Abohar News : ਅਬੋਹਰ ’ਚ ਤੇਜ਼ ਰਫ਼ਤਾਰ ਕਾਰ ਨੇ ਮੋਟਰਸਾਈਕਲ ਨੂੰ ਮਾਰੀ ਟੱਕਰ, ਪੰਡਿਤ ਸਮੇਤ 2 ਦੀ ਮੌਤ

By : BALJINDERK

Published : May 5, 2024, 4:10 pm IST
Updated : May 5, 2024, 4:10 pm IST
SHARE ARTICLE
ਹਾਦਸਾ ਗ੍ਰਸਤ ਕਾਰ
ਹਾਦਸਾ ਗ੍ਰਸਤ ਕਾਰ

Abohar News : ਨਵੇਂ ਮਕਾਨ ਦੀ ਉਸਾਰੀ ਦਾ ਕੰਮ ਸ਼ੁਰੂ ਕਰਵਾਉਣ ਲਈ ਗਿਆ ਸੀ ਪੰਡਿਤ 

Abohar News : ਅਬੋਹਰ - ਅਬੋਹਰ ਸਬ-ਡਵੀਜ਼ਨ ਦੇ ਪਿੰਡ ਕਿੱਲਿਆਂਵਾਲੀ ਦੇ ਰਹਿਣ ਵਾਲੇ ਪੰਡਿਤ ਸਮੇਤ ਦੋ ਵਿਅਕਤੀਆਂ ਦੀ ਸੜਕ ਹਾਦਸੇ 'ਚ ਮੌਤ ਹੋ ਗਈ। ਘਟਨਾ ਦੀ ਸੂਚਨਾ ਮਿਲਦੇ ਹੀ ਥਾਣਾ ਸਦਰ ਦੀ ਪੁਲਿਸ ਨੇ ਮੌਕੇ 'ਤੇ ਪਹੁੰਚ ਕੇ ਜਾਂਚ ਸ਼ੁਰੂ ਕਰ ਦਿੱਤੀ ਹੈ। ਦੋਵਾਂ ਮ੍ਰਿਤਕਾਂ ਦੀਆਂ ਲਾਸ਼ਾਂ ਨੂੰ ਪੋਸਟਮਾਰਟਮ ਲਈ ਸਰਕਾਰੀ ਹਸਪਤਾਲ 'ਚ ਰਖਵਾਇਆ ਗਿਆ ਹੈ। ਇਨ੍ਹਾਂ ਦੀ ਪਛਾਣ ਰਮੇਸ਼ ਸ਼ਰਮਾ ਵਾਸੀ ਪਿੰਡ ਕਿੱਲਿਆਂਵਾਲੀ ਅਤੇ ਜਗਨੰਦਨ ਪੁੱਤਰ ਦਲ ਸਿੰਘ ਵਾਸੀ ਪਿੰਡ ਫੁੱਲੂਖੇੜਾ ਵਜੋਂ ਹੋਈ ਹੈ।

ਇਹ ਵੀ ਪੜੋ:Wrestler Bajrang Punia : ਪਹਿਲਵਾਨ ਬਜਰੰਗ ਪੂਨੀਆ ਨੂੰ ਵੱਡਾ ਝਟਕਾ, ਰਾਸ਼ਟਰੀ ਡੋਪਿੰਗ ਰੋਕੂ ਏਜੰਸੀ ਨੇ ਅਸਥਾਈ ਤੌਰ ‘ਤੇ ਕੀਤਾ ਮੁਅੱਤਲ 

ਪੁਲਿਸ ਨੇ ਸ਼ਨਾਖਤੀ ਕਾਰਡ ਦੇ ਆਧਾਰ ’ਤੇ ਪਛਾਣ ਕੀਤੀ। ਪਵਨ ਕੁਮਾਰ ਨੇ ਸਰਕਾਰੀ ਹਸਪਤਾਲ ਪਹੁੰਚ ਕੇ ਉਸ ਦੇ ਪਿਤਾ ਦੀ ਪਛਾਣ ਕੀਤੀ। ਇਸ ਘਟਨਾ ਤੋਂ ਬਾਅਦ ਪਿੰਡ ਕਿੱਲਿਆਂਵਾਲੀ ਤੇ ਫੁੱਲੂਖੇੜਾ 'ਚ ਸੋਗ ਦੀ ਲਹਿਰ ਦੌੜ ਗਈ। ਪੁਲਿਸ ਨੇ ਦੋਵੇਂ ਲਾਸ਼ਾਂ ਨੂੰ ਪੋਸਟਮਾਰਟਮ ਲਈ ਮੋਰਚਰੀ 'ਚ ਰਖਵਾ ਕੇ ਮਾਮਲੇ ਦੀ ਜਾਂਚ ਸ਼ੁਰੂ ਕਰ ਦਿੱਤੀ ਹੈ।

