ਨੌਜਵਾਨ ਨੇ ਫ਼ਾਹਾ ਲੈ ਕੇ ਕੀਤੀ ਖ਼ੁਦਕੁਸ਼ੀ, ਆਰਥਕ ਤੰਗੀ ਕਾਰਨ ਰਹਿੰਦਾ ਸੀ ਪ੍ਰੇਸ਼ਾਨ

By : KOMALJEET

Published : May 5, 2023, 3:27 pm IST
Updated : May 5, 2023, 3:41 pm IST
SHARE ARTICLE
Kulwinder Singh (file photo)
Kulwinder Singh (file photo)

ਪਿੰਡ ਖੁਡਾਲ ਕਲਾਂ ਦਾ ਰਹਿਣ ਵਾਲਾ ਸੀ ਕੁਲਵਿੰਦਰ ਸਿੰਘ 

ਮਾਨਸਾ : ਇਥੋਂ ਦੇ ਪਿੰਡ ਖੁਡਾਲ ਕਲਾਂ ਵਿਖੇ ਇਕ ਨੌਜਵਾਨ ਵਲੋਂ ਖ਼ੁਦਕੁਸ਼ੀ ਕਰਨ ਦੀ ਖ਼ਬਰ ਮਿਲੀ ਹੈ। ਮ੍ਰਿਤਕ ਦੀ ਪਛਾਣ ਕੁਲਵਿੰਦਰ ਸਿੰਘ ਵਜੋਂ ਹੋਈ ਹੈ ਜਿਸ ਦੀ ਉਮਰ ਮਹਿਜ਼ 19 ਸਾਲ ਦਸੀ ਜਾ ਰਹੀ ਹੈ।

ਇਹ ਵੀ ਪੜ੍ਹੋ:  ਸਰਕਾਰੀ ਅਧਿਕਾਰੀਆਂ ਦੀ ਅਣਗਹਿਲੀ ਕਾਰਨ ਅੱਧ ਵਿਚਾਲੇ ਲਟਕਿਆ ਆਨਲਾਈਨ ਆਰ.ਟੀ.ਆਈ. ਦਾ ਕੰਮ?

ਇਸ ਸਬੰਧੀ ਜਾਣਕਾਰੀ ਦਿੰਦਿਆਂ ਬਰੇਟਾ ਪੁਲਿਸ ਦੇ ਜਾਂਚ ਅਧਿਕਾਰੀ ਜਸਵਿੰਦਰ ਸਿੰਘ ਨੇ ਦਸਿਆ ਕਿ ਮ੍ਰਿਤਕ ਪਿਤਾ ਭੂਰਾ ਸਿੰਘ ਦੇ ਬਿਆਨਾਂ ਅਨੁਸਾਰ ਪਿਛਲੇ ਕੁਝ ਮਹੀਨੇ ਪਹਿਲਾਂ ਉਨ੍ਹਾਂ ਨੇ ਲੋਕਾਂ ਤੋਂ ਪੈਸੇ ਫੜ ਕੇ ਆਪਣੀ ਲੜਕੀ ਦਾ ਵਿਆਹ ਕੀਤਾ ਸੀ। ਉਧਰ ਲਏ ਇਹ ਪੈਸੇ ਉਹ ਅਜੇ ਤਕ ਵਾਪਸ ਨਹੀਂ ਕਰ ਸਕੇ ਸਨ।

ਭੂਰਾ ਸਿੰਘ ਨੇ ਦਸਿਆ ਕਿ ਇਸ ਗੱਲ ਨੂੰ ਲੈ ਕੇ ਮੇਰਾ ਬੇਟਾ ਕੁਲਵਿੰਦਰ ਸਿੰਘ ਦਿਮਾਗੀ ਤੌਰ 'ਤੇ ਪ੍ਰੇਸ਼ਾਨ ਰਹਿੰਦਾ ਸੀ। ਇਸੇ ਪ੍ਰੇਸ਼ਾਨੀ ਦੇ ਚੱਲਦਿਆਂ ਉਸ ਨੇ ਬੀਤੇ ਦਿਨ ਵੀਰਵਾਰ ਨੂੰ ਘਰ ਵਿਚ ਹੀ ਫ਼ਾਹਾ ਲੈ ਕੇ ਖ਼ੁਦਕੁਸ਼ੀ ਕਰ ਲਈ ਹੈ। ਮ੍ਰਿਤਕ ਅਪਣੇ ਪਿੱਛੇ ਪਿਤਾ ਅਤੇ ਇਕ ਭੈਣ ਛੱਡ ਗਿਆ ਹੈ। ਜਾਂਚ ਅਧਿਕਾਰੀ ਨੇ ਦਸਿਆ ਕਿ ਪੁਲਿਸ ਵਲੋਂ 174 ਦੀ ਕਾਰਵਾਈ ਕਰਨ ਤੋਂ ਬਾਅਦ ਲਾਸ਼ ਵਾਰਸਾਂ ਨੂੰ ਸੌਂਪ ਦਿਤੀ ਜਾਵੇਗੀ।

Location: India, Punjab

SHARE ARTICLE

ਸਪੋਕਸਮੈਨ ਸਮਾਚਾਰ ਸੇਵਾ

Advertisement

Lawrence ਦਾ ਜਿਗਰੀ ਯਾਰ ਹੀ ਬਣਿਆ ਜਾਨੀ ਦੁਸ਼ਮਣ, ਦਿੱਤੀ ਧਮਕੀ.....

22 Nov 2025 3:01 PM

ਸੁਖਦੇਵ ਸਿੰਘ ਭੁੱਚੋ ਵਾਲੇ ਬਾਰੇ ਸਨਸਨੀਖੇਜ ਖੁਲਾਸੇ

21 Nov 2025 2:57 PM

Anmol Bishnoi Brother: ਹੁਣ ਗੈਂਗਸਟਰਾਂ ਨੂੰ ਪਈ ਆਪਣੀ ਜਾਨ ਦੀ ਫਿਕਰ, ਅਨਮੋਲ ਦੇ ਭਰਾ ਨੇ ਕੈਮਰੇ ਅੱਗੇ ਲਗਾਈ ਗੁਹਾਰ

20 Nov 2025 8:49 AM

ਹਾਈਕੋਰਟ ਨੇ ਰਾਜਾ ਵੜਿੰਗ ਦੇ ਮਾਮਲੇ 'ਚ SC ਕਮਿਸ਼ਨ ਨੂੰ ਪਾਈ ਝਾੜ ਕੇਸ ਤੋਂ ਦੂਰ ਰਹਿਣ ਦੀ ਦਿੱਤੀ ਸਲਾਹ, ਨਹੀਂ ਤਾਂ...

21 Nov 2025 2:56 PM

Anmol Bishnoi ਦੇ ਭਾਰਤ ਆਉਣ ਨਾਲ Moosewala ਕਤਲ ਕੇਸ 'ਚ ਇਨਸਾਫ਼ ਦੀ ਵਧੀ ਆਸ ?

20 Nov 2025 8:48 AM
Advertisement