Nijjar Murder Case: ਨਿੱਝਰ ਕਤਲ ਮਾਮਲੇ 'ਚ ਸ਼ਾਮਲ ਕਰਨਪ੍ਰੀਤ ਸਿੰਘ ਦੀ ਗ੍ਰਿਫਤਾਰੀ ਤੋਂ ਪਿੰਡ ਵਾਸੀ ਹੈਰਾਨ
Published : May 5, 2024, 3:57 pm IST
Updated : May 5, 2024, 3:57 pm IST
SHARE ARTICLE
Karnpreet
Karnpreet

ਪਰਿਵਾਰ ਨੇ ਕਿਹਾ- ਕਰਜ਼ਾ ਲੈ ਕੇ ਕਰਨਪ੍ਰੀਤ ਨੂੰ ਭੇਜਿਆ ਸੀ ਕੈਨੇਡਾ , ਪਿਤਾ ਦੁਬਈ 'ਚ

Nijhar murder case : ਗਰਮਖਿਆਲੀ ਹਰਦੀਪ ਸਿੰਘ ਨਿੱਝਰ ਕਤਲ ਕਾਂਡ 'ਚ ਗ੍ਰਿਫਤਾਰ ਕੀਤੇ ਗਏ ਤਿੰਨ ਆਰੋਪੀਆਂ 'ਚੋਂ ਇਕ ਕਰਨਪ੍ਰੀਤ ਸਿੰਘ ਦੀ ਗ੍ਰਿਫਤਾਰੀ ਤੋਂ ਪਿੰਡ ਵਾਸੀ ਹੈਰਾਨ ਹਨ। ਪਿੰਡ ਵਾਸੀਆਂ ਨੂੰ ਯਕੀਨ ਨਹੀਂ ਹੋ ਰਿਹਾ ਕਿ ਕਰਨਪ੍ਰੀਤ ਅਜਿਹੇ ਕਿਸੇ ਅਪਰਾਧ ਵਿੱਚ ਸ਼ਾਮਲ ਹੋ ਸਕਦਾ ਹੈ। ਹਾਲਾਂਕਿ ਪਰਿਵਾਰ ਨੇ ਇਸ ਮਾਮਲੇ 'ਚ ਅੱਗੇ ਆਉਣ ਤੋਂ ਇਨਕਾਰ ਕਰ ਦਿੱਤਾ।

ਕਰਨਪ੍ਰੀਤ ਬਟਾਲਾ ਦੇ ਨਜ਼ਦੀਕ ਪਿੰਡ ਸੁੰਡਲ ਦਾ ਰਹਿਣ ਵਾਲਾ ਹੈ ਅਤੇ ਇਹ ਕਿਸਾਨੀ ਪਰਿਵਾਰ ਨਾਲ ਜੁੜਿਆ ਹੈ ਅਤੇ ਇਕ ਗੁਰਸਿੱਖ ਪਰਿਵਾਰ ਹੈ। ਪਿੰਡ ਦੇ ਸਰਪੰਚ ਲਵਦੀਪ ਸਿੰਘ ਦੇ ਪੁੱਤਰ ਅਤੇ ਕਰਨਪ੍ਰੀਤ ਸਿੰਘ ਦੇ ਚਾਚਾ ਰਣਜੀਤ ਸਿੰਘ ਰਾਣਾ ਨੇ ਦੱਸਿਆ ਕਿ ਕਰਨਪ੍ਰੀਤ ਦਾ ਜਨਮ ਇੱਕ ਸਾਧਾਰਨ ਪਰਿਵਾਰ ਵਿੱਚ ਹੋਇਆ ਹੈ। ਉਨ੍ਹਾਂ ਦੱਸਿਆ ਕਿ ਮੁੱਢਲੀ ਸਿੱਖਿਆ ਪੂਰੀ ਕਰਨ ਤੋਂ ਬਾਅਦ ਕਰਨਪ੍ਰੀਤ 2016 ਵਿੱਚ ਦੁਬਈ ਚਲਿਆ ਗਿਆ ਸੀ , ਜਿੱਥੇ ਉਸ ਨੇ ਕਰੀਬ 4 ਸਾਲ ਆਪਣੇ ਪਿਤਾ ਨਾਲ ਟਰੱਕ ਡਰਾਈਵਰ ਵਜੋਂ ਕੰਮ ਕੀਤਾ।