ਇਹ ਵੀ ਪੜੋ:Hoshiarpur Murder : ਹੁਸ਼ਿਆਰਪੁਰ ’ਚ ਕਿਸਾਨ ਦਾ ਤੇਜ਼ਧਾਰ ਹਥਿਆਰਾਂ ਨਾਲ ਕਤਲ  

ਜਾਣਕਾਰੀ ਅਨੁਸਾਰ ਪਵਨ ਕੁਮਾਰ ਪੁੱਤਰ ਰਮੇਸ਼ ਸ਼ਰਮਾ ਵਾਸੀ ਪਿੰਡ ਕਿੱਲਿਆਂਵਾਲੀ ਪੰਡਿਤ ਵਜੋਂ ਕੰਮ ਕਰਦਾ ਹੈ। ਉਸ ਨੇ ਦੱਸਿਆ ਕਿ ਉਸ ਦੇ ਪਿਤਾ ਰਮੇਸ਼ ਸ਼ਰਮਾ ਸਵੇਰੇ 8 ਵਜੇ ਸਕੂਟਰ 'ਤੇ ਘਰੋਂ ਨਿਕਲੇ ਸੀ। ਰਾਤ ਕਰੀਬ 10 ਵਜੇ ਉਨ੍ਹਾਂ ਨੂੰ ਇਸ ਘਟਨਾ ਦੀ ਜਾਣਕਾਰੀ ਸਰਕਾਰੀ ਹਸਪਤਾਲ ਪਹੁੰਚੇ ਮ੍ਰਿਤਕ ਜਗਨੰਦਨ ਪੱਪੀ ਦੇ ਪੁੱਤਰ ਰੁਪਿੰਦਰ ਨੇ ਦਿੱਤੀ। ਉਸ ਨੇ ਦੱਸਿਆ ਕਿ ਉਹ ਆਪਣੇ ਨਵੇਂ ਮਕਾਨ ਦੀ ਉਸਾਰੀ ਦਾ ਕੰਮ ਸ਼ੁਰੂ ਕਰਵਾਉਣ ਲਈ ਉਸ ਦੇ ਪਿਤਾ ਪੰਡਿਤ ਰਮੇਸ਼ ਸ਼ਰਮਾ ਨੂੰ ਲੈ ਗਿਆ ਸੀ। ਵਾਸਤੂ ਸ਼ਾਸਤਰ ਅਨੁਸਾਰ ਨੀਂਹ ਪੱਥਰ ਰੱਖਿਆ ਗਿਆ। ਜਦੋਂ ਰਮੇਸ਼ ਸ਼ਰਮਾ ਤੇ ਜਗਨੰਦਨ ਪੱਪੀ ਸੀਤੋ ਰੋਡ 'ਤੇ ਰੇਵਨਵੁੱਡ ਇੰਟਰਨੈਸ਼ਨਲ ਸਕੂਲ ਸਾਹਮਣੇ ਪਹੁੰਚੇ ਤਾਂ ਸਾਹਮਣਿਓਂ ਆ ਰਹੀ ਇਕ ਤੇਜ਼ ਰਫ਼ਤਾਰ ਕਾਰ ਨੇ ਮੋਟਰਸਾਈਕਲ ਨੂੰ ਜ਼ੋਰਦਾਰ ਟੱਕਰ ਮਾਰ ਦਿੱਤੀ ਜਿਸ ਕਾਰਨ ਉਹ ਦੋਵੇਂ ਬੁਰੀ ਤਰ੍ਹਾਂ ਜ਼ਖ਼ਮੀ ਹੋ ਗਏ। ਘਟਨਾ ਦੀ ਸੂਚਨਾ ਮਿਲਦੇ ਹੀ ਰੋਡ ਸੇਫਟੀ ਫੋਰਸ ਦੇ ਏਐਸਆਈ ਕਾਂਸ਼ੀ ਰਾਮ ਨੇ ਦੋਵਾਂ ਨੂੰ ਇਲਾਜ ਲਈ ਸਰਕਾਰੀ ਹਸਪਤਾਲ ਪਹੁੰਚਾਇਆ। ਜਿੱਥੇ ਡਾਕਟਰਾਂ ਨੇ ਦੋਵਾਂ ਨੂੰ ਮ੍ਰਿਤਕ ਐਲਾਨ ਦਿੱਤਾ।

