ਅਸੀਂ ਭ੍ਰਿਸ਼ਟਾਚਾਰ ਅਤੇ ਮਾਫ਼ੀਆ ਦਾ ਖਾਤਮਾ ਕੀਤਾ, ਪਿਛਲੀਆਂ ਸਰਕਾਰਾਂ ਇਨ੍ਹਾਂ ਦੀ ਸਰਪ੍ਰਸਤੀ ਕਰਦੀਆਂ ਸਨ - ਮਾਨ
Published : May 5, 2023, 8:41 pm IST
Updated : May 5, 2023, 8:41 pm IST
SHARE ARTICLE
CM Bhagwant Singh Mann
CM Bhagwant Singh Mann

ਸਾਡੀ ਸਰਕਾਰ ਪੰਜਾਬ ਦੇ ਸਰਕਾਰੀ ਸਕੂਲਾਂ-ਹਸਪਤਾਲਾਂ ਨੂੰ ਠੀਕ ਕਰ ਰਹੀ ਹੈ, ਪਿਛਲੀਆਂ ਸਰਕਾਰਾਂ 'ਚ ਸਕੂਲਾਂ-ਹਸਪਤਾਲਾਂ ਦਾ ਬਹੁਤ ਮਾੜਾ ਹਾਲ ਸੀ-ਮਾਨ

ਕਿਹਾ - ਸੁਸ਼ੀਲ ਰਿੰਕੂ ਨੂੰ ਜਿਤਾ ਕੇ ਸਾਡਾ ਹੌਂਸਲਾ ਵਧਾਓ, ਅਸੀਂ ਪੰਜਾਬ ਦੇ ਵਿਕਾਸ ਲਈ ਹੋਰ ਮਿਹਨਤ ਕਰਾਂਗੇ

ਸੀਐੱਮ ਮਾਨ ਨੇ 'ਆਪ' ਉਮੀਦਵਾਰ ਸੁਸ਼ੀਲ ਰਿੰਕੂ ਦੇ ਹੱਕ 'ਚ ਹਲਕਾ ਨਕੋਦਰ ਦੇ ਵੱਖ-ਵੱਖ ਇਲਾਕਿਆਂ 'ਚ ਕੀਤੇ ਰੋਡ ਸ਼ੋਅ

ਜਲੰਧਰ -  ਮੁੱਖ ਮੰਤਰੀ ਭਗਵੰਤ ਮਾਨ ਨੇ ਸ਼ੁੱਕਰਵਾਰ ਨੂੰ ਜਲੰਧਰ ਲੋਕ ਸਭਾ ਜ਼ਿਮਨੀ ਚੋਣ 'ਚ ਆਮ ਆਦਮੀ ਪਾਰਟੀ ਦੇ ਉਮੀਦਵਾਰ ਸੁਸ਼ੀਲ ਕੁਮਾਰ ਰਿੰਕੂ ਦੇ ਹੱਕ 'ਚ ਹਲਕਾ ਨਕੋਦਰ ਦੇ ਵੱਖ-ਵੱਖ ਇਲਾਕਿਆਂ 'ਚ ਰੋਡ ਸ਼ੋਅ ਕੀਤਾ ਅਤੇ ਲੋਕਾਂ ਨੂੰ 'ਆਪ' ਉਮੀਦਵਾਰ ਨੂੰ ਜਿਤਾਉਣ ਦੀ ਅਪੀਲ ਕੀਤੀ। ਨਕੋਦਰ ਵਿੱਚ ਮੁੱਖ ਮੰਤਰੀ ਨੇ ਬਿਲਗਾ ਤੋਂ ਨੂਰਮਹਿਲ ਤੱਕ ਰੋਡ ਸ਼ੋਅ ਕੀਤਾ। ਰੋਡ ਸ਼ੋਅ ਦੌਰਾਨ ਮੁੱਖ ਮੰਤਰੀ ਮਾਨ ਨੇ ਕਈ ਥਾਵਾਂ 'ਤੇ ਭੀੜ ਨੂੰ ਸੰਬੋਧਨ ਕਰਦਿਆਂ ਕਿਹਾ ਕਿ ਪੰਜਾਬ 'ਚ ਅਸੀਂ ਸਰਕਾਰ ਬਣਨ ਤੋਂ ਬਾਅਦ ਸਭ ਤੋਂ ਪਹਿਲਾਂ ਸਰਕਾਰੀ ਹਸਪਤਾਲਾਂ ਅਤੇ ਸਰਕਾਰੀ ਸਕੂਲਾਂ ਨੂੰ ਸੁਧਾਰਨਾ ਸ਼ੁਰੂ ਕੀਤਾ। ਹੁਣ ਪੰਜਾਬ ਵਿੱਚ ਦਿੱਲੀ ਵਰਗੇ ਵਿਸ਼ਵ ਪੱਧਰੀ ਸਕੂਲ ਬਣ ਰਹੇ ਹਨ। ਆਉਣ ਵਾਲੇ ਦਿਨਾਂ ਵਿੱਚ ਬਹੁਤ ਸਾਰੇ ਸਕੂਲ ਆਫ਼ ਐਮੀਨੈਂਸ ਤਿਆਰ ਕੀਤੇ ਜਾਣਗੇ।

