
NDPS ਐਕਟ ਤਹਿਤ ਮਾਮਲਾ ਦਰਜ
ਫਰੀਦਕੋਟ: ਫਰੀਦਕੋਟ ਜ਼ਿਲ੍ਹੇ ਦੀ ਪੁਲਿਸ ਨੇ ਇਕ ਨਸ਼ਾ ਤਸਕਰ ਨੂੰ ਕਾਬੂ ਕੀਤਾ ਹੈ। ਮੁਲਜ਼ਮਾਂ ਕੋਲੋਂ 8 ਗ੍ਰਾਮ ਹੈਰੋਇਨ ਬਰਾਮਦ ਹੋਈ ਹੈ। ਇਸ ਮਾਮਲੇ 'ਚ ਜੈਤੋ ਪੁਲਿਸ ਨੇ ਦੋਸ਼ੀ ਔਰਤ ਦੇ ਖ਼ਿਲਾਫ਼ ਐਨਡੀਪੀਐਸ ਐਕਟ ਦੇ ਤਹਿਤ ਮਾਮਲਾ ਦਰਜ ਕਰ ਲਿਆ ਹੈ। ਏਐਸਆਈ ਸੁਰਿੰਦਰਜੀਤ ਸਿੰਘ ਨੇ ਮਾਮਲੇ ਦੀ ਪੁਸ਼ਟੀ ਕੀਤੀ ਹੈ।
ਇਹ ਵੀ ਪੜ੍ਹੋ: ਦੁਬਈ ਤੋਂ ਆਏ ਵਫ਼ਦ ਨੇ ਬਾਗਬਾਨੀ ਖੇਤਰ ਵਿੱਚ ਪੰਜਾਬ ਸਰਕਾਰ ਵਲੋਂ ਕੀਤੀਆਂ ਪਹਿਲਕਦਮੀਆਂ ਦੀ ਕੀਤੀ ਸ਼ਲਾਘਾ
ਏਐਸਆਈ ਅਨੁਸਾਰ ਉਹ ਪੁਲਿਸ ਪਾਰਟੀ ਸਮੇਤ ਬਠਿੰਡਾ ਰੋਡ ’ਤੇ ਸੂਆ ਜੈਤੋ ਨੇੜੇ ਨਾਕਾ ਲਾਇਆ ਹੋਇਆ ਸੀ। ਉਦੋਂ ਹੀ ਇਕ ਔਰਤ ਦੀ ਸ਼ੱਕ ਦੇ ਆਧਾਰ 'ਤੇ ਤਲਾਸ਼ੀ ਲਈ ਗਈ ਤਾਂ ਉਸ ਕੋਲੋਂ ਹੈਰੋਇਨ ਬਰਾਮਦ ਹੋਈ। ਔਰਤ ਨੇ ਆਪਣਾ ਨਾਂ ਮੰਜੂ ਰਾਣੀ ਵਾਸੀ ਜੈਤੋ ਦੱਸਿਆ। ਫਿਲਹਾਲ ਪੁਲਿਸ ਨੇ ਉਸ ਨੂੰ ਗ੍ਰਿਫ਼ਤਾਰ ਕਰਕੇ ਕਾਰਵਾਈ ਸ਼ੁਰੂ ਕਰ ਦਿੱਤੀ ਹੈ।
ਇਹ ਵੀ ਪੜ੍ਹੋ: ਨੇਪਾਲ 'ਚ ਵੱਡਾ ਹਾਦਸਾ, ਹੈਲੀਕਾਪਟਰ ਹੋਇਆ ਕਰੈਸ਼, ਚਾਰ ਲੋਕ ਸਨ ਸਵਾਰ