ਕੈਪਟਨ ਨੇ ਪ੍ਰਦੂਸ਼ਣ ਦਾ ਕਾਰਨ ਬਣੇ ਉਦਯੋਗ ਪ੍ਰਤੀ ਅਪਣਾਇਆ ਸਖ਼ਤ ਰੁਖ
Published : Jun 5, 2019, 5:36 pm IST
Updated : Jun 5, 2019, 5:36 pm IST
SHARE ARTICLE
World Environment Day 2019
World Environment Day 2019

ਵਾਤਾਵਰਣ ਦੀ ਰਾਖੀ ਲਈ ਸਾਂਝੇ ਤੌਰ 'ਤੇ ਹੰਭਲਾ ਮਾਰਨ ਦਾ ਸੱਦਾ

ਚੰਡੀਗੜ੍ਹ: ਵਾਤਾਵਰਣ ਦੀ ਰਾਖੀ ਲਈ ਸਖ਼ਤ ਰੁਖ ਅਖਤਿਆਰ ਕਰਦਿਆਂ ਪੰਜਾਬ ਦੇ ਮੁੱਖ ਮੰਤਰੀ ਕੈਪਟਨ ਅਮਰਿੰਦਰ ਸਿੰਘ ਨੇ ਹਰੇਕ ਨਾਗਰਿਕ ਨੂੰ ਸਾਂਝੇ ਤੌਰ 'ਤੇ ਹੰਭਲਾ ਮਾਰਨ ਦਾ ਸੱਦਾ ਦਿੱਤਾ ਜਦਕਿ ਇਸ ਦੇ ਨਾਲ ਹੀ ਉਨ੍ਹਾਂ ਨੇ ਪ੍ਰਦੂਸ਼ਣ ਦੀ ਰੋਕਥਾਮ ਲਈ ਵਾਤਾਵਰਣ ਦੇ ਮਾਪਦੰਡਾਂ ਦੀ ਪਾਲਣਾ ਵਾਸਤੇ ਉਦਯੋਗ ਨਾਲ ਸਖਤੀ ਨਾਲ ਪੇਸ਼ ਆਉਣ ਦੀ ਲੋੜ 'ਤੇ ਜ਼ੋਰ ਦਿੱਤਾ। 

Captain Planting plantCaptain Amarinder Singh Planting plant

ਅੱਜ ਵਿਸ਼ਵ ਵਾਤਾਵਰਣ ਦਿਵਸ ਮੌਕੇ ਇੱਥੇ ਹੋਏ ਰਾਜ ਪੱਧਰੀ ਸਮਾਗਮ ਦੌਰਾਨ ਸੰਬੋਧਨ ਕਰਦਿਆਂ ਮੁੱਖ ਮੰਤਰੀ ਨੇ ਵਾਤਾਵਰਣ ਨਾਲ ਸਬੰਧਤ ਮਸਲਿਆਂ ਨੂੰ ਹੱਲ ਕਰਨ ਲਈ ਗੈਰ-ਸਿਆਸੀ ਪਹੁੰਚ ਅਪਣਾਉਣ ਦੀ ਮਹੱਤਤਾ ਦਰਸਾਈ ਤਾਂ ਕਿ ਸਾਡੀਆਂ ਆਉਣ ਵਾਲੀਆਂ ਪੀੜ੍ਹੀਆਂ ਨੂੰ ਹੰਢਣਸਾਰ ਵਾਤਾਵਰਣ ਮੁਹੱਈਆ ਕਰਵਾਇਆ ਜਾ ਸਕੇ। ਅੱਜ ਇਤਫਾਕਵੱਸ ਪੰਜਾਬ ਸਰਕਾਰ ਦੇ ਨਿਵੇਕਲੇ ਪ੍ਰਾਜੈਕਟ 'ਮਿਸ਼ਨ ਤੰਦਰੁਸਤ ਪੰਜਾਬ' ਦੀ ਵੀ ਪਹਿਲੀ ਵਰ੍ਹੇਗੰਢ ਸੀ।

