ਵਾਤਾਵਰਨ ਦਿਵਸ ਮੌਕੇ ਨਵਜੋਤ ਸਿੱਧੂ ਨੇ ਬਿਆਸ ਦਰਿਆ ’ਚ ਛੱਡੀਆਂ ਮੱਛੀਆਂ
Published : Jun 5, 2018, 3:21 pm IST
Updated : Jun 5, 2018, 3:21 pm IST
SHARE ARTICLE
navjot singh sidhu in beas river
navjot singh sidhu in beas river

ਵਾਤਾਵਰਣ ਦਿਵਸ ਮੌਕੇ ਪੰਜਾਬ ਦੇ ਕੈਬਨਿਟ ਮੰਤਰੀ ਨਵਜੋਤ ਸਿੰਘ ਸਿੱਧੂ ਨੇ ਬਿਆਸ ਦਰਿਆ ਦਾ ਦੌਰਾ ਕੀਤਾ...

ਵਾਤਾਵਰਣ ਦਿਵਸ ਮੌਕੇ ਪੰਜਾਬ ਦੇ ਕੈਬਨਿਟ ਮੰਤਰੀ ਨਵਜੋਤ ਸਿੰਘ ਸਿੱਧੂ ਨੇ ਬਿਆਸ ਦਰਿਆ ਦਾ ਦੌਰਾ ਕੀਤਾ, ਜਿੱਥੇ ਉਨ੍ਹਾਂ ਨੇ ਦਰਿਆ ਵਿਚ ਵੱਡੀ ਗਿਣਤੀ ਵਿਚ ਮੱਛੀਆਂ ਛੱਡੀਆਂ ਕਿਉਂਕਿ ਬੀਤੇ ਦਿਨੀਂ ਦਰਿਆ ਵਿਚ ਇਕ ਮਿੱਲ ਦਾ ਜ਼ਹਿਰੀਲਾ ਪਾਣੀ ਮਿਲਣ ਨਾਲ ਬਹੁਤ ਸਾਰੀਆਂ ਮੱਛੀਆਂ ਮਰ ਗਈਆਂ ਸਨ। ਇਸੇ ਲਈ ਹੁਣ ਨਵਜੋਤ ਸਿੰਘ ਸਿੱਧੂ ਨੇ ਬਿਆਸ ਦਰਿਆ ਜਾ ਕੇ ਪ੍ਰਭਾਵਿਤ ਥਾਂ ’ਤੇ ਹਾਲਾਤ ਦਾ ਜਾਇਜ਼ਾ ਲਿਆ ਤੇ ਦਰਿਆ ਵਿਚ ਮੱਛੀਆਂ ਵੀ ਛੱਡੀਆਂ।

 Many fish died due to poisonous waterMany fish died due to poisonous water

ਇਸ ਦੌਰਾਨ ਉਨ੍ਹਾਂ ਨੇ ਸੁਖਪਾਲ ਖਹਿਰਾ ਦੀ ਚੁਣੌਤੀ ਨੂੰ  ਜਾਇਜ਼ ਦਸਿਆ ਤੇ ਕਿਹਾ ਕਿ ਵਾਤਾਵਰਣ ਦੇ ਮੁੱਦੇ 'ਤੇ ਵਿਧਾਨ ਸਭਾ ਦਾ ਸਾਂਝਾ ਸੈਸ਼ਨ ਬੁਲਾਉਣਾ ਚਾਹੀਦਾ ਹੈ। ਬੀਤੀ 17 ਮਈ ਨੂੰ ਗੁਰਦਾਸਪੁਰ ਦੀ ਕੀੜੀ ਅਫ਼ਗ਼ਾਨਾ ਵਿਚ ਸਥਿਤ ਚੱਢਾ ਸ਼ੂਗਰ ਮਿੱਲ ਵਿਚੋਂ ਸੀਰੇ ਦਾ ਰਿਸਾਅ ਬਿਆਸ ਦਰਿਆ ਵਿਚ ਹੋਣ ਤੋਂ ਬਾਅਦ ਲੱਖਾਂ ਜਲ ਜੀਵ ਮਾਰੇ ਗਏ ਸਨ। ਇਸੇ ਦੌਰਾਨ ਸਰਕਾਰ ਉੱਪਰ ਮਿੱਲ ਦਾ ਬਚਾਅ ਕਰਨ ਦੇ ਇਲਜ਼ਾਮ ਵੀ ਲੱਗੇ ਸਨ।

