Hoshiarpur News : ਧਾਰਮਿਕ ਸਥਾਨ 'ਤੇ ਮੱਥਾ ਟੇਕ ਕੇ ਵਾਪਸ ਪਰਤ ਰਹੇ ਪਰਿਵਾਰ ਨਾਲ ਵਾਪਰਿਆ ਭਿਆਨਕ ਹਾਦਸਾ ,2 ਦੀ ਮੌਤ ਅਤੇ 2 ਦੀ ਹਾਲਤ ਗੰਭੀਰ
Published : May 5, 2024, 9:58 pm IST
Updated : May 5, 2024, 9:58 pm IST
SHARE ARTICLE
Road Accident
Road Accident

ਬੱਚਿਆਂ ਸਮੇਤ 6 ਲੋਕ ਸੀ ਕਾਰ 'ਚ ਸਵਾਰ

Hoshiarpur News : ਹੁਸ਼ਿਆਰਪੁਰ ਦੇ ਮੁਕੇਰੀਆ ਨੇੜੇ ਮੁਕੇਰੀਆ-ਹਾਜੀਪੁਰ ਮੁੱਖ ਮਾਰਗ 'ਤੇ ਇਕ ਕਾਰ ਬੇਕਾਬੂ ਹੋ ਕੇ ਦਰੱਖਤ ਨਾਲ ਟਕਰਾ ਗਈ। ਇਸ ਹਾਦਸੇ ਵਿੱਚ 2 ਜਾਣਿਆ ਦੀ ਮੌਤ ਹੋ ਗਈ। ਜਿਸ ਵਿੱਚ ਕਾਰ ਚਾਲਕ ਜੈਸ਼ ਪੁੱਤਰ ਸ਼ਾਮ ਸੁੰਦਰ ਵਾਸੀ ਮੁਕੇਰੀਆਂ ਅਤੇ ਉਸਦੀ ਭੈਣ ਸੁਪ੍ਰੀਆ ਪਤਨੀ ਨਰਿੰਦਰ ਵਾਲੀ ਦੀ ਮੌਤ ਹੋ ਗਈ।

ਹਾਲਾਂਕਿ ਕਾਰ 'ਚ ਸਵਾਰ ਨਿਵੇਦਨਾ ਪੁੱਤਰੀ ਸੁਮੀਤ ਸ਼ਰਮਾ, ਤਾਰਾ ਦੇਵੀ ਪਤਨੀ ਸ਼ਾਮ ਸੁੰਦਰ, ਸੁਮਨ ਪਤਨੀ ਰਮੇਸ਼ ਚੰਦਰ ਅਤੇ ਡਿੰਪੀ ਪਤਨੀ ਜੈਸ਼ ਜ਼ਖਮੀ ਹੋ ਗਏ। ਜ਼ਖ਼ਮੀਆਂ ਨੂੰ ਮੁਕੇਰੀਆਂ ਦੇ ਹਸਪਤਾਲ ਵਿੱਚ ਦਾਖ਼ਲ ਕਰਵਾਇਆ ਗਿਆ ਹੈ। ਇਨ੍ਹਾਂ 'ਚੋਂ ਦੋ ਦੀ ਹਾਲਤ ਨਾਜ਼ੁਕ ਦੇਖਦੇ ਹੋਏ ਉਨ੍ਹਾਂ ਨੂੰ ਜਲੰਧਰ ਰੈਫਰ ਕਰ ਦਿੱਤਾ ਗਿਆ।

ਬੇਕਾਬੂ ਹੋ ਕੇ ਦਰੱਖਤ ਨਾਲ ਟਕਰਾ ਗਈ ਕਾਰ 


ਇਹ ਹਾਦਸਾ ਇੰਨਾ ਭਿਆਨਕ ਸੀ ਕਿ ਕਾਰ ਦੇ ਪਰਖੱਚੇ ਉੱਡ ਗਏ। ਹਾਦਸੇ ਦਾ ਕਾਰਨ ਕਾਰ ਚਾਲਕ ਨੂੰ ਦਿਲ ਦਾ ਦੌਰਾ ਪੈਣਾ ਦੱਸਿਆ ਜਾ ਰਿਹਾ ਹੈ। ਮੌਕੇ 'ਤੇ ਮੌਜੂਦ ਇੱਕ ਵਿਅਕਤੀ ਨੇ ਦੱਸਿਆ ਕਿ ਪਰਿਵਾਰ ਹਾਜੀਪੁਰ ਤੋਂ ਧਾਰਮਿਕ ਸਥਾਨ 'ਤੇ ਮੱਥਾ ਟੇਕ ਕੇ ਵਾਪਸ ਆ ਰਿਹਾ ਸੀ ਕਿ ਕਾਰ ਸਿੱਧੀ ਦਰੱਖਤ ਨਾਲ ਟਕਰਾ ਗਈ।