Captain Planting PlantCaptain Planting Plant

ਮੁੱਖ ਮੰਤਰੀ ਨੇ ਕਿਹਾ ਕਿ ਸਰਕਾਰ ਨੀਤੀਆਂ ਬਣਾ ਕੇ ਉਨ੍ਹਾਂ ਨੂੰ ਲਾਗੂ ਕਰ ਸਕਦੀ ਹੈ ਪਰ ਇਸ ਨੂੰ ਹਕੀਕੀ ਰੂਪ ਦੇਣ ਲਈ ਹਰੇਕ ਨਾਗਰਿਕ ਵੱਲੋਂ ਨਿੱਜੀ ਯਤਨ ਕੀਤੇ ਜਾਣ ਦੀ ਲੋੜ ਹੈ ਅਤੇ ਉਦਯੋਗ ਵੱਲੋਂ ਵਾਤਾਵਰਣ ਨਿਯਮਾਂ ਦੀ ਸਖ਼ਤੀ ਨਾਲ ਪਾਲਣਾ ਕਰਨੀ ਵੀ ਓਨੀ ਹੀ ਮਹੱਤਵਪੂਰਨ ਹੈ ਤਾਂ ਕਿ ਸਥਿਰਤਾ ਦੇ ਟੀਚਿਆਂ ਨੂੰ ਹਾਸਲ ਕੀਤਾ ਜਾ ਸਕੇ। ਇਸ ਸਾਲ ਵਿਸ਼ਵ ਵਾਤਾਵਰਣ ਮੌਕੇ ਇਤਫਾਸਵੱਸ ਗੁਰੂ ਨਾਨਕ ਦੇਵ ਜੀ ਦੇ 550ਵੇਂ ਪ੍ਰਕਾਸ਼ ਪੁਰਬ ਦਾ ਵੀ ਵਰ੍ਹਾ ਹੈ ਜੋ ਵਾਤਾਵਰਣ ਦੀ ਰਾਖੀ ਲਈ ਹਮੇਸ਼ਾ ਲੋਕਾਈ ਨੂੰ ਸੰਦੇਸ਼ ਦਿੰਦੇ ਰਹੇ ਹਨ। 

World Environment Day 2019World Environment Day 2019

ਇਸ ਸਾਲ ਦੇ ਅੰਤ ਵਿੱਚ ਬੁੱਢੇ ਨਾਲੇ ਦੀ ਸਫਾਈ ਦਾ ਪ੍ਰਾਜੈਕਟ ਆਰੰਭ ਕਰਨ ਦਾ ਐਲਾਨ ਕਰਦਿਆਂ ਮੁੱਖ ਮੰਤਰੀ ਨੇ ਕਿਹਾ ਕਿ ਵਾਤਾਵਰਣ ਨੂੰ ਬਚਾਉਣ ਲਈ ਹਰੇਕ ਵਿਅਕਤੀ ਦੀ ਜ਼ਿੰਮੇਵਾਰੀ ਬਣਦੀ ਹੈ। ਉਨ੍ਹਾਂ ਨੇ ਲੋਕਾਂ ਨੂੰ ਧਰਤੀ ਹੇਠਲੇ ਪਾਣੀ ਦੀ ਸੰਭਾਲ ਲਈ ਜ਼ਿੰਮੇਵਾਰੀ ਨਿਭਾਉਣ ਦਾ ਸੱਦਾ ਦਿੱਤਾ ਕਿਉਂ ਜੋ ਪੰਜਾਬ ਵਿੱਚ ਪਾਣੀ ਦਾ ਪੱਧਰ ਹੇਠਾਂ ਡਿੱਗ ਰਿਹਾ ਹੈ।

