ਲੁਧਿਆਣਾ 'ਚ ਬਜ਼ੁਰਗ ਜੋੜੇ ਦਾ ਬੇਰਹਿਮੀ ਨਾਲ ਕਤਲ, 15 ਮਈ ਨੂੰ ਪੁੱਤਰ ਕੋਲ ਜਾਣਾ ਸੀ ਵਿਦੇਸ਼
Published : May 5, 2022, 8:58 am IST
Updated : May 5, 2022, 8:58 am IST
SHARE ARTICLE
Double murder shocks posh Ludhiana colony
Double murder shocks posh Ludhiana colony

ਮ੍ਰਿਤਕਾਂ ਦੀ ਪਛਾਣ ਸੁਖਦੇਵ ਸਿੰਘ ਲੋਟੇ (60) ਅਤੇ ਉਹਨਾਂ ਦੀ ਪਤਨੀ ਗੁਰਮੀਤ ਕੌਰ (64) ਵਜੋਂ ਹੋਈ ਹੈ। ਸੁਖਦੇਵ ਸਿੰਘ ਦੇ ਤਿੰਨ ਬੱਚੇ ਹਨ।



ਲੁਧਿਆਣਾ: ਪੰਜਾਬ ਦੇ ਜ਼ਿਲ੍ਹਾ ਲੁਧਿਆਣਾ 'ਚ ਦੇਰ ਰਾਤ ਥਾਣਾ ਸਰਾਭਾ ਨਗਰ ਅਧੀਨ ਪੈਂਦੇ ਭਾਈ ਰਣਧੀਰ ਸਿੰਘ (ਬੀਆਰਐੱਸ) ਨਗਰ 'ਚ ਦੋਹਰੇ ਕਤਲ ਨੂੰ ਅੰਜਾਮ ਦਿੱਤਾ ਗਿਆ। ਸੀਪੀਡਬਲਿਊਡੀ ਦੇ ਸੇਵਾਮੁਕਤ ਅਧਿਕਾਰੀ ਅਤੇ ਉਹਨਾਂ ਦੀ ਪਤਨੀ ਦਾ ਬੇਰਹਿਮੀ ਨਾਲ ਕਤਲ ਕਰ ਦਿੱਤਾ ਗਿਆ ਹੈ। ਇਹ ਜੋੜਾ ਇਲਾਕੇ ਦੇ ਡੀ-ਬਲਾਕ ਵਿਚ ਬਾਬਾ ਈਸ਼ਰ ਸਿੰਘ ਪਬਲਿਕ ਸਕੂਲ ਦੇ ਨਾਲ ਲੱਗਦੀ ਗਲੀ ਦੇ ਬਿਲਕੁਲ ਸਾਹਮਣੇ ਇਕ ਮਕਾਨ ਵਿਚ ਰਹਿੰਦਾ ਸੀ।

Sukhdev Singh
Sukhdev Singh

ਮ੍ਰਿਤਕਾਂ ਦੀ ਪਛਾਣ ਸੁਖਦੇਵ ਸਿੰਘ ਲੋਟੇ (60) ਅਤੇ ਉਹਨਾਂ ਦੀ ਪਤਨੀ ਗੁਰਮੀਤ ਕੌਰ (64) ਵਜੋਂ ਹੋਈ ਹੈ। ਸੁਖਦੇਵ ਸਿੰਘ ਦੇ ਤਿੰਨ ਬੱਚੇ ਹਨ। ਦੱਸਿਆ ਜਾ ਰਿਹਾ ਹੈ ਕਿ ਇਹ ਘਟਨਾ ਸਿਰਫ 20 ਮਿੰਟਾਂ 'ਚ ਵਾਪਰੀ। ਮੁਲਜ਼ਮ ਘਰ 'ਚ ਦਾਖਲ ਹੁੰਦਾ ਹੈ ਅਤੇ ਕੁਝ ਸਮੇਂ ਬਾਅਦ ਵਾਰਦਾਤ ਨੂੰ ਅੰਜਾਮ ਦੇਣ ਤੋਂ ਬਾਅਦ ਕੰਧ ਟੱਪ ਕੇ ਫਰਾਰ ਹੋ ਜਾਂਦਾ ਹੈ। ਘਟਨਾ ਦੀ ਸੂਚਨਾ ਮਿਲਦਿਆਂ ਹੀ ਥਾਣਾ ਸਰਾਭਾ ਨਗਰ ਦੀ ਪੁਲਿਸ ਮੌਕੇ 'ਤੇ ਪਹੁੰਚ ਗਈ।

