ਲੋਕਤੰਤਰੀ ਸੰਘੀ ਢਾਂਚੇ ਤੇ ਪੰਜਾਬ ਦੀ ਕਿਸਾਨੀ 'ਤੇ ਸਿੱਧਾ ਹਮਲਾ ਹਨ ਮੋਦੀ ਵੱਲੋਂ ਪਾਸ ਆਰਡੀਨੈਂਸ
Published : Jun 5, 2020, 5:46 pm IST
Updated : Jun 5, 2020, 5:46 pm IST
SHARE ARTICLE
Bhagwant Mann
Bhagwant Mann

ਸਰਬਪਾਰਟੀ ਬੈਠਕ ਅਤੇ ਵਿਧਾਨ ਸਭਾ ਦਾ ਵਿਸ਼ੇਸ਼ ਸੈਸ਼ਨ ਸੱਦਣ ਕੈਪਟਨ ਅਮਰਿੰਦਰ ਸਿੰਘ-ਹਰਪਾਲ ਸਿੰਘ

  • ਅਸਤੀਫ਼ਾ ਦੇਵੇ ਹਰਸਿਮਰਤ ਕੌਰ ਬਾਦਲ-ਕੁਲਤਾਰ ਸਿੰਘ ਸੰਧਵਾਂ
  • ਪੰਜਾਬ ਅਤੇ ਲੋਕ ਵਿਰੋਧੀ ਫੈਸਲਿਆਂ 'ਚ ਮੋਦੀ ਦਾ ਸਾਥ ਦੇ ਰਹੇ ਹਨ ਕੈਪਟਨ ਅਮਰਿੰਦਰ ਸਿੰਘ-'ਆਪ'

ਚੰਡੀਗੜ੍ਹ: ਆਮ ਆਦਮੀ ਪਾਰਟੀ (ਆਪ) ਪੰਜਾਬ ਨੇ ਕੇਂਦਰ ਦੀ ਮੋਦੀ ਸਰਕਾਰ ਨੂੰ ਕਿਸਾਨਾਂ ਅਤੇ ਖੇਤ-ਮਜ਼ਦੂਰਾਂ ਸਮੇਤ ਆੜ੍ਹਤੀਆ, ਟਰਾਂਸਪੋਰਟਰਾਂ, ਪੱਲੇਦਾਰਾਂ ਅਤੇ ਖੇਤੀ ਖੇਤਰ 'ਤੇ ਨਿਰਭਰ ਆਮ ਦੁਕਾਨਦਾਰਾਂ-ਵਪਾਰੀਆਂ-ਕਾਰੋਬਾਰੀਆਂ ਵਿਰੋਧੀ ਘਾਤਕ ਸਰਕਾਰ ਦੱਸਦਿਆਂ ਉਨ੍ਹਾਂ ਦੋਵੇਂ ਆਰਡੀਨੈਂਸਾਂ ਅਤੇ ਇੱਕ ਕਾਨੂੰਨੀ ਸੋਧ ਨੂੰ ਮਨਜ਼ੂਰੀ ਦਿੱਤੇ ਜਾਣ ਦਾ ਜ਼ੋਰਦਾਰ ਵਿਰੋਧ ਕੀਤਾ ਹੈ, ਜੋ ਕਿਸਾਨਾਂ ਦੀ ਆਜ਼ਾਦੀ ਅਤੇ ਖੇਤੀ ਦੀ ਖ਼ੁਸ਼ਹਾਲੀ ਦੇ ਨਾਂ 'ਤੇ ਨਰਿੰਦਰ ਮੋਦੀ ਵਜ਼ਾਰਤ ਵੱਲੋਂ ਮੰਗਲਵਾਰ ਨੂੰ ਦਿੱਤੀ ਗਈ।

