50 ਦਿਨਾਂ ਵਿੱਚ ਐਨੇ ਇਤਿਹਾਸਕ ਕੰਮ ਦੇਸ਼ ਦੀ ਕਿਸੇ ਸਰਕਾਰ ਨੇ ਨਹੀਂ ਕੀਤੇ : ਜੀਵਨਜੋਤ ਕੌਰ
Published : May 5, 2022, 7:50 pm IST
Updated : May 5, 2022, 7:50 pm IST
SHARE ARTICLE
 In just 50 days AAP government has outdone all previous governments with its historic work: Jeevan Jyot Kaur
In just 50 days AAP government has outdone all previous governments with its historic work: Jeevan Jyot Kaur

-ਨੌਜਵਾਨਾਂ ਦੇ ਹੱਥਾਂ ਤੋਂ ਟੀਕੇ ਖੋਹ ਕੇ ਟਿਫ਼ਨ ਫੜ੍ਹਾ ਰਹੇ ਨੇ ਭਗਵੰਤ ਮਾਨ, ਕੇਵਲ ਡੇਢ ਮਹੀਨੇ ’ਚ 26,500 ਸਰਕਾਰੀ ਨੌਕਰੀਆਂ ਕੱਢੀਆਂ: ਜੀਵਨਜੋਤ ਕੌਰ

- ਭਗਵੰਤ ਮਾਨ ਸਰਕਾਰ ਪੰਜਾਬ ਦੇ ਨੌਜਵਾਨਾਂ ਦੀ ਸਰਕਾਰ: ਮਾਲਵਿੰਦਰ ਸਿੰਘ ਕੰਗ

-ਭਗਵੰਤ ਮਾਨ ਦੇ 50 ਦਿਨਾਂ ਦੇ ਕੰਮਾਂ ਨਾਲ ਆਮ ਲੋਕਾਂ ਦਾ ਸਰਕਾਰ ’ਤੇ ਭਰੋਸਾ ਵਧਿਆ: ਦਵਿੰਦਰ ਸਿੰਘ ਲਾਡੀ

-ਕਮਿਸ਼ਨ ’ਤੇ ਨਹੀਂ, ਮਿਸ਼ਨ ’ਤੇ ਕੰਮ ਕਰ ਰਹੀ ਹੈ ‘ਆਪ’ ਸਰਕਾਰ : ਅੰਮ੍ਰਿਤਪਾਲ ਸਿੰਘ ਸੁਖਾਨੰਦ 

ਚੰਡੀਗੜ੍ਹ -  ਆਮ ਆਦਮੀ ਪਾਰਟੀ (ਆਪ) ਪੰਜਾਬ ਨੇ ਮੁੱਖ ਮੰਤਰੀ ਭਗਵੰਤ ਮਾਨ ਦੀ ਅਗਵਾਈ ਵਾਲੀ ਪੰਜਾਬ ਸਰਕਾਰ ਦੇ 50 ਦਿਨ ਪੂਰੇ ਹੋਣ ’ਤੇ ਮਾਨ ਸਰਕਾਰ ਦਾ ਰਿਪੋਰਟ ਕਾਰਡ ਪੇਸ਼ ਕੀਤਾ ਅਤੇ ਸਰਕਾਰ ਦੇ ਕੰਮਾਂ ਨੂੰ ਪ੍ਰਸੰਸਾਯੋਗ ਕਰਾਰ ਦਿੱਤਾ। ਵੀਰਵਾਰ ਨੂੰ ਪਾਰਟੀ ਮੁੱਖ ਦਫ਼ਤਰ ਵਿੱਚ ਇੱਕ ਸਾਂਝੀ ਪ੍ਰੈਸ ਕਾਨਫਰੰਸ ਨੂੰ ਸੰਬੋਧਨ ਕਰਦਿਆ ‘ਆਪ’ ਵਿਧਾਇਕਾ ਜੀਵਨਜੋਤ ਕੌਰ, ਵਿਧਾਇਕ ਅੰਮ੍ਰਿਤਪਾਲ ਸਿੰਘ ਸੁਖਾਨੰਦ, ਵਿਧਾਇਕ ਦਵਿੰਦਰ ਸਿੰਘ ਲਾਡੀ ਅਤੇ ਪਾਰਟੀ ਦੇ ਮੁੱਖ ਬੁਲਾਰੇ ਮਾਲਵਿੰਦਰ ਸਿੰਘ ਕੰਗ ਨੇ ਕਿਹਾ ਕਿ ਮਾਨ ਸਰਕਾਰ ਨੇ ਆਪਣੇ 50 ਦਿਨਾਂ ਦੇ ਕਾਰਜਕਾਲ ਵਿੱਚ ਹੀ ਨੌਜਵਾਨਾਂ ਨੂੰ ਰੋਜ਼ਗਾਰ, ਆਮ ਲੋਕਾਂ ਨੂੰ ਸੁਰੱਖਿਆ ਅਤੇ ਭ੍ਰਿਸ਼ਟਾਚਾਰ ਮੁਕਤ ਸ਼ਾਸਨ ਪ੍ਰਦਾਨ ਕੀਤਾ ਹੈ। ਐਨੇ ਘੱਟ ਸਮੇਂ ਵਿੱਚ ਐਨੇ ਮਹੱਤਵਪੂਰਨ ਕੰਮ ਪੰਜਾਬ ਹੀ ਨਹੀਂ, ਦੇਸ਼ ਦੇ ਕਿਸੇ ਵੀ ਰਾਜ ਦੀ ਸਰਕਾਰ ਨੇ ਅੱਜ ਤੱਕ ਨਹੀਂ ਕੀਤੇ। 

