ਬਰਨਾਲਾ: ਚਿੱਟੇ ਨੇ ਉਜਾੜਿਆ ਇਕ ਹੋਰ ਸੁਹਾਗ, ਨੌਜਵਾਨ ਦੀ ਮੌਤ, ਰੌਂਦੀ ਰਹਿ ਗਈ ਪਤਨੀ

By : GAGANDEEP

Published : May 5, 2023, 4:30 pm IST
Updated : May 5, 2023, 5:06 pm IST
SHARE ARTICLE
photo
photo

ਪੁਲਿਸ ਨੇ ਦੋ ਵਿਅਕਤੀਆਂ ਖ਼ਿਲਾਫ਼ ਮਾਮਲਾ ਦਰਜ ਕਰਕੇ ਕਾਰਵਾਈ ਕੀਤੀ ਸ਼ੁਰੂ

 

ਬਰਨਾਲਾ: ਬਰਨਾਲਾ ਸ਼ਹਿਰ 'ਚ ਚਿੱਟੇ ਦੀ ਓਵਰਡੋਜ਼ ਨਾਲ ਵਿਅਕਤੀ ਦੀ ਮੌਤ ਹੋਣ ਦਾ ਸਮਾਚਾਰ ਪ੍ਰਾਪਤ ਹੋਇਆ ਹੈ। ਇਸ ਮਾਮਲੇ 'ਚ ਪੁਲਿਸ ਨੇ ਦੋ ਵਿਅਕਤੀਆਂ ਖ਼ਿਲਾਫ਼ ਮਾਮਲਾ ਦਰਜ ਕੀਤਾ ਹੈ। ਇਹ ਪਰਚਾ ਬਰਨਾਲਾ ਜ਼ਿਲ੍ਹੇ ਦੇ ਥਾਣਾ ਰੁੜਕੇ ਕਲਾਂ ਵਿਚ ਦਰਜ ਕੀਤਾ ਗਿਆ ਹੈ। ਐਸਐਚਓ ਸਤਨਾਮ ਸਿੰਘ ਨੇ ਦਸਿਆ ਕਿ ਪੁਲਿਸ ਨੇ ਕੁਲਦੀਪ ਕੌਰ ਵਾਸੀ ਪਿੰਡ ਤਾਜੋਕੇ ਦੀ ਸ਼ਿਕਾਇਤ ’ਤੇ ਨਰਾਤਾ ਰਾਮ ਵਾਸੀ ਪਿੰਡ ਤਾਜੋਕੇ ਅਤੇ ਕਾਲਾ ਸਿੰਘ ਵਾਸੀ ਪਿੰਡ ਬੱਲੋਕੇ ਖ਼ਿਲਾਫ਼ ਪਰਚਾ ਦਰਜ ਕਰ ਲਿਆ ਹੈ।

ਇਹ ਵੀ ਪੜ੍ਹੋ: ਡਿਸਪੋਜ਼ਲ ਕੰਪਨੀ 'ਚ ਭਿਆਨਕ ਅੱਗ ਲੱਗਣ ਕਾਰਨ ਜ਼ਿੰਦਾ ਸੜੇ ਦੋ ਮਜ਼ਦੂਰ

ਪੁਲਿਸ ਨੂੰ ਦਿਤੇ ਬਿਆਨਾਂ ਵਿਚ ਕੁਲਦੀਪ ਕੌਰ ਨੇ ਦਸਿਆ ਕਿ ਉਸ ਦੇ ਪਤੀ ਧਨਬਿੰਦਰ ਸਿੰਘ ਪੁੱਤਰ ਗੁਲਜ਼ਾਰਾ ਸਿੰਘ (33) ਨੂੰ ਮੁਲਜ਼ਮ ਨਰਾਤਾ ਰਾਮ 3 ਮਈ ਨੂੰ ਬਾਈਕ ’ਤੇ ਬੈਠਾ ਕੇ ਲੈ ਗਿਆ ਸੀ। ਇਸ ਤੋਂ ਬਾਅਦ ਉਹ ਘਰ ਨਹੀਂ ਪਰਤਿਆ ਅਤੇ ਉਦੋਂ ਤੋਂ ਉਹ ਉਸ ਦੀ ਭਾਲ ਕਰ ਰਹੀ ਸੀ। ਮੁਲਜ਼ਮ ਉਸ ਦੇ ਪਤੀ ਨੂੰ ਚਿੱਟੇ ਦਾ ਨਸ਼ਾ ਕਰਵਾਉਂਦਾ ਸੀ। ਮੁਲਜ਼ਮ ਨਰਾਤਾ ਰਾਮ ਨੇ ਮੁਲਜ਼ਮ ਕਾਲਾ ਸਿੰਘ ਤੋਂ ਚਿੱਟਾ ਲੈ ਕੇ ਉਸ ਦੇ ਪਤੀ ਨੂੰ  ਚਿੱਟੇ ਦੀ ਓਵਰਡੋਜ਼ ਦਿੱਤੀ। 

