
-ਭਾਜਪਾ ਕਰਵਾ ਰਹੀ ਹੈ ਪੂਰੇ ਦੇਸ਼ ਵਿੱਚ ਦੰਗੇ, ਪਟਿਆਲਾ ਹਿੰਸਾ ’ਚ ਵੀ ਭਾਜਪਾ ਦਾ ਹੱਥ: ਮਾਲਵਿੰਦਰ ਸਿੰਘ ਕੰਗ
ਚੰਡੀਗੜ - ਆਮ ਆਦਮੀ ਪਾਰਟੀ (ਆਪ) ਪੰਜਾਬ ਦੇ ਮੁੱਖ ਬੁਲਾਰੇ ਮਾਲਵਿੰਦਰ ਸਿੰਘ ਕੰਗ ਨੇ ਦੋਸ਼ ਲਾਇਆ ਕਿ ਭਾਰਤੀ ਜਨਤਾ ਪਾਰਟੀ (ਭਾਜਪਾ) ਪੂਰੇ ਦੇਸ਼ ਵਿੱਚ ਦੰਗੇ ਕਰਵਾ ਰਹੀ ਹੈ ਅਤੇ ਪਟਿਆਲਾ ਵਿੱਚ ਹੋਈ ਹਿੰਸਾ ’ਚ ਭਾਜਪਾ ਦਾ ਹੱਥ ਹੈ। ਵੀਰਵਾਰ ਨੂੰ ਪਾਰਟੀ ਮੁੱਖ ਦਫ਼ਤਰ ਵਿਖੇ ਪੱਤਰਕਾਰਾਂ ਨਾਲ ਗੱਲਬਾਤ ਕਰਦਿਆਂ ਮਾਲਵਿੰਦਰ ਸਿੰਘ ਕੰਗ ਨੇ ਕਿਹਾ ਕਿ ਪਟਿਆਲਾ ’ਚ ਵਾਪਰੀ ਹਿੰਸਾ ਦੀ ਘਟਨਾ ਨੂੰ ਭਾਜਪਾ ਆਗੂਆਂ ਵੱਲੋਂ ਅੰਜ਼ਾਮ ਦਿੱਤਾ ਗਿਆ ਹੈ, ਕਿਉਂਕਿ ਖਾਲਿਸਤਾਨੀ ਨਾਅਰੇ ਲਾਉਣ ਵਾਲੇ ਲੋਕਾਂ ਦੇ ਭਾਜਪਾ ਦੇ ਵੱਡੇ ਆਗੂਆਂ ਨਾਲ ਸੰਬੰਧ ਹਨ।
Relationship with senior BJP leaders chanting Khalistani slogans: Malwinder Singh Kang
ਉਨਾਂ ਕਿਹਾ ਕਿ ਜਿਨਾਂ ਦੀ ਪੁਸ਼ਟੀ ਮੀਡੀਆ ਵੱਲੋਂ ਵੀ ਕੀਤੀ ਜਾ ਚੁੱਕੀ ਹੈ, ਕਿਉਂਕਿ ਭਾਜਪਾ ਅਤੇ ਹੋਰ ਵਿਰੋਧੀ ਪਰਟੀਆਂ ਪੰਜਾਬ ਦੀ ਸ਼ਾਂਤੀ ਭੰਗ ਕਰਨ ਦੀਆਂ ਸਾਜਿਸ਼ਾਂ ਰਚ ਰਹੀਆਂ ਹਨ। ਕੰਗ ਨੇ ਦਾਅਵਾ ਕੀਤਾ ਕਿ ਮਾਨ ਸਰਕਾਰ ਸਿਰਫ਼ ਰੋਜ਼ਗਾਰ ਹੀ ਨਹੀਂ, ਸਗੋਂ ਪੰਜਾਬ ਦੀ ਸ਼ਾਂਤੀ, ਭਾਈਚਾਰਾ ਅਤੇ ਸੁਰੱਖਿਆ ਲਈ ਵੀ ਦਿ੍ਰੜ ਸੰਕਲਪ ਹੋ ਕੇ ਕੰਮ ਕਰ ਰਹੀ ਹੈ। ਪਟਿਆਲਾ ਹਿੰਸਾ ਦੇ ਕੇਵਲ 48 ਘੰਟਿਆਂ ਦੇ ਅੰਦਰ ਹੀ ਜਿਸ ਤਰਾਂ ਮਾਨ ਸਰਕਾਰ ਨੇ ਤੁਰੰਤ ਕਾਰਵਾਈ ਕੀਤੀ ਹੈ ਅਤੇ ਦੋਸ਼ੀਆਂ ਨੂੰ ਗਿ੍ਰਫ਼ਤਾਰ ਕੀਤਾ, ਉਸ ਨਾਲ ਪੰਜਾਬ ਦੇ ਲੋਕਾਂ ’ਚ ਸੁਰੱਖਿਆ ਦੀ ਭਾਵਨਾ ਮਜ਼ਬੂਤ ਹੋਈ ਹੈ।