Jeevan Jyot Kaur

Jeevan Jyot Kaur

ਵਿਧਾਇਕਾ ਜੀਵਨਜੋਤ ਕੌਰ ਨੇ ਮੁੱਖ ਮੰਤਰੀ ਭਗਵੰਤ ਮਾਨ ਦੀ ਤਾਰੀਫ਼ ਕਰਦਿਆਂ ਕਿਹਾ ਕਿ ਪੰਜਾਬ ਦੇ ਨੌਜਵਾਨਾਂ ਨੂੰ ਪੰਜਾਬ ਵਿੱਚ ਹੀ ਚੰਗੀ ਸਿੱਖਿਆ ਅਤੇ ਰੋਜ਼ਗਾਰ ਦੇ ਮੌਕੇ ਉਪਲੱਬਧ ਕਰਾਉਣ ਦੀ ਦਿਸ਼ਾ ’ਚ ਮਾਨ ਸਰਕਾਰ ਤੇਜੀ ਨਾਲ ਕੰਮ ਕਰ ਰਹੀ ਹੈ। ਕੇਵਲ ਡੇਢ ਮਹੀਨੇ ਵਿੱਚ ਪੰਜਾਬ ਸਰਕਾਰ ਨੇ ਵੱਖ ਵੱਖ ਵਿਭਾਗਾਂ ’ਚ 26,500 ਦੇ ਕਰੀਬ ਨੌਕਰੀਆਂ ਦੀ ਭਰਤੀ ਕਰਨ ਦਾ ਐਲਾਨ ਕੀਤਾ ਹੈ। ਉਨ੍ਹਾਂ ਕਿਹਾ ਕਿ 75 ਸਾਲਾਂ ’ਚ ਪਹਿਲੀ ਵਾਰ ਅੱਜ ਪੰਜਾਬ ਦੇ ਆਮ ਲੋਕ ਇਹ ਮਹਿਸੂਸ ਕਰ ਰਹੇ ਹਨ ਕਿ ਆਮ ਆਦਮੀ ਪਾਰਟੀ ਦੀ ਸਰਕਾਰ ਉਨ੍ਹਾਂ ਦੀ ਆਪਣੀ ਸਰਕਾਰ ਹੈ। ਪੰਜਾਬ ਦੇ ਲੋਕਾਂ ਨੇ ਜਿਸ ਉਮੀਦ ਅਤੇ ਭਰੋਸੇ ਨਾਲ ਆਮ ਆਦਮੀ ਪਾਰਟੀ ਨੂੰ ਵੋਟਾਂ ਦਿੱਤੀਆਂ ਹਨ, ਮੁੱਖ ਮੰਤਰੀ ਭਗਵੰਤ ਮਾਨ ਉਨ੍ਹਾਂ ਦੇ ਭਰੋਸੇ ’ਤੇ ਪੂਰੀ ਤਰ੍ਹਾਂ ਖਰੇ ਉਤਰ ਰਹੇ ਹਨ। 