FarmerFarmer

ਪਾਰਟੀ ਹੈੱਡਕੁਆਟਰ ਤੋਂ ਜਾਰੀ ਬਿਆਨ ਰਾਹੀਂ ਪਾਰਟੀ ਦੇ ਸੂਬਾ ਪ੍ਰਧਾਨ ਅਤੇ ਸੰਸਦ ਮੈਂਬਰ ਭਗਵੰਤ ਮਾਨ, ਵਿਰੋਧੀ ਧਿਰ ਦੇ ਨੇਤਾ ਹਰਪਾਲ ਸਿੰਘ ਚੀਮਾ ਅਤੇ ਕਿਸਾਨ ਵਿੰਗ ਪੰਜਾਬ ਦੇ ਪ੍ਰਧਾਨ ਅਤੇ ਵਿਧਾਇਕ ਕੁਲਤਾਰ ਸਿੰਘ ਸੰਧਵਾਂ ਨੇ ਕਿਹਾ ਕਿ ਨਰਿੰਦਰ ਮੋਦੀ ਸਰਕਾਰ ਦੇ ਇਹ ਫੈਸਲੇ ਕਿਸਾਨਾਂ ਦੀ ਗ਼ੁਲਾਮੀ ਅਤੇ ਖੇਤੀ ਖੇਤਰ ਦੀ ਮੁਕੰਮਲ ਬਰਬਾਦੀ ਵਾਲੇ ਕਦਮ ਸਾਬਤ ਹੋਣਗੇ।

Bhagwant MannBhagwant Mann

ਇਨ੍ਹਾਂ ਆਰਡੀਨੈਂਸਾਂ ਦੇ ਮਕਸਦ ਅਤੇ ਤਾਨਾਸ਼ਾਹੀ ਤਰੀਕੇ ਬਾਰੇ ਪਿਛਲੇ ਦਿਨਾਂ ਦੌਰਾਨ ਖੇਤੀ ਅਤੇ ਆਰਥਿਕ ਮਾਹਿਰਾਂ ਦੀਆਂ ਟਿੱਪਣੀਆਂ 'ਤੇ ਗ਼ੌਰ ਕੀਤੀ ਜਾਵੇ ਤਾਂ ਹਰ ਕੋਈ ਇਸ ਕਦਮ ਨੂੰ ਦੇਸ਼ ਦੇ ਸੰਘੀ ਢਾਂਚਾ ਵਿਰੋਧੀ, ਕਿਸਾਨਾਂ ਅਤੇ ਖੇਤੀਬਾੜੀ 'ਤੇ ਨਿਰਭਰ ਮਜ਼ਦੂਰਾਂ, ਦੁਕਾਨਦਾਰਾਂ ਅਤੇ ਆਮ ਕਾਰੋਬਾਰੀਆਂ-ਵਪਾਰੀਆਂ ਵਿਰੋਧੀ ਕਦਮ ਦੱਸ ਰਿਹਾ ਹੈ। ਜਿਸ ਕਾਰਨ ਕਿਸਾਨ ਖ਼ਾਸਕਰ ਪੰਜਾਬ ਅਤੇ ਹਰਿਆਣਾ ਦੇ ਕਿਸਾਨਾਂ ਅਤੇ ਸੰਗਠਨਾਂ 'ਚ ਭਾਰੀ ਰੋਹ ਅਤੇ ਚਿੰਤਾ ਫੈਲ ਗਈ ਹੈ।

