Nabha College gang rape News: ਨਾਭਾ ਕਾਲਜ ’ਚ ਸਮੂਹਿਕ ਜਬਰ ਜਨਾਹ ਮਾਮਲੇ 'ਚ ਵੱਡੀ ਕਾਰਵਾਈ, ਦੋ ਪ੍ਰੋਫੈਸਰ ਬਰਖ਼ਾਸਤ
Published : May 5, 2024, 10:20 am IST
Updated : May 5, 2024, 10:20 am IST
SHARE ARTICLE
Two professors dismissed in Nabha College gang rape case
Two professors dismissed in Nabha College gang rape case

Nabha College gang rape News: ਲਾਇਬੇ੍ਰਰੀਅਨ ਤੇ ਸਹਾਇਕ ਪ੍ਰੋਫੈਸਰ ਮੁਅੱਤਲ, ਪ੍ਰਿੰਸੀਪਲ ਨੂੰ ਵੀ ਅਹੁਦੇ ਤੋਂ ਹਟਾਇਆ

Two professors dismissed in Nabha College gang rape case: ਨਾਭਾ ਦੇ ਸਰਕਾਰੀ ਰਿਪੁਦਮਨ ਕਾਲਜ ’ਚ ਵਿਦਿਆਰਥਣ ਦੇ ਸਮੂਹਿਕ ਜਬਰ ਜਨਾਹ ਮਾਮਲੇ ’ਚ  ਵੱਡੀ ਕਾਰਵਾਈ ਕੀਤੀ ਹੈ। ਮਾਮਲੇ ਵਿਚ ਉਚੇਰੀ ਸਿੱਖਿਆ ਪ੍ਰਮੁੱਖ ਸਕੱਤਰ ਵੱਲੋਂ ਦੋ ਪ੍ਰੋਫੈਸਰਾਂ ਨੂੰ ਨੌਕਰੀ ਤੋਂ ਬਰਖ਼ਾਸਤ ਕੀਤਾ ਗਿਆ। ਇਸ ਦੇ ਨਾਲ ਹੀ ਲਾਇਬੇ੍ਰਰੀਅਨ ਤੇ ਇਕ ਸਹਾਇਕ ਪ੍ਰੋਫੈਸਰ ਨੂੰ ਮੁਅੱਤਲ ਕਰ ਦਿਤਾ ਗਿਆ ਜਦਕਿ ਕਾਲਜ ਦੇ ਪ੍ਰਿੰਸੀਪਲ ਨੂੰ ਅਹੁਦੇ ਤੋਂ ਹਟਾਉਣ ਦੇ ਹੁਕਮ ਜਾਰੀ ਕੀਤੇ ਗਏ ਹਨ।

ਇਹ ਵੀ ਪੜ੍ਹੋ: ਹਾਸੇ ਤੇ ਫੁੱਲ ਮਨੋਰੰਜਨ ਨਾਲ ਭਰੀ ਫਿਲਮ ‘ਸ਼ਿੰਦਾ ਸ਼ਿੰਦਾ ਨੋ ਪਾਪਾ’, ਲੋਕ ਬੇਸਬਰੀ ਨਾਲ ਕਰ ਰਹੇ ਫਿਲਮ ਦਾ ਇਤਜ਼ਾਰ  

ਮਾਮਲੇ ਦੀ ਜਾਂਚ ਸਬੰਧੀ ਪਿ੍ਰੰਸੀਪਲ ਸੈਕਟਰੀ ਉਚੇਰੀ ਸਿੱਖਿਆ ਵੱਲੋਂ ਸੁਮਨ ਲਤਾ ਪ੍ਰਿੰਸੀਪਲ ਗੌਰਮੈਂਟ ਕਾਲਜ ਲੁਧਿਆਣਾ, ਪਿ੍ਰੰਸੀਪਲ ਤਨਵੀਰ ਲਿਖਾਰੀ ਐੱਸਈਡੀ ਕਾਲਜ ਲੁਧਿਆਣਾ ਤੇ ਸਿਮਰਨਜੀਤ ਕੌਰ ਡਿਪਟੀ ਡੀਪੀਆਈ ਮੋਹਾਲੀ ਦੀ ਤਿੰਨ ਮੈਂਬਰੀ ਕਮੇਟੀ ਬਣਾਈ ਗਈ ਸੀ ਅਤੇ ਘਟਨਾ ਦੀ ਜਾਂਚ ਕਰ ਕੇ ਰਿਪੋਰਟ ਦੇਣ ਸਬੰਧੀ ਕਿਹਾ ਗਿਆ ਸੀ। ਇਸ ਸਬੰਧੀ ਉਕਤ ਕਮੇਟੀ ਵੱਲੋਂ ਜਾਂਚ ਕਰਨ ਉਪਰੰਤ ਪਿ੍ਰੰਸੀਪਲ ਸੈਕਟਰੀ ਉਚੇਰੀ ਸਿੱਖਿਆ ਨੂੰ ਆਪਣੀ ਰਿਪੋਰਟ ਸੌਂਪੀ ਗਈ। ਰਿਪੋਰਟ ਦੇ ਆਧਾਰ ’ਤੇ ਪਿ੍ਰੰਸੀਪਲ ਸੈਕਟਰੀ ਨੇ ਪ੍ਰੋਫੈਸਰ ਨਰਿੰਦਰ ਸਿੰਘ ਤੇ ਪ੍ਰੋਫੈਸਰ ਕਰਨਪ੍ਰੀਤ ਕੌਰ ਨੂੰ ਬਰਖ਼ਾਸਤ ਕਰਨ, ਲਾਇਬੇ੍ਰਰੀਅਨ ਚਰਨਜੀਤ ਕੌਰ ਤੇ ਸਹਾਇਕ ਪ੍ਰੋਫੈਸਰ ਅਰਾਧਨਾ ਕਾਮਰਾ ਨੂੰ ਮੁਅੱਤਲ ਕਰਨ ਅਤੇ ਪਿ੍ਰੰਸੀਪਲ ਹਰਤੇਜ ਕੌਰ ਬੱਲ ਨੂੰ ਅਹੁਦੇ ਤੋਂ ਹਟਾਉਣ ਦਾ ਹੁਕਮ ਜਾਰੀ ਕੀਤਾ ਹੈ।

