"ਤੰਦਰੁਸਤ ਪੰਜਾਬ" ਸਿਰਜਣ ਦੇ ਹੋਕੇ ਨਾਲ ਡਟੇ ਪੰਜਾਬੀ
Published : Jun 5, 2018, 11:46 pm IST
Updated : Jun 5, 2018, 11:46 pm IST
SHARE ARTICLE
Issuing Booklets by Captain Amarinder Singh and others.
Issuing Booklets by Captain Amarinder Singh and others.

ਮੁੱਖ ਮੰਤਰੀ ਕੈਪਟਨ ਅਮਰਿੰਦਰ ਸਿੰਘ ਨੇ ਪੰਜਾਬ ਦੀ ਖ਼ਰਾਬ ਹੋ ਰਹੀ ਆਬੋਹਵਾ 'ਤੇ ਚਿੰਤਾ ਪ੍ਰਗਟ ਕਰਦਿਆਂ ਤੰਦਰੁਸਤ ਪੰਜਾਬ ਸਿਰਜਣ ਦਾ ਹੋਕਾ ਦਿਤਾ ਹੈ।....

ਮੋਹਾਲੀ: ਮੁੱਖ ਮੰਤਰੀ ਕੈਪਟਨ ਅਮਰਿੰਦਰ ਸਿੰਘ ਨੇ ਪੰਜਾਬ ਦੀ ਖ਼ਰਾਬ ਹੋ ਰਹੀ ਆਬੋਹਵਾ 'ਤੇ ਚਿੰਤਾ ਪ੍ਰਗਟ ਕਰਦਿਆਂ ਤੰਦਰੁਸਤ ਪੰਜਾਬ ਸਿਰਜਣ ਦਾ ਹੋਕਾ ਦਿਤਾ ਹੈ। ਪੰਜਾਬ ਵਾਸੀਆਂ ਤੋਂ ਤੰਦਰੁਸਤ ਪੰਜਾਬ ਮਿਸ਼ਨ ਨੂੰ ਸਫ਼ਲ ਕਰਨ ਲਈ ਸਹਿਯੋਗ ਦੀ ਮੰਗ ਕਰਦਿਆਂ ਕਿਹਾ ਕਿ ਅਗਲੀ ਪੀੜ੍ਹੀ ਨੂੰ ਪ੍ਰਦੂਸ਼ਨ ਤੋਂ ਬਚਾਅ ਕੇ ਰੱਖਣ ਲਈ ਮਿਲ ਕੇ ਹੰਭਲਾ ਮਾਰਨ ਦੀ ਲੋੜ ਹੈ।

ਮੁੱਖ ਮੰਤਰੀ ਨੇ ਮਿਸ਼ਨ ਦੀ ਸ਼ੁਰੂਆਤ ਗ਼ਰੀਨ ਪੰਜਾਬ ਨਾਲ ਕਰਦਿਆਂ ਹਰ ਘਰ ਵਿਚ ਇਕ-ਇਕ ਪੌਦਾ ਲਾਉਣ ਦੀ ਅਪੀਲ ਕੀਤੀ ਜਿਸ ਲਈ ਪੰਜਾਬ ਸਰਕਾਰ ਨੇ ਅੱਠ ਕਰੋੜ ਪੌਦੇ ਮੁਫ਼ਤ ਵੰਡਣ ਦਾ ਟੀਚਾ ਮਿਥਿਆ ਹੈ। ਪੌਦੇ ਵੰਡਣ ਦੀ ਸ਼ੁਰੂਆਤ ਅੱਜ ਵਿਸ਼ਵ ਵਾਤਾਵਰਣ ਦਿਵਸ ਮੌਕੇ ਮੋਹਾਲੀ ਵਿਖੇ ਕਰਵਾਏ ਇਕ ਸਮਾਗਮ ਤੋਂ ਕੀਤੀ ਗਈ।ਮੁੱਖ ਮਹਿਮਾਨ ਵਜੋਂ ਸ਼ਾਮਲ ਹੋਏ ਮੁੱਖ ਮੰਤਰੀ ਕੈਪਟਨ ਅਮਰਿੰਦਰ ਸਿੰਘ ਨੇ ਲੋਕਾਂ ਨੂੰ ਟਾਹਲੀ, ਨਿੰਮ, ਕਿੱਕਰ ਅਤੇ ਬੇਰੀ ਵਗਰੇ ਰਵਾਇਤੀ ਬੂਟੇ ਲਾਉਣ 'ਤੇ ਜ਼ੋਰ ਦਿੰਦਿਆਂ ਕਿਹਾ ਕਿ ਧਰਤੀ ਹੇਠਲਾ ਪਾਣੀ ਬਚਾਉਣ ਲਈ ਬਦਲਵੀਂ ਖੇਤੀ ਸਮੇਂ ਦੀ ਮੁੱਖ ਲੋੜ ਹੈ।