PM Narendra ModiPM Narendra Modi

ਜੇਕਰ ਮੋਦੀ ਸਰਕਾਰ ਦੀ ਇਸ ਤਾਨਾਸ਼ਾਹੀ ਨੂੰ ਰੋਕਿਆ ਨਾ ਗਿਆ ਤਾਂ ਪਹਿਲਾਂ ਹੀ ਬਰਬਾਦੀ ਦੀ ਕਿਰਸਾਨੀ ਹਮੇਸ਼ਾ ਲਈ ਦਮ ਤੋੜ ਜਾਵੇਗੀ। ਪੰਜਾਬ ਅਤੇ ਪੰਜਾਬ ਦੇ ਕਿਸਾਨਾਂ-ਮਜ਼ਦੂਰਾਂ ਦੀ ਹੋਂਦ ਬਚਾਉਣ ਲਈ ਜ਼ਰੂਰੀ ਹੈ ਕਿ ਮੋਦੀ ਸਰਕਾਰ ਦੇ ਇਸ ਘਾਤਕ ਕਦਮ ਦਾ ਇੱਕਜੁੱਟ ਹੋ ਕੇ ਵਿਰੋਧ ਕੀਤਾ ਜਾਵੇ।
ਭਗਵੰਤ ਮਾਨ ਨੇ ਕਿਹਾ ਕਿ ਮੋਦੀ ਸਰਕਾਰ ਨੇ ਰਾਜਾਂ ਦੇ ਅਧਿਕਾਰ ਖੋਹਣ ਅਤੇ ਸੰਘੀ ਢਾਂਚੇ ਦਾ ਗਲ਼ਾ ਘੁੱਟਣ 'ਚ ਕਾਂਗਰਸ ਨੂੰ ਵੀ ਪਿੱਛੇ ਸੁੱਟ ਦਿੱਤਾ ਹੈ।

AAP distributed smartphoneAAP

ਮਾਨ ਨੇ 'ਦ ਫਾਰਮਿੰਗ ਪ੍ਰੋਡਿਊਸਰ ਟਰੇਡ ਐਂਡ ਕਾਮਰਸ' (ਪ੍ਰਮੋਸ਼ਨ ਐਂਡ ਫੈਸਿਲੀਟੇਸ਼ਨ) ਆਰਡੀਨੈਂਸ 2020 ਅਤੇ 'ਫਾਅਰਜ਼ (ਇੰਪਾਵਰਮੈਂਟ ਐਂਡ ਪ੍ਰੋਟੈਕਸ਼ਨ) ਐਗਰੀਮੈਂਟ ਆਨ ਪ੍ਰਾਈਸ ਐਂਸੋਰੈਂਸ਼ ਐਂਡ ਫਾਰਮ ਸਰਵਿਸ ਆਰਡੀਨੈਂਸ 2020 ਸਮੇਤ ਜਿਨਸਾਂ ਨਾਲ ਜੁੜੀਆਂ ਜ਼ਰੂਰੀ ਵਸਤਾਂ ਬਾਰੇ ਕਾਨੂੰਨ-1965 ਵਿਚ ਸੋਧ ਬਾਰੇ ਫ਼ੈਸਲਿਆਂ ਨੂੰ ਮੋਦੀ ਦਾ ਤਾਨਾਸ਼ਾਹੀ ਫ਼ੈਸਲਾ ਦੱਸਿਆ। ਭਗਵੰਤ ਮਾਨ ਨੇ ਬਾਦਲ ਪਰਿਵਾਰ ਨੂੰ ਨਿਸ਼ਾਨੇ 'ਤੇ ਲੈਂਦਿਆਂ ਕਿਹਾ ਕਿ ਸਾਰੀ ਉਮਰ ਸੰਘੀ ਢਾਂਚੇ ਦੀ ਮਜ਼ਬੂਤੀ ਦੇ ਨਾਂ 'ਤੇ ਮੋਰਚਿਆਂ ਦਾ ਦੰਭ ਕਰਨ ਵਾਲੇ ਸਰਦਾਰ ਪ੍ਰਕਾਸ਼ ਸਿੰਘ ਬਾਦਲ ਹੁਣ ਚੁੱਪ ਕਿਉਂ ਹਨ? ਕੀ ਸੁਖਬੀਰ ਸਿੰਘ ਬਾਦਲ ਅਤੇ ਹਰਸਿਮਰਤ ਕੌਰ ਬਾਦਲ (ਜੋ ਕੇਂਦਰੀ ਮੰਤਰੀ ਵਜੋਂ ਮੋਦੀ ਕੈਬਨਿਟ ਦਾ ਹਿੱਸਾ ਹਨ) ਪੰਜਾਬ ਦੇ ਲੋਕਾਂ ਨੂੰ ਇਹ ਗੱਲ ਸਪਸ਼ਟ ਕਰਨਗੇ ਕਿ ਪਹਿਲਾਂ ਪ੍ਰਕਾਸ਼ ਸਿੰਘ ਬਾਦਲ/ਅਕਾਲੀ ਦਲ (ਬਾਦਲ) ਗ਼ਲਤ ਸੀ ਜਾਂ ਹੁਣ ਮੋਦੀ ਸਰਕਾਰ ਗ਼ਲਤ ਹੈ?