ਇਹ ਵੀ ਪੜ੍ਹੋ: ਦਿੱਲੀ 'ਚ ਹਸਪਤਾਲ 'ਚ ਮਹਿਲਾ ਮੁਲਾਜ਼ਮ ਦੇ ਦੰਦ ਤੋੜ ਕੇ ਕੀਤਾ ਬਲਾਤਕਾਰ

ਓਵਰਡੋਜ਼ ਕਾਰਨ ਉਸ ਦੇ ਪਤੀ ਦੀ ਮੌਤ ਹੋ ਗਈ। 2 ਦਿਨ ਤੱਕ ਉਹ ਆਪਣੇ ਪਤੀ ਦੀ ਭਾਲ ਕਰਦੀ ਰਹੀ। ਅੱਜ ਸਵੇਰੇ ਪਤਾ ਲੱਗਾ ਕਿ ਉਸ ਦੇ ਪਤੀ ਦੀ ਲਾਸ਼ ਪੱਖੋ ਕਲਾਂ ਦੇ ਰਜਵਾੜੇ ਕੋਲ ਪਈ ਸੀ। ਉਸ ਦੇ ਪਤੀ ਅਤੇ ਰਿਸ਼ਤੇਦਾਰਾਂ ਦੇ ਉੱਥੇ ਪਹੁੰਚਣ ਤੋਂ ਪਹਿਲਾਂ ਹੀ ਉਸ ਦੀ ਮੌਤ ਹੋ ਚੁੱਕੀ ਸੀ। ਪੁਲੀਸ ਨੇ ਦੋਵਾਂ ਮੁਲਜ਼ਮਾਂ ਖ਼ਿਲਾਫ਼ ਕੇਸ ਦਰਜ ਕਰ ਲਿਆ ਹੈ। ਮੁਲਜ਼ਮ ਨਰਾਤਾ ਰਾਮ ਨੂੰ ਪੁਲਿਸ ਨੇ ਗ੍ਰਿਫ਼ਤਾਰ ਕਰ ਲਿਆ ਹੈ ਪਰ ਮੁਲਜ਼ਮ ਕਾਲਾ ਸਿੰਘ ਹਾਲੇ ਫ਼ਰਾਰ ਹੈ।

Location: India, Punjab

SHARE ARTICLE

ਸਪੋਕਸਮੈਨ ਸਮਾਚਾਰ ਸੇਵਾ

Advertisement

ਪੁਲਿਸ ਕਤਲਕਾਂਡ ‘ਚ ਮਾਸਟਰਮਾਈਂਡ ਰਣਜੀਤ ਸਿੰਘ ਦੇ ਐਨਕਾਊਂਟਰ ‘ਤੇ ਪਰਿਵਾਰ ਨੇ ਚੁੱਕੇ ਸਵਾਲ

26 Feb 2026 1:38 PM

2027 ਵਿਧਾਨ ਸਭਾ ਚੋਣਾਂ ਲਈ ਸਾਰੀਆਂ ਪਾਰਟੀਆਂ ਪੱਬਾਂ ਭਾਰ, 14 ਮਾਰਚ ਨੂੰ ਮੋਗਾ 'ਚ ਕੇਂਦਰੀ ਗ੍ਰਹਿ ਮੰਤਰੀ ਅਮਿਤ ਸ਼ਾਹ...

26 Feb 2026 1:37 PM

'ਭਾਜਪਾ ਵੱਲੋਂ ਮੋਗਾ 'ਚ 14 ਮਾਰਚ ਨੂੰ ਕੀਤੀ ਜਾਵੇਗੀ ਬਦਲਾਅ ਰੈਲੀ'

26 Feb 2026 1:36 PM

ਸਰਕਾਰ ਦੀ ਸ਼ਹਿ ‘ਤੇ ਵਿੱਕ ਰਿਹਾ ਨਸ਼ਾ, ਨਸ਼ੇ ਦੇ ਮੁੱਦੇ ‘ਤੇ ਪੰਜਾਬ ਸਰਕਾਰ ਦਾ ਹਰਿਆਣਾ ‘ਤੇ ਵੱਡਾ ਇਲਜ਼ਾਮ

25 Feb 2026 2:12 PM

'ਮੈਂ ਹੈਰਾਨ ਹਾਂ, Chandigarh ਦੇ ਸੈਕਟਰ 32 Hospital ਦਾ ਸਾਢੇ 500 ਕਰੋੜ ਦਾ ਬਜਟ, ਪਰ ਸੁਵਿਧਾਵਾਂ ਬਿਲਕੁਲ ਜ਼ੀਰੋ'

25 Feb 2026 2:11 PM
Advertisement