ਮ੍ਰਿਤਕ ਜੋੜੇ ਦੇ ਦੋ ਲੜਕੇ ਲੱਕੀ ਅਤੇ ਰਾਜੂ ਵਿਦੇਸ਼ ਰਹਿੰਦੇ ਹਨ। ਉਹਨਾਂ ਦੀ ਇਕ ਧੀ ਰਿੰਪੀ ਦਾ ਵਿਆਹ ਲੁਧਿਆਣਾ ਦੇ ਅਗਰ ਨਗਰ ਵਿਚ ਹੀ ਹੋਇਆ ਹੈ। ਪਿਤਾ ਦਾ ਫੋਨ ਬੰਦ ਹੋਣ 'ਤੇ ਉਹ ਉਹਨਾਂ ਨੂੰ ਮਿਲਣ ਆਈ ਸੀ ਪਰ ਘਰ ਦਾ ਦਰਵਾਜ਼ਾ ਖੁੱਲ੍ਹਾ ਮਿਲਿਆ ਤਾਂ ਉਹ ਸਿੱਧਾ ਅੰਦਰ ਚਲੀ ਗਈ। ਮਾਤਾ-ਪਿਤਾ ਦੀ ਬੇਰਹਿਮੀ ਨਾਲ ਹੋਈ ਮੌਤ ਤੋਂ ਬਾਅਦ ਉਸ ਨੇ ਰੌਲਾ ਪਾਉਣਾ ਸ਼ੁਰੂ ਕਰ ਦਿੱਤਾ ਤਾਂ ਆਂਢ-ਗੁਆਂਢ ਦੇ ਲੋਕ ਇਕੱਠੇ ਹੋ ਗਏ। ਗੁਆਂਢੀਆਂ ਨੇ ਘਟਨਾ ਦੀ ਸੂਚਨਾ ਪੁਲਿਸ ਨੂੰ ਦਿੱਤੀ। ਰਿੰਪੀ ਨੇ ਦੱਸਿਆ ਕਿ ਪਿਤਾ ਸੁਖਦੇਵ ਸਿੰਘ ਉਸ ਨਾਲ ਫੋਨ 'ਤੇ ਗੱਲ ਕਰ ਰਹੇ ਸਨ। ਅਚਾਨਕ ਫੋਨ ਬੰਦ ਹੋ ਗਿਆ ਤਾਂ ਉਹ ਆਪਣੇ ਪਿਤਾ ਨੂੰ ਮਿਲਣ ਆਈ।

Double murder shocks posh Ludhiana colonyDouble murder shocks posh Ludhiana colony

ਜਾਂਚ ਦੌਰਾਨ ਪੁਲਿਸ ਨੂੰ ਕਮਰੇ ਵਿਚੋਂ ਪਾਣੀ ਦੇ 3 ਗਲਾਸ ਮਿਲੇ ਹਨ। ਸ਼ੱਕ ਜਤਾਇਆ ਜਾ ਰਿਹਾ ਹੈ ਕਿ ਹਮਲਾਵਰ ਪਹਿਲਾਂ ਪਤੀ-ਪਤਨੀ ਦੇ ਕੋਲ ਹੀ ਬੈਠਾ ਹੋਵੇਗਾ ਅਤੇ ਕਿਸੇ ਗੱਲ ਨੂੰ ਲੈ ਕੇ ਗੱਲਬਾਤ ਕੀਤੀ ਹੋਵੇਗੀ। ਹਮਲਾਵਰ ਨੂੰ ਪਤੀ-ਪਤਨੀ ਨੇ ਪਾਣੀ ਪਿਲਾਇਆ ਹੋਵੇਗਾ, ਜਿਸ ਤੋਂ ਬਾਅਦ ਕਿਸੇ ਗੱਲ ਨੂੰ ਲੈ ਕੇ ਝਗੜਾ ਹੋ ਗਿਆ। ਜਿਸ ਕਮਰੇ ਵਿਚ ਕਤਲ ਹੋਇਆ ਸੀ, ਉਸ ਵਿਚੋਂ ਪੁਲਿਸ ਨੇ ਕਈ ਸੈਂਪਲ ਵੀ ਲਏ ਹਨ। ਪੁਲਿਸ ਨੂੰ ਮੁਲਜ਼ਮਾਂ ਦੀਆਂ ਜੁੱਤੀਆਂ ਦੇ ਨਿਸ਼ਾਨ ਵੀ ਮਿਲੇ ਹਨ ਕਿਉਂਕਿ ਜਦੋਂ ਮੁਲਜ਼ਮ ਘਰ ਦੀ ਕੰਧ ਟੱਪ ਕੇ ਗਿਆ ਤਾਂ ਉਸ ਦੇ ਪੈਰ ਘਰ ਦੇ ਬਾਹਰ ਲੱਗੇ ਬਗੀਚੇ ਵਿਚ ਮਿੱਟੀ ਵਿਚ ਮਿਲ ਗਏ।