ਉਨ੍ਹਾਂ ਕਿਸਾਨਾਂ ਨੂੰ ਕੀੜੇ ਮਾਰ ਦਵਾਈਆਂ ਦੀ ਵਰਤੋਂ ਘੱਟ ਕਰਨ ਅਤੇ ਫ਼ਸਲਾਂ 'ਤੇ ਦੇਸੀ ਦਵਾਈਆਂ ਦਾ ਛਿੜਕਾਅ ਕਰਨ ਦਾ ਵੀ ਸੁਝਾਅ ਦਿਤਾ ਹੈ। ਮੁੱਖ ਮੰਤਰੀ ਨੇ ਇਸ ਗੱਲ 'ਤੇ ਵੀ ਜ਼ੋਰ ਦਿਤਾ ਹੈ ਕਿ ਸ਼ਹਿਰਾਂ ਦਾ ਗੰਦਾ ਪਾਣੀ ਦਰਿਆਵਾਂ ਨੂੰ ਦੂਸ਼ਿਤ ਕਰ ਰਿਹਾ ਹੈ ਅਤੇ ਇਸ ਨੂੰ ਸਾਫ਼ ਕਰ ਕੇ ਮੁੜ ਤੋਂ ਵਰਤੋਂ ਵਿਚ ਲਿਆਉਣਾ ਇਕੋ ਇਕ ਹਲ ਹੈ। ਉਨ੍ਹਾਂ ਚਿਤਾਵਨੀ ਦਿਤੀ ਕਿ ਪਾਣੀ ਨੂੰ ਸੰਜਮ ਨਾਲ ਨਾ ਵਰਤਣ ਦੀ ਸੂਰਤ ਵਿਚ ਪੰਜਾਬ ਦੇ ਰੇਗਿਸਤਾਨ ਬਣਨ ਦਾ ਡਰ ਬਣ ਰਿਹਾ ਹੈ। ਇਸ ਦੇ ਸੰਕੇਤ ਗਲੇਸ਼ੀਅਰਾਂ ਦੇ ਪੱਥਰਾਂ ਦਾ ਰੂਪ ਧਾਰਨ ਕਰਨ ਤੋਂ ਮਿਲਣ ਲੱਗੇ ਹਨ।

