Kapurthala News : ਸੈਰ ਕਰ ਰਹੇ ਪਤੀ-ਪਤਨੀ ਨੂੰ ਬਾਈਕ ਸਵਾਰ ਨੇ ਮਾਰੀ ਟੱਕਰ, ਪਤੀ ਦੀ ਮੌਤ, ਮਹਿਲਾ ਤੇ ਬਾਈਕ ਸਵਾਰ ਜ਼ਖਮੀ
Published : May 5, 2024, 10:10 pm IST
Updated : May 5, 2024, 10:10 pm IST
SHARE ARTICLE
Road Accident
Road Accident

ਇਲਾਜ ਦੌਰਾਨ ਭਰਾ ਦੀ ਹੋਈ ਮੌਤ

 Kapurthala News : ਕਪੂਰਥਲਾ ਦੀ ਫਗਵਾੜਾ ਸਬ ਡਵੀਜ਼ਨ ਦੇ ਮੁਹੱਲਾ ਸੁਖਚੈਨ ਨਗਰ 'ਚ ਇੱਕ ਬਾਈਕ ਸਵਾਰ ਨੇ ਸੈਰ ਕਰ ਰਹੇ ਪਤੀ-ਪਤਨੀ ਨੂੰ ਟੱਕਰ ਮਾਰ ਦਿੱਤੀ ਹੈ। ਇਸ ਹਾਦਸੇ ਵਿੱਚ ਪਤੀ ਦੀ ਮੌਤ ਹੋ ਗਈ ਹੈ, ਜਦਕਿ ਬਾਈਕ ਸਵਾਰ ਸਮੇਤ 2 ਲੋਕ ਜ਼ਖਮੀ ਹੋ ਗਏ ਹਨ।

ਪ੍ਰਾਪਤ ਜਾਣਕਾਰੀ ਅਨੁਸਾਰ ਗੁਲਜ਼ਾਰ ਸਿੰਘ ਪੁੱਤਰ ਭਗਤ ਸਿੰਘ ਵਾਸੀ ਮੁਹੱਲਾ ਸੁਖਚੈਨ ਨਗਰ ਨੇ ਦੱਸਿਆ ਕਿ ਰਾਤ ਦੇ ਸਮੇਂ ਜਦੋਂ ਉਹ ਅਤੇ ਉਸ ਦਾ ਭਰਾ ਗੁਰਦੇਵ ਸਿੰਘ ਅਤੇ ਭਰਜਾਈ ਤਰਸੇਮ ਕੌਰ ਸੈਰ ਕਰ ਰਹੇ ਸੀ ਤਾਂ ਇੱਕ ਤੇਜ਼ ਰਫ਼ਤਾਰ ਮੋਟਰਸਾਈਕਲ ਨੇ ਉਸ ਦੇ ਭਰਾ ਅਤੇ ਭਰਜਾਈ ਨੂੰ ਟੱਕਰ ਮਾਰ ਦਿੱਤੀ। ਜਿਸ 'ਚ ਬਾਈਕ ਸਵਾਰ ਦੇ ਨਾਲ-ਨਾਲ ਭਰਾ ਅਤੇ ਭਰਜਾਈ ਵੀ ਜ਼ਖਮੀ ਹੋ ਗਏ।

ਇਲਾਜ ਦੌਰਾਨ ਭਰਾ ਦੀ ਹੋਈ ਮੌਤ 

ਉਸ ਨੇ ਦੱਸਿਆ ਕਿ ਉਸ ਨੇ ਸਭ ਤੋਂ ਪਹਿਲਾਂ ਆਪਣੇ ਭਰਾ ਅਤੇ ਭਰਜਾਈ ਨੂੰ ਫਗਵਾੜਾ ਦੇ ਇੱਕ ਨਿੱਜੀ ਹਸਪਤਾਲ ਵਿੱਚ ਦਾਖਲ ਕਰਵਾਇਆ। ਜਿੱਥੋਂ ਉਸ ਦੇ ਭਰਾ ਦੀ ਗੰਭੀਰ ਹਾਲਤ ਨੂੰ ਦੇਖਦਿਆਂ ਉਸ ਨੂੰ ਡੀਐਮਸੀ ਲੁਧਿਆਣਾ ਰੈਫਰ ਕਰ ਦਿੱਤਾ ਗਿਆ। ਉਥੇ ਡਾਕਟਰਾਂ ਨੇ ਉਸ ਦੇ ਭਰਾ ਨੂੰ ਮ੍ਰਿਤਕ ਐਲਾਨ ਦਿੱਤਾ।

