਮਾਨ ਸੜ ਕੇ ਸੁਆਹ ਹੋ ਗਿਆ।
Saroop of Sri Guru Granth Sahib Ji burnt in fire
ਇਸ ਘਟਨਾ ਦੀ ਜਾਣਕਾਰੀ ਮਿਲਦਿਆਂ ਹੀ ਸਿੱਖ ਜਥੇਬੰਦੀਆ ਨੇ ਮੌਕੇ ’ਤੇ ਪਹੁੰਚ ਕੇ ਦੁੱਖ ਦਾ ਪ੍ਰਗਟਾਵਾ ਕੀਤਾ। ਇਸ ਸਬੰਧੀ ਗੱਲ ਕਰਦਿਆਂ ਸਿੱਖ ਆਗੂ ਨੇ ਦੱਸਿਆ ਕਿ ਇਹ ਪਿੰਡ ਵਾਲਿਆਂ ਦੀ ਅਣਗਹਿਲੀ ਕਾਰਨ ਹੋਇਆ ਹੈ। ਇਸ ਸਬੰਧੀ ਪਿੰਡ ਵਾਸੀਆਂ ਵੱਲੋਂ ਪਛਚਾਤਾਪ ਵਜੋਂ ਸ੍ਰੀ ਅਖੰਡ ਪਾਠ ਸਾਹਿਬ ਦੇ ਪਾਠ ਰਖਵਾਏ ਜਾਣਗੇ।