ਮੁੱਖ ਮੰਤਰੀ ਨੇ ਰਾਜ ਵਿਚ ਪਾਣੀ ਦੇ ਪੱਧਰ ਦੇ ਲਗਾਤਾਰ ਹੇਠਾਂ ਡਿੱਗਣ 'ਤੇ ਚਿੰਤਾ ਕਰਦਿਆਂ ਕਿਹਾ ਕਿ ਮਾਲਵੇ ਵਿਚ ਕਈ ਥਾਂ 12 ਹਜ਼ਾਰ ਫੁੱਟ ਤੋਂ ਵੀ ਹੇਠਾਂ ਪਾਣੀ ਮਿਲਣ ਲੱਗਾ ਹੈ। ਉਨ੍ਹਾਂ ਇਸ ਗੱਲ 'ਤੇ ਚਿੰਤਾ ਪ੍ਰਗਟ ਕੀਤੀ ਕਿ ਇਹ ਪਾਣੀ ਵੀ ਪੀਣ ਦੇ ਯੋਗ ਨਹੀਂ ਰਿਹਾ। ਸਰਕਾਰ ਪਿੰਡਾਂ ਦੇ ਦੂਸ਼ਿਤ ਟੋਭਿਆਂ ਨੂੰ ਪੀਣ ਯੋਗ ਬਣਾਉਣ ਲਈ ਇਕ ਯੋਜਨਾ ਤਿਆਰ ਕਰ ਰਹੀ ਹੈ। ਮੁੱਖ ਮੰਤਰੀ ਨੇ ਸੂਬੇ ਦੇ ਲੋਕਾਂ ਨੂੰ ਪੀਣ ਦੇ ਪਾਣੀ ਨੂੰ ਦੂਸ਼ਿਤ ਨਾ ਕਰਨ, ਖੇਤਾਂ ਵਿਚ ਵੱਧ ਤੋਂ ਵੱਧ ਬੂਟੇ ਲਾਉਣ ਅਤੇ ਹਵਾ ਨੂੰ ਸ਼ੁੱਧ ਰੱਖਣ ਲਈ ਨਿਜੀ ਪੱਧਰ 'ਤੇ ਯਤਨ ਕਰਨ ਦਾ ਪ੍ਰਣ ਲੈਣ ਦਾ ਸੁਨੇਹਾ ਦਿੰਦਿਆਂ ਤੰਦਰੁਸਤ ਪੰਜਾਬ ਸਿਰਜਨ ਦਾ ਐਲਾਨ ਕੀਤਾ ਹੈ। 

ਇਸ ਤੋਂ ਪਹਿਲਾਂ ਸਿਖਿਆ ਤੇ ਵਾਤਾਵਰਨ ਮੰਤਰੀ ਓਪੀ ਸੋਨੀ ਨੇ ਪ੍ਰਦੂਸ਼ਨ ਵਿਰੁਧ ਇਕ ਮੁਹਿੰਮ ਸ਼ੁਰੂ ਕਰਨ ਦਾ ਸੱਦਾ ਦਿਤਾ। ਉਨ੍ਹਾਂ ਦਾ ਕਹਿਣਾ ਸੀ ਕਿ ਪਾਣੀ ਨੂੰ ਦੂਸ਼ਿਤ ਹੋਣ ਤੋਂ ਬਚਾਉਣ ਲਈ ਨਗਰ ਕੌਂਸਲਾਂ ਅਤੇ ਨਗਰ ਕਾਰਪੋਰੇਸ਼ਨਾਂ ਦਾ ਪਾਣੀ ਦਰਿਆਵਾਂ ਵਿਚ ਪੈਣ ਤੋਂ ਤੁਰਤ ਰੋਕਣ ਦੀ ਲੋੜ ਹੈ। ਜੰਗਲਾਤ ਮੰਤਰੀ ਸਾਧੂ ਸਿੰਘ ਧਰਮਸੋਤ ਨੇ ਸੰਬੋਧਨ ਵਿਚ ਅੱਜ ਦੇ ਸਮਾਗਮ ਦੀ ਗੱਲ ਘੱਟ ਅਤੇ ਕੈਪਟਨ ਅਮਰਿੰਦਰ ਸਿੰਘ ਦੋ ਸੋਹਲੇ ਵੱਧ ਗਾਏ। ਉਨ੍ਹਾਂ ਅਕਾਲੀਆਂ ਦੇ ਵਰ੍ਹਦਿਆਂ ਕਿਹਾ ਕਿ ਸਿਆਸਤਦਾਨਾਂ ਅਤੇ ਅਸਰ ਰਸੂਖ਼ ਵਾਲੇ ਵਿਅਕਤੀਆਂ ਵਲੋਂ ਵਿਭਾਗ ਦੀ 31 ਹਜ਼ਾਰ ਏਕੜ ਦੱਬੀ ਜ਼ਮੀਨ ਖਾਲੀ ਕਰਾਉਣ ਦਾ ਅਮਲ ਸ਼ੁਰੂ ਹੋ ਗਿਆ ਹੈ।