ਗੁਲਜ਼ਾਰ ਸਿੰਘ ਅਨੁਸਾਰ ਉਸਦੇ ਭਰਾ ਅਤੇ ਭਰਜਾਈ ਨੂੰ ਟੱਕਰ ਮਾਰਨ ਵਾਲੇ ਬਾਈਕ ਸਵਾਰ ਦੀ ਪਛਾਣ ਜਸਕਰਨ ਉਰਫ ਜੱਸੀ ਪੁੱਤਰ ਤਰਸੇਮ ਲਾਲ ਵਾਸੀ ਨਿਊ ਸੁਖਚੈਨ ਨਗਰ ਵਜੋਂ ਹੋਈ ਹੈ। ਜੋ ਕਿ ਜ਼ਖਮੀ ਹਾਲਤ ਵਿੱਚ ਫਗਵਾੜਾ ਦੇ ਇੱਕ ਨਿੱਜੀ ਹਸਪਤਾਲ ਵਿੱਚ ਜ਼ੇਰੇ ਇਲਾਜ ਹੈ। ਏਐਸਆਈ ਬੂਟਾਰਾਮ ਅਨੁਸਾਰ ਮੋਟਰਸਾਈਕਲ ਸਵਾਰ ਜਸਕਰਨ ਖ਼ਿਲਾਫ਼ ਵੱਖ-ਵੱਖ ਧਾਰਾਵਾਂ ਤਹਿਤ ਕੇਸ ਦਰਜ ਕਰ ਲਿਆ ਗਿਆ ਹੈ।

Location: India, Punjab, Kapurthala

SHARE ARTICLE

ਸਪੋਕਸਮੈਨ ਸਮਾਚਾਰ ਸੇਵਾ

Advertisement

ਸਰਕਾਰ ਦੀ ਸ਼ਹਿ ‘ਤੇ ਵਿੱਕ ਰਿਹਾ ਨਸ਼ਾ, ਨਸ਼ੇ ਦੇ ਮੁੱਦੇ ‘ਤੇ ਪੰਜਾਬ ਸਰਕਾਰ ਦਾ ਹਰਿਆਣਾ ‘ਤੇ ਵੱਡਾ ਇਲਜ਼ਾਮ

25 Feb 2026 2:12 PM

'ਮੈਂ ਹੈਰਾਨ ਹਾਂ, Chandigarh ਦੇ ਸੈਕਟਰ 32 Hospital ਦਾ ਸਾਢੇ 500 ਕਰੋੜ ਦਾ ਬਜਟ, ਪਰ ਸੁਵਿਧਾਵਾਂ ਬਿਲਕੁਲ ਜ਼ੀਰੋ'

25 Feb 2026 2:11 PM

ਮੁੱਖ ਮੰਤਰੀ ਭਗਵੰਤ ਮਾਨ ਦਾ ਵੱਡਾ ਐਲਾਨ, 8 ਮਾਰਚ ਨੂੰ ਪੇਸ਼ ਹੋਵੇਗਾ ਪੰਜਾਬ ਦਾ ਬਜਟ

23 Feb 2026 3:02 PM

ਟੈਰਿਫ਼ 'ਚ ਬਦਲਾਅ ਕਾਰਨ ਭਾਰਤ-ਅਮਰੀਕਾ ਵਪਾਰ ਸਮਝੌਤੇ ਦੀ ਮੀਟਿੰਗ ਟਲੀ

23 Feb 2026 3:01 PM

'ਸਿੱਖਿਆ ਕੋਈ ਤਰਸ ਦੀ ਭਾਵਨਾ ਨਹੀਂ, ਇਹ ਹਰ ਇੱਕ ਇਨਸਾਨ ਦਾ ਹੱਕ ਹੈ'

22 Feb 2026 1:38 PM
Advertisement