ਅਗਲੇ 20 ਸਾਲਾਂ ਵਿੱਚ ਪੰਜਾਬ ਦੇ ਮਾਰੂਥਲ ਬਣ ਜਾਣ ਦੀਆਂ ਰਿਪੋਰਟਾਂ ਦਾ ਜ਼ਿਕਰ ਕਰਦਿਆਂ ਮੁੱਖ ਮੰਤਰੀ ਨੇ ਦੁੱਖ ਨਾਲ ਆਖਿਆ ਕਿ ਮੁਫ਼ਤ ਬਿਜਲੀ ਅਤੇ ਪਾਣੀ ਨਾਲ ਇਸ ਦੀ ਬਰਬਾਦੀ ਹੋਈ ਹੈ ਜਿਸ ਕਰਕੇ ਇਸ ਸਬੰਧ ਵਿੱਚ ਕਿਸਾਨਾਂ ਨੂੰ ਆਪਣੀ ਜ਼ਿੰਮੇਵਾਰੀ ਦਾ ਅਹਿਸਾਸ ਕਰਨ ਦਾ ਲੋੜ ਹੈ। ਅੰਮ੍ਰਿਤਸਰ ਦੇ ਹਵਾਈ ਸਫਰ ਦੌਰਾਨ ਆਪਣਾ ਤਜਰਬਾ ਸਾਂਝਾ ਕਰਦੇ ਹੋਏ ਮੁੱਖ ਮੰਤਰੀ ਨੇ ਦੱਸਿਆ ਕਿ ਉਨ੍ਹਾਂ ਨੇ ਬਿਆਸ ਦਰਿਆ ਤਾਂ ਸਾਫ ਦੇਖਿਆ ਜਦਕਿ ਦੂਜੇ ਪਾਸੇ ਸਤਲੁਜ ਗੰਦਾ ਸੀ ਜਿਸ ਦਾ ਪਾਣੀ ਨੇੜਲੇ ਸ਼ਹਿਰਾਂ, ਕਸਬਿਆਂ ਅਤੇ ਉਦਯੋਗਾਂ ਦੇ ਪ੍ਰਦੂਸ਼ਣ ਕਾਰਨ ਗੰਦਲਾ ਸੀ।

Captain Amarinder SinghCaptain Amarinder Singh

ਕੈਪਟਨ ਅਮਰਿੰਦਰ ਸਿੰਘ ਨੇ ਕਿਹਾ ਕਿ ਭਾਵੇਂ ਪੰਜਾਬ ਪ੍ਰਦੂਸ਼ਣ ਕੰਟਰੋਲ ਬੋਰਡ ਇਸ ਸਥਿਤੀ ਨੂੰ ਮੋੜਾ ਦੇਣ ਲਈ ਆਪਣੇ ਵੱਲੋਂ ਪੂਰੀ ਵਾਹ ਲਾ ਰਿਹਾ ਹੈ ਪਰ ਇਨ੍ਹਾਂ ਯਤਨਾਂ ਵਿੱਚ ਲੋਕਾਂ ਨੂੰ ਵੀ ਸਹਿਯੋਗ ਕਰਨਾ ਚਾਹੀਦਾ ਹੈ। ਮੁੱਖ ਮੰਤਰੀ ਨੇ ਸੂਬੇ ਦੇ ਵਾਤਾਵਰਣ ਨੂੰ ਬਚਾਉਣ ਲਈ ਜਾਮੁਨ, ਅੰਬ ਵਰਗੇ ਰਵਾਇਤੀ ਬੂਟੇ ਲਾਉਣ ਦੀ ਅਪੀਲ ਕੀਤੀ। ਉਨ੍ਹਾਂ ਕਿਹਾ ਕਿ ਸੂਬਾ ਸਰਕਾਰ ਨੇ ਸੜਕਾਂ ਦੇ ਦੋਵੇਂ ਪਾਸੇ ਸਫੈਦੇ ਵਰਗੇ ਪਾਣੀ ਦੀ ਖਪਤ ਵਾਲੇ ਬੂਟੇ ਲਾਉਣ 'ਤੇ ਰੋਕ ਲਾਉਣ ਲਈ ਇਕ ਵਾਰ ਫਿਰ ਹੁਕਮ ਜਾਰੀ ਕੀਤੇ ਹਨ ਅਤੇ ਉਨ੍ਹਾਂ ਨੇ ਆਪਣੇ ਪਹਿਲੇ ਕਾਰਜਕਾਲ ਦੌਰਾਨ ਵੀ ਇਸ ਦੀ ਪਾਬੰਦੀ ਲਾ ਦਿੱਤੀ ਸੀ।