ਇਹ ਵੀ ਪੜੋ:Crime News : ਮੋਬਾਇਲ ਫੋਨ ਚਲਾਉਣ ’ਤੇ ਝਿੜਕਿਆ ਤਾਂ ਛੋਟੀ ਭੈਣ ਨੇ ਵੱਡੇ ਭਰਾ ਦਾ ਕੁਹਾੜੀ ਨਾਲ ਵੱਢਿਆ ਗਲਾ 

ਪੁਲਿਸ ਨੇ ਸ਼ਨਾਖਤੀ ਕਾਰਡ ਦੇ ਆਧਾਰ ’ਤੇ ਪਛਾਣ ਕੀਤੀ। ਪਵਨ ਕੁਮਾਰ ਨੇ ਸਰਕਾਰੀ ਹਸਪਤਾਲ ਪਹੁੰਚ ਕੇ ਉਸ ਦੇ ਪਿਤਾ ਦੀ ਪਛਾਣ ਕੀਤੀ। ਇਸ ਘਟਨਾ ਤੋਂ ਬਾਅਦ ਪਿੰਡ ਕਿੱਲਿਆਂਵਾਲੀ ਤੇ ਫੁੱਲੂਖੇੜਾ 'ਚ ਸੋਗ ਦੀ ਲਹਿਰ ਦੌੜ ਗਈ। ਪੁਲਿਸ ਨੇ ਦੋਵੇਂ ਲਾਸ਼ਾਂ ਨੂੰ ਪੋਸਟਮਾਰਟਮ ਲਈ ਮੋਰਚਰੀ 'ਚ ਰਖਵਾ ਕੇ ਮਾਮਲੇ ਦੀ ਜਾਂਚ ਸ਼ੁਰੂ ਕਰ ਦਿੱਤੀ ਹੈ।

(For more news apart from Car hit motorcycle in Abohar, 2 including Pandit died News in Punjabi, stay tuned to Rozana Spokesman)

Location: India, Punjab, Fazilka

SHARE ARTICLE

ਸਪੋਕਸਮੈਨ ਸਮਾਚਾਰ ਸੇਵਾ

Advertisement

ਸਰਕਾਰ ਦੀ ਸ਼ਹਿ ‘ਤੇ ਵਿੱਕ ਰਿਹਾ ਨਸ਼ਾ, ਨਸ਼ੇ ਦੇ ਮੁੱਦੇ ‘ਤੇ ਪੰਜਾਬ ਸਰਕਾਰ ਦਾ ਹਰਿਆਣਾ ‘ਤੇ ਵੱਡਾ ਇਲਜ਼ਾਮ

25 Feb 2026 2:12 PM

'ਮੈਂ ਹੈਰਾਨ ਹਾਂ, Chandigarh ਦੇ ਸੈਕਟਰ 32 Hospital ਦਾ ਸਾਢੇ 500 ਕਰੋੜ ਦਾ ਬਜਟ, ਪਰ ਸੁਵਿਧਾਵਾਂ ਬਿਲਕੁਲ ਜ਼ੀਰੋ'

25 Feb 2026 2:11 PM

ਮੁੱਖ ਮੰਤਰੀ ਭਗਵੰਤ ਮਾਨ ਦਾ ਵੱਡਾ ਐਲਾਨ, 8 ਮਾਰਚ ਨੂੰ ਪੇਸ਼ ਹੋਵੇਗਾ ਪੰਜਾਬ ਦਾ ਬਜਟ

23 Feb 2026 3:02 PM

ਟੈਰਿਫ਼ 'ਚ ਬਦਲਾਅ ਕਾਰਨ ਭਾਰਤ-ਅਮਰੀਕਾ ਵਪਾਰ ਸਮਝੌਤੇ ਦੀ ਮੀਟਿੰਗ ਟਲੀ

23 Feb 2026 3:01 PM

'ਸਿੱਖਿਆ ਕੋਈ ਤਰਸ ਦੀ ਭਾਵਨਾ ਨਹੀਂ, ਇਹ ਹਰ ਇੱਕ ਇਨਸਾਨ ਦਾ ਹੱਕ ਹੈ'

22 Feb 2026 1:38 PM
Advertisement