
ਸੀਐਮ ਭਗਵੰਤ ਮਾਨ ਕਿਸਾਨੀ ਨੂੰ ਬਚਾਉਣ ਲਈ ਯਤਨਸ਼ੀਲ
Punjab Government: ਪੰਜਾਬ ਦੇ ਕੈਬਨਿਟ ਮੰਤਰੀ ਬਲਜਿੰਦਰ ਕੌਰ ਨੇ ਵਿਧਾਨ ਸਭਾ ਦੇ ਸੈਸ਼ਨ ਦੌਰਾਨ ਕਿਸਾਨਾਂ ਦੀ ਗੱਲ ਰੱਖੀ। ਉਨ੍ਹਾਂ ਨੇ ਕਿਹਾ ਹੈ ਕਿ ਨਾ ਤੱਕੜੀ ਵਾਲਿਆਂ ਨੇ ਅਤੇ ਨਾ ਪੰਜੇ ਵਾਲਿਆਂ ਨੇ ਕਿਸਾਨਾਂ ਦਾ ਦਰਦ ਸਮਝਿਆ ਪਰ ਪੰਜਾਬ ਦੇ ਮੁੱਖ ਮੰਤਰੀ ਨੇ ਕਿਸਾਨਾਂ ਲਈ ਤੇ ਪੰਜਾਬੀਆਂ ਲਈ ਪਾਣੀ ਦੀ ਲੜਾਈ ਸ਼ੁਰੂ ਕੀਤੀ ਹੈ। ਉਨ੍ਹਾਂ ਨੇ ਕਿਹਾ ਹੈ ਕਿ ਪਿਛਲੀ ਸਰਕਾਰਾਂ ਨੇ ਕਿਸਾਨਾਂ ਦੀ ਆਰਥਿਕ ਲੁੱਟ ਕੀਤੀ ਹੈ।
ਉਨ੍ਹਾਂ ਨੇ ਕਿਹਾ ਹੈ ਕਿ ਪੰਜਾਬ ਸਰਕਾਰ ਖੇਤੀਬਾੜੀ ਨੀਤੀ ਤਿਆਰ ਕੀਤੀ ਜਾ ਰਹੀ ਹੈ। ਉਨ੍ਹਾਂ ਨੇ ਕਿਹਾ ਹੈ ਕਿ ਪੰਜਾਬ ਕਿਸਾਨਾਂ ਲਈ ਵਿਸ਼ੇਸ਼ ਨੀਤੀਆ ਲਿਆ ਕੇ ਖੇਤੀ ਨੂੰ ਬਚਾਇਆ ਜਾਵੇਗਾ। ਉਨ੍ਹਾਂ ਨੇ ਕਿਹਾ ਹੈ ਕਿ ਜਾਅਲੀ ਖਾਦਾਂ ਵਾਲਿਆ ਉੱਤੇ ਕਾਰਵਾਈ ਕੀਤੀ ਗਈ।