ਉਸ ਦਾ ਭਾਰਤ ਵਿੱਚ ਕੋਈ ਅਪਰਾਧਿਕ ਰਿਕਾਰਡ ਨਹੀਂ 

ਕਰਨਪ੍ਰੀਤ ਦੇ ਕੈਨੇਡਾ ਜਾਣ ਬਾਰੇ ਉਨ੍ਹਾਂ ਕਿਹਾ ਕਿ ਉਹ ਵਰਕ ਪਰਮਿਟ ‘ਤੇ ਕੈਨੇਡਾ ਗਿਆ ਸੀ। ਉਨ੍ਹਾਂ ਦੱਸਿਆ ਕਿ ਕਰਨਪ੍ਰੀਤ 3 ਸਾਲਾਂ ਤੋਂ ਕੈਨੇਡਾ ਵਿੱਚ ਹੈ, ਜਿੱਥੇ ਉਹ ਟਰੱਕ ਚਲਾਉਂਦਾ ਸੀ। ਉਨ੍ਹਾਂ ਅੱਗੇ ਦੱਸਿਆ ਕਿ ਕਰਨਪ੍ਰੀਤ ਦਾ ਇੱਥੇ ਕੋਈ ਅਪਰਾਧਿਕ ਰਿਕਾਰਡ ਨਹੀਂ ਹੈ, ਸਗੋਂ ਉਸ ਦਾ ਸੁਭਾਅ ਕਾਫੀ ਦੋਸਤਾਨਾ ਹੈ। ਇਸ ਲਈ ਉਸ ਦੀ ਗ੍ਰਿਫਤਾਰੀ ਤੋਂ ਪਿੰਡ ਵਾਸੀ ਕਾਫੀ ਹੈਰਾਨ ਹਨ।

ਕਰਨਪ੍ਰੀਤ ਸਿੰਘ ਦੇ ਚਾਚਾ ਰਣਜੀਤ ਸਿੰਘ ਰਾਣਾ ਨੇ ਅੱਗੇ ਦੱਸਿਆ , 'ਕਰਨਪ੍ਰੀਤ ਨੇ ਆਪਣੀ ਸਕੂਲੀ ਪੜ੍ਹਾਈ ਆਪਣੇ ਪਿੰਡ ਦੇ ਨੇੜੇ ਇੱਕ ਸਕੂਲ ਤੋਂ ਪੂਰੀ ਕੀਤੀ ਹੈ ਅਤੇ ਪੰਜਾਬ ਵਿੱਚ ਰਹਿੰਦਿਆਂ ਉਸ ਦੇ ਕਿਸੇ ਅਪਰਾਧਿਕ ਗਤੀਵਿਧੀ ਵਿੱਚ ਸ਼ਾਮਲ ਹੋਣ ਬਾਰੇ ਕੋਈ ਜਾਣਕਾਰੀ ਨਹੀਂ ਹੈ।'