Sukhbir Singh Badal and Sukhjinder Singh Randhawa Sukhbir Singh Badal

'ਆਪ' ਸੰਸਦ ਨੇ ਦੋਸ਼ ਲਗਾਇਆ ਕਿ ਮੋਦੀ ਸਰਕਾਰ ਚੰਦ ਕਾਰਪੋਰੇਟ ਘਰਾਣਿਆਂ ਲਈ ਰਾਜਾਂ ਦੇ ਅਧਿਕਾਰ ਅਤੇ ਪੰਜਾਬ ਹਰਿਆਣਾ ਦੀ ਕਿਰਸਾਨੀ ਨੂੰ ਗ਼ੁਲਾਮੀ ਦੇ ਰੱਸੇ ਪਾ ਰਹੀ ਹੈ। ਉਨ੍ਹਾਂ ਕਿਹਾ ਕਿ ਮੋਦੀ ਹਿਟਲਰ ਦੇ ਰਾਹ ਪੈ ਚੁੱਕੇ ਹਨ ਅਤੇ ਜਿੰਨਾ ਮੁੱਦਿਆਂ 'ਤੇ ਪਾਰਲੀਮੈਂਟ 'ਚ ਲੰਬੀ ਵਿਚਾਰ-ਚਰਚਾ ਉਪਰੰਤ ਸਹਿਮਤੀ ਜਾਂ ਅਸਹਿਮਤੀ ਬਣਨੀ ਚਾਹੀਦੀ ਸੀ, ਉਹ ਕੋਰੋਨਾ ਮਹਾਂਮਾਰੀ ਦੀ ਆੜ ਹੇਠ ਕੈਬਨਿਟ ਰਾਹੀਂ ਇੱਕਤਰਫ਼ਾ ਹੀ ਥੋਪੇ ਜਾ ਰਹੇ ਹਨ।

