
ਕੁਝ ਹੋਰ ਦਸਤਾਵੇਜ਼ਾਂ ਦੀ ਵੀ ਕੀਤੀ ਸੀ ਮੰਗ
ਚੰਡੀਗੜ੍ਹ: ਬਰਗਾੜੀ ਬੇਅਦਬੀ ਮਾਮਲੇ ਵਿਚ ਚੰਡੀਗੜ੍ਹ ਜ਼ਿਲ੍ਹਾ ਅਦਾਲਤ ਨੇ ਸੌਦਾ ਸਾਧ ਦੀ ਅਰਜ਼ੀ ਰੱਦ ਕਰ ਦਿਤੀ ਹੈ। ਦਰਅਸਲ ਸੌਦਾ ਸਾਧ ਨੇ ਇਸ ਮਾਮਲੇ 'ਚ ਅਦਾਲਤ ਤੋਂ ਸੀ.ਬੀ.ਆਈ. ਦੀ ਕਲੋਜ਼ਰ ਰੀਪੋਰਟ ਸਮੇਤ ਕੁਝ ਹੋਰ ਦਸਤਾਵੇਜ਼ਾਂ ਦੀ ਮੰਗ ਕੀਤੀ ਸੀ। ਪਰ ਇਸ ਮੰਗ ਨੂੰ ਅਦਾਲਤ ਨੇ ਰੱਦ ਕਰ ਦਿਤਾ ਹੈ।
ਇਹ ਵੀ ਪੜ੍ਹੋ: ਪਹਿਲਵਾਨਾਂ ਦੇ ਹੱਕ 'ਚ ਆਈਆਂ ਕਿਸਾਨ ਜਥੇਬੰਦੀਆਂ, 7 ਮਈ ਨੂੰ ਜੰਤਰ-ਮੰਤਰ ਵਿਖੇ ਪ੍ਰਦਰਸ਼ਨ ਦਾ ਐਲਾਨ
ਜ਼ਿਕਰਯੋਗ ਹੈ ਕਿ ਸੁਪ੍ਰੀਮ ਕੋਰਟ ਨੇ ਸਾਲ 2015 'ਚ ਸੌਦਾ ਸਾਧ ਅਤੇ ਹੋਰਨਾਂ ਵਿਰੁਧ ਚਲ ਰਹੇ ਸ੍ਰੀ ਗੁਰੂ ਗ੍ਰੰਥ ਸਾਹਿਬ ਜੀ ਦੀ ਬੇਅਦਬੀ ਦੇ ਮਾਮਲੇ ਦੀ ਸੁਣਵਾਈ ਫਰੀਦਕੋਟ ਅਦਾਲਤ ਤੋਂ ਚੰਡੀਗੜ੍ਹ ਤਬਦੀਲ ਕਰ ਦਿਤੀ ਸੀ। ਪਟੀਸ਼ਨਕਰਤਾਵਾਂ ਨੇ ਸੁਪ੍ਰੀਮ ਕੋਰਟ ਵਿਚ ਦਲੀਲ ਦਿਤੀ ਸੀ ਕਿ ਉਨ੍ਹਾਂ ਦੀ ਜਾਨ ਨੂੰ ਖ਼ਤਰਾ ਹੈ। ਇਸ ਤੋਂ ਬਾਅਦ ਕੇਸ ਨੂੰ ਸੁਣਵਾਈ ਲਈ ਪੰਜਾਬ ਤੋਂ ਬਾਹਰ ਚੰਡੀਗੜ੍ਹ ਤਬਦੀਲ ਕਰ ਦਿਤਾ ਗਿਆ।
ਇਹ ਵੀ ਪੜ੍ਹੋ: ਲੋਕ ਸਭਾ ਦੇ ਸਾਬਕਾ ਡਿਪਟੀ ਸਪੀਕਰ ਚਰਨਜੀਤ ਸਿੰਘ ਅਟਵਾਲ BJP ਵਿਚ ਹੋਏ ਸ਼ਾਮਲ
ਜ਼ਿਕਰਯੋਗ ਹੈ ਕਿ ਬੇਅਦਬੀ ਕਾਂਡ ਦੇ ਦੋਸ਼ੀ ਪ੍ਰਦੀਪ ਸਿੰਘ ਦੀ ਨਵੰਬਰ 2022 ਵਿਚ ਕੋਟਕਪੂਰਾ ਵਿਚ ਗੋਲੀ ਮਾਰ ਕੇ ਹਤਿਆ ਕਰ ਦਿਤੀ ਗਈ ਸੀ। ਇਸ ਤੋਂ ਬਾਅਦ ਡੇਰਾ ਪ੍ਰੇਮੀ ਸੁਖਜਿੰਦਰ ਸਿੰਘ, ਸ਼ਕਤੀ ਸਿੰਘ, ਰਣਜੀਤ ਸਿੰਘ, ਨਿਸ਼ਾਨ ਸਿੰਘ, ਬਲਜੀਤ ਸਿੰਘ, ਰਣਦੀਪ ਸਿੰਘ ਅਤੇ ਨਰਿੰਦਰ ਕੁਮਾਰ ਸ਼ਰਮਾ ਵਲੋਂ ਸੁਪ੍ਰੀਮ ਕੋਰਟ ਵਿਚ ਟਰਾਂਸਫ਼ਰ ਪਟੀਸ਼ਨ ਦਾਇਰ ਕੀਤੀ ਗਈ ਸੀ। ਇਸ ਵਿਚ ਦੋਸ਼ੀਆਂ ਨੇ ਬੇਅਦਬੀ ਦੇ ਤਿੰਨ ਮਾਮਲਿਆਂ ਦੇ ਕੇਸ ਪੰਜਾਬ ਤੋਂ ਬਾਹਰ ਤਬਦੀਲ ਕਰਨ ਦੀ ਮੰਗ ਕੀਤੀ ਸੀ।