ਕਰਜ਼ਾ ਲੈ ਕੇ ਕਰਨਪ੍ਰੀਤ ਨੂੰ ਭੇਜਿਆ ਸੀ ਕੈਨੇਡਾ 

ਕਰਨਪ੍ਰੀਤ ਦੇ ਪਰਿਵਾਰ ਦਾ ਕਹਿਣਾ ਹੈ ਕਿ ਉਨ੍ਹਾਂ ਨੂੰ ਯਕੀਨ ਨਹੀਂ ਆ ਰਿਹਾ ਸੀ ਕਿ ਉਨ੍ਹਾਂ ਦਾ ਬੇਟਾ ਇਸ ਤਰ੍ਹਾਂ ਦੇ ਅਪਰਾਧ ਵਿੱਚ ਸ਼ਾਮਲ ਹੋ ਸਕਦਾ ਹੈ। ਕਰਨਪ੍ਰੀਤ ਦੀਆਂ ਦੋ ਭੈਣਾਂ ਹਨ। ਦੋਵੇਂ ਵਿਆਹੀਆਂ ਹੋਈਆਂ ਹਨ। ਪਿੰਡ ਵਾਸੀਆਂ ਨੇ ਦੱਸਿਆ ਕਿ ਕਰਨਪ੍ਰੀਤ ਸਿੰਘ ਦੀ ਕਰੀਬ ਦੋ ਦਿਨ ਪਹਿਲਾਂ ਪਰਿਵਾਰ ਨਾਲ ਗੱਲ ਹੋਈ ਸੀ ,ਜਿਸ ਵਿੱਚ ਉਨ੍ਹਾਂ ਦੀ ਆਮ ਵਾਂਗ ਹੀ ਗੱਲਬਾਤ ਹੋਈ। ਪਰਿਵਾਰਕ ਮੈਂਬਰਾਂ ਨੇ ਦੱਸਿਆ ਕਿ ਉਨ੍ਹਾਂ ਨੇ ਕਰਜ਼ਾ ਲੈ ਕੇ ਕਰਨਪ੍ਰੀਤ ਨੂੰ ਕੈਨੇਡਾ ਭੇਜਣ ਦਾ ਪ੍ਰਬੰਧ ਕੀਤਾ ਸੀ। ਕਰਨਪ੍ਰੀਤ ਦੇ ਪਰਿਵਾਰ ਨੇ ਉਸ ਬਾਰੇ ਕੋਈ ਹੋਰ ਜਾਣਕਾਰੀ ਦੇਣ ਤੋਂ ਇਨਕਾਰ ਕਰ ਦਿੱਤਾ।

 

Location: India, Punjab

SHARE ARTICLE

ਸਪੋਕਸਮੈਨ ਸਮਾਚਾਰ ਸੇਵਾ

Advertisement

Rana Balachauria: ਪ੍ਰਬਧੰਕਾਂ ਨੇ ਖੂਨੀ ਖ਼ੌਫ਼ਨਾਕ ਮੰਜ਼ਰ ਦੀ ਦੱਸੀ ਇਕੱਲੀ-ਇਕੱਲੀ ਗੱਲ,Mankirat ਕਿੱਥੋਂ ਮੁੜਿਆ ਵਾਪਸ?

20 Dec 2025 3:21 PM

''ਪੰਜਾਬ ਦੇ ਹਿੱਤਾਂ ਲਈ ਜੇ ਜ਼ਰੂਰੀ ਹੋਇਆ ਤਾਂ ਗਠਜੋੜ ਜ਼ਰੂਰ ਹੋਵੇਗਾ'', ਪੰਜਾਬ ਭਾਜਪਾ ਪ੍ਰਧਾਨ ਸੁਨੀਲ ਜਾਖੜ ਦਾ ਬਿਆਨ

20 Dec 2025 3:21 PM

Rana balachauria Murder Case : Rana balachauria ਦੇ ਘਰ ਜਾਣ ਦੀ ਥਾਂ ਪ੍ਰਬੰਧਕ Security ਲੈਣ ਤੁਰ ਪਏ

19 Dec 2025 3:12 PM

Rana balachauria Father Interview : Rana balachauria ਦੇ ਕਾਤਲ ਦੇ Encounter ਮਗਰੋਂ ਖੁੱਲ੍ਹ ਕੇ ਬੋਲੇ ਪਿਤਾ

19 Dec 2025 3:11 PM

Balachauria ਦੇ ਅਸਲ ਕਾਤਲ ਪੁਲਿਸ ਦੀ ਗ੍ਰਿਫ਼ਤ ਤੋਂ ਦੂਰ,ਕਾਤਲਾਂ ਦੀ ਮਦਦ ਕਰਨ ਵਾਲ਼ਾ ਢੇਰ, ਰੂਸ ਤੱਕ ਜੁੜੇ ਤਾਰ

18 Dec 2025 3:13 PM
Advertisement