Sandeep Nangal Ambian News: ਸੰਦੀਪ ਨੰਗਲ ਅੰਬੀਆ ਦੇ ਕਤਲ ਕੇਸ ਵਿਚ ਵੱਡੀ ਕਾਮਯਾਬੀ, ਇਹ ਗੈਂਗਸਟਰ ਕੀਤਾ ਗ੍ਰਿਫਤਾਰ

By : GAGANDEEP

Published : May 5, 2024, 12:58 pm IST
Updated : May 5, 2024, 1:08 pm IST
SHARE ARTICLE
Sandeep Nangal Ambian murder case update News in punjabi
Sandeep Nangal Ambian murder case update News in punjabi

Sandeep Nangal Ambian News: ਕਤਲ ਤੋਂ ਬਾਅਦ ਮੁਲਜ਼ਮ ਸੀ ਫਰਾਰ

 Sandeep Nangal Ambian News in punjabi : ਅੰਤਰਰਾਸ਼ਟਰੀ ਕਬੱਡੀ ਖਿਡਾਰੀ ਸੰਦੀਪ ਨੰਗਲ ਅੰਬੀਆ ਦੇ ਕਤਲ ਮਾਮਲੇ ਵਿੱਚ ਪੁਲਿਸ ਨੇ ਅੰਮ੍ਰਿਤਸਰ ਦੇ ਰਹਿਣ ਵਾਲੇ ਇੱਕ ਮੁਲਜ਼ਮ ਨੂੰ ਗ੍ਰਿਫ਼ਤਾਰ ਕੀਤਾ ਹੈ। ਮੁਲਜ਼ਮ ਦੀ ਪਛਾਣ ਸਵਰਨਦੀਪ ਸਿੰਘ ਵਾਸੀ ਅੰਮ੍ਰਿਤਸਰ ਵਜੋਂ ਹੋਈ ਹੈ। ਸੰਦੀਪ ਦੇ ਕਤਲ ਤੋਂ ਬਾਅਦ ਮੁਲਜ਼ਮ ਫਰਾਰ ਸੀ। ਕਤਲ ਦੇ ਛੇ ਮਹੀਨੇ ਬਾਅਦ ਅਦਾਲਤ ਨੇ ਉਸ ਨੂੰ ਭਗੌੜਾ ਕਰਾਰ ਦੇ ਦਿਤਾ ਸੀ। ਜਿਸ ਤੋਂ ਬਾਅਦ ਹੁਣ ਪੁਲਿਸ ਨੇ ਉਸ ਨੂੰ ਅੰਮ੍ਰਿਤਸਰ ਨੇੜਿਓਂ ਗ੍ਰਿਫਤਾਰ ਕਰ ਲਿਆ ਹੈ।

ਇਹ ਵੀ ਪੜ੍ਹੋ: Lok Election 2024: ਕਾਂਗਰਸ ਨੇ ਜੇਪੀ ਨੱਡਾ ਅਤੇ ਅਮਿਤ ਮਾਲਵੀਆ ਖਿਲਾਫ ਚੋਣ ਕਮਿਸ਼ਨ ਨੂੰ ਕੀਤੀ ਸ਼ਿਕਾਇਤ

ਕਬੱਡੀ ਮੈਚ ਦੌਰਾਨ ਸ਼ਰੇਆਮ ਕੀਤਾ ਅੰਬੀਆ ਦਾ ਕਤਲ
ਕਬੱਡੀ ਖਿਡਾਰੀ ਸੰਦੀਪ ਨੰਗਲ ਅੰਬੀਆ ਦੀ 14 ਮਾਰਚ 2022 ਨੂੰ ਨਕੋਦਰ ਦੇ ਪਿੰਡ ਮੱਲੀਆਂ ਵਿਖੇ 5 ਹਮਲਾਵਰਾਂ ਨੇ ਗੋਲੀਆਂ ਮਾਰ ਕੇ ਹੱਤਿਆ ਕਰ ਦਿੱਤੀ ਸੀ। ਇਹ ਘਟਨਾ ਸ਼ਾਮ 6 ਵਜੇ ਦੇ ਕਰੀਬ ਉਸ ਸਮੇਂ ਵਾਪਰੀ ਜਦੋਂ ਸੰਦੀਪ ਪਿੰਡ 'ਚ ਚੱਲ ਰਹੇ ਟੂਰਨਾਮੈਂਟ 'ਚ ਪੁੱਜਾ ਸੀ। ਮੈਚ ਦੌਰਾਨ ਅੰਨ੍ਹੇਵਾਹ ਗੋਲੀਬਾਰੀ ਕਾਰਨ ਸਟੇਡੀਅਮ ਵਿੱਚ ਹਫੜਾ-ਦਫੜੀ ਮੱਚ ਗਈ।

ਇਹ ਵੀ ਪੜ੍ਹੋ: Landy Parraga Goyburo Death: ਸਿੱਧੂ ਮੂਸੇਵਾਲਾ ਵਾਂਗ ਮਸ਼ਹੂਰ ਬਿਊਟੀ ਕੁਈਨ ਦਾ ਸ਼ਰੇਆਮ ਰੈ

