Mohali News : ਮੋਹਾਲੀ ’ਚ ਸਟੈਂਪ ਵਿਕਰੇਤਾ ਦੀ ਗੋਲੀ ਲੱਗਣ ਨਾਲ ਮੌਤ
Published : May 5, 2025, 12:43 pm IST
Updated : May 5, 2025, 12:43 pm IST
SHARE ARTICLE
Navchetan Singh Rana Image.
Navchetan Singh Rana Image.

Mohali News : ਪੁਲਿਸ ਕਰ ਰਹੀ ਹੈ ਜਾਂਚ ਖ਼ੁਦਕੁਸ਼ੀ ਹੈ ਜਾਂ ਹਾਦਸਾ 

Mohali stamp seller dies after being shot Latest News in Punjabi : ਮੋਹਾਲੀ : ਮੋਹਾਲੀ ਵਿਚ ਕੰਮ ਕਰਨ ਵਾਲੇ ਸਟੈਂਪ ਸੇਲਜ਼ਮੈਨ ਨਵਚੇਤਨ ਸਿੰਘ ਰਾਣਾ ਦੀ ਗੋਲੀ ਲੱਗਣ ਨਾਲ ਮੌਤ ਹੋ ਗਈ। ਹਾਲਾਂਕਿ, ਇਹ ਅਜੇ ਸਪੱਸ਼ਟ ਨਹੀਂ ਹੈ ਕਿ ਉਸ ਨੇ ਅਪਣੇ ਆਪ ਨੂੰ ਗੋਲੀ ਮਾਰ ਕੇ ਖ਼ੁਦਕੁਸ਼ੀ ਕੀਤੀ ਹੈ ਜਾਂ ਇਹ ਇਕ ਹਾਦਸਾ ਹੈ। ਮੋਹਾਲੀ ਪੁਲਿਸ ਇਸ ਮਾਮਲੇ ਦੀ ਜਾਂਚ ਕਰ ਰਹੀ ਹੈ। ਪੁਲਿਸ ਪਰਵਾਰਕ ਮੈਂਬਰਾਂ ਦੇ ਬਿਆਨਾਂ ਦੇ ਆਧਾਰ 'ਤੇ ਮਾਮਲੇ ਵਿਚ ਅਗਲੀ ਕਾਰਵਾਈ ’ਚ ਜੁੱਟ ਗਈ ਹੈ।

ਪਰਵਾਰਕ ਮੈਂਬਰਾਂ ਅਨੁਸਾਰ, ਸਟੈਂਪ ਵਿਕਰੇਤਾ ਨਵਚੇਤਨ ਸਿੰਘ ਰਾਣਾ ਸਵੇਰੇ 9 ਵਜੇ ਦੇ ਕਰੀਬ ਨਾਸ਼ਤਾ ਕਰਨ ਤੋਂ ਬਾਅਦ ਰੋਜ਼ਾਨਾ ਦੀ ਤਰ੍ਹਾਂ ਅਪਣੀ ਦੁਕਾਨ 'ਤੇ ਆਇਆ ਅਤੇ ਦੋ ਘੰਟਿਆਂ ਬਾਅਦ ਉਨ੍ਹਾਂ ਨੂੰ ਸੂਚਨਾ ਮਿਲੀ ਕਿ ਉਸ ਦੀ ਗੋਲੀ ਲੱਗਣ ਨਾਲ ਮੌਤ ਹੋ ਗਈ ਹੈ। ਪੁਲਿਸ ਮੌਕੇ 'ਤੇ ਪਹੁੰਚ ਗਈ ਪਰ ਅਜੇ ਤੱਕ ਕਾਰਨ ਦਾ ਪਤਾ ਨਹੀਂ ਲੱਗ ਸਕਿਆ ਹੈ। ਫ਼ੋਰੈਂਸਿਕ ਟੀਮ ਵੀ ਮੌਕੇ 'ਤੇ ਪਹੁੰਚ ਕੇ ਘਟਨਾ ਦੀ ਜਾਂਚ ਕਰ ਰਹੀ ਹੈ।

