
ਹੋਸਟਲ ਕਰਵਾਇਆ ਖਾਲੀ
ਪਟਿਆਲਾ: ਪੰਜਾਬ ਵਿੱਚ ਕੋਰੋਨਾ ਵਾਇਰਸ ਮੁੜ ਆਪਣੇ ਪੈਰ ਪਸਾਰ ਰਿਹਾ ਹੈ। ਇਸੇ ਵਿਚਾਲੇ ਪਟਿਆਲਾ ਤੋਂ ਵੱਡੀ ਖ਼ਬਰ ਸਾਹਮਣੇ ਆ ਰਹੀ ਹੈ ਕਿ ਸ਼ਹਿਰ ਵਿੱਚ ਇੱਕ ਵਾਰ ਫਿਰ ਤੋਂ ਕੋਰੋਨਾ ਬਲਾਸਟ ਹੋਇਆ ਹੈ। ਮਿਲੀ ਜਾਣਕਾਰੀ ਅਨੁਸਾਰ ਪਟਿਆਲਾ ਦੀ ਨੈਸ਼ਨਲ ਲਾਅ ਯੂਨੀਵਰਸਿਟੀ ਪਟਿਆਲਾ ਦੇ 60 ਹੋਰ ਵਿਦਿਆਰਥੀ ਕੋਰੋਨਾ ਪਾਜ਼ੇਟਿਵ ਪਾਏ ਗਏ ਹਨ।
PHOTO
ਜਿਸ ਤੋਂ ਬਾਅਦ ਇੱਥੇ ਕੋਰੋਨਾ ਦੇ ਕੁੱਲ ਮਾਮਲਿਆਂ ਦੀ ਗਿਣਤੀ ਵੱਧ ਕੇ 122 ਹੋ ਗਈ ਹੈ। ਕੋਰੋਨਾ ਦੇ ਨਵੇਂ ਮਾਮਲੇ ਸਾਹਮਣੇ ਆਉਣ ਤੋਂ ਬਾਅਦ ਕੈਂਪਸ ਨੂੰ ਕੰਟੇਨਮੈਂਟ ਜ਼ੋਨ ਐਲਾਨ ਦਿੱਤਾ ਗਿਆ ਹੈ। ਜ਼ਿਕਰਯੋਗ ਹੈ ਕਿ ਬੀਤੇ ਦਿਨ ਪਟਿਆਲਾ ਦੀ ਰਾਜੀਵ ਗਾਂਧੀ ਨੈਸ਼ਨਲ ਲਾਅ ਯੂਨੀਵਰਸਿਟੀ ਵਿੱਚ 46 ਵਿਦਿਆਰਥੀ ਕੋਰੋਨਾ ਪਾਜ਼ੀਟਿਵ ਪਾਏ ਗਏ ਸਨ।
PHOTO
ਪਟਿਆਲਾ ਦੀ ਯੂਨੀਵਰਸਿਟੀ ਵਿੱਚ ਕੋਰੋਨਾ ਦੇ ਵੱਡੀ ਗਿਣਤੀ ਵਿੱਚ ਕੇਸ ਸਾਹਮਣੇ ਆਉਣ ਤੋਂ ਬਾਅਦ ਪ੍ਰਸ਼ਾਸਨ ਨੂੰ ਭਾਜੜਾਂ ਪੈ ਗਈਆਂ। ਕੋਰੋਨਾ ਕੇਸਾਂ ਦੇ ਮੱਦੇਨਜ਼ਰ ਪ੍ਰਸ਼ਾਸਨ ਵੱਲੋਂ ਵਿਦਿਆਰਥੀਆਂ ਨੂੰ 10 ਮਈ ਤੱਕ ਹੋਸਟਲ ਖਾਲੀ ਕਰਨ ਲਈ ਕਿਹਾ ਗਿਆ ਹੈ । ਇਸ ਤੋਂ ਇਲਾਵਾ ਜਿਹੜੇ ਵਿਦਿਆਰਥੀ ਕੋਰੋਨਾ ਪਾਜ਼ੇਟਿਵ ਪਾਏ ਗਏ ਹਨ, ਉਨ੍ਹਾਂ ਨੂੰ ਵੱਖਰੇ ਬਲਾਕ ਵਿੱਚ ਕੁਆਰੰਟੀਨ ਕਰ ਦਿੱਤਾ ਗਿਆ ਹੈ।