ਮੁੱਖ ਮੰਤਰੀ ਨੇ ਝੋਨੇ ਦੇ ਫਸਲੀ ਚੱਕਰ ਤੋਂ ਨਿਕਲ ਕੇ ਬਦਲਵੀਆਂ ਫਸਲਾਂ ਵੱਲ ਪਰਤਣ ਦੀ ਲੋੜ 'ਤੇ ਜ਼ੋਰ ਦਿੱਤਾ। ਉਨ੍ਹਾਂ ਕਿਹਾ ਮਾਛੀਵਾੜਾ ਵਿਖੇ ਸਥਾਪਤ ਕੀਤਾ ਜਾ ਰਿਹਾ ਫੂਡ ਪ੍ਰਾਸੈਸਿੰਗ ਪਲਾਂਟ ਇਸ ਖੇਤਰ ਵਿੱਚ ਇਕ ਹੋਰ ਕਦਮ ਹੈ। ਮੁੱਖ ਮੰਤਰੀ ਨੇ ਕਿਹਾ ਕਿ ਪਾਣੀ ਦੀ ਸਥਿਤੀ ਬਦਤਰ ਹੁੰਦੀ ਜਾ ਰਹੀ ਹੈ, ਗਲੇਸ਼ੀਅਰ ਪਿਘਲ ਰਹੇ ਹਨ, ਜੰਗਲਾਤ ਦਾ ਰਕਬਾ ਘਟ ਰਿਹਾ ਹੈ ਅਤੇ ਹਵਾ ਪ੍ਰਦੂਸ਼ਣ ਵੱਧ ਰਿਹਾ ਹੈ ਜਿਸ ਕਰਕੇ ਸਥਿਤੀ ਨੂੰ ਕਾਬੂ ਵਿੱਚ ਲਿਆਉਣ ਲਈ ਫੌਰੀ ਕਦਮ ਚੁੱਕਣ ਦੀ ਲੋੜ ਹੈ।

Captain Amarinder Singh Captain Amarinder Singh

ਉਨ੍ਹਾਂ ਕਿਹਾ ਹਰੇਕ ਵਿਅਕਤੀ ਨੂੰ ਇਸ ਗੱਲ ਲਈ ਸੁਚੇਤ ਹੋਣ ਦੀ ਲੋੜ ਹੈ ਕਿ ਉਹ ਆਪਣੇ ਘਰ ਅਤੇ ਆਂਢ-ਗੁਆਂਢ ਵਿੱਚ ਵਾਤਾਵਰਣ ਨੂੰ ਬਚਾਉਣ ਲਈ ਕੀ ਕੁਝ ਕਰ ਸਕਦਾ ਹੈ। ਇਹ ਰਾਜ ਪੱਧਰੀ ਸਮਾਗਮ ਆਈ.ਆਈ.ਟੀ ਰੋਪੜ ਦੇ ਕੈਂਪਸ ਵਿੱਚ ਹੋਇਆ ਅਤੇ ਸੰਸਥਾ ਵੱਲੋਂ ਇਸ ਮੌਕੇ 'ਤੇ ਇਕ ਪੇਸ਼ਕਾਰੀ ਵੀ ਦਿੱਤੀ ਗਈ। ਆਈ.ਆਈ.ਟੀ ਦੇ ਡਾਇਰੈਕਟਰ ਡਾ. ਐਸ.ਕੇ.ਦਾਸ ਨੇ ਮੁੱਖ ਮੰਤਰੀ ਦਾ ਪਹੁੰਚਣ 'ਤੇ ਸਵਾਗਤ ਕੀਤਾ। 