ਸੂਚਨਾ ਮਿਲਣ ਤੋਂ ਬਾਅਦ ਮੌਕੇ 'ਤੇ ਪਹੁੰਚੇ ਡੀਐਸਪੀ ਹਰਸਿਮਰਨ ਸਿੰਘ ਬੱਲ ਨੇ ਕਿਹਾ ਕਿ ਸਾਨੂੰ ਸੂਚਨਾ ਮਿਲੀ ਸੀ ਕਿ ਸਟੈਂਪ ਵਿਕਰੇਤਾ ਮੋਹਾਲੀ ਦਾ ਰਹਿਣ ਵਾਲੇ ਨਵਚੇਤਨ ਸਿੰਘ ਰਾਣਾ ਦੀ ਉਕਤ ਜਗ੍ਹਾ 'ਤੇ ਗੋਲੀ ਲੱਗਣ ਕਾਰਨ ਮੌਤ ਹੋ ਗਈ ਹੈ। ਉਨ੍ਹਾਂ ਕਿਹਾ ਕਿ ਜਾਂਚ ਦੌਰਾਨ ਅਪਰਾਧ ਵਾਲੀ ਥਾਂ 'ਤੇ ਅਸੀਂ ਇਕ ਰਿਵਾਲਵਰ ਬਰਾਮਦ ਕੀਤਾ ਹੈ।

ਡੀਐਸਪੀ ਬੱਲ ਨੇ ਕਿਹਾ ਕਿ ਪਰਵਾਰਕ ਮੈਂਬਰਾਂ ਵਲੋਂ ਦਰਜ ਕਰਵਾਏ ਗਏ ਬਿਆਨ ਦੇ ਆਧਾਰ 'ਤੇ ਮਾਮਲੇ ਦੀ ਕਾਰਵਾਈ ਕੀਤੀ ਜਾਵੇਗੀ। ਡੀਐਸਪੀ ਹਰਸਿਮਰਨ ਸਿੰਘ ਬੱਲ ਨੇ ਕਿਹਾ ਕਿ ਇਸ ਵੇਲੇ, ਅਸੀਂ ਮਾਮਲੇ ਵਿਚ ਖ਼ੁਦਕੁਸ਼ੀ ਦੇ ਐਂਗਲ ਦੀ ਜਾਂਚ ਕਰ ਰਹੇ ਹਾਂ। ਕਿਉਂਕਿ ਇਸ ਮਾਮਲੇ ਨੂੰ ਖ਼ੁਦਕੁਸ਼ੀ ਮੰਨਿਆ ਜਾ ਰਿਹਾ ਹੈ। ਇਸ ਤੋਂ ਇਲਾਵਾ, ਰਿਵਾਲਵਰ ਦੀ ਵੀ ਜਾਂਚ ਕੀਤੀ ਜਾ ਰਹੀ ਹੈ।
 

SHARE ARTICLE

ਏਜੰਸੀ

Advertisement

Chandigarh ਦੇ SSP ਮੈਡਮ ਵੀ ਨਹੀਂ ਰੋਕ ਸਕੇ ਵਿਦਿਆਰਥੀ ਨੂੰ Gate ਖੋਲ੍ਹਣ ਤੋਂ

10 Nov 2025 3:08 PM

Raja Raj Singh Clash With Police : ਅੱਗੋਂ ਪੁਲਿਸ ਨੇ ਰਾਹ ਰੋਕ ਕੇ ਛੇੜ ਲਿਆ ਵੱਡਾ ਪੰਗਾ, ਗਰਮਾਇਆ ਮਾਹੌਲ

10 Nov 2025 3:07 PM

Panjab university senate issue :ਪੰਜਾਬ ਯੂਨੀਵਰਸਿਟੀ ਦੇ ਗੇਟ ਨੰ: 1 'ਤੇ ਪੈ ਗਿਆ ਗਾਹ, ਦੇਖਦੇ ਹੀ ਰਹਿ ਗਏ ਪੁਲਿਸ

10 Nov 2025 3:07 PM

PU Protest:ਨਿਹੰਗ ਸਿੰਘਾਂ ਦੀ ਫ਼ੌਜ ਲੈ ਕੇ Panjab University ਪਹੁੰਚ ਗਏ Raja Raj Singh , ਲਲਕਾਰੀ ਕੇਂਦਰ ਸਰਕਾਰ

09 Nov 2025 3:09 PM

Partap Bajwa | PU Senate Election: ਪੰਜਾਬ ਉੱਤੇ RSS ਕਬਜ਼ਾ ਕਰਨਾ ਚਾਹੁੰਦੀ ਹੈ ਤਾਂ ਹੀ ਅਜਿਹੇ ਫੈਸਲੈ ਲੈ ਰਹੀ ਹੈ

09 Nov 2025 2:51 PM
Advertisement