ਉਨ੍ਹਾਂ ਲੋਕਾਂ ਦੇ ਘਰ-ਘਰ ਪੌਦੇ ਪਹੁੰਚਾਉਣ ਦੀ ਸਹੂਲਤ ਵੀ ਸ਼ੁਰੂ ਕਰਨ ਦਾ ਐਲਾਨ ਕੀਤਾ ਹੈ। ਇਸ ਮੌਕੇ ਮਿਸ਼ਨ ਦੇ ਡਾਇਰੈਕਟਰ ਕਾਹਨ ਸਿੰਘ ਪੰਨੂ ਦੀ ਅਗਵਾਈ ਵਿਚ ਗਠਤ ਇਕ ਟੀਮ ਦੀ ਸਿਫ਼ਾਰਸ਼ 'ਤੇ 13 ਵਾਤਾਵਰਨ ਪ੍ਰੇਮੀਆਂ ਨੂੰ ਬੂਟੇ ਅਤੇ ਪ੍ਰਸ਼ੰਸਾ ਪੱਤਰ ਦੇ ਕੇ ਸਨਮਾਨਤ ਕੀਤਾ ਗਿਆ। ਜਾਣਕਾਰੀ ਅਨੁਸਾਰ ਅੱਜ ਪੰਜਾਬ ਸਰਕਾਰ ਵਲੋਂ ਰਾਜ ਭਰ ਵਿਚ ਜ਼ਿਲ੍ਹਾ ਪੱਧਰ 'ਤੇ ਤੰਦਰੁਸਤ ਪੰਜਾਬ ਦੇ ਨਾਂ ਹੇਠ ਸਮਾਗਮ ਕਰਵਾ ਕੇ ਲੋਕਾਂ ਨੂੰ ਵਾਤਾਵਰਨ ਤੋਂ ਦੂਸ਼ਿਤ ਹੋਣ ਤੋਂ ਬਚਾਉਣ ਲਈ ਪ੍ਰੇਰਿਆ ਗਿਆ ਹੈ। 

SHARE ARTICLE

ਸਪੋਕਸਮੈਨ ਸਮਾਚਾਰ ਸੇਵਾ

ਸਬੰਧਤ ਖ਼ਬਰਾਂ

Advertisement

ਮਜ਼ਦੂਰਾਂ ਦੇ ਨਾਂ 'ਤੇ ਛੁੱਟੀ ਮਨਾਉਣ ਵਾਲਿਓ ਸੁਣ ਲਓ ਮਜ਼ਦੂਰਾਂ ਦੇ ਦੁੱਖੜੇ "ਸਾਨੂੰ ਛੁੱਟੀ ਨਹੀਂ ਕੰਮ ਚਾਹੀਦਾ ਹੈ

02 May 2024 12:57 PM

Amritpal Singh ਦੀ ਮਾਤਾ ਦਾ Valtoha ਨੂੰ ਮੋੜਵਾਂ ਜਵਾਬ "ਸਾਡੇ ਨਾਲ ਕਦੇ ਨਹੀਂ ਹੋਈ ਚੋਣ ਲੜਨ ਬਾਰੇ ਗੱਲ"

02 May 2024 12:29 PM

ਪੱਥਰੀ ਕੱਢਣ ਵਾਲੇ ਬਾਬਿਆਂ ਤੋਂ ਸਾਵਧਾਨ! ਖਰਾਬ ਹੋ ਸਕਦੀ ਹੈ Kidney ਜਾਂ Liver..ਸਮੇਂ ਸਿਰ ਇਲਾਜ ਲਈ ਮਾਹਰ ਡਾਕਟਰ...

02 May 2024 12:13 PM

Sukhjinder Singh Randhawa Exclusive Interview || ਹਥਿਆਈ ਗੁਰਦਾਸਪੁਰ ਦੀ ਟਿਕਟ? ਹਰ ਮਸਲੇ 'ਤੇ ਤਿੱਖੇ ਸਵਾਲ

02 May 2024 10:32 AM

Baba Balwinder Singh Murder Case 'ਚ ਵੱਡੀ ਅਪਡੇਟ, Police ਨੂੰ ਕਾਤਲ ਬਾਰੇ ਮਿਲੀ ਅਹਿਮ ਸੂਹ..

02 May 2024 8:48 AM
Advertisement