Relationship with senior BJP leaders chanting Khalistani slogans: Malwinder Singh Kang

ਵਿਧਾਇਕ ਅੰਮ੍ਰਿਤਪਾਲ ਸਿੰਘ ਸੁਖਾਨੰਦ ਨੇ ਕਿਹਾ ਕਿ ਪਿਛਲੀਆਂ ਕਾਂਗਰਸ ਅਤੇ ਅਕਾਲੀ- ਭਾਜਪਾ ਸਰਕਾਰਾਂ ਦੀ ਤਰ੍ਹਾਂ ‘ਆਪ’ ਸਰਕਾਰ ਕਮਿਸ਼ਨ ਖੋਰੀ ਅਤੇ ਰਿਸ਼ਵਤਖੋਰੀ ’ਤੇ ਨਹੀਂ ਚੱਲ ਰਹੀ। ਮੁੱਖ ਮੰਤਰੀ ਭਗਵੰਤ ਮਾਨ ਨੇ ਵਿਧਾਨ ਸਭਾ ਚੋਣਾ ਦੌਰਾਨ ਪੰਜਾਬ ਦੇ ਲੋਕਾਂ ਨਾਲ ਇਹ ਵਾਅਦਾ ਕੀਤਾ ਸੀ ਕਿ ਆਮ ਆਦਮੀ ਪਾਰਟੀ ਦੀ ਸਰਕਾਰ ਕਮਿਸ਼ਨ ’ਤੇ ਨਹੀਂ, ਸਗੋਂ ਮਿਸ਼ਨ ’ਤੇ ਕੰਮ ਕਰੇਗੀ। ਜੋ ਮੁੱਖ ਮੰਤਰੀ ਨੇ 50 ਦਿਨਾਂ ਦੇ ਕਾਰਜਕਾਲ ’ਚ ਸਾਬਤ ਕਰ ਦਿੱਤਾ ਹੈ। ਉਨ੍ਹਾਂ ਕਿਹਾ ਕਿ ਵਿਰੋਧੀ ਪਾਰਟੀਆਂ ਸਰਕਾਰ ਨੂੰ ਕੰਮ ਤੋਂ ਭਟਕਾਉਣ ਦੀ ਲਗਾਤਾਰ ਕੋਸ਼ਿਸ਼ ਕਰ ਰਹੀਆਂ ਹਨ, ਪਰ ਮੁੱਖ ਮੰਤਰੀ ਭਗਵੰਤ ਮਾਨ ਉਨਾਂ ਦੀਆਂ ਸਾਜਿਸ਼ਾਂ ’ਚ ਫਸੇ ਬਿਨ੍ਹਾਂ ਪੰਜਾਬ ਦੇ ਲੋਕਾਂ ਦੀ ਖੁਸ਼ਹਾਲੀ ਲਈ ਦਿਨ ਰਾਤ ਕੰਮ ਕਰ ਰਹੇ ਹਨ।

Relationship with senior BJP leaders chanting Khalistani slogans: Malwinder Singh Kang

 