ਰਿੰਪੀ ਨੇ ਦੱਸਿਆ ਕਿ ਉਹ 20 ਮਿੰਟਾਂ ਵਿਚ ਘਰ ਪਹੁੰਚ ਗਈ ਸੀ। ਇਸ ਵਾਰਦਾਤ ਨੂੰ 20 ਮਿੰਟ ਦੇ ਅੰਦਰ ਅੰਜਾਮ ਦਿੱਤਾ ਗਿਆ। ਰਿੰਪੀ ਨੇ ਦੱਸਿਆ ਕਿ ਮਾਪਿਆਂ ਨੇ 15 ਮਈ ਨੂੰ ਆਪਣੇ ਬੇਟੇ ਲੱਕੀ ਕੋਲ ਕੈਨੇਡਾ ਜਾਣਾ ਸੀ। ਸੁਖਦੇਵ ਸਿੰਘ ਦਾ ਦੂਜਾ ਪੁੱਤਰ ਰਾਜੂ ਸਕਾਟਲੈਂਡ ਰਹਿੰਦਾ ਹੈ। ਸੁਖਦੇਵ ਸਿੰਘ ਦੇ ਇਲਾਕੇ ਦੇ ਲੋਕਾਂ ਨਾਲ ਚੰਗੇ ਸਬੰਧ ਸਨ। ਉਸ ਦੀ ਕਿਸੇ ਨਾਲ ਕੋਈ ਦੁਸ਼ਮਣੀ ਨਹੀਂ ਸੀ। ਘਟਨਾ ਦਾ ਪਤਾ ਲੱਗਦਿਆਂ ਹੀ ਏਡੀਸੀਪੀ ਅਸ਼ਵਨੀ ਗੋਟਿਆਲ, ਏਡੀਸੀਪੀ ਪ੍ਰਗਿਆ ਜੈਨ, ਡੀਸੀਪੀ ਸਿਮਰਨਜੀਤ ਸਿੰਘ, ਐਸਐਚਓ ਸੁਨੀਤਾ ਕੌਰ ਮੌਕੇ ’ਤੇ ਪਹੁੰਚ ਗਏ। ਪੁਲਿਸ ਨੇ ਮੌਕੇ ਤੋਂ ਕਈ ਸੁਰਾਗ ਇਕੱਠੇ ਕੀਤੇ ਹਨ। ਇਲਾਕੇ ਵਿਚ ਲੱਗੇ ਸੀਸੀਟੀਵੀ ਅਤੇ ਸੇਫ਼ ਸਿਟੀ ਕੈਮਰਿਆਂ ਦੀ ਫੁਟੇਜ ਦੀ ਜਾਂਚ ਕੀਤੀ ਗਈ ਹੈ। ਪੁਲਿਸ ਰਾਤ ਕਰੀਬ 1.30 ਵਜੇ ਤੱਕ ਭਾਈ ਰਣਧੀਰ ਸਿੰਘ ਨਗਰ ਵਿਚ ਮੁਲਜ਼ਮਾਂ ਖ਼ਿਲਾਫ਼ ਸੁਰਾਗ ਇਕੱਠਾ ਕਰਦੀ ਰਹੀ।

Double murder shocks posh Ludhiana colonyDouble murder shocks posh Ludhiana colony

