ਜ਼ਮੀਨ ਦੀ ਵਿਕਰੀ ਦੌਰਾਨ ਖਜ਼ਾਨੇ ਨੂੰ ਨੁਕਸਾਨ ਪਹੁੰਚਾਉਣ ਦੇ ਦੋਸ਼ 'ਚ ਪਤੀ-ਪਤਨੀ ਗ੍ਰਿਫ਼ਤਾਰ
Published : May 5, 2023, 6:51 pm IST
Updated : May 5, 2023, 7:24 pm IST
SHARE ARTICLE
Barinder Kumar, Deepak Bala
Barinder Kumar, Deepak Bala

ਬਰਿੰਦਰ ਕੁਮਾਰ ਦੇ ਖਾਤੇ 'ਚ 2 ਕਰੋੜ ਰੁਪਏ ਤੇ ਪਤਨੀ ਦੀਪਕ ਬਾਲਾ ਦੇ ਖਾਤੇ 'ਚ 1 ਕਰੋੜ 95 ਹਜ਼ਾਰ ਰੁਪਏ ਹੋਏ ਜਮ੍ਹਾ

ਚੰਡੀਗੜ੍ਹ : ਪੰਜਾਬ ਵਿਜੀਲੈਂਸ ਬਿਊਰੋ ਵੱਲੋਂ ਭ੍ਰਿਸ਼ਟਾਚਾਰ ਖਿਲਾਫ ਜਾਰੀ ਮੁਹਿੰਮ ਦੌਰਾਨ ਜਲੰਧਰ ਜ਼ਿਲ੍ਹੇ ਦੇ ਪਿੰਡ ਤੁਰਾ ਨਿਵਾਸੀ ਬਰਿੰਦਰ ਕੁਮਾਰ ਅਤੇ ਉਸ ਦੀ ਘਰਵਾਲੀ ਦੀਪਕ ਬਾਲਾ ਨੂੰ ਹੋਰ ਪ੍ਰਾਈਵੇਟ ਮੁਲਜ਼ਮਾਂ ਨਾਲ ਮਿਲੀਭੁਗਤ ਕਰਨ ਲਈ ਗ੍ਰਿਫਤਾਰ ਕੀਤਾ ਹੈ, ਜਿਨ੍ਹਾਂ ਨੇ ਰੂਪਨਗਰ ਜ਼ਿਲ੍ਹੇ ਦੇ ਪਿੰਡ ਕਰੂਰਾ ਵਿੱਚ ਰਾਜ ਸਰਕਾਰ ਨੂੰ ਪ੍ਰਚੱਲਿਤ ਕੁਲੈਕਟਰ ਦਰਾਂ ਤੋਂ ਬਹੁਤ ਜ਼ਿਆਦਾ ਕੀਮਤ 'ਤੇ ਜ਼ਮੀਨ ਵੇਚ ਕੇ ਰਾਜ ਦੇ ਖਜ਼ਾਨੇ ਨੂੰ ਵੱਡਾ ਨੁਕਸਾਨ ਪਹੁੰਚਾਉਣ ਵਿੱਚ ਸਾਜਿਸ਼ ਰਚੀ ਸੀ। 

ਅੱਜ ਇੱਥੇ ਇਸ ਗੱਲ ਦਾ ਖੁਲਾਸਾ ਕਰਦੇ ਹੋਏ, ਵਿਜੀਲੈਂਸ ਬਿਊਰੋ ਦੇ ਬੁਲਾਰੇ ਨੇ ਦੱਸਿਆ ਕਿ ਇਸ ਬਾਰੇ ਪਹਿਲਾਂ ਹੀ ਕੇਸ ਨੰਬਰ 69 ਮਿਤੀ 28-06-2022 ਨੂੰ ਆਈਪੀਸੀ ਦੀ ਧਾਰਾ 420, 465, 467, 468, 471, 120-ਬੀ ਅਤੇ ਭ੍ਰਿਸ਼ਟਾਚਾਰ ਰੋਕਥਾਮ ਕਾਨੂੰਨ ਦੀ ਧਾਰਾ 7, 7-ਏ, 8, 13 ਦੇ ਤਹਿਤ ਪੁਲਿਸ ਥਾਣਾ ਨੂਰਪੁਰਬੇਦੀ ਵਿਖੇ ਕਈ ਪ੍ਰਾਈਵੇਟ ਵਿਅਕਤੀਆਂ ਅਤੇ ਸਰਕਾਰੀ ਮੁਲਾਜ਼ਮਾਂ ਵਿਰੁੱਧ ਦਰਜ ਕੀਤਾ ਹੋਇਆ ਹੈ ਜਿਸਦੀ ਬਿਊਰੋ ਦੁਆਰਾ ਜਾਂਚ ਕੀਤੀ ਜਾ ਰਹੀ ਸੀ। 

ਹੋਰ ਵੇਰਵੇ ਦਿੰਦੇ ਹੋਏ, ਉਨਾਂ ਕਿਹਾ ਕਿ ਜਾਂਚ ਅਧੀਨ ਲਗਭਗ 54 ਏਕੜ ਜ਼ਮੀਨ ਸ਼੍ਰੀ ਆਨੰਦਪੁਰ ਸਾਹਿਬ ਸਬ ਡਿਵੀਜ਼ਨ ਦੇ ਪਿੰਡ ਕਰੂਰਾ ਵਿਖੇ ਪਹਾੜੀਆਂ, ਡਰੇਨ, ਖਾਈ, ਟਿੱਬੇ ਆਦਿ ਕਿਸਮ ਦੀ ਹੈ ਜੋ ਕਿ ਪਿੰਡ ਕਰੁਰਾ ਵਾਸੀਆਂ ਦੇ ਨਾਮ 'ਤੇ ਹੈ। ਉਨ੍ਹਾਂ ਦੱਸਿਆ ਕਿ ਪੰਜਾਬ ਰਾਜ ਜੰਗਲਾਤ ਨਿਗਮ, ਐਸਏਐਸ ਨਗਰ ਨੇ ਰੁੱਖ ਲਾਉਣ ਲਈ ਇਹ ਜ਼ਮੀਨ ਖਰੀਦਣ ਦਾ ਪ੍ਰਸਤਾਵ ਦਿੱਤਾ ਸੀ। 