ਸਿੱਖਿਆ ਦੀ ਤਰ੍ਹਾਂ ਸਾਡੀ ਸਰਕਾਰ ਨੇ ਪੰਜਾਬ ਵਿੱਚ ਸਿਹਤ ਕ੍ਰਾਂਤੀ ਦੀ ਵੀ ਸ਼ੁਰੂਆਤ ਕੀਤੀ ਹੈ। ਅਸੀਂ ਸਰਕਾਰ ਆਉਣ ਦੇ ਸਿਰਫ਼ ਇੱਕ ਸਾਲ ਵਿੱਚ ਹੀ ਪੰਜਾਬ ਵਿੱਚ 500 ਤੋਂ ਵੱਧ ਮੁਹੱਲਾ ਕਲੀਨਿਕ ਬਣਾਏ ਹਨ। ਅੱਜ 80 ਹੋਰ ਮੁਹੱਲਾ ਕਲੀਨਿਕਾਂ ਦਾ ਉਦਘਾਟਨ ਕੀਤਾ ਗਿਆ। ਹੁਣ ਪੰਜਾਬ ਵਿੱਚ ਕੁੱਲ 580 ਮੁਹੱਲਾ ਕਲੀਨਿਕ ਹਨ। ਇਨ੍ਹਾਂ ਮੁਹੱਲਾ ਕਲੀਨਿਕਾਂ ਵਿੱਚ 20 ਲੱਖ ਤੋਂ ਵੱਧ ਲੋਕਾਂ ਦਾ ਮੁਫ਼ਤ ਇਲਾਜ ਕੀਤਾ ਗਿਆ ਹੈ ਅਤੇ 5 ਲੱਖ ਤੋਂ ਵੱਧ ਲੋਕਾਂ ਦੀ ਮੁਫ਼ਤ ਜਾਂਚ ਕੀਤੀ ਜਾ ਚੁੱਕੀ ਹੈ।

CM Bhagwant Singh Mann CM Bhagwant Singh Mann

ਰੁਜ਼ਗਾਰ ਦੇ ਮੁੱਦੇ 'ਤੇ ਮੁੱਖ ਮੰਤਰੀ ਨੇ ਕਿਹਾ ਕਿ ਅਸੀਂ ਸਿਰਫ਼ ਇੱਕ ਸਾਲ ਵਿੱਚ ਪੰਜਾਬ ਦੇ 28000 ਤੋਂ ਵੱਧ ਨੌਜਵਾਨਾਂ ਨੂੰ ਸਰਕਾਰੀ ਨੌਕਰੀਆਂ ਦਿੱਤੀਆਂ ਹਨ। ਮੁੱਖ ਮੰਤਰੀ ਦੇ ਸਹੁੰ ਚੁੱਕਣ ਤੋਂ ਬਾਅਦ ਅਸੀਂ ਪਹਿਲੀ ਕੈਬਨਿਟ ਮੀਟਿੰਗ ਵਿੱਚ ਹੀ 25000 ਸਰਕਾਰੀ ਨੌਕਰੀਆਂ ਕੱਢਣ ਦਾ ਐਲਾਨ ਕੀਤਾ ਸੀ। ਆਉਣ ਵਾਲੇ ਦਿਨਾਂ ਵਿੱਚ ਪੰਜਾਬ ਦੇ ਨੌਜਵਾਨਾਂ ਦੇ ਭਵਿੱਖ ਲਈ ਹੋਰ ਵੀ ਵੱਡੀ ਗਿਣਤੀ ਵਿੱਚ ਸਰਕਾਰੀ ਨੌਕਰੀਆਂ ਦੀਆਂ ਅਸਾਮੀਆਂ ਜਾਰੀ ਕੀਤੀਆਂ ਜਾਣਗੀਆਂ।