ਇਹ ਵੀ ਪੜ੍ਹੋ: Lok Sabha Election 2024: ਪੰਜਾਬ ਦੇ ਕੈਬਨਿਟ ਮੰਤਰੀ ਹਰਿਆਣਾ ’ਚ ਬਣੇ ਸਟਾਰ ਪ੍ਰਚਾਰਕ, ਲਿਸਟ ਜਾਰੀ

ਦੱਸ ਦੇਈਏ ਕਿ ਤਿੰਨ ਨੌਜਵਾਨਾਂ ਨੇ ਕਲਾਸ ਰੂਮ ਵਿਚ ਹੀ ਪੀੜਤਾ ਨਾਲ ਜਬਰ ਜਨਾਹ ਕੀਤਾ। ਇਸ ਤੋਂ ਬਾਅਦ ਉਨ੍ਹਾਂ ਨੇ ਕਿਸੇ ਨੂੰ ਦੱਸਣ ’ਤੇ ਜਾਨੋਂ ਮਾਰਨ ਤੇ ਬਦਨਾਮ ਕਰਨ ਦੀਆਂ ਧਮਕੀਆਂ ਦਿੱਤੀਆਂ। ਪੁਲਿਸ ਵੱਲੋਂ ਤੁਰੰਤ ਕਾਰਵਾਈ ਕਰਦਿਆਂ ਮੁਲਜ਼ਮਾਂ ਨੂੰ ਗ੍ਰਿਫ਼ਤਾਰ ਕਰ ਲਿਆ ਗਿਆ ਸੀ ਜਦਕਿ ਕਾਲਜ ਪ੍ਰਬੰਧਕਾਂ ਵੱਲੋਂ ਵਰਤੀ ਗਈ ਲਾਪਰਵਾਹੀ ਸਬੰਧੀ ਉਚੇਰੀ ਸਿੱਖਿਆ ਪ੍ਰਮੁੱਖ ਸਕੱਤਰ ਵੱਲੋਂ ਜਾਂਚ ਦੇ ਹੁਕਮ ਦਿੱਤੇ ਗਏ ਸਨ।

ਤਾਜ਼ਾ ਅਪਡੇਟਸ ਲਈ ਸਾਡੇ Whatsapp Broadcast Channel ਨਾਲ ਜੁੜੋ।

(For more Punjabi news apart from Two professors dismissed in Nabha College gang rape case  , stay tuned to Rozana Spokesman)

Location: India, Punjab

SHARE ARTICLE

ਸਪੋਕਸਮੈਨ ਸਮਾਚਾਰ ਸੇਵਾ

Advertisement

ਚੱਲ ਰਹੇ Bulldozer 'ਚ Police ਵਾਲਿਆਂ ਲਈ Ladoo ਲੈ ਆਈ ਔਰਤ ਚੀਕ ਕੇ ਬੋਲ ਰਹੀ, ਮੈਂ ਬਹੁਤ ਖ਼ੁਸ਼ ਹਾਂ ਜੀ ਮੂੰਹ ਮਿੱਠਾ

02 May 2025 5:50 PM

India Pakistan Tensions ਵਿਚਾਲੇ ਸਰਹੱਦੀ ਪਿੰਡਾਂ ਦੇ ਲੋਕਾਂ ਨੇ ਆਪਣੇ ਘਰ ਖ਼ਾਲੀ ਕਰਨੇ ਕਰ 'ਤੇ ਸ਼ੁਰੂ, ਦੇਖੋ LIVE

02 May 2025 5:49 PM

ਦੇਖੋ ਕਿਵੇਂ ਮਾਂ ਹੋਈ ਆਪਣੇ ਬੱਚੇ ਤੋਂ ਦੂਰ, ਕੈਮਰੇ ਸਾਹਮਣੇ ਦੇਖੋ ਕਿੰਝ ਬਿਆਨ ਕੀਤਾ ਦਰਦ ?

30 Apr 2025 5:54 PM

Patiala 'ਚ ਢਾਅ ਦਿੱਤੀ drug smuggler ਦੀ ਆਲੀਸ਼ਾਨ ਕੋਠੀ, ਘਰ ਦੇ ਬਾਹਰ Police ਹੀ Police

30 Apr 2025 5:53 PM

Pehalgam Attack ਵਾਲੀ ਥਾਂ ਤੇ ਪਹੁੰਚਿਆ Rozana Spokesman ਹੋਏ ਅੰਦਰਲੇ ਖੁਲਾਸੇ, ਕਿੱਥੋਂ ਆਏ ਤੇ ਕਿੱਥੇ ਗਏ ਹਮਲਾਵਰ

26 Apr 2025 5:49 PM
Advertisement