PM ModiPM Modi

ਹਰਪਾਲ ਸਿੰਘ ਚੀਮਾ ਅਤੇ ਕੁਲਤਾਰ ਸਿੰਘ ਸੰਧਵਾਂ ਨੇ ਕੇਂਦਰੀ ਖੇਤੀਬਾੜੀ ਮੰਤਰੀ ਦੇ ਦਾਅਵੇ ਦੇ ਹਵਾਲੇ ਨਾਲ ਮੁੱਖ ਮੰਤਰੀ ਕੈਪਟਨ ਅਮਰਿੰਦਰ ਸਿੰਘ ਨੂੰ ਵੀ ਇਸ ਕਿਸਾਨ ਵਿਰੋਧੀ ਅਤੇ ਸੂਬਾ ਵਿਰੋਧੀ ਫ਼ੈਸਲੇ ਦਾ ਬਰਾਬਰ ਹਿੱਸੇਦਾਰ ਕਿਹਾ। ਮਾਨ ਨੇ ਕੈਪਟਨ ਅਮਰਿੰਦਰ ਸਿੰਘ ਕੋਲੋਂ ਪੁੱਛਿਆ ਕਿ ਜਦ ਕੇਂਦਰ ਸਰਕਾਰ ਨੇ ਇਨ੍ਹਾਂ ਮਾਰੂ ਫ਼ੈਸਲਿਆਂ ਬਾਰੇ ਰਾਜਾਂ ਤੋਂ ਸਹਿਮਤੀ ਮੰਗੀ ਸੀ ਤਾਂ ਪੰਜਾਬ ਸਰਕਾਰ ਨੇ ਕੇਂਦਰ ਖ਼ਿਲਾਫ਼ ਮੋਰਚਾ ਕਿਉਂ ਨਹੀਂ ਖੋਲ੍ਹਿਆ? ਕੀ ਐਨੇ ਅਹਿਮ ਅਤੇ ਪੰਜਾਬ ਦੀ ਕਿਰਸਾਨੀ ਦੀ ਹੋਂਦ ਨਾਲ ਜੁੜੇ ਮੋਦੀ ਸਰਕਾਰ ਦੇ ਇਸ ਮਾਰੂ ਫ਼ੈਸਲੇ ਵਿਰੁੱਧ ਕੈਪਟਨ ਅਮਰਿੰਦਰ ਸਿੰਘ ਨੂੰ ਸਰਬ ਪਾਰਟੀ ਬੈਠਕ ਅਤੇ ਵਿਧਾਨ ਸਭਾ ਦਾ ਵਿਸ਼ੇਸ਼ ਸੈਸ਼ਨ ਨਹੀਂ ਬੁਲਾਉਣਾ ਚਾਹੀਦਾ ਸੀ?

Harpal CheemaHarpal Cheema

ਆਗੂਆਂ ਨੇ ਕੈਪਟਨ ਨੂੰ ਚੁਨੌਤੀ ਦਿੱਤੀ ਕਿ ਜੇਕਰ ਉਹ ਖ਼ੁਦ ਨੂੰ ਥੋੜ੍ਹਾ ਬਹੁਤ ਵੀ ਪੰਜਾਬ ਹਿਤੈਸ਼ੀ ਅਤੇ ਭਗਵੇਕਰਨ ਬਾਰੇ ਲੱਗਦੇ ਦੋਸ਼ਾਂ 'ਤੇ ਨਿਰਲੇਪ ਸਮਝਦੇ ਹਨ ਤਾਂ ਤੁਰੰਤ ਆਲ ਪਾਰਟੀ ਬੈਠਕ ਅਤੇ ਵਿਧਾਨ ਸਭਾ ਦੇ ਵਿਸ਼ੇਸ਼ ਸੈਸ਼ਨ ਰਾਹੀਂ ਮੋਦੀ ਦੇ ਤਾਨਾਸ਼ਾਹੀ ਆਰਡੀਨੈਂਸਾਂ ਨੂੰ ਰੱਦ ਕਰਨ ਦੀ ਜੁਰਅਤ ਦਿਖਾਉਣ।