ਮੁੱਖ ਮੰਤਰੀ ਨੇ ਕਿਹਾ ਕਿ ਸਾਡੀ ਸਰਕਾਰ ਨੇ ਪੰਜਾਬ ਵਿੱਚੋਂ ਭ੍ਰਿਸ਼ਟਾਚਾਰ ਅਤੇ ਮਾਫੀਆ ਦਾ ਪੂਰੀ ਤਰ੍ਹਾਂ ਸਫਾਇਆ ਕਰ ਦਿੱਤਾ ਹੈ। ਪਿਛਲੇ ਇੱਕ ਸਾਲ ਵਿੱਚ ਅਸੀਂ ਸੈਂਕੜੇ ਭ੍ਰਿਸ਼ਟ ਅਫ਼ਸਰਾਂ, ਮੁਲਾਜ਼ਮਾਂ ਅਤੇ ਆਗੂਆਂ ਖ਼ਿਲਾਫ਼ ਕਾਰਵਾਈ ਕਰਕੇ ਉਨ੍ਹਾਂ ਨੂੰ ਜੇਲ੍ਹ ਭੇਜਿਆ ਹੈ। ਪਿਛਲੀਆਂ ਸਰਕਾਰਾਂ ਦੌਰਾਨ ਪੰਜਾਬ ਵਿੱਚ ਲੈਂਡ ਮਾਫੀਆ, ਰੇਤ ਮਾਫੀਆ, ਕੇਵਲ ਮਾਫੀਆ ਅਤੇ ਡਰੱਗ ਮਾਫੀਆ ਦਾ ਬੋਲਬਾਲਾ ਰਿਹਾ ਕਿਉਂਕਿ ਸੱਤਾ ਵਿੱਚ ਬੈਠੇ ਲੋਕਾਂ ਨੇ ਇਹਨਾਂ ਦੀ ਸਰਪ੍ਰਸਤੀ ਕੀਤੀ ਸੀ। ਅਸੀਂ ਪੰਜਾਬ ਵਿੱਚੋਂ ਹਰ ਤਰ੍ਹਾਂ ਦੇ ਮਾਫੀਆ ਨੂੰ ਖਤਮ ਕਰਕੇ ਪਾਰਦਰਸ਼ੀ ਸ਼ਾਸਨ ਸਥਾਪਿਤ ਕੀਤਾ ਹੈ।

CM Bhagwant Singh Mann CM Bhagwant Singh Mann

ਮੁੱਖ ਮੰਤਰੀ ਨੇ ਜਲੰਧਰ ਦੇ ਲੋਕਾਂ ਨੂੰ ‘ਆਪ’ ਉਮੀਦਵਾਰ ਨੂੰ ਜਿਤਾਉਣ ਦੀ ਅਪੀਲ ਕਰਦਿਆਂ ਕਿਹਾ ਕਿ ਇਸ ਚੋਣ ਨਾਲ ਭਾਜਪਾ ਅਤੇ ਕਾਂਗਰਸ ਨੂੰ ਕੋਈ ਫਰਕ ਨਹੀਂ ਪੈਣ ਵਾਲਾ। ਪਰ ਸੁਸ਼ੀਲ ਰਿੰਕੂ ਦੀ ਜਿੱਤ ਸਾਡੇ ਹੌਂਸਲੇ ਬੁਲੰਦ ਕਰੇਗੀ, ਜਿਸ ਤੋਂ ਬਾਅਦ ਅਸੀਂ ਹੋਰ ਮਿਹਨਤ ਅਤੇ ਲਗਨ ਨਾਲ ਪੰਜਾਬ ਦੇ ਲੋਕਾਂ ਲਈ ਕੰਮ ਕਰਾਂਗੇ।

SHARE ARTICLE

ਸਪੋਕਸਮੈਨ ਸਮਾਚਾਰ ਸੇਵਾ

Advertisement

AAP ਉਮੀਦਵਾਰ Pawan Tinu ਨੂੰ ਅੱਜ ਵੀ ਲੱਗਦਾ ਹੈ Akali Dal ਚੰਗਾ ! 'ਚਰਨਜੀਤ ਚੰਨੀ ਨੇ ਡੇਰਾ ਬੱਲਾਂ ਨੂੰ ਨਕਲੀ ਚੈੱਕ

13 May 2024 9:15 AM

Pakistan 'ਚ ਸੁਲਗੀ ਬਗਾਵਤ ਦੀ ਅੱਗ, ਲੋਕਾਂ ਨੇ ਲਹਿਰਾਇਆ ਭਾਰਤੀ ਤਿਰੰਗਾ, ਪੁਲਿਸ ਨੂੰ ਘੇਰ-ਘੇਰ ਕੁੱਟ ਰਹੇ

12 May 2024 5:06 PM

Channi ਤੇ Bibi Jagir Kaur ਦੀ ਮੁਲਾਕਾਤ ਨੂੰ ਕਿਸ ਨੇ ਦਿੱਤੀ ਗਲਤ ਰੰਗਤ? ਤਿੱਤਲੀਆਂ ਵਰਗੇ ਲੀਡਰਾਂ ਦੀ ਫਿਸਲੀ ਜ਼ੁਬਾਨ

12 May 2024 4:25 PM

ਜਲੰਧਰ ਸ਼ਹਿਰ, ਚੰਨੀ ਦੀ ਲਹਿਰ, ਆਪ-ਕਾਂਗਰਸ ਦਾ ਫਿਕਸ ਮੈਚ ? 111 ਕੰਮ ਕਰਕੇ 2 ਸੀਟਾਂ ਤੋਂ ਹਾਰੇ ਚੰਨੀ ਨੂੰ ਜਲੰਧਰ

12 May 2024 4:11 PM

SPEED BULLETIN | ਦਿਨ ਭਰ ਦੀਆਂ ਅਹਿਮ ਖ਼ਬਰਾਂ ਜਾਣੋ ਕੀ ਕੁੱਝ ਹੋਇਆ ਖਾਸ | Rozana Spokesman

12 May 2024 4:06 PM
Advertisement