ਹਮਲਾਵਰ ਚਿੱਟੇ ਰੰਗ ਦੀ ਕਾਰ ਵਿੱਚ ਆਏ ਸਨ। ਉਨ੍ਹਾਂ ਨੇ ਸੰਦੀਪ 'ਤੇ ਕਰੀਬ 20 ਰਾਉਂਡ ਫਾਇਰ ਕੀਤੇ। ਉਸ ਨੂੰ ਮੂੰਹ ਤੋਂ ਛਾਤੀ ਤੱਕ ਗੋਲੀ ਮਾਰੀ ਗਈ ਸੀ।
ਲਾਰੈਂਸ ਗੈਂਗ ਨਾਲ ਜੁੜੇ ਗੈਂਗਸਟਰ ਫਤਿਹ ਨੇ ਕਬੂਲ ਕੀਤਾ ਸੀ ਕਿ ਉਸ ਨੇ ਕੈਨੇਡਾ ਬੈਠੇ ਸਨੋਵਰ ਢਿੱਲੋਂ ਦੇ ਕਹਿਣ 'ਤੇ ਅਮਿਤ ਡਾਗਰ, ਕੌਸ਼ਲ ਚੌਧਰੀ, ਜਗਜੀਤ ਸਿੰਘ, ਲੱਕੀ ਪਟਿਆਲ ਅਤੇ ਸੁੱਖਾ ਦੁੱਨੇਕੇ ਨਾਲ ਮਿਲ ਕੇ ਸ਼ੂਟਰਾਂ ਦਾ ਇੰਤਜ਼ਾਮ ਕੀਤਾ ਸੀ।

ਤਾਜ਼ਾ ਅਪਡੇਟਸ ਲਈ ਸਾਡੇ Whatsapp Broadcast Channel ਨਾਲ ਜੁੜੋ।

ਦੁੱਨੇਕੇ ਦੇ ਇਸ਼ਾਰੇ 'ਤੇ ਸਿਮਰਨਜੀਤ ਉਰਫ਼ ਜੁਝਾਰ ਨੇ ਅੰਮ੍ਰਿਤਸਰ ਦੇ ਪ੍ਰੀਤਮ ਇਨਕਲੇਵ 'ਚ ਆਪਣੇ ਰਿਸ਼ਤੇਦਾਰ ਸਵਰਨ ਸਿੰਘ ਦੇ ਘਰ ਗੋਲੀਬਾਰੀ ਕਰਨ ਵਾਲਿਆਂ ਨੂੰ ਛੁਪਣਗਾਹ ਮੁਹੱਈਆ ਕਰਵਾਈ। ਪੁਲਿਸ ਨੇ ਸਵਰਨ ਦੇ ਘਰੋਂ 18 ਜਿੰਦਾ ਕਾਰਤੂਸ ਅਤੇ 12 ਬੋਰ ਦੀ ਰਾਈਫਲ ਬਰਾਮਦ ਕੀਤੀ ਸੀ। ਸਵਰਨ ਸਿੰਘ ਨੂੰ ਵੀ ਕੇਸ ਵਿੱਚ ਨਾਮਜ਼ਦ ਕੀਤਾ ਗਿਆ ਸੀ।

(For more Punjabi news apart from Sandeep Nangal Ambian murder case update News in punjabi , stay tuned to Rozana Spokesman)

Location: India, Punjab

SHARE ARTICLE

ਸਪੋਕਸਮੈਨ ਸਮਾਚਾਰ ਸੇਵਾ

Advertisement

Rana Balachauria Murder : ਕਬੱਡੀ ਖਿਡਾਰੀ ਦੇ ਸਿਰ ‘ਚ ਮਾਰੀਆਂ ਗੋਲ਼ੀਆਂ, ਸਿੱਧੂ ਮੂਸੇਵਾਲਾ ਕਤਲ ਨਾਲ਼ ਸੰਪਰਕ ਨਹੀਂ

17 Dec 2025 3:28 PM

28 ਸਾਲ ਦੀ ਕੁੜੀ ਨੇ ਅਕਾਲੀ ਦਲ ਦਾ ਖੋਲ੍ਹਿਆ ਖਾਤਾ, ਅਕਾਲੀ ਦਲ ਨੂੰ ਨਵੇਂ ਨੌਜਵਾਨਾਂ ਦੀ ਲੋੜ ?

17 Dec 2025 3:27 PM

ਡਿਪਰੈਸ਼ਨ 'ਚ ਚਲੇ ਗਏ ਰਾਜਾ ਵੜਿੰਗ, ਹਾਈ ਕਮਾਨ ਦੇ ਦਬਾਅ ਹੇਠ ਨੇ ਰਾਜਾ | The Spokesman Debate

16 Dec 2025 2:55 PM

Rana balachaur Murder News : Kabaddi Coach ਦੇ ਕਤਲ ਦੀ Bambiha gang ਨੇ ਲਈ ਜ਼ਿੰਮੇਵਾਰੀ !

16 Dec 2025 2:54 PM

2 Punjabi youths shot dead in Canada : ਇੱਕ ਦੀ ਗੋ.ਲੀ.ਆਂ ਲੱਗਣ ਨਾਲ ਤੇ ਦੂਜੇ ਦੀ ਸਦਮੇ ਕਾਰਨ ਹੋਈ ਮੌਤ

15 Dec 2025 3:03 PM
Advertisement