
10 ਪਿਸਤੌਲ ਤੇ ਇਕ ਮੋਟਰਸਾਈਕਲ ਬਰਾਮਦ
ਤਰਨਤਾਰਨ: ਮੁੱਖ ਮੰਤਰੀ ਭਗਵੰਤ ਮਾਨ ਦੇ ਦਿਸ਼ਾ ਨਿਰਦੇਸ਼ਾਂ 'ਤੇ ਸਮਾਜ ਵਿਰੋਧੀ ਅਨਸਰਾਂ ਵਿਰੁਧ ਚਲਾਈ ਮੁਹਿੰਮ ਦੇ ਹਿੱਸੇ ਵਜੋਂ, ਪੰਜਾਬ ਪੁਲਿਸ ਨੇ ਵਿਦੇਸ਼ ਆਧਾਰਤ ਲੋੜੀਂਦੇ ਅੱਤਵਾਦੀਆਂ ਲਖਬੀਰ ਸਿੰਘ ਉਰਫ਼ ਲੰਡਾ ਅਤੇ ਸਤਬੀਰ ਉਰਫ਼ ਸੱਤਾ ਨਾਲ ਸਬੰਧ ਰੱਖਣ ਵਾਲੇ ਇਕ ਸਰਗਰਮ ਕਰਿੰਦੇ ਦੇ ਕਬਜ਼ੇ ਵਿਚੋਂ 10 ਪਿਸਤੌਲ ਬਰਾਮਦ ਕਰਕੇ ਉਸ ਨੂੰ ਗ੍ਰਿਫ਼ਤਾਰ ਕਰਨ ਨਾਲ ਇਸ ਮਾਡਿਊਲ ਦਾ ਪਰਦਾਫਾਸ਼ ਕੀਤਾ ਹੈ। ਇਹ ਜਾਣਕਾਰੀ ਇਥੇ ਡਾਇਰੈਕਟਰ ਜਨਰਲ ਆਫ਼ ਪੁਲਿਸ ਪੰਜਾਬ ਗੌਰਵ ਯਾਦਵ ਨੇ ਦਿਤੀ।
ਇਹ ਵੀ ਪੜ੍ਹੋ: ਦੁਬਈ ਤੋਂ ਆਏ ਵਫ਼ਦ ਨੇ ਬਾਗਬਾਨੀ ਖੇਤਰ ਵਿੱਚ ਪੰਜਾਬ ਸਰਕਾਰ ਵਲੋਂ ਕੀਤੀਆਂ ਪਹਿਲਕਦਮੀਆਂ ਦੀ ਕੀਤੀ ਸ਼ਲਾਘਾ
ਫੜੇ ਗਏ ਮੁਲਜ਼ਮ ਦੀ ਪਛਾਣ ਗੁਰਭੇਜ ਸਿੰਘ ਉਰਫ਼ ਭੇਜਾ ਵਾਸੀ ਪਿੰਡ ਧੁੰਨ ਢਾਈ ਵਾਲਾ ਜ਼ਿਲ੍ਹਾ ਤਰਨਤਾਰਨ ਵਜੋਂ ਹੋਈ ਹੈ। ਮੁਲਜ਼ਮ ਦਾ ਅਪਰਾਧਿਕ ਪਿਛੋਕੜ ਹੈ ਅਤੇ ਉਹ ਹਾਲ ਹੀ ਵਿਚ ਗੋਇੰਦਵਾਲ ਸਾਹਿਬ ਕੇਂਦਰੀ ਜੇਲ ਤੋਂ ਰਿਹਾਅ ਹੋਇਆ ਹੈ। ਪੁਲੀਸ ਨੇ ਐਫ.ਆਈ.ਆਰ. ਵਿਚ ਸੁਖਦੀਪ ਸਿੰਘ ਉਰਫ਼ ਸੁੱਖ ਵਾਸੀ ਛੇਹਰਟਾ, ਅੰਮ੍ਰਿਤਸਰ, ਲਖਬੀਰ ਸਿੰਘ ਉਰਫ਼ ਲੰਡਾ ਹਰੀਕੇ, ਸਤਨਾਮ ਸਿੰਘ ਉਰਫ਼ ਸੱਤਾ ਨੌਸ਼ਹਿਰਾ, ਯਾਦਵਿੰਦਰ ਸਿੰਘ ਉਰਫ਼ ਯਾਦਾ ਅਤੇ ਬਾਗੀ ਸਿੰਘ ਨੂੰ ਵੀ ਨਾਮਜ਼ਦ ਕੀਤਾ ਹੈ।
