
ਸ਼੍ਰੀ ਦਰਬਾਰ ਸਾਹਿਬ ਦੀ ਸੁਰੱਖਿਆ ਲਈ ਕੀਤੀ ਗਈ ਹੈ ਸਖਤ ਵਿਵਸਥਾ
ਅੰਮ੍ਰਿਤਸਰ: ਆਪਰੇਸ਼ਨ ਬਲੂ ਸਟਾਰ ਦੀ 35 ਵੀਂ ਬਰਸੀ ਦੇ ਮੱਦੇਨਜ਼ਰ ਪੁਲਿਸ ਵਿਭਾਗ ਵੱਲੋਂ ਸੁਰੱਖਿਆ ਦੇ ਪੁਖ਼ਤਾ ਪ੍ਰਬੰਧ ਕੀਤੇ ਗਏ ਹਨ। ਅਜ ਸਵੇਰੇ ਸੁਰੱਖਿਆ ਪ੍ਰਬੰਧਾਂ ਦਾ ਜਾਇਜ਼ਾ ਲੈਣ ਲਈ ਅਮ੍ਰਿੰਤਸਰ ਦੇ ਪੁਲਿਸ ਕਮਿਸ਼ਨਰ ਸੁਧਾਂਸ਼ੁ ਸ਼ੇਖਰ ਸ਼੍ਰੀਵਾਸਤਵ ਨੇ ਉਚ ਅਧਿਕਾਰੀਆਂ ਨਾਲ ਇਕ ਬੈਠਕ ਕੀਤੀ ਅਤੇ ਇਸ ਤੋਂ ਬਾਅਦ ਸਾਰੇ ਨਾਕਿਆਂ ਅਤੇ ਹੋਰ ਸਥਾਨਾਂ ਦੀ ਸੁਰੱਖਿਆ ਵਿਵਸਥਾ ਦਾ ਜਾਇਜ਼ਾ ਲਿਆ।
Police
ਸਚਖੰਡ ਸ਼੍ਰੀ ਦਰਬਾਰ ਸਾਹਿਬ ਵੱਲ ਜਾਣ ਵਾਲੇ ਸਾਰੇ ਰਾਸਤਿਆਂ ਤੋਂ ਇਲਾਵਾ ਮੁੱਖ ਧਾਰਮਿਕ ਅਤੇ ਸੰਵੇਦਨਸ਼ੀਲ ਇਲਾਕਿਆਂ ਵਿਚ ਕਿਸ ਤਰ੍ਹਾਂ ਦੀ ਵਿਵਸਥਾ ਕੀਤੀ ਜਾਣੀ ਹੈ ਇਸ ’ਤੇ ਵੀ ਅਧਿਕਾਰੀਆਂ ਨੂੰ ਦਿਸ਼ਾ ਨਿਰਦੇਸ਼ ਜਾਰੀ ਕੀਤੇ ਗਏ। ਪੁਲਿਸ ਕਮਿਸ਼ਨਰ ਨੇ ਦਸਿਆ ਕਿ ਆਪਰੇਸ਼ਨ ਬਲੂ ਸਟਾਰ ਦੀ ਬਰਸੀ ਦੇ ਮੌਕੇ ’ਤੇ ਪੁਲਿਸ ਵਿਭਾਗ ਵੱਲੋਂ ਸੁਰੱਖਿਆ ਦੇ ਸਖਤ ਪ੍ਰਬੰਧ ਕੀਤੇ ਗਏ ਹਨ। ਸੀਸੀਟੀਵੀ ਕੈਮਰੇ ਵੀ ਲਗਾਏ ਗਏ ਹਨ।
Photo
ਇੰਨਾ ਹੀ ਨਹੀਂ 6 ਜੂਨ ਨੂੰ ਦਲ ਖਾਲਸਾ ਵੱਲੋਂ ਅੰਮ੍ਰਿਤਸਰ ਬੰਦ ਕਰਨ ਦੀ ਗਲ ਵੀ ਕਹੀ ਗਈ ਹੈ। ਇਸ ’ਤੇ ਵੀ ਪੁਲਿਸ ਵਿਭਾਗ ਵੱਲੋਂ ਪ੍ਰਬੰਧ ਕੀਤੇ ਗਏ ਹਨ। ਉਹਨਾਂ ਨੇ ਲੋਕਾਂ ਨੂੰ ਬੇਨਤੀ ਕੀਤੀ ਕਿ ਉਹ ਕਿਸੇ ਵੀ ਤਰ੍ਹਾਂ ਦੀਆਂ ਅਫਵਾਹਾਂ ਵੱਲ ਧਿਆਨ ਨਾ ਦੇਣ। ਕਮਿਸ਼ਨਰ ਨੇ ਦਸਿਆ ਕਿ ਸ਼੍ਰੀ ਦਰਬਾਰ ਸਾਹਿਬ ਦੀ ਸੁਰੱਖਿਆ ਦੀ ਜ਼ਿੰਮੇਵਾਰੀ ਐਸਜੀਪੀਸੀ ਦੀ ਹੈ ਅਤੇ ਬਾਹਰ ਦੀ ਸੁਰੱਖਿਆ ਵਿਵਸਥਾ ਪੁਲਿਸ ਦੇ ਹਵਾਲੇ ਰਹੇਗੀ।