ਘਟਨਾ ਦਾ ਪਤਾ ਲੱਗਦਿਆਂ ਹੀ ਸ਼ਹਿਰ ਦੇ ਕਰੀਬ 10 ਥਾਣਿਆਂ ਦੀ ਪੁਲਿਸ ਮੌਕੇ 'ਤੇ ਪਹੁੰਚ ਗਈ। ਭਾਈ ਰਣਧੀਰ ਸਿੰਘ ਨਗਰ ਨੂੰ ਪੁਲਿਸ ਨੇ ਚਾਰੋਂ ਪਾਸਿਓਂ ਸੀਲ ਕਰ ਦਿੱਤਾ ਸੀ। ਪੂਰੇ ਇਲਾਕੇ 'ਚ ਪੁਲਿਸ ਫੋਰਸ ਤਾਇਨਾਤ ਸੀ। ਇਲਾਕੇ ਨੂੰ ਪੁਲਿਸ ਛਾਉਣੀ ਵਿਚ ਤਬਦੀਲ ਕਰ ਦਿੱਤਾ ਗਿਆ। ਲੋਕਾਂ ਮੁਤਾਬਕ ਮਾਮਲਾ ਸ਼ੱਕੀ ਜਾਪਦਾ ਹੈ। ਦੱਸਿਆ ਜਾ ਰਿਹਾ ਹੈ ਕਿ ਪੁਲਿਸ ਨੇ ਕਈ ਲੋਕਾਂ ਦੇ ਬਿਆਨ ਵੀ ਦਰਜ ਕੀਤੇ ਹਨ। ਦੇਰ ਰਾਤ ਮੌਕੇ ’ਤੇ ਪੁੱਜੇ ਪੁਲਿਸ ਕਮਿਸ਼ਨਰ ਕੌਸਤੁਭ ਸ਼ਰਮਾ ਨੇ ਕਿਹਾ ਕਿ ਮਾਮਲਾ ਸ਼ੱਕੀ ਜਾਪਦਾ ਹੈ। ਬਾਰੀਕੀ ਨਾਲ ਜਾਂਚ ਕੀਤੀ ਜਾ ਰਹੀ ਹੈ। ਲਾਸ਼ਾਂ ਨੂੰ ਪੋਸਟਮਾਰਟਮ ਲਈ ਸਿਵਲ ਹਸਪਤਾਲ ਭੇਜ ਦਿੱਤਾ ਗਿਆ ਹੈ। ਇਲਾਕੇ ਦੀ ਸੀਸੀਟੀਵੀ ਚੈਕਿੰਗ ਕੀਤੀ ਜਾਵੇਗੀ। ਪੁਲਿਸ ਮੁਲਜ਼ਮਾਂ ਨੂੰ ਜਲਦੀ ਗ੍ਰਿਫ਼ਤਾਰ ਕਰ ਲਵੇਗੀ।

Location: India, Punjab, Ludhiana

SHARE ARTICLE

ਸਪੋਕਸਮੈਨ ਸਮਾਚਾਰ ਸੇਵਾ

ਸਬੰਧਤ ਖ਼ਬਰਾਂ

Advertisement

Punjab Weather Update: ਪੈ ਗਏ ਗੜ੍ਹੇ, ਭਾਰੀ ਮੀਂਹ ਨੇ ਮੌਸਮ ਕੀਤਾ ਠੰਢਾ, ਤੁਸੀਂ ਵੀ ਦੱਸੋ ਆਪਣੇ ਇਲਾਕੇ ਦਾ ਹਾਲ |

19 Apr 2024 4:31 PM

Barnala News: ਪੰਜਾਬ 'ਚ ਬਹੁਤ ਵੱਡਾ ਸਕੂਲੀ ਵੈਨ ਨਾਲ ਹਾਦਸਾ,14 ਜਵਾਕ ਹੋਏ ਜਖ਼ਮੀ, ਮਾਪੇ ਵੀ ਪਹੁੰਚ ਗਏ | LIVE

19 Apr 2024 4:12 PM

Chandigarh News: ਰੱਬਾ ਆਹ ਕਹਿਰ ਕਿਸੇ 'ਤੇ ਨਾਂਹ ਕਰੀਂ, ਸੁੱਤੇ ਪਰਿਵਾਰ ਤੇ ਡਿੱਗਿਆ ਲੈਂਟਰ, ਮਾਂ ਤਾਂ ਤੋੜ ਗਈ ਦਮ,

19 Apr 2024 3:52 PM

Ludhiana News: ਦਿਲ ਰੋ ਪੈਂਦਾ ਦਿਲਰੋਜ਼ ਦੇ ਮਾਪੇ ਦੇਖ ਕੇ..ਦਫ਼ਨ ਵਾਲੀ ਥਾਂ ਤੇ ਪਹੁੰਚ ਕੇ ਰੋ ਪਏ ਸਾਰੇ,ਤੁਸੀ ਵੀ....

19 Apr 2024 3:32 PM

Big Breaking: 'ਨਾ ਮਜੀਠੀਆ ਫੋਨ ਚੁਕਦੇ ਨਾ ਬਾਦਲ.. ਮੈਂ ਕਿਹੜਾ ਤਨਖਾਹ ਲੈਂਦਾ ਹਾਂ' ਤਲਬੀਰ ਗਿੱਲ ਨੇ ਫਿਰ ਦਿਖਾਏ....

19 Apr 2024 2:26 PM
Advertisement