ਇਹ ਵੀ ਪੜ੍ਹੋ: ਹੋਰ ਦੇਸ਼ਾਂ ਨੇ ਸੂਡਾਨ ਤੋਂ ਲੋਕਾਂ ਨੂੰ ਕੱਢਣ ਲਈ ਇਨਕਾਰ ਕਰ ਦਿੱਤਾ ਪਰ ਭਾਰਤ ਨੇ ਅਪਣੀ ਪੂਰੀ ਜਾਨ ਲਗਾ ਦਿਤੀ: PM ਮੋਦੀ
ਡੀਜੀਪੀ ਗੌਰਵ ਯਾਦਵ ਨੇ ਦਸਿਆ ਕਿ ਭਰੋਸੇਮੰਦ ਸੂਤਰਾਂ ਤੋਂ ਪਤਾ ਲੱਗਾ ਸੀ ਕਿ ਲੰਡਾ ਅਤੇ ਸੱਤਾ ਵਲੋਂ ਦੱਸੇ ਗਏ ਟਿਕਾਣੇ ਤੋਂ ਮੁਲਜ਼ਮ ਗੁਰਭੇਜ ਮੈਗਜ਼ੀਨਾਂ ਸਮੇਤ ਪਿਸਤੌਲਾਂ ਬਰਾਮਦ ਕਰਕੇ ਆ ਰਿਹਾ ਹੈ, ਜਿਸ 'ਤੇ ਕਾਰਵਾਈ ਕਰਦਿਆਂ ਤਰਨਤਾਰਨ ਜ਼ਿਲ੍ਹੇ ਦੀਆਂ ਪੁਲਿਸ ਟੀਮਾਂ ਨੇ ਤੁਰੰਤ ਜਾਲ ਵਿਛਾਇਆ ਅਤੇ ਜਦੋਂ ਉਹ ਅਪਣੇ ਮੋਟਰਸਾਈਕਲ 'ਤੇ ਜਾ ਰਿਹਾ ਸੀ, ਤਾਂ ਉਸ ਨੂੰ ਮੌਕੇ ‘ਤੇ ਹੀ ਗ੍ਰਿਫ਼ਤਾਰ ਕਰ ਲਿਆ। ਉਹਨਾਂ ਦਸਿਆ ਕਿ ਪੁਲਿਸ ਟੀਮਾਂ ਨੇ ਉਸਦਾ ਪਲੈਟੀਨਾ ਮੋਟਰਸਾਈਕਲ ਕਬਜ਼ੇ ਵਿਚ ਲੈ ਲਿਆ ਹੈ ਅਤੇ ਉਸਦੇ ਕਬਜ਼ੇ ਵਿੱਚੋਂ ਬੈਗ ਬਰਾਮਦ ਕੀਤਾ ਹੈ ਜਿਸ ਵਿਚ ਸੱਤ .32 ਬੋਰ ਅਤੇ ਤਿੰਨ .30 ਬੋਰ ਸਮੇਤ 10 ਪਿਸਤੌਲਾਂ ਸਨ।
ਇਹ ਵੀ ਪੜ੍ਹੋ: ਰਾਜੌਰੀ ਮੁਠਭੇੜ 'ਚ ਹੁਣ ਤਕ 5 ਜਵਾਨ ਸ਼ਹੀਦ, ਸੁਰੱਖਿਆ ਬਲਾਂ ਨੇ ਪੁੰਛ ਹਮਲੇ 'ਚ ਸ਼ਾਮਲ ਅਤਿਵਾਦੀਆਂ ਨੂੰ ਘੇਰਿਆ
