ਫਗਵਾੜਾ ਵਿਖੇ ਮਨਾਈ ਗਈ ਜਰਨੈਲ ਮਹਾਰਾਜਾ ਜੱਸਾ ਸਿੰਘ ਰਾਮਗੜ੍ਹੀਆ ਜੀ ਦੀ 300 ਸਾਲਾ ਜਨਮ ਸ਼ਤਾਬਦੀ

By : GAGANDEEP

Published : May 5, 2023, 8:24 pm IST
Updated : May 5, 2023, 8:25 pm IST
SHARE ARTICLE
photo
photo

ਸਮਾਗਮ 'ਚ ਕੁਲਤਾਰ ਸਿੰਘ ਸੰਧਵਾਂ ਸਪੀਕਰ ਨੇ ਵੀ ਭਰੀ ਹਾਜ਼ਰੀ

 

ਫਗਵਾੜਾ: ਸ਼੍ਰੋਮਣੀ ਸ੍ਰੀ ਵਿਸ਼ਵਕਰਮਾ ਮੰਦਰ ਫਗਵਾੜਾ ਵਿਖੇ 18ਵੀਂ ਸਦੀ ਦੇ ਮਹਾਨ ਜਰਨੈਲ ਮਹਾਰਾਜਾ ਜੱਸਾ ਸਿੰਘ ਰਾਮਗੜ੍ਹੀਆ ਜੀ ਦੀ 300 ਸਾਲਾ  ਜਨਮ ਸ਼ਤਾਬਦੀ  ਬੜੇ ਉਤਸ਼ਾਹ ਨਾਲ ਮਨਾਉਣ ਲਈ ਸਮਾਗਮ ਕੀਤਾ ਗਿਆ। ਸਵੇਰੇ 10 ਵਜੇ ਸਭਾ ਦੇ ਪ੍ਰਧਾਨ ਬਲਵੰਤ ਰਾਏ ਧੀਮਾਨ ਅਤੇ ਸਮੂਹ ਮੈਂਬਰਾਂ ਨੇ ਹਵਨ ਯੱਗ ਕੀਤਾ ਅਤੇ ਢਾਡੀ ਜੱਥੇ ਵਲੋ ਮਹਾਰਾਜਾ ਜੱਸਾ ਸਿੰਘ ਰਾਮਗੜ੍ਹੀਆਂ ਦੇ ਸੰਘਰਸ਼ਮਈ ਜੀਵਨ ਦੀਆਂ ਵਾਰਾਂ ਗਾਈਆਂ ਗਈਆਂ।

ਇਸ ਮੌਕੇ 'ਤੇ ਵਿਸ਼ੇਸ਼ ਤੌਰ ਕੁਲਤਾਰ ਸਿੰਘ ਸੰਧਵਾਂ ਸਪੀਕਰ ਵਿਧਾਨ ਸਭਾ ਪੰਜਾਬ ਅਤੇ ਜੋਗਿੰਦਰ ਸਿੰਘ ਮਾਨ ਆਮ ਆਦਮੀ ਪਾਰਟੀ ਹਲਕਾ ਇੰਚਾਰਜ ਫਗਵਾੜਾ ਮੰਦਰ ਵਿਖੇ ਪਹੁੰਚੇ। ਸਭਾ ਦੇ ਪ੍ਰਧਾਨ ਬਲਵੰਤ ਰਾਏ ਧੀਮਾਨ, ਸਵਾਗਤੀ ਕਮੇਟੀ ਦੇ ਪ੍ਰਧਾਨ ਗੁਰਮੁੱਖ ਸਿੰਘ ਨਾਮਧਾਰੀ ਅਤੇ ਸਮੂਹ ਮੈਂਬਰਾਂ ਨੇ ਉਨਾਂ ਨੂੰ ਸਿਰੋਪਾ ਦੇ ਕੇ ਸਨਮਾਨਿਤ ਕੀਤਾ। ਕੁਲਤਾਰ ਸਿੰਘ ਸੰਧਵਾਂ ਨੇ ਮਹਾਰਾਜਾ ਜੱਸਾ ਸਿੰਘ ਜੀ ਰਾਮਗੜ੍ਹੀਆ ਦੇ ਜਨਮ ਦਿਹਾੜੇ ਦੀਆਂ ਸਾਰਿਆਂ ਨੂੰ ਵਧਾਈਆਂ ਦਿੱਤੀਆਂ ਅਤੇ ਕੌਮ ਦੇ ਇਸ ਮਹਾਨ ਜਰਨੈਲ ਦੇ ਪੂਰਨਿਆਂ 'ਤੇ ਚਲਦੇ ਹੋਏ ਇੱਕਜੁੱਟ ਹੋ ਕੇ ਸਮਾਜ ਦੀ ਸੇਵਾ ਕਰਨ ਲਈ ਪ੍ਰੇਰਿਆ।