ਦੱਸਿਆ ਜਾ ਰਿਹਾ ਹੈ ਕਿ ਕਾਰ ਵਿੱਚ ਕੁੱਲ 6 ਲੋਕ ਸਵਾਰ ਸਨ। ਜਿਸ ਵਿੱਚ ਦੋ ਬੱਚਿਆਂ ਸਮੇਤ ਦੋ ਹੋਰ ਵੀ ਸ਼ਾਮਲ ਸਨ। ਰਾਹਗੀਰਾਂ ਦੀ ਮਦਦ ਨਾਲ ਕਾਰ 'ਚ ਫਸੇ ਸਾਰੇ ਲੋਕਾਂ ਨੂੰ ਬਾਹਰ ਕੱਢ ਕੇ ਮੁਕੇਰੀਆਂ ਹਸਪਤਾਲ ਪਹੁੰਚਾਇਆ ਗਿਆ। ਕਾਰ 'ਚ ਸਵਾਰ ਦੋਵੇਂ ਵਿਅਕਤੀਆਂ ਜੈੇਸ਼ ਮਹੰਤ ਅਤੇ ਉਸ ਦੀ ਭੈਣ ਦੀ ਮੌਤ ਹੋ ਗਈ ਹੈ ਅਤੇ ਬਾਕੀ ਜ਼ਖਮੀਆਂ ਦੀ ਹਾਲਤ ਨਾਜ਼ੁਕ ਦੇਖਦਿਆਂ ਡਾਕਟਰਾਂ ਨੇ ਉਨ੍ਹਾਂ ਨੂੰ ਜਲੰਧਰ ਰੈਫਰ ਕਰ ਦਿੱਤਾ ਹੈ।

Location: India, Punjab, Hoshiarpur

SHARE ARTICLE

ਸਪੋਕਸਮੈਨ ਸਮਾਚਾਰ ਸੇਵਾ

Advertisement

DM ਗਗਨਦੀਪ ਰੰਧਾਵਾ ਦੇ ਪਰਿਵਾਰਿਕ ਮੈਂਬਰਾਂ ਦੀ ਪੁਲਿਸ ਨਾਲ ਤਿੱਖੀ ਬਹਿਸ

22 Mar 2026 2:53 PM

'DM ਗਗਨ ਰੰਧਾਵਾ ਦੀ ਘਰ ਬੁਲਾ ਕੇ ਕੀਤੀ ਸੀ ਕੁੱਟਮਾਰ, ਇਹ ਘਟਨਾ ਉਨ੍ਹਾਂ ਦੇ ਦਿਲ 'ਤੇ ਲੱਗ ਗਈ'

21 Mar 2026 4:40 PM

ਚਰਨਪ੍ਰੀਤ ਸਿੰਘ ਦਾ ਹੋਇਆ ਅੰਤਮ ਸਸਕਾਰ, ਭੁੱਬਾਂ ਮਾਰ ਰੋਏ ਪਰਿਵਾਰਕ ਮੈਂਬਰ

21 Mar 2026 4:39 PM

ਨਸ਼ੇ ਦੀ ਖੇਪ ਨਾਲ਼ ਫੜੇ ਕਥਿਤ ਸਰਪੰਚ ਮਾਮਲੇ 'ਤੇ ਤਲਬੀਰ ਗਿੱਲ ਨੇ ਘੇਰੇ ਅਕਾਲੀ

20 Mar 2026 3:01 PM

ਜਲੰਧਰ 'ਚ ਜ਼ਬਰਦਸਤ ਹੰਗਾਮਾ, ਪੁਲਿਸ ਤੇ ਪਰਿਵਾਰ ਵਿਚਾਲੇ ਝੜਪ, CCTV ਆਈ ਸਾਹਮਣੇ

20 Mar 2026 3:00 PM
Advertisement