
Hoshiarpur Murder : ਖੇਤਾਂ 'ਚੋਂ ਖ਼ੂਨ ਨਾਲ ਲਥਪਥ ਮਿਲੀ ਲਾਸ਼
Hoshiarpur Murder : ਹੁਸ਼ਿਆਰਪੁਰ- ਹੁਸ਼ਿਆਰਪੁਰ ਵਿਖੇ ਵੱਡੀ ਵਾਰਦਾਤ ਹੋਣ ਦੀ ਖ਼ਬਰ ਮਿਲੀ ਹੈ। ਦਰਅਸਲ ਥਾਣਾ ਦਸੂਹਾ ਦੇ ਪਿੰਡ ਮੇਵਾ ਮਿਆਣੀ ਦੇ ਇਕ ਕਿਸਾਨ ਆਗੂ ਦਾ ਤੇਜ਼ਧਾਰ ਹਥਿਆਰ ਨਾਲ ਕਤਲ ਕਰ ਦਿੱਤਾ ਗਿਆ। ਮ੍ਰਿਤਕ ਦੀ ਪਛਾਣ ਪਿੰਡ ਦੇ ਵਿਅਕਤੀ ਜੋਧ ਸਿੰਘ ਪੁੱਤਰ ਅਸ਼ਰ ਸਿੰਘ ਵਜੋਂ ਹੋਈ ਹੈ। ਉਕਤ ਵਿਅਕਤੀ ਦੀ ਲਾਸ਼ ਖ਼ੂਨ ਨਾਲ ਲਥਪਥ ਬਰਾਮਦ ਕੀਤੀ ਗਈ। ਜੋਧ ਸਿੰਘ ਅੱਜ ਸਵੇਰੇ ਆਪਣੇ ਖੇਤਾਂ ’ਚ ਕੰਮ ਕਰਨ ਗਿਆ। ਮਿਲੀ ਜਾਣਕਾਰੀ ਮੁਤਾਬਕ ਪਿੰਡ ਦਾ ਵਿਅਕਤੀ ਨਿਰਮਲ ਸਿੰਘ ਇਸ ਪਾਸਿਓਂ ਲੰਘ ਰਿਹਾ ਸੀ, ਉਸ ਨੇ ਜੋਧ ਸਿੰਘ ਦੀ ਲਾਸ਼ ਨੂੰ ਖ਼ੂਨ ਨਾਲ ਲਥਪਥ ਵੇਖੀ ਅਤੇ ਉਸ ਨੇ ਤੁਰੰਤ ਇਸ ਦੀ ਸੂਚਨਾ ਪਰਿਵਾਰਕ ਮੈਂਬਰਾਂ ਅਤੇ ਪਿੰਡ ਵਾਲਿਆਂ ਨੂੰ ਦਿੱਤੀ। ਮ੍ਰਿਤਕ ਦੇ ਤੇਜ਼ ਹਥਿਆਰਾਂ ਨਾਲ ਮੂੰਹ ਅਤੇ ਸਰੀਰ ਦੇ ਹੋਰ ਹਿੱਸਿਆਂ 'ਤੇ ਡੂੰਘੇ ਜ਼ਖ਼ਮ ਵੇਖੇ ਗਏ।
ਇਸ ਸਬੰਧੀ ਥਾਣਾ ਮੁਖੀ ਦਸੂਹਾ ਹਰ ਪ੍ਰੇਮ ਸਿੰਘ ਪੁਲਿਸ ਪਾਰਟੀ ਸਮੇਤ ਘਟਨਾ ਸਥਾਨ 'ਤੇ ਪਹੁੰਚੇ। ਉਨ੍ਹਾਂ ਮ੍ਰਿਤਕ ਦੇ ਪਰਿਵਾਰਿਕ ਮੈਂਬਰਾਂ ਅਤੇ ਹੋਰ ਲੋਕਾਂ ਕੋਲੋਂ ਕਤਲ ਸਬੰਧੀ ਜਾਣਕਾਰੀ ਇਕੱਤਰ ਕੀਤੀ। ਉਨ੍ਹਾਂ ਦੱਸਿਆ ਕਤਲ ਦੇ ਕਾਰਣਾਂ ਦੀ ਜਾਣਕਾਰੀ ਲਈ ਜਾ ਰਹੀ ਹੈ। ਇਸ ਸਬੰਧੀ ਜਦੋਂ ਥਾਣਾ ਮੁਖੀ ਹਰ ਪ੍ਰੇਮ ਸਿੰਘ ਨਾਲ ਗੱਲਬਾਤ ਕੀਤੀ ਤਾਂ ਉਨ੍ਹਾਂ ਦੱਸਿਆ ਕਿ ਇਸ ਕਤਲ ਦੀ ਪੁਲਿਸ ਵੱਲੋਂ ਡੂੰਘਾਈ ਨਾਲ ਜਾਂਚ ਕੀਤੀ ਜਾ ਰਹੀ ਹੈ ਅਤੇ ਕਾਤਲਾਂ ਬਾਰੇ ਲਗਾਉਣ ਪਤਾ ਲਗਾਉਣ ਦੀ ਪੂਰੀ ਕੋਸ਼ਿਸ਼ ਕੀਤੀ ਜਾ ਰਹੀ ਹੈ।
ਇਹ ਵੀ ਪੜੋ:Kharar News : ਦੁਖਦਾਈ ਖ਼ਬਰ : ਭਾਰਤ ਪਹੁੰਚਣ ਤੋਂ ਪਹਿਲਾਂ ਪਹੁੰਚ ਗਈ ਪੁੱਤ ਦੀ ਲਾਸ਼
ਇਸ ਮੌਕੇ ਕਿਸਾਨ ਮਜ਼ਦੂਰ ਸੰਘਰਸ਼ ਕਮੇਟੀ ਦੇ ਜ਼ਿਲ੍ਹਾ ਪ੍ਰਧਾਨ ਪਰਮਜੀਤ ਸਿੰਘ ਭੁੱਲਾ ਵੀ ਮੌਕੇ 'ਤੇ ਪਹੁੰਚੇ ਅਤੇ ਉਨ੍ਹਾਂ ਨੇ ਜੋਧ ਸਿੰਘ ਦੇ ਕਤਲ 'ਤੇ ਡੂੰਘੇ ਦੁੱਖ਼ ਦਾ ਪ੍ਰਗਟਾਵਾ ਕਰਦਿਆਂ ਪੁਲਿਸ ਕੋਲੋਂ ਮੰਗ ਕੀਤੀ ਕਿ ਕਾਤਲਾਂ ਨੂੰ ਤੁਰੰਤ ਗ੍ਰਿਫ਼ਤਾਰ ਕੀਤਾ ਜਾਵੇ।
ਦਸੂਹਾ ਪੁਲਿਸ ਦੀ ਟੀਮ ਨੇ ਸੂਚਨਾ ਪਾ ਕੇ ਮੌਕੇ 'ਤੇ ਪਹੁੰਚ ਕੇ ਕਤਲ ਦੀ ਇਸ ਵਾਰਦਾਤ ਸਬੰਧੀ ਜਾਂਚ ਸ਼ੁਰੂ ਕਰ ਦਿੱਤੀ ਹੈ ਅਤੇ ਪਤਾ ਲਾਇਆ ਜਾ ਰਿਹਾ ਹੈ ਕਿ ਇਸ ਵਿਅਕਤੀ ਦਾ ਕਤਲ ਕਿਸ ਨੇ ਕੀਤਾ ਹੈ।
(For more news apart from Farmer killed with sharp weapons in Hoshiarpur News in Punjabi, stay tuned to Rozana Spokesman)