‘ਆਪ’ ਦੇ ਮੁੱਖ ਬੁਲਾਰੇ ਮਾਲਵਿੰਦਰ ਸਿੰਘ ਕੰਗ ਨੇ ਕਿਹਾ ਕਿ ਮਾਨ ਸਰਕਾਰ ਨੌਜਵਾਨਾਂ ਦੀ ਸਰਕਾਰ ਹੈ। ਮੁੱਖ ਮੰਤਰੀ ਭਗਵੰਤ ਮਾਨ ਵੱਲੋਂ ਆਪਣੇ ਕਾਰਜਕਾਲ ਦੇ ਪਹਿਲੇ ਹੀ ਦਿਨ 26,500 ਸਰਕਾਰੀ ਨੌਕਰੀਆਂ ਦਾ ਐਲਾਨ ਕਰਨਾ ਇਸ ਦਾ ਸਬੂਤ ਹੈ। ਇਸੇ ਦੌਰਾਨ ਵਿਧਾਇਕ ਦਵਿੰਦਰ ਸਿੰਘ ਲਾਡੀ ਨੇ ਕਿਹਾ ਕਿ ਮੁੱਖ ਮੰਤਰੀ ਭਗਵੰਤ ਮਾਨ ਨੇ ਐਨੇ ਘੱਟ ਸਮੇਂ ਵਿੱਚ ਪੰਜਾਬ ਦੇ ਲੋਕਾਂ ਲਈ ਕਈ ਇਤਿਹਾਸਕ ਕੰਮ ਕੀਤੇ ਹਨ। ਆਪਣੀ ਪਹਿਲੀ ਕੈਬਨਿਟ ਮੀਟਿੰਗ ’ਚ ਹੀ ਉਨ੍ਹਾਂ ਨੌਜਵਾਨਾਂ ਲਈ 25000 ਨੌਕਰੀਆਂ ਦਾ ਐਲਾਨ ਕੀਤਾ ਸੀ। ਮੁੱਖ ਮੰਤਰੀ ਨੇ ਭ੍ਰਿਸ਼ਟਾਚਾਰ ਨੂੰ ਖਤਮ ਕਰਨ ਹੀ ਟੋਲ ਫਰੀ ਨੰਬਰ ਜਾਰੀ ਕੀਤਾ, ਜਿਸ ਨਾਲ ਭ੍ਰਿਸ਼ਟ ਕਰਮਚਾਰੀਆਂ ਅਤੇ ਅਧਿਕਾਰੀਆਂ ਦੇ ਅੰਦਰ ਤੱਕ ਡਰ ਫ਼ੈਲ ਗਿਆ। ਆਉਣ ਵਾਲੇ ਸਮੇਂ ਵਿੱਚ ਮਾਨ ਸਰਕਾਰ ਹੋਰ ਵੀ ਨੌਕਰੀਆਂ ਦਾ ਐਲਾਨ ਕਰੇਗੀ ਅਤੇ ਇਤਿਹਾਸਕ ਫ਼ੈਸਲੇ ਲਵੇਗੀ।

SHARE ARTICLE

ਏਜੰਸੀ

Advertisement

328 pawan saroop ਦੇ ਮਾਮਲੇ 'ਚ Sukhbir Badal ਨੂੰ Sri Akal Takht Sahib ਤਲਬ ਕਰਨ ਦੀ ਮੰਗ |Satinder Kohli

02 Jan 2026 3:08 PM

Raen Basera Reality Check: ਰੈਣ ਬਸੇਰਾ ਵਾਲੇ ਕਰਦੇ ਸੀ ਮਨਮਰਜ਼ੀ,ਗਰੀਬਾਂ ਨੂੰ ਨਹੀ ਦਿੰਦੇ ਸੀ ਵੜ੍ਹਨ, ਦੇਖੋ..

01 Jan 2026 2:35 PM

ਨਵੇਂ ਸਾਲ ਤੇ ਜਨਮਦਿਨ ਦੀਆਂ ਖੁਸ਼ੀਆਂ ਮਾਤਮ 'ਚ ਬਦਲੀਆਂ

01 Jan 2026 2:34 PM

Robbers Posing As Cops Loot Family Jandiala Guru: ਬੰਧਕ ਬਣਾ ਲਿਆ ਪਰਿਵਾਰ, ਕਰਤਾ ਵੱਡਾ ਕਾਂਡ !

31 Dec 2025 3:27 PM

Traditional Archery : 'ਦੋ ਕਿਲੋਮੀਟਰ ਤੱਕ ਇਸ ਤੀਰ ਦੀ ਮਾਰ, ਤੀਰ ਚਲਾਉਣ ਲਈ ਕਰਦੇ ਹਾਂ ਅਭਿਆਸ'

29 Dec 2025 3:02 PM
Advertisement