ਬੁਲਾਰੇ ਨੇ ਅੱਗੇ ਦੱਸਿਆ ਕਿ ਜਾਂਚ ਦੌਰਾਨ ਇਹ ਪਾਇਆ ਗਿਆ ਕਿ ਦੋ ਨਿੱਜੀ ਵਿਅਕਤੀਆਂ ਦਲਜੀਤ ਸਿੰਘ ਭਿੰਦਰ ਅਤੇ ਅਮਰਿੰਦਰ ਸਿੰਘ ਭਿੰਦਰ, ਦੋਵੇਂ ਭਰਾ, ਨੇ ਰਾਜ ਦੇ ਮਾਲ ਕਰਮਚਾਰੀਆਂ ਨਾਲ ਮਿਲੀਭੁਗਤ ਕੀਤੀ ਸੀ ਅਤੇ ਪਿੰਡ ਦੀ ਜ਼ਮੀਨ ਉਕਤ ਜੰਗਲਾਤ ਨਿਗਮ ਨੂੰ ਅਸਲ ਕੀਮਤ ਤੋਂ ਬਹੁਤ ਜ਼ਿਆਦਾ ਕੀਮਤ ਉਪਰ ਵੇਚ ਦਿੱਤੀ ਸੀ। ਇਸ ਤਰ੍ਹਾਂ ਉਕਤ ਭਿੰਡਰ ਭਰਾਵਾਂ ਨੇ ਕਰੀਬ 5 ਕਰੋੜ 35 ਹਜ਼ਾਰ ਰੁਪਏ ਇਕੱਠੇ ਕੀਤੇ ਸੀ। 

ਉਨਾਂ ਦੱਸਿਆ ਕਿ ਜਾਂਚ ਦੌਰਾਨ ਇਹ ਵੀ ਸਾਹਮਣੇ ਆਇਆ ਹੈ ਕਿ ਉਪਰੋਕਤ ਭਿੰਡਰ ਭਰਾਵਾਂ ਨੇ ਪਿੰਡ ਤੁਰਾ, ਜਲੰਧਰ ਜ਼ਿਲ੍ਹੇ ਦੇ ਰਹਿਣ ਵਾਲੇ ਬਰਿੰਦਰ ਕੁਮਾਰ ਦੇ ਖਾਤੇ ਵਿੱਚ 2 ਕਰੋੜ ਰੁਪਏ ਅਤੇ ਉਸਦੀ ਪਤਨੀ ਦੀਪਕ ਬਾਲਾ ਦੇ ਖਾਤੇ ਵਿੱਚ 1 ਕਰੋੜ 95 ਹਜ਼ਾਰ ਰੁਪਏ ਟ੍ਰਾਂਸਫਰ ਕੀਤੇ ਸੀ। ਇਸ ਜੋੜੇ ਨੂੰ ਗ੍ਰਿਫਤਾਰ ਕਰ ਲਿਆ ਗਿਆ ਹੈ ਅਤੇ ਇਸ ਮਾਮਲੇ ਦੀ ਹੋਰ ਜਾਂਚ ਜਾਰੀ ਹੈ।

SHARE ARTICLE

ਸਪੋਕਸਮੈਨ ਸਮਾਚਾਰ ਸੇਵਾ

Advertisement

Mandeep ਜਾਂ Harmeet ਜਿੱਤੇਗਾ ਕੌਣ TarnTaran By Election, Congress ਜਾਂ Akali, ਕਿੱਥੇ ਖੜ੍ਹੇਗੀ BJP ?

12 Nov 2025 10:47 AM

ਮਨਦੀਪ ਸਿੰਘ ਤੇ ਹਰਮੀਤ ਸੰਧੂ ਦਰਮਿਆਨ ਫ਼ਸਵੀਂ ਟੱਕਰ, ਪੰਥਕ ਹਲਕੇ ‘ਚ ਪੰਥਕ ਗੂੰਜ ਜਾਂ ਝਾੜੂ ਦੀ ਜੇਤੂ ਹੂੰਜ?

12 Nov 2025 10:46 AM

Chandigarh ਦੇ SSP ਮੈਡਮ ਵੀ ਨਹੀਂ ਰੋਕ ਸਕੇ ਵਿਦਿਆਰਥੀ ਨੂੰ Gate ਖੋਲ੍ਹਣ ਤੋਂ

10 Nov 2025 3:08 PM

ਅੱਗੋਂ ਪੁਲਿਸ ਨੇ ਰਾਹ ਰੋਕ ਕੇ ਛੇੜ ਲਿਆ ਵੱਡਾ ਪੰਗਾ, ਗਰਮਾਇਆ ਮਾਹੌਲ

10 Nov 2025 3:07 PM

ਪੰਜਾਬ ਯੂਨੀਵਰਸਿਟੀ ਦੇ ਗੇਟ ਨੰ: 1 'ਤੇ ਪੈ ਗਿਆ ਗਾਹ, ਦੇਖਦੇ ਹੀ ਰਹਿ ਗਏ ਪੁਲਿਸ

10 Nov 2025 3:07 PM
Advertisement