navjot sidhur

ਚੱਢਾ ਸ਼ੂਗਰ ਮਿੱਲ ਪੌਂਟੀ ਚੱਢਾ ਪਰਿਵਾਰ ਦੀ ਨੂੰਹ ਤੇ ਦਿੱਲੀ ਦੇ ਪ੍ਰਮੁੱਖ ਸਿੱਖ ਆਗੂ ਹਰਵਿੰਦਰ ਸਿੰਘ ਸਰਨਾ ਦੀ ਧੀ ਤੇ ਪਰਮਜੀਤ ਸਿੰਘ ਸਰਨਾ ਦੀ ਭਤੀਜੀ ਜਸਦੀਪ ਕੌਰ ਚੱਢਾ ਦੀ ਮਲਕੀਅਤ ਹੈ। ਸਰਕਾਰ ਵਲੋਂ ਇਸ ਦੌਰਾਨ ਮਿੱਲ ਨੂੰ 25 ਲੱਖ ਰੁਪਏ ਅਤੇ ਬਾਅਦ ਵਿਚ 5 ਕਰੋੜ ਰੁਪਏ ਜੁਰਮਾਨੇ ਕੀਤੇ ਜਾਣ ਦੀ ਗੱਲ ਵੀ ਸਾਹਮਣੇ ਆਈ ਹੈ ਪਰ ਫਿਰ ਵੀ ਇਸ ਗੰਭੀਰ ਮਸਲੇ ਵੱਲ ਗੰਭੀਰਤਾ ਨਾਲ ਧਿਆਨ ਦੇਣ ਦੀ ਲੋੜ ਹੈ।

Location: India, Punjab, Amritsar

SHARE ARTICLE

ਸਪੋਕਸਮੈਨ ਸਮਾਚਾਰ ਸੇਵਾ

Advertisement

Batala Murder News : Batala 'ਚ ਰਾਤ ਨੂੰ ਗੋਲੀਆਂ ਮਾਰ ਕੇ ਕੀਤੇ Murder ਤੋਂ ਬਾਅਦ ਪਤਨੀ ਆਈ ਕੈਮਰੇ ਸਾਹਮਣੇ

03 Nov 2025 3:24 PM

Eyewitness of 1984 Anti Sikh Riots: 1984 ਦਿੱਲੀ ਸਿੱਖ ਕਤਲੇਆਮ ਦੀ ਇਕੱਲੀ-ਇਕੱਲੀ ਗੱਲ ਚਸ਼ਮਦੀਦਾਂ ਦੀ ਜ਼ੁਬਾਨੀ

02 Nov 2025 3:02 PM

'ਪੰਜਾਬ ਨਾਲ ਧੱਕਾ ਕਿਸੇ ਵੀ ਕੀਮਤ 'ਤੇ ਨਹੀਂ ਕੀਤਾ ਜਾਵੇਗਾ ਬਰਦਾਸ਼ਤ,'CM ਭਗਵੰਤ ਸਿੰਘ ਮਾਨ ਨੇ ਆਖ ਦਿੱਤੀ ਵੱਡੀ ਗੱਲ

02 Nov 2025 3:01 PM

ਪੁੱਤ ਨੂੰ ਯਾਦ ਕਰ ਬੇਹਾਲ ਹੋਈ ਮਾਂ ਦੇ ਨਹੀਂ ਰੁੱਕ ਰਹੇ ਹੰਝੂ | Tejpal Singh

01 Nov 2025 3:10 PM

ਅਮਿਤਾਭ ਦੇ ਪੈਰੀ ਹੱਥ ਲਾਉਣ ਨੂੰ ਲੈ ਕੇ ਦੋਸਾਂਝ ਦਾ ਕੀਤਾ ਜਾ ਰਿਹਾ ਵਿਰੋਧ

01 Nov 2025 3:09 PM
Advertisement