ਵਿਸ਼ਵਕਰਮਾ ਚੈਰੀਟੇਬਲ ਹਸਪਤਾਲ ਵਿਖੇ ਫਰੀ ਜਨਰਲ ਮੈਡੀਕਲ ਕੈਂਪ ਲਗਾਇਆ ਗਿਆ ਅਤੇ ਕੁਲਤਾਰ ਸਿੰਘ ਸੰਧਵਾਂ ਵਲੋਂ ਮੰਦਰ ਵਿਖੇ ਚੱਲ ਰਹੇ ਸ੍ਰੀ ਵਿਸ਼ਵਕਰਮਾ ਚੈਰੀਟੇਬਲ ਕੰਪਿਊਟਰ ਇੰਸਟੀਚਿਊਟ ਦੇ ਸ਼ੈਸ਼ਨ 2022-23 ਦੇ ਵਿਦਿਆਰਥੀਆਂ ਨੂੰ ਸਰਟੀਫਿਕੇਟ ਦਿੱਤੇ ਗਏ। ਇਸ ਮੌਕੇ 'ਤੇ ਸਭਾ ਦੇ ਸੀਨ. ਵਾਈਸ ਪ੍ਰਧਾਨ ਸੁਰਿੰਦਰ ਪਾਲ ਧੀਮਾਨ, ਵਾਈਸ ਪ੍ਰਧਾਨ ਪਰਦੀਪ ਧੀਮਾਨ,ਜਨਰਲ ਸੈਕਟਰੀ ਗੁਰਨਾਮ ਸਿੰਘ ਜੂਤਲਾ, ਕੈਸ਼ੀਅਰ ਅਰੁਣ ਰੂਪਰਾਏ, ਸੂਰਜ ਧੀਮਾਨ, ਰਮੇਸ਼ ਧੀਮਾਨ, ਜਸਪਾਲ ਸਿੰਘ ਲਾਲ, ਭੁਪਿੰਦਰ ਸਿੰਘ ਜੰਡੂ, ਅਮੋਲਕ ਸਿੰਘ ਝੀਤਾ, ਅਸ਼ੋਕ ਧੀਮਾਨ, ਇੰਦਰਜੀਤ ਸਿੰਘ ਮਠਾਰੂ, ਰਵਿੰਦਰ ਸਿੰਘ ਪਨੇਸਰ, ਧੀਰਜ ਧੀਮਾਨ, ਹਰਜੀਤ ਸਿੰਘ ਭੰਮਰਾ, ਜਗਜੀਤ ਸਿੰਘ ਚਾਨਾ ਅਤੇ ਨਰਿੰਦਰ ਸਿੰਘ ਭੱਚੂ ਹਾਜ]ਰ ਸਨ।

Location: India, Punjab

SHARE ARTICLE

ਸਪੋਕਸਮੈਨ ਸਮਾਚਾਰ ਸੇਵਾ

Advertisement

Eyewitness of 1984 Anti Sikh Riots: 1984 ਦਿੱਲੀ ਸਿੱਖ ਕਤਲੇਆਮ ਦੀ ਇਕੱਲੀ-ਇਕੱਲੀ ਗੱਲ ਚਸ਼ਮਦੀਦਾਂ ਦੀ ਜ਼ੁਬਾਨੀ

02 Nov 2025 3:02 PM

'ਪੰਜਾਬ ਨਾਲ ਧੱਕਾ ਕਿਸੇ ਵੀ ਕੀਮਤ 'ਤੇ ਨਹੀਂ ਕੀਤਾ ਜਾਵੇਗਾ ਬਰਦਾਸ਼ਤ,'CM ਭਗਵੰਤ ਸਿੰਘ ਮਾਨ ਨੇ ਆਖ ਦਿੱਤੀ ਵੱਡੀ ਗੱਲ

02 Nov 2025 3:01 PM

ਪੁੱਤ ਨੂੰ ਯਾਦ ਕਰ ਬੇਹਾਲ ਹੋਈ ਮਾਂ ਦੇ ਨਹੀਂ ਰੁੱਕ ਰਹੇ ਹੰਝੂ | Tejpal Singh

01 Nov 2025 3:10 PM

ਅਮਿਤਾਭ ਦੇ ਪੈਰੀ ਹੱਥ ਲਾਉਣ ਨੂੰ ਲੈ ਕੇ ਦੋਸਾਂਝ ਦਾ ਕੀਤਾ ਜਾ ਰਿਹਾ ਵਿਰੋਧ

01 Nov 2025 3:09 PM

ਮੁਅੱਤਲ DIG ਹਰਚਰਨ ਭੁੱਲਰ ਮਾਮਲੇ 'ਚ ਅਦਾਲਤ ਦਾ ਵੱਡਾ ਫੈਸਲਾ! ਪੇਸ਼ੀ 'ਚ ਆਇਆ ਹੈਰਾਨੀਜਨਕ ਮੋੜ

31 Oct 2025 3:24 PM
Advertisement