ਇਸ ਸਬੰਧੀ ਵਧੇਰੇ ਜਾਣਕਾਰੀ ਦਿੰਦਿਆਂ ਸੀਨੀਅਰ ਕਪਤਾਨ ਪੁਲਿਸ ਤਰਨਤਾਰਨ ਗੁਰਮੀਤ ਸਿੰਘ ਚੌਹਾਨ ਨੇ ਦਸਿਆ ਕਿ ਮੁਲਜ਼ਮ ਗੁਰਭੇਜ ਭੇਜਾ ਨੇ ਅਪਣੇ ਇੱਕ ਹੋਰ ਸਾਥੀ ਸੁਖਦੀਪ ਸਿੰਘ ਉਰਫ਼ ਸੁੱਖ ਜੋ ਕਿ ਇਸ ਵੇਲੇ ਕੇਂਦਰੀ ਜੇਲ ਗੋਇੰਦਵਾਲ ਸਾਹਿਬ ਵਿਚ ਬੰਦ ਹੈ, ਨਾਲ ਮਿਲ ਕੇ ਲੰਡਾ ਅਤੇ ਸੱਤਾ ਦੀਆਂ ਹਦਾਇਤਾਂ 'ਤੇ ਅਸਲਾ ਪ੍ਰਾਪਤ ਕਰਨ ਅਤੇ ਸੂਬੇ ਵਿਚ ਕਤਲਾਂ ਸਮੇਤ ਅਪਰਾਧਿਕ ਗਤੀਵਿਧੀਆਂ ਨੂੰ ਅੰਜਾਮ ਦੇਣ ਦੀ ਸਾਜ਼ਿਸ਼ ਰਚੀ ਸੀ। ਉਹਨਾਂ ਨੇ ਦਸਿਆ ਕਿ ਮੁੱਢਲੀ ਜਾਂਚ ਅਨੁਸਾਰ ਮੁਲਜ਼ਮ ਭੇਜਾ ਨੂੰ ਪੈਸਿਆਂ ਦੀ ਸਖ਼ਤ ਲੋੜ ਸੀ ਅਤੇ ਗੈਂਗਸਟਰਾਂ ਵਲੋਂ ਉਸ ਨੂੰ ਕੰਮ ਦੇਣ ਦਾ ਲਾਲਚ ਦਿਤਾ ਗਿਆ ਸੀ।
ਇਹ ਵੀ ਪੜ੍ਹੋ: ਜ਼ਮੀਨ ਦੀ ਵਿਕਰੀ ਦੌਰਾਨ ਖਜ਼ਾਨੇ ਨੂੰ ਨੁਕਸਾਨ ਪਹੁੰਚਾਉਣ ਦੇ ਦੋਸ਼ 'ਚ ਪਤੀ-ਪਤਨੀ ਗ੍ਰਿਫ਼ਤਾਰ
ਉਨ੍ਹਾਂ ਦਸਿਆ ਕਿ ਮੁਲਜ਼ਮ ਭੇਜਾ ਗੈਂਗਸਟਰ ਯਾਦਵਿੰਦਰ ਯਾਦਾ ਅਤੇ ਜਰਮਨੀ ਆਧਾਰਤ ਬਾਗੀ ਸਿੰਘ ਦੇ ਸੰਪਰਕ ਵਿਚ ਸੀ। ਉਨ੍ਹਾਂ ਅੱਗੇ ਕਿਹਾ ਕਿ ਦੋਵਾਂ ਵਿਅਕਤੀਆਂ ਦੀ ਭੂਮਿਕਾ ਦੀ ਜਾਂਚ ਕੀਤੀ ਜਾ ਰਹੀ ਹੈ। ਜ਼ਿਕਰਯੋਗ ਹੈ ਕਿ ਇਸ ਸਬੰਧੀ ਐਫ.ਆਈ.ਆਰ ਨੰ. 114 ਮਿਤੀ 04.05.2023 ਨੂੰ ਅਸਲਾ ਐਕਟ ਦੀਆਂ ਧਾਰਾਵਾਂ 25(6) ਅਤੇ 25(7) ਅਤੇ ਭਾਰਤੀ ਦੰਡਾਵਲੀ (ਆਈ.ਪੀ.ਸੀ.) ਦੀਆਂ ਧਾਰਾਵਾਂ 387 ਅਤੇ 120-ਬੀ ਤਹਿਤ ਥਾਣਾ ਸਿਟੀ ਤਰਨਤਾਰਨ ਵਿਖੇ ਕੇਸ ਦਰਜ ਕੀਤਾ ਗਿਆ ਹੈ।