
15 ਮਈ ਨੂੰ ਪੁੱਤ ਕੋਲ ਜਾਣਾ ਸੀ ਕੈਨੇਡਾ
ਲੁਧਿਆਣਾ: ਪੰਜਾਬ ਦੇ ਸ਼ਹਿਰ ਲੁਧਿਆਣਾ ਵਿੱਚ ਵੱਡੀ ਘਟਨਾ ਵਾਪਰੀ। ਇਥੇ ਦੇਰ ਰਾਤ ਥਾਣਾ ਸਰਾਭਾ ਨਗਰ ਅਧੀਨ ਪੈਂਦੇ ਭਾਈ ਰਣਧੀਰ ਸਿੰਘ (ਬੀ.ਆਰ.ਐੱਸ.) ਨਗਰ 'ਚ ਦੋਹਰੇ ਕਤਲ ਨੂੰ ਅੰਜਾਮ ਦਿੱਤਾ ਗਿਆ। ਸੀਪੀਡਬਲਿਊਡੀ ਦੇ ਸੇਵਾਮੁਕਤ ਅਧਿਕਾਰੀ ਅਤੇ ਉਨ੍ਹਾਂ ਦੀ ਪਤਨੀ ਦਾ ਕਿਸੇ ਨੇ ਬੇਹਿਰਮੀ ਨਾਲ ਕਤਲ ਕਰ ਦਿੱਤਾ।
PHOTO
ਮ੍ਰਿਤਕਾਂ ਦੀ ਪਛਾਣ ਸੁਖਦੇਵ ਸਿੰਘ ਲੋਟੇ (60) ਅਤੇ ਉਸ ਦੀ ਪਤਨੀ ਗੁਰਮੀਤ ਕੌਰ (64) ਵਜੋਂ ਹੋਈ ਹੈ। ਮਿਲੀ ਜਾਣਕਾਰੀ ਅਨੁਸਾਰ ਸੁਖਦੇਵ ਸਿੰਘ ਦੇ ਤਿੰਨ ਬੱਚੇ ਹਨ। ਮ੍ਰਿਤਕ ਜੋੜੇ ਦੇ ਦੋ ਲੜਕੇ ਲੱਕੀ ਅਤੇ ਰਾਜੂ ਵਿਦੇਸ਼ ਰਹਿੰਦੇ ਹਨ । ਉਸ ਦੀ ਇੱਕ ਧੀ ਰਿੰਪੀ ਦਾ ਵਿਆਹ ਲੁਧਿਆਣਾ ਦੇ ਅਗਰ ਨਗਰ ਵਿੱਚ ਹੀ ਹੋਇਆ ਹੈ। ਪਿਤਾ ਦਾ ਫੋਨ ਬੰਦ ਹੋਣ ‘ਤੇ ਧੀ ਉਨ੍ਹਾਂ ਨੂੰ ਮਿਲਣ ਆਈ ਪਰ ਘਰ ਦਾ ਦਰਵਾਜ਼ਾ ਖੁੱਲ੍ਹਾ ਮਿਲਣ ‘ਤੇ ਉਹ ਸਿੱਧਾ ਅੰਦਰ ਚਲੀ ਗਈ।
PHOTO
ਉੱਥੇ ਆਪਣੇ ਮਾਂ ਬਾਪ ਦਾ ਕਤਲ ਹੋਇਆ ਦੇਖ ਕੇ ਉਸ ਦੇ ਪੈਰਾਂ ਹੇਠੋਂ ਜ਼ਮੀਨ ਖਿਸਕ ਗਈ । ਉਸ ਨੇ ਰੌਲਾ ਪਾਉਣਾ ਸ਼ੁਰੂ ਕਰ ਦਿੱਤਾ ਤਾਂ ਆਂਢ-ਗੁਆਂਢ ਦੇ ਲੋਕ ਇਕੱਠੇ ਹੋ ਗਏ। ਇਸ ਘਟਨਾ ਦੀ ਸੂਚਨਾ ਮਿਲਦਿਆਂ ਹੀ ਥਾਣਾ ਸਰਾਭਾ ਨਗਰ ਦੀ ਪੁਲਿਸ ਮੌਕੇ ‘ਤੇ ਪਹੁੰਚ ਗਈ । ਮੌਕੇ ‘ਤੇ ਪਹੁੰਚੀ ਪੁਲਿਸ ਵੱਲੋਂ ਇਸ ਮਾਮਲੇ ਦੀ ਜਾਂਚ ਕਰ ਕੀਤੀ ਜਾ ਰਹੀ ਹੈ।
photo