ਮੁੱਖ ਮੰਤਰੀ ਦੇ ਨਾਲ ਉਨ੍ਹਾਂ ਦੇ ਮੀਡੀਆ ਸਲਾਹਕਾਰ ਰਵੀਨ ਠੁਕਰਾਲ ਤੋਂ ਇਲਾਵਾ ਵਿਧਾਨ ਸਭਾ ਦੇ ਸਪੀਕਰ ਰਾਣਾ ਕੇ.ਪੀ. ਸਿੰਘ, ਜੰਗਲਾਤ ਮੰਤਰੀ ਸਾਧੂ ਸਿੰਘ ਧਰਮਸੋਤ, ਤਕਨੀਕੀ ਸਿੱਖਿਆ ਮੰਤਰੀ ਚਰਨਜੀਤ ਸਿੰਘ ਚੰਨੀ, ਉਦਯੋਗ ਮੰਤਰੀ ਸੁੰਦਰ ਸ਼ਾਮ ਅਰੋੜਾ ਅਤੇ ਸ਼ਹੀਦ ਭਗਤ ਸਿੰਘ ਨਗਰ ਦੇ ਵਿਧਾਇਕ ਅੰਗਦ ਸਿੰਘ, ਰੋਪੜ ਦੇ ਵਿਧਾਇਕ ਅਮਰਜੀਤ ਸਿੰਘ ਸੰਧੋਆ ਤੇ ਜ਼ਿਲ੍ਹਾ ਕਾਂਗਰਸ ਕਮੇਟੀ ਰੋਪੜ ਦੇ ਪ੍ਰਧਾਨ ਬਰਿੰਦਰ ਸਿੰਘ ਢਿਲੋਂ ਹਾਜ਼ਰ ਸਨ। 

SHARE ARTICLE

ਸਪੋਕਸਮੈਨ ਸਮਾਚਾਰ ਸੇਵਾ

ਸਬੰਧਤ ਖ਼ਬਰਾਂ

Advertisement

Indira Gandhi ਦੇ ਗੁਨਾਹ Rahul Gandhi ਕਿਉਂ ਭੁਗਤੇ' ਉਹ ਤਾਂ ਬੱਚਾ ਸੀ,SGPC ਮੈਂਬਰ ਰਾਹੁਲ ਗਾਂਧੀ ਦੇ ਹੱਕ ‘ਚ ਆਏ..

18 Sep 2025 3:16 PM

Bhai Baldev Singh Wadala meet Harvir Father: ਅਸੀਂ Parvasi ਦੇ ਨਾਂਅ 'ਤੇ ਪੰਜਾਬ 'ਚ ਅਪਰਾਧੀ ਨਹੀਂ ਰਹਿਣ ਦੇਣੇ

18 Sep 2025 3:15 PM

Nepal, Bangladesh, Sri Lanka ਚ ਤਖ਼ਤਾ ਪਲਟ ਤੋਂ ਬਾਅਦ ਅਗਲਾ ਨੰਬਰ ਕਿਸ ਦਾ? Nepal Gen-Z protests | Corruption

17 Sep 2025 3:21 PM

Kapurthala migrant grabs sikh beard : Parvasi ਦਾ Sardar ਨਾਲ ਪੈ ਗਿਆ ਪੰਗਾ | Sikh Fight With migrant

17 Sep 2025 3:21 PM

Advocate Sunil Mallan Statement on Leaders and Migrants: ਲੀਡਰਾਂ ਨੇ ਸਾਰੇ ਪ੍ਰਵਾਸੀਆਂ ਦੀਆਂ ਬਣਵਾਈਆਂ ਵੋਟਾਂ

15 Sep 2025 3:01 PM
Advertisement