Harsimrat BadalHarsimrat Badal

'ਆਪ' ਆਗੂਆਂ ਨੇ ਕੇਂਦਰੀ ਮੰਤਰੀ ਹਰਸਿਮਰਤ ਕੌਰ ਬਾਦਲ ਤੋਂ ਅਸਤੀਫ਼ਾ ਮੰਗਦੇ ਹੋਏ ਐਲਾਨ ਕੀਤਾ ਕਿ ਪੰਜਾਬ ਦੇ ਅਧਿਕਾਰਾਂ 'ਤੇ ਡਾਕਾ, ਪੰਜਾਬ ਅਤੇ ਹਰਿਆਣਾ 'ਚ ਦੁਨੀਆ ਦੇ ਸਭ ਤੋਂ ਬਿਹਤਰੀਨ ਮੰਡੀਕਰਨ ਢਾਂਚੇ ਨੂੰ ਢਹਿ ਢੇਰੀ ਕਰਨ, ਫ਼ਸਲਾਂ ਖ਼ਾਸਕਰ ਕਣਕ ਅਤੇ ਝੋਨੇ ਦੀ ਐਮ.ਐਸ.ਪੀ ਖ਼ਤਮ ਕਰਨ ਅਤੇ ਖੇਤੀ ਖੇਤਰ ਨੂੰ ਪੂਰੀ ਤਰਾਂ ਨਿੱਜੀ ਅਤੇ ਕਾਰਪੋਰੇਟ ਘਰਾਣਿਆਂ ਦੀ ਮੁਨਾਫ਼ੇਖ਼ੋਰੀ ਹਵਾਲੇ ਕਰਨ ਅਤੇ ਕਾਲਾਬਾਜ਼ਾਰੀ ਨੂੰ ਕਾਨੂੰਨੀ ਮਾਨਤਾ ਦੇਣ ਵਰਗੇ ਇਨ੍ਹਾਂ ਦੇਸ਼ ਅਤੇ ਲੋਕ ਵਿਰੋਧੀ ਫ਼ੈਸਲਿਆਂ ਨੂੰ ਵਾਪਸ ਨਾ ਲਿਆ ਗਿਆ ਤਾਂ ਆਮ ਆਦਮੀ ਪਾਰਟੀ ਲੋਕਾਂ ਦੇ ਸਾਥ ਨਾਲ ਕੇਂਦਰ ਦੀ ਮੋਦੀ ਅਤੇ ਪੰਜਾਬ ਦੀ ਕੈਪਟਨ ਅਮਰਿੰਦਰ ਸਿੰਘ ਸਰਕਾਰ ਵਿਰੁੱਧ ਫ਼ੈਸਲਾਕੁਨ ਮੋਰਚਾ ਖੋਲ੍ਹੇਗੀ।

SHARE ARTICLE

ਸਪੋਕਸਮੈਨ ਸਮਾਚਾਰ ਸੇਵਾ

ਸਬੰਧਤ ਖ਼ਬਰਾਂ

Advertisement

ਚੱਲ ਰਹੇ Bulldozer 'ਚ Police ਵਾਲਿਆਂ ਲਈ Ladoo ਲੈ ਆਈ ਔਰਤ ਚੀਕ ਕੇ ਬੋਲ ਰਹੀ, ਮੈਂ ਬਹੁਤ ਖ਼ੁਸ਼ ਹਾਂ ਜੀ ਮੂੰਹ ਮਿੱਠਾ

02 May 2025 5:50 PM

India Pakistan Tensions ਵਿਚਾਲੇ ਸਰਹੱਦੀ ਪਿੰਡਾਂ ਦੇ ਲੋਕਾਂ ਨੇ ਆਪਣੇ ਘਰ ਖ਼ਾਲੀ ਕਰਨੇ ਕਰ 'ਤੇ ਸ਼ੁਰੂ, ਦੇਖੋ LIVE

02 May 2025 5:49 PM

ਦੇਖੋ ਕਿਵੇਂ ਮਾਂ ਹੋਈ ਆਪਣੇ ਬੱਚੇ ਤੋਂ ਦੂਰ, ਕੈਮਰੇ ਸਾਹਮਣੇ ਦੇਖੋ ਕਿੰਝ ਬਿਆਨ ਕੀਤਾ ਦਰਦ ?

30 Apr 2025 5:54 PM

Patiala 'ਚ ਢਾਅ ਦਿੱਤੀ drug smuggler ਦੀ ਆਲੀਸ਼ਾਨ ਕੋਠੀ, ਘਰ ਦੇ ਬਾਹਰ Police ਹੀ Police

30 Apr 2025 5:53 PM

Pehalgam Attack ਵਾਲੀ ਥਾਂ ਤੇ ਪਹੁੰਚਿਆ Rozana Spokesman ਹੋਏ ਅੰਦਰਲੇ ਖੁਲਾਸੇ, ਕਿੱਥੋਂ ਆਏ ਤੇ ਕਿੱਥੇ ਗਏ ਹਮਲਾਵਰ

26